Web Desk -Harsimranjit Kaur
ਲਖੀਮਪੁਰ /ਉੱਤਰ ਪ੍ਰਦੇਸ਼, 9 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਸੰਸਦ ਮੈਂਬਰ ਅਜੈ ਮਿਸ਼ਰਾ ਟੇਨੀ ਦੇ ਦੋਸ਼ੀ ਪੁੱਤਰ ਅਸ਼ੀਸ਼ ਮਿਸ਼ਰਾ ਆਖਰਕਾਰ ਅੱਜ ਸਵੇਰੇ 11 ਵਜੇ ਤੋਂ ਪਹਿਲਾਂ ਭਾਰੀ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਕ੍ਰਾਈਮ ਬ੍ਰਾਂਚ ਦੇ ਦਫਤਰ ਪੇਸ਼ ਹੋਣ ਲਈ ਅਪਰਾਧ ਸ਼ਾਖਾ ਪਹੁੰਚੇ। ਉਨ੍ਹਾਂ ਦੇ ਪਿਤਾ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਅਤੇ ਵਕੀਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਯੂਪੀ ਪੁਲਿਸ ਦੇ ਵੱਲੋਂ ਅਸ਼ੀਸ਼ ਮਿਸ਼ਰਾ ਦੀ ਤਲਾਸ਼ ਕੀਤੀ ਜਾ ਰਹੀ ਸੀ। ਪੁਲਿਸ ਲਾਇਨ ਜਾ ਕੇ ਆਸ਼ੀਸ਼ ਮਿਸ਼ਰਾ ਨੇ ਖੁਦ ਨੂੰ ਪੁਲਿਸ ਦੇ ਕੋਲ ਆਤਮ ਸਮਰਪਣ ਕੀਤਾ। ਇਸ ਸਬੰਧੀ ਲਖੀਮਪੁਰ ਹਿੰਸਾ ਮਾਮਲੇ ਦੀ ਜਾਂਚ ਨਾਲ ਸਬੰਧਤ ਅਧਿਕਾਰੀ ਪੁਲਿਸ ਲਾਈਨ ਪਹੁੰਚ ਗਏ ਹਨ। ਅਪਰਾਧ ਸ਼ਾਖਾ ਦੇ ਦਫਤਰ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਹਰ ਜਗ੍ਹਾ ਬੈਰੀਕੇਡ ਲਗਾਏ ਗਏ ਹਨ ਅਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਲਾਈਨ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
#WATCH Son of MoS Home Ajay Mishra Teni, Ashish Mishra arrives at Crime Branch office, Lakhimpur
He was summoned by UP Police in connection with Lakhimpur violence. pic.twitter.com/g6wMpHYOKr
— ANI UP/Uttarakhand (@ANINewsUP) October 9, 2021
ਇਸ ਤੋਂ ਪਹਿਲਾਂ ਪੁਲਿਸ ਨੇ ਆਸ਼ੀਸ਼ ਮਿਸ਼ਰਾ ਨੂੰ ਸ਼ਨੀਵਾਰ ਸਵੇਰੇ 11 ਵਜੇ ਤੱਕ ਅਪਰਾਧ ਸ਼ਾਖਾ ਵਿੱਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਸ਼ੁੱਕਰਵਾਰ ਨੂੰ ਪੁਲਿਸ ਲਾਈਨ ਨਹੀਂ ਪਹੁੰਚੇ, ਜਿੱਥੇ ਉਨ੍ਹਾਂ ਨੂੰ ਲਖੀਮਪੁਰ ਹਿੰਸਾ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਸੀ। ਪੁਲਿਸ ਨੇ ਆਸ਼ੀਸ਼ ਨੂੰ ਸਵੇਰੇ 10 ਵਜੇ ਬੁਲਾਇਆ ਸੀ, ਪਰ ਉਹ ਅਜੇ ਤੱਕ ਨਹੀਂ ਪਹੁੰਚਿਆ। ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ) ਉਪੇਂਦਰ ਅਗਰਵਾਲ, ਜੋ ਜਾਂਚ ਟੀਮ ਦੀ ਅਗਵਾਈ ਕਰ ਰਹੇ ਸਨ, ਸਮੇਂ ਸਿਰ ਦਫਤਰ ਪਹੁੰਚੇ। ਪੁਲਿਸ ਨੇ ਹੁਣ ਫਿਰ ਨੋਟਿਸ ਚਿਪਕਾ ਦਿੱਤਾ ਹੈ ਅਤੇ ਆਸ਼ੀਸ਼ ਨੂੰ ਸ਼ਨੀਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।