• Login
Wednesday, July 23, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home DELHI

45735 ਅਸਾਮੀਆਂ ਲਈ ਇਸ਼ਤਿਹਾਰ ਜਾਰੀ, 9311 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

admin by admin
in DELHI, HARYANA, INDIA, PUNJAB
0
ਡਿਜੀਟਲ ਪੰਜਾਬ ਦੇ ਮਿਸ਼ਨ ਵੱਲ ਵੱਡੀ ਪੁਲਾਂਘ ; ਆਈ.ਟੀ. ਅਫ਼ਸਰਾਂ ਦੀਆਂ 354 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਨੌਜਵਾਨਾਂ ਨੂੰ ਇੱਕ ਲੱਖ ਨੌਕਰੀਆਂ ਦੇਣ ਲਈ ਚੱਲ ਰਹੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ: ਮੁੱਖ ਸਕੱਤਰ

ਚੰਡੀਗੜ, 13 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯੋਗ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੈਰਿਟ ਦੇ ਆਧਾਰ ’ਤੇ ਯੋਗ ਉਮੀਦਵਾਰਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਚੱਲ ਰਹੀ ਭਰਤੀ ਮੁਹਿੰਮ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ।
ਉਨਾਂ ਨੇ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਵੀ ਮੰਗੇ ਤਾਂ ਜੋ ਇਨਾਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾ ਸਕੇ।
ਇੱਥੇ ਰਾਜ ਰੋਜ਼ਗਾਰ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਿੱਧੀ ਭਰਤੀ ਦੇ ਕੋਟੇ ਦੀ ਸ਼ੇ੍ਰਣੀ ਤਹਿਤ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੂੰ ਦਿੱਤੇ ਜਾਣ ਤਾਂ ਜੋ ਸਰਕਾਰੀ ਵਿਭਾਗਾਂ ਵਿਚ ਇਕ ਲੱਖ ਨੌਜਵਾਨਾਂ ਦੀ ਭਰਤੀ ਲਈ ਰਾਜ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਜਲਦ ਤੋਂ ਜਲਦ ਸ਼ੁਰੂ ਕੀਤਾ ਜਾ ਸਕੇ।
‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਰਕਾਰੀ ਵਿਭਾਗਾਂ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਭਰਤੀ ਕਰਨ ਸਬੰਧੀ ਰਾਜ ਰੋਜ਼ਗਾਰ ਯੋਜਨਾ ਨੂੰ 14 ਅਕਤੂਬਰ, 2020 ਨੂੰ ਮਨਜ਼ੂਰੀ ਦੇਣ ਦੇ ਨਾਲ ਨਾਲ 61,336 ਅਸਾਮੀਆਂ ਨੂੰ ਭਰਨ ਦੀ ਵੀ ਸਹਿਮਤੀ ਦਿੱਤੀ ਸੀ। ਉਦੋਂ ਤੋਂ ਹੁਣ ਤੱਕ ਲਗਭਗ 45,735 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ ਜਿਨਾਂ ਵਿੱਚੋਂ ਜ਼ਿਆਦਾਤਰ ਇਸ ਵੇਲੇ ਭਰਤੀ ਪ੍ਰਕਿਰਿਆ ਅਧੀਨ ਹਨ, ਜਦੋਂ ਕਿ 1 ਅਪ੍ਰੈਲ, 2020 ਤੋਂ ਹੁਣ ਤੱਕ ਵੱਖ ਵੱਖ ਵਿਭਾਗਾਂ ਵਿੱਚ 9,311 ਉਮੀਦਵਾਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਗਰੁੱਪ-ਡੀ ਨੂੰ ਛੱਡ ਕੇ ਸਾਰੇ ਕਰਮਚਾਰੀਆਂ ਦੀ ਏ.ਸੀ.ਆਰ. ਨੂੰ ਆਈ.ਐਚ.ਆਰ.ਐਮ.ਐਸ. ਪੋਰਟਲ ਜ਼ਰੀਏ ਆਨਲਾਈਨ ਭਰੇ ਜਾਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਫਿਜ਼ੀਕਲ ਤੌਰ ’ਤੇ ਏ.ਸੀ.ਆਰ. ਭਰਨ ਦੀ ਪੁਰਾਣੀ ਰੀਤ ਨੂੰ ਬਦਲਿਆ ਜਾਵੇ।

Post Views: 110
  • Facebook
  • Twitter
  • WhatsApp
  • Telegram
  • Facebook Messenger
  • Copy Link
Tags: chandigarh govt jobsHow to Apply for Punjab Govt Jobs 2021Latest Government Jobs in PunjabLatest Govt Jobs In Punjab 2021Latest Punjab Government Job NotificationsLatest Punjab Govt Job Notifications 2021Latest Punjab Govt Jobs 2021 NotificationLatest Vacancies in Punjab governmentPunjab Government Jobs 2021punjab govt jobs 2020-21Punjab Govt Jobs 2021punjab govt jobs 2021 12th passPunjab Govt Jobs 2021: Latest Vacancies in Punjabpunjab govt jobs patwaripunjab govt jobs salarypunjab govt jobs websitepunjab job alertPUNJAB POLICE recruitments of constables head-constables and sub-inspectorsRecruitment – Government of PunjabSub-Inspectors & Constables Recruitmenttraining for Physical Screening Test (PST)
Previous Post

ਬਿਜਲੀ ਸਮਝੌਤਿਆਂ ਦੀ ਸੁਰੱਖਿਆ ਖਾਤਰ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਅਮਰਿੰਦਰ

Next Post

Phoenix Accounting & Tax Services

Next Post

Phoenix Accounting & Tax Services

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In