• Login
Thursday, May 15, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਜ਼ਿਲ੍ਹਾ ਬਰਨਾਲਾ ਵਿਚ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ

Rakesh Goyal by Rakesh Goyal
in PUNJAB
0
ਜ਼ਿਲ੍ਹਾ ਬਰਨਾਲਾ ਵਿਚ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਲਹਿਰਾਇਆ ਕੌਮੀ ਝੰਡਾ

ਬਰਨਾਲਾ,15 ਅਗਸਤ (ਰਾਕੇਸ਼ ਗੋਇਲ/ਰਾਹੁਲ ਬਾਲੀ):- ਜ਼ਿਲ੍ਹਾ ਬਰਨਾਲਾ ਵਿਚ 74ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਸਾਦੇ ਪਰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਟਰਾਂਸਪੋਰਟ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਆਪਕ ਉਪਰਾਲਿਆਂ ਸਦਕਾ ਕਰੋਨਾ ਨਾਲ ਜੰਗ ਜਾਰੀ ਹੈ ਅਤੇ ਅਸੀਂ ਛੇਤੀ ਕਰੋਨਾ ਖਿਲਾਫ ਮਿਸ਼ਨ ਫਤਿਹ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕਰੋਨਾ ਨਾਲ ਨਜਿੱਠਣ ਲਈ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਉਥੇ ਮਿਆਰੀ ਸਿਹਤ ਸਹੂਲਤਾਂ ਵੀ ਮੁਹੱਈਆ ਕਰਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ ਤਾਂ ਜੋ ਉਹ ਆਪਣੀ ਆਨਲਾਈਨ ਪੜ੍ਹਾਈ ਜਾਰੀ ਰੱਖÎ ਸਕÎਣ। ਉਨ੍ਹਾਂ ਕਿਹਾ ਕਿ ਕਰੋਨਾ ਜਿਹੀ ਚੁਣੌਤੀ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਕੀਮਾਂ ਦਾ ਲਾਭ ਸੂਬਾ ਵਾਸੀਆਂ ਨੂੰ ਮੁਹੱਈਆ ਕਰਾਇਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ੍ਰੀਮਤੀ ਰਜ਼ੀਆ ਸੁਲਤਾਨਾ, ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਐਸਐਸਪੀ ਸ੍ਰੀ ਸੰਦੀਪ ਗੋਇਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮੱਖਣ ਸ਼ਰਮਾ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਤੇ ਬੀਬੀ ਸੁਰਿੰਦਰ ਕੌਰ ਵਾਲੀਆ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵੱਖ ਵੱਖ ਖੇਤਰਾਂ ਵਿਚ ਸੇਵਾਵਾਂ ਨਿਭਾਉਣ ਵਾਲੀਆਂ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅਸ਼ੋਕ ਕੁਮਾਰ, ਪੁਲੀਸ ਅਮਲੇ ਵੱਲੋਂ ਐਸਪੀ (ਹੈਡਕੁਆਰਟਰ) ਹਰਵੰਤ ਕੌਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈ ਭਾਸਕਰ, ਈਓ ਨਗਰ ਕੌਂਸਲ ਸ੍ਰੀ ਮਨਪ੍ਰੀਤ ਸਿੰਘ ਸਿੱਧੂ, ਐੈਸਡੀਓ ਚਮਕ ਸਿੰਗਲਾ, ਆਰਐਮਓ ਡਾ. ਟਿੰਕੂ ਸ਼ਰਮਾ, ਡਾ. ਨਵਜੋਤ ਸਿੰਘ, ਡਾ. ਮਨਪ੍ਰੀਤ ਸਿੰਘ ਸਿੱਧੂ, ਐਪਡੀਮੋਲੋਜਿਸਟ ਡਾ. ਅਮਰਮਾਨਦੀਪ ਸਿੰਘ, ਡਾ. ਮੁਨੀਸ਼ ਕੁਮਾਰ, ਕਵਿਤਾ ਮੌਂਗਾ ਤੇ ਸਟਾਫ ਨਰਸਾਂ ਤਰਫੋਂ ਸੁਖਵਿੰਦਰ ਕੌਰ ਤੇ ਹੋਰ ਮੈਡੀਕਲ ਸਟਾਫ ਨੇ ਸਨਮਾਨ ਹਾਸਲ ਕੀਤਾ।
ਇਸ ਮੌਕੇ ਬਾਰ੍ਹਵੀਂ ’ਚੋਂ 98 ਫੀਸਦੀ ਤੋਂ ਉਪਰ ਅੰਕ ਹਾਸਲ ਕਰਨ ਵਾਲੀਆਂ ਚਾਰ ਵਿਦਿਆਰਥਣਾਂ ਦਾ 5100-5100 ਦੇ ਚੈੱਕ ਨਾਲ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿਚ ਅਮਨਜੋਤ ਕੌਰ, ਹਰਪ੍ਰੀਤ ਕੌਰ, ਸੁਖਜੀਤ ਕੌਰ, ਪ੍ਰਿਅੰਕਾ ਰਾਣੀ ਸ਼ਾਮਲ ਹਨ। ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਵਧੀਆ ਸੇਵਾਵਾਂ ਨਿਭਾਉੁਣ ਵਾਲੇ ਮੁਲਾਜ਼ਮਾਂ ਤਰਫੋਂ ਵਿਭਾਗੀ ਮੁਖੀਆਂ ਵੱਲੋਂ ਸਨਮਾਨ ਪ੍ਰਾਪਤ ਕੀਤੇ ਗਏ। ਇਸ ਸਮਾਗਮ ਦੌਰਾਨ ਪੰਜਾਬ ਪੁਲੀਸ ਦੀ ਟੁਕੜੀ ਦੀ ਅਗਵਾਈ ਇੰਸਪੈਕਟਰ ਬਲਜੀਤ ਸਿੰਘ ਨੇ ਕੀਤੀ।
ਮੁੱਖ ਮਹਿਮਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਵੱੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜੰਗੀ ਸ਼ਹੀਦ ਫੋਟੋ ਗੈਲਰੀ ਦਾ ਉਦਘਾਟਨ ਕੀਤਾ ਗਿਆ, ਜਿਸ ਵਿਚ ਦੇਸ਼ ਲਈ ਜਾਨਾਂ ਵਾਰਨ ਵਾਲੇ ਜ਼ਿਲ੍ਹੇ ਦੇ ਕਰੀਬ 65 ਸ਼ਹੀਦਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ।
ਇਸ ਮਗਰੋਂ ਮੁੱਖ ਮਹਿਮਾਨ ਵੱਲੋਂ ਪਿੰਡ ਸੁਖਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸੈਲਫਮੇਡ ਸਮਾਰਟ ਸਕੂਲ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਇਸ ਮੌਕੇ ਸਿੱਖਿਆ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀਈਓ (ਸੈਕੰਡਰੀ) ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਇਸ ਸਕੂਲ ਵਿਚ 5 ਸਮਾਰਟ ਕਲਾਸ ਰੂਮ ਬਣਾਏ ਗਏ ਹਨ, ਜਿਨ੍ਹਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਈ-ਕੰਟੈਂਟ ਨਾਲ ਜੋੜਿਆ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਦਿਤਯ ਡੇਚਲਵਾਲ, ਏਡੀਸੀ (ਡੀ) ਸ੍ਰੀ ਅਰੁਣ ਜਿੰਦਲ, ਐਸਪੀ (ਡੀ) ਸੁਖਦੇਵ ਸਿੰਘ ਵਿਰਕ, ਏਐਸਪੀ ਪ੍ਰੱਗਿਆ ਜੈਨ, ਡੀਈਓ ਸਰਬਜੀਤ ਸਿੰਘ ਤੂਰ, ਮੈਡਮ ਮਨਿੰਦਰ ਕੌਰ, ਡੀਡੀਪੀਓ ਸੰਜੀਵ ਸ਼ਰਮਾ, ਜੀਓਜੀ ਜ਼ਿਲ੍ਹਾ ਹੈੱਡ ਕਰਨਲ ਲਾਭ ਸਿੰਘ, ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਵੱਲੋਂ ਪੀਏ ਦੀਪ ਸੰਘੇੜਾ, ਸੈਕਟਰੀ ਹਰਦੀਪ ਜਾਗਲ, ਹਰਦੀਪ ਸਿੰਘ ਸੋਢੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Post Views: 47
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਜਦੋਂ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸਾਨਾਂ ਤੋਂ ਮੁਫ਼ਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਕੈਪਟਨ ਅਮਰਿੰਦਰ ਸਿੰਘ

Next Post

ਮੁੱਖ ਮੰਤਰੀ ਨੇ ਲਹਿਰਾਇਆ ਕੌਮੀ ਤਿਰੰਗਾ, ਕਿਹਾ : ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ

Next Post
ਮੁੱਖ ਮੰਤਰੀ ਨੇ ਲਹਿਰਾਇਆ ਕੌਮੀ ਤਿਰੰਗਾ, ਕਿਹਾ : ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਲਹਿਰਾਇਆ ਕੌਮੀ ਤਿਰੰਗਾ, ਕਿਹਾ : ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In