• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਦੇ ਕਿਸਾਨਾਂ ਲਈ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਲਾਹੇਵੰਦ ਸਿੱਧ ਹੋਣਗੇ : ਚੇਅਰਮੈਨ, ਪੀ.ਏ.ਆਈ.ਸੀ

Vijesh by Vijesh
in PUNJAB
0
ਪੰਜਾਬ ਦੇ ਕਿਸਾਨਾਂ ਲਈ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਲਾਹੇਵੰਦ ਸਿੱਧ ਹੋਣਗੇ : ਚੇਅਰਮੈਨ, ਪੀ.ਏ.ਆਈ.ਸੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਅਕਤੂਬਰ – ਅਸ਼ੋਕ ਵਰਮਾ – 

ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਿਸਾਨ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਰਾਹੀਂ ਆਪਣੀ ਤਕਦੀਰ ਬਦਲ ਸਕਦੇ ਹਨ।ਅੱਜ ਇੱਥੇ ਕਾਰਪੋਰੇਸ਼ਨ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ 246 ਵੀਂ ਬੈਠਕ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ, ਜਿਨ੍ਹਾਂ ਨਾਲ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਵੀ ਮੌਜੂਦ ਸਨ, ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਜੇ ਸੂਬੇ ਦੇ ਕਿਸਾਨ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਨੂੰ ਅਪਣਾਉਂਦੇ ਹਨ ਤਾਂ ਉਨ੍ਹਾਂ ਨੂੰ ਕਾਫ਼ੀ ਫਾਇਦਾ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਖਪਤਕਾਰਾਂ ਵੱਲੋਂ ਸਿੱਧੇ ਖੇਤਾਂ ਚੋਂ ਖੇਤੀਬਾੜੀ ਉਤਪਾਦਾਂ ਦੀ ਖਰੀਦ ਦੇ ਵੱਧ ਰਹੇ ਰੁਝਾਨ ਨੂੰ ਦੇਖਦਿਆਂ ਕਿਸਾਨ ਭਾਰੀ ਮੁਨਾਫਾ ਕਮਾ ਸਕਦੇ ਹਨ। ਸ੍ਰੀ ਮਾਨ ਨੇ ਕਿਹਾ ਕਿ ਕਾਰਪੋਰੇਸ਼ਨ ਫ਼ਸਲ ਵਿਭਿੰਨਤਾ ਅਤੇ ਖੇਤੀਬਾੜੀ ਅਧਾਰਤ ਉਦਯੋਗ ਨੂੰ ਹੁਲਾਰਾ ਦੇ ਕੇ ਕਿਸਾਨੀ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ, ਗਤੀਸ਼ੀਲ ਅਤੇ ਯੋਗ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਚੋਂ ਕੱਢਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਜੋ ਕਿ ਰਾਜ ਵਿਚ ਫੂਡ ਪ੍ਰੋਸੈਸਿੰਗ ਉਦਯੋਗ ਦੀ ਇਕ ਨੋਡਲ ਏਜੰਸੀ ਹੈ, ਇਹ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਖੇਤੀ ਅਧਾਰਤ ਉਦਯੋਗ ਨੂੰ ਹੁਲਾਰਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਇਸਦਾ ਲਾਭ ਮਿਲੇ।ਸ੍ਰੀ ਮਾਨ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਦੇ ਖੇਤੀਬਾੜੀ ਵਿਰੋਧੀ ਕਾਨੂੰਨ ਕਿਸਾਨਾਂ ਦਾ ਲੱਕ ਤੋੜਨ `ਤੇ ਤੁਲੇ ਹੋਏ ਹਨ, ਤਾਂ ਕਾਰਪੋਰੇਸ਼ਨ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੱਲਾਸ਼ੇਰੀ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਠੋਸ ਯਤਨ ਕਰੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ, ਬੋਰਡ ਦੇ ਡਾਇਰੈਕਟਰ ਸ੍ਰੀ ਕਿਰਨਜੀਤ ਸਿੰਘ ਮਿੱਠਾ ਅਤੇ ਸ੍ਰੀ ਰਣਜੀਤ ਸਿੰਘ ਮੌਜੂਦ ਸਨ।

Post Views: 63
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਹੋਵੇ; ਅਰੁਨਾ ਚੌਧਰੀ ਨੇ ਵਿਭਾਗੀ ਮੁਖੀਆਂ ਨੂੰ ਦਿੱਤੇ ਨਿਰਦੇਸ਼

Next Post

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ, ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ

Next Post
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ, ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.