• Login
Wednesday, July 15, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਆਬਾਦੀ ਦਿਵਸ

Rakesh Goyal by Rakesh Goyal
in PUNJAB
0
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਆਬਾਦੀ ਦਿਵਸ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

‘ਛੋਟਾ ਪਰਿਵਾਰ, ਸੁਖੀ ਪਰਿਵਾਰ’ ਦੇ ਨੁਕਤੇ ਕੀਤੇ ਸਾਂਝੇ

ਬਰਨਾਲਾ, 11 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਸਿਹਤ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ‘ਆਪਦਾ ਦੌਰਾਨ ਪਰਿਵਾਰ ਨਿਯੋਜਨ ਦੀ ਤਿਆਰੀ, ਸਮਰੱਥ ਰਾਸ਼ਟਰ ਅਤੇ ਪਰਿਵਾਰ ਦੀ ਪੂਰੀ ਜ਼ਿੰਮੇਵਾਰੀ’ ਸਲੋਗਨ ਅਧੀਨ ਮਨਾਇਆ ਗਿਆ।
ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਆਬਾਦੀ ਸਥਿਰਤਾ ਬਾਰੇ ਜਾਗਰੂਕ ਕਰਨ ਲਈ 11 ਜੁਲਾਈ ਤੋਂ 24 ਜੁਲਾਈ ਤੱਕ ਜਨਸੰਖਿਆ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਵਨ ਕੁਮਾਰ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਕੁਲਦੀਪ ਸਿੰਘ ਨੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਦੋ ਬੱਚਿਆਂ ਵਿਚਕਾਰ ਤਿੰਨ ਸਾਲ ਦਾ ਫਰਕ ਰੱਖਿਆ ਜਾਵੇ ਤਾਂ ਜੋ ਮਾਂ ਅਤੇ ਬੱਚਾ ਤੰਦਰੁਸਤ ਰਹੇ। ਇਸ ਮੌਕੇ ਪਰਿਵਾਰ ਨਿਯੋਜਨ ਦੀਆਂ ਵੱਖ ਵੱਖ ਤਕਨੀਕਾਂ ਬਾਰੇ ਦੱਸਿਆ ਗਿਆ। ਇਸ ਦੌਰਾਨ ਛੋਟਾ ਪਰਿਵਾਰ ਸੁਖੀ ਪਰਿਵਾਰ ਦੇ ਨੁਕਤੇ ਸਾਂਝੇ ਕੀਤੇ ਗਏ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕੁਲਵੰਤ ਸਿੰਘ ਨੇ ਦੱਸਿਆ ਕਿ ਕਾਪਰ ਟੀ, ਆਈਯੂਸੀਡੀ ਪੰਜ ਸਾਲ ਅਤੇ ਦਸ ਸਾਲ ਵਾਸਤੇ ਲਗਵਾਉਣ ’ਤੇ 300 ਰੁਪਏ ਲਾਭਪਾਤਰੀ ਨੂੰ ਦਿੱਤੇ ਜਾਂਦੇ ਹਨ ਅਤੇ ਪੁਰਸ਼ ਨਸਬੰਦੀ ਕਰਵਾਉਣ ’ਤੇ 1100 ਰੁਪਏ ਅਤੇ ਇਸਤਰੀ ਨਲਬੰਦੀ ਕਰਵਾਉਣ ’ਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੀਆਂ ਇਸਤਰੀਆਂ ਲਈ 600 ਰੁਪਏ ਅਤੇ ਜਨਰਲ ਵਰਗ ਲਈ 250 ਰੁਪਏ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਇਸ ਮੌਕੇ ਹਾਜ਼ਰੀਨ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ‘ਮਿਸ਼ਨ ਫਤਹਿ’ ਤਹਿਤ ਲੋੜੀਂਦੀਆਂ ਸਾਵਧਾਨੀਆਂ ਜਿਵੇਂ ਸਮੇਂ ਸਮੇਂ ’ਤੇ ਹੱਥ ਧੋਣ, ਮਾਸਕ ਪਾਉਣ ਅਤੇ ਸਮਾਜਿਕ ਦੂੂਰੀ ਬਾਰੇ ਵੀ ਜਾਗਰੂਕ ਕੀਤਾ ਗਿਆ ਤਾਂ ਜੋ ਕਰੋਨਾ ਵਾਇਰਸ ਤੋਂ ਬਚਿਆ ਜਾ ਸਕੇ।

Post Views: 52
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਮਿਸ਼ਨ ਫਹਿਤ: ਨਗਰ ਕੌਂਸਲ ਵੱਲੋਂ ਇਕ ਕੁਇੰਟਲ ਪਲਾਸਟਿਕ ਲਿਫਾਫੇ ਜ਼ਬਤ

Next Post

ਕਰੋਨਾ ਕਹਿਰ : ਮੁੱਖ ਮੰਤਰੀ ਦੀ ਮੋਦੀ ਨੂੰ ਯੂ.ਜੀ.ਸੀ. ਇਮਤਿਹਾਨਾਂ ਰੱਦ ਕਰਨ ਦੀ ਅਪੀਲ

Next Post
ਕੈਪਟਨ ਅਮਰਿੰਦਰ ਸਿੰਘ ਨੇ ਗੁੱਸੇ ਭਰੇ ਲਹਿਜ਼ੇ ‘ਚ ਪੁੱਛਿਆ, ਗਲਵਾਨ ਘਾਟੀ ਵਿੱਚ ਵਾਪਰੇ ਲਈ ਕੌਣ ਜ਼ਿੰਮੇਵਾਰ ਹੈ, ਸਾਡੇ ਜਵਾਨਾਂ ਨੇ ਗੋਲੀ ਕਿਉ ਨਹੀਂ ਚਲਾਈ

ਕਰੋਨਾ ਕਹਿਰ : ਮੁੱਖ ਮੰਤਰੀ ਦੀ ਮੋਦੀ ਨੂੰ ਯੂ.ਜੀ.ਸੀ. ਇਮਤਿਹਾਨਾਂ ਰੱਦ ਕਰਨ ਦੀ ਅਪੀਲ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.