• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਰਾਹੁਲ ਗਾਂਧੀ ਨੇ ਪੱਤਰ ਭੇਜ ਕੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

admin by admin
in INDIA, PUNJAB
0
ਰਾਹੁਲ ਗਾਂਧੀ ਨੇ ਪੱਤਰ ਭੇਜ ਕੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਮਨਦੀਪ ਸਿੰਘ ਦੇ ਬਲਿਦਾਨ ਲਈ ਪੂਰਾ ਦੇਸ਼ ਨਤਮਸਤਕ-ਰਾਹੁਲ ਗਾਂਧੀ
ਪਟਿਆਲਾ, 19 ਜੂਨ (ਪ੍ਰੈਸ ਕੀ ਤਾਕਤ ਬਿਊਰੋ):ਲੋਕ ਸਭਾ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੀਲ ਦੇ ਵਾਸੀ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨੂੰ ਇੱਕ ਪੱਤਰ ਲਿੱਖਕੇ ਦੁੱਖ ਸਾਂਝਾ ਕੀਤਾ ਹੈ। ਸ਼ਹੀਦ ਮਨਦੀਪ ਸਿੰਘ ਭਾਰਤ-ਚੀਨ ਸਰਹੱਦ ‘ਤੇ ਸਥਿਤ ਗਲਵਾਨ ਘਾਟੀ ਵਿਖੇ ਬੀਤੇ ਦਿਨੀਂ ਚੀਨ ਦੀ ਫ਼ੌਜ ਨਾਲ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋ ਗਏ ਸਨ।
ਸ਼ਹੀਦ ਦੀ ਧਰਮ ਪਤਨੀ ਸ੍ਰੀਮਤੀ ਗੁਰਦੀਪ ਕੌਰ ਨੂੰ ਸੰਬੋਧਤ ਪੱਤਰ ਰਾਹੀਂ ਸ੍ਰੀ ਰਾਹੁਲ ਗਾਂਧੀ ਨੇ ਆਪਣੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਹੈ ਕਿ ”ਸ੍ਰੀ ਮਨਦੀਪ ਸਿੰਘ ਦੇ ਅਕਾਲ ਚਲਾਣੇ ਨਾਲ ਉਨ੍ਹਾਂ ਨੂੰ ਗਹਿਰਾ ਦੁੱਖ ਹੋਇਆ ਹੈ। ਅੱਜ ਪੂਰਾ ਦੇਸ਼ ਉਨ੍ਹਾਂ ਦੇ ਬਲਿਦਾਨ ਲਈ ਨਤਮਸਤਕ ਹੈ।”
ਲੋਕ ਸਭਾ ਮੈਂਬਰ ਸ੍ਰੀ ਰਾਹੁਲ ਗਾਂਧੀ ਦਾ ਇਹ ਪੱਤਰ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਸ਼ਹੀਦ ਦੀ ਮਾਤਾ ਸ੍ਰੀਮਤੀ ਸ਼ੰਕੁਤਲਾ ਕੌਰ, ਧਰਮ ਪਤਨੀ ਸ੍ਰੀਮਤੀ ਗੁਰਦੀਪ ਕੌਰ, ਬੇਟੀ ਮਹਿਕਪ੍ਰੀਤ ਕੌਰ ਅਤੇ ਬੇਟੇ ਜੋਬਨਪ੍ਰੀਤ ਸਿੰਘ ਨੂੰ ਸੌਂਪਿਆ ਗਿਆ। ਇਸ ਮੌਕੇ ਸ਼ਹੀਦ ਦੇ ਚਚੇਰੇ ਭਰਾ ਰਿਟਾਇਰਡ ਕੈਪਟਨ ਨਿਰਮਲ ਸਿੰਘ ਵੀ ਮੌਜੂਦ ਸਨ।

ਸ੍ਰੀ ਰਾਹੁਲ ਗਾਂਧੀ ਨੇ ਆਪਣੇ ਪੱਤਰ ‘ਚ ਲਿਖਿਆ ਹੈ ਕਿ, ”ਹਰ ਭਾਰਤੀ ਦੀ ਸੁਤੰਤਰਤਾ, ਸੁਰੱਖਿਆ ਅਤੇ ਸ਼ਾਂਤੀ ਸੁਨਿਸਚਿਤ ਕਰਨ ਲਈ ਸ਼ਹੀਦ ਮਨਦੀਪ ਸਿੰਘ ਨੇ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਅਸੀਂ ਉਨ੍ਹਾਂ ਦੇ ਸਾਹਸ ਅਤੇ ਦੇਸ਼ ਭਗਤੀ ਨੂੰ ਹਮੇਸ਼ਾ ਯਾਦ ਰੱਖਾਂਗੇ।”
ਸ੍ਰੀ ਗਾਂਧੀ ਨੇ ਕਿਹਾ ਕਿ, ਉਹ ਇੱਕ ਰਾਸ਼ਟਰੀ ਨਾਇਕ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸ਼ਹੀਦ ਦੇ ਪਰਿਵਾਰ ਦੇ ਸਾਹਸ ਨੂੰ ਸਲਾਮ ਕਰਦੇ ਹਨ। ਉਨ੍ਹਾਂ ਕਿਹਾ ਕਿ, ”ਇਸ ਮੁਸ਼ਕਿਲ ਦੀ ਘੜੀ ‘ਚ ਉਨ੍ਹਾਂ ਦੀ ਗਹਿਰੀ ਸੰਵੇਦਨਾ ਸ਼ਹੀਦ ਦੀ ਪਤਨੀ ਅਤੇ ਪੂਰੇ ਪਰਿਵਾਰ ਦੇ ਨਾਲ ਹੈ।”

Post Views: 54
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਰਨਾਲਾ ਪ੍ਰਸਾਸ਼ਨ ਹਰਕਤ ਵਿੱਚ

Next Post

2020 का पहला सूर्य ग्रहण: होगें खौफनाक असर ?

Next Post
2020 का पहला सूर्य ग्रहण: होगें खौफनाक असर ?

2020 का पहला सूर्य ग्रहण: होगें खौफनाक असर ?

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.