ਭਿੱਖੀਵਿੰਡ, 15 ਸਤੰਬਰ (ਰਣਬੀਰ ਸਿੰਘ)- ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ (ਪੰਜਾਬ) ਵੱਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਕਾਮਯਾਬ ਕਰਨ ਲਈ ਪਿੰਡਾ ਵਿੱਚ ਜਥੇਬੰਦੀ ਦਾ ਵਧਾਰਾ ਪਸਾਰਾ ਨਿਰੰਤਰ ਜਾਰੀ ਹੈ। ਇਸੇ ਕੜੀ ਤਹਿਤ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਵੱਲੋਂ ਪਿੰਡ ਕਲੰਜਰ ਉਤਾੜ ਵਿਖੇ 41 ਮੈਬਰੀ ਇਕਾਈ ਗਠਿਤ ਕੀਤੀ ਗਈ । ਇਸ ਮੌਕੇ ਜ਼ੋਨ ਪ੍ਰਧਾਨ ਮਹਿਲ ਸਿੰਘ ਮਾੜੀ ਮੇਘਾ ਤੇ ਦਿਲਬਾਗ ਸਿੰਘ ਪਹੂਵਿੰਡ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨੋ ਕਾਲੇ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਸਾਰਾ ਭਾਰਤ ਇੱਕਜੁੱਟ ਹੈ ਤੇ ਲੋਕ ਲਗਾਤਾਰ ਜਥੇਬੰਦਕ ਹੋ ਕੇ ਕਿਸਾਨੀ ਸੰਘਰਸ ਦੀ ਕਾਮਯਾਬੀ ਲਈ ਦਿੱਲੀ ਅੰਦੋਲਨ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਕਿਸਾਨ ਆਗੂਆ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਫ਼ਸਲਾਂ ਦਾ ਰੇਟ 2 ਫ਼ੀਸਦੀ ਹੀ ਵਧਾਇਆ ਗਿਆ ਹੈ। ਜਦ ਕਿ ਮਹਿੰਗਾਈ ਹਰ ਸਾਲ 7-8 ਫੀਸਦੀ ਵੱਧ ਰਹੀ ਹੈ । ਜਿਸ ਕਾਰਨ ਕਿਸਾਨ ਨੂੰ ਹਰ ਸਾਲ 6 ਫ਼ੀਸਦੀ ਨੁਕਸਾਨ ਸਹਿਣਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਾਰੀਆਂ ਹੀ ਫ਼ਸਲਾਂ ਦੀ ਐੱਮ.ਐੱਸ.ਪੀ “ਚ ਵਾਧਾ ਕਰਨਾ ਚਾਹੀਦਾ ਸੀ ਤਾ ਕੇ ਕਿਸਾਨ ਨੂੰ ਕੁੱਝ ਫਾਇਦਾ ਹੋ ਸਕੇ । ਦੱਸ ਦੇਈਏ ਕਿ ਪਿਛਲੇ ਦਿਨੀਂ ਸੈਂਟਰ ਸਰਕਾਰ ਨੇ ਚਾਲੂ ਫ਼ਸਲ 2021-22 ਲਈ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ 40 ਵਧਾ ਕੇ 2015 ਕੀਤਾ ਹੈ । ਜੋ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ । ਇਸ ਮੌਕੇ ਰਣਜੀਤ ਸਿੰਘ ਚੀਮਾ ਤੇ ਹਰਜਿੰਦਰ ਸਿੰਘ ਕਲਸੀਆ ਨੇ ਕਿਹਾ ਕਿ 25 ਸਤੰਬਰ ਨੂੰ ਹਰੀਕੇ ਤੋਂ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਵਿੱਚ ਹਜ਼ਾਰਾ ਕਿਸਾਨ ਮਜ਼ਦੂਰਾ ਤੇ ਬੀਬੀਆ ਦਾ ਵਿਸ਼ਾਲ ਕਾਫਲਾ ਦਿੱਲੀ ਮੋਰਚੇ ਲਈ ਰਵਾਨਾ ਹੋਵੇਗਾ । ਇਸ ਮੌਕੇ ਪਿੰਡ ਦੀ ਇਕਾਈ ਵਿੱਚ ਪ੍ਰਧਾਨ ਗੁਰਬਚਨ ਸਿੰਘ, ਸਲਵਿੰਦਰ ਸਿੰਘ, ਸੁਖਰਾਜ ਸਿੰਘ, ਕੁਲਬੀਰ ਸਿੰਘ,ਜਸਵਿੰਦਰ ਸਿੰਘ, ਗੁਰਪ੍ਰਤਾਪ ਸਿੰਘ,ਗੁਰਵਿੰਦਰ ਸਿੰਘ, ਰਣਜੀਤ ਸਿੰਘ, ਲਖਵਿੰਦਰ ਸਿੰਘ,ਪੰਜਾਬ ਸਿੰਘ, ਸੰਦੀਪ ਸਿੰਘ, ਜਗਜੀਤ ਸਿੰਘ, ਪੰਜਾਬ ਸਿੰਘ, ਪਰਦੀਪ ਸਿੰਘ, ਬਲਦੇਵ ਸਿੰਘ,ਸਲਵਿੰਦਰ ਸਿੰਘ, ਗੁਰਸਾਹਿਬ ਸਿੰਘ, ਵਿਰਸਾ ਸਿੰਘ, ਰਛਪਾਲ ਸਿੰਘ, ਗੁਰਦੇਵ ਸਿੰਘ, ਨਿਸ਼ਾਨ ਸਿੰਘ, ਸਿੰਗਾਰ ਸਿੰਘ, ਜਗਜੀਤ ਸਿੰਘ,ਗੁਰਲਾਲ ਸਿੰਘ,ਮਨਿੰਦਰ ਸਿੰਘ, ਪ੍ਰਗਟ ਸਿੰਘ, ਸ਼ੇਰ ਸਿੰਘ,ਰਾਜ ਸਿੰਘ, ਲਖਵਿੰਦਰ ਸਿੰਘ, ਕਰਮਪ੍ਰੀਤ ਸਿੰਘ, ਸੁਖਦੇਵ ਸਿੰਘ, ਗੁਰਦੇਵ ਸਿੰਘ, ਰਾਜਬੀਰ ਸਿੰਘ, ਜਸਕਰਨ ਸਿੰਘ, ਬੋਹੜ ਸਿੰਘ, ਭੁਪਿੰਦਰ ਸਿੰਘ,ਪ੍ਰਤਾਪ ਸਿੰਘ,ਸਿਕੰਦਰ ਸਿੰਘ, ਦਿਲਬਾਗ ਸਿੰਘ, ਨਿਰਮਲ ਸਿੰਘ, ਮੇਜਰ ਸਿੰਘ, ਸੁਖਦੇਵ ਸਿੰਘ, ਸਾਬ ਸਿੰਘ, ਜੇਠਾ ਸਿੰਘ, ਹਰਾ ਸਿੰਘ,ਪ੍ਰਮਜੀਤ ਸਿੰਘ,ਸੁਰਿੰਦਰ ਸਿੰਘ ਆਦਿ ਪਿੰਡ ਵਾਸੀਆ ਨੂੰ ਅਹੁਦੇਦਾਰ ਚੁਣਿਆ ਗਿਆ। ਇਸ ਮੌਕੇ ਦਿਲਬਾਗ ਸਿੰਘ ਦੋਦੇ, ਬਲਵੀਰ ਸਿੰਘ ਜਥੇਦਾਰ,ਸ਼ਮਸੇਰ ਸਿੰਘ ਚੀਮਾ, ਲਖਵਿੰਦਰ ਸਿੰਘ ਆੜਤੀਆ, ਪ੍ਰਤਾਪ ਸਿੰਘ, ਬਲਵੀਰ ਸਿੰਘ ਆਦਿ ਕਿਸਾਨ ਹਾਜ਼ਿਰ ਸਨ ।