• Login
Saturday, February 14, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਮਨਾਲ ਗਊਸ਼ਾਲਾ ਮਾਮਲੇ ਦੀ ਰਿਪੋਰਟ 10 ਦਿਨਾਂ ਅੰਦਰ ਦੇਣ ਦੇ ਡਿਪਟੀ ਕਮਿਸ਼ਨਰ ਨੂੰ ਆਦੇਸ਼: ਚੇਅਰਮੈਨ ਸਚਿਨ ਸ਼ਰਮਾ

Rakesh Goyal by Rakesh Goyal
in PUNJAB
0
ਮਨਾਲ ਗਊਸ਼ਾਲਾ ਮਾਮਲੇ ਦੀ ਰਿਪੋਰਟ 10 ਦਿਨਾਂ ਅੰਦਰ ਦੇਣ ਦੇ ਡਿਪਟੀ ਕਮਿਸ਼ਨਰ ਨੂੰ ਆਦੇਸ਼: ਚੇਅਰਮੈਨ ਸਚਿਨ ਸ਼ਰਮਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਗਊਸ਼ਾਲਾ ਵਿਚ ਖਾਮੀਆਂ ਬਾਰੇ ਸ਼ਿਕਾਇਤ ਮਿਲਣ ’ਤੇ ਕਮਿਸ਼ਨ ਵੱਲੋਂ ਗੰਭੀਰ ਨੋਟਿਸ

ਬਰਨਾਲਾ, 22 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਜ਼ਿਲ੍ਹਾ ਬਰਨਾਲਾ ਦੀ ਮਨਾਲ ਗਊਸ਼ਾਲਾ ਵਿਚ ਗਊਧਨ ਦੀ ਸੁਚੱਜੀ ਦੇਖਭਾਲ ਨਾ ਹੋਣ, ਹਰੇ ਚਾਰੇ ਦੀ ਕਮੀ ਤੇ ਹੋਰ ਸਬੰਧਤ ਸ਼ਿਕਾਇਤਾਂ ਮਿਲਣ ’ਤੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਬਰਨਾਲਾ ਨੂੰ 10 ਦਿਨਾਂ ਦੇ ਅੰਦਰ ਕਮਿਸ਼ਨ ਕੋਲ ਮੁਕੰਮਲ ਰਿਪੋਰਟ ਪੇਸ਼ ਕਰਨ ਲਈ ਆਖਿਆ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵੱਲੋਂ ਕੀਤਾ ਗਿਆ।
ਚੇਅਰਮੈਨ ਸਚਿਨ ਸ਼ਰਮਾ ਨੇ ਪ੍ਰੈਸ ਬਿਆਨ ਰਾਹੀਂ ਆਖਿਆ ਕਿ ਕੈਟਲ ਪਾਊਂਡ ਮਨਾਲ 13 ਏਕੜ ਵਿੱਚ ਬਣਿਆ ਹੋਇਆ ਹੈ, ਜਿਸ ਵਿਚ ਖਾਮੀਆਂ ਬਾਰੇ ਸਥਾਨਕ ਲੋਕਾਂ ਵੱਲੋਂ ਮਸਲਾ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ਦਾ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਗਊਧਨ ਦੀ ਸੇਵਾ ਸੰਭਾਲ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸੰਜੀਦਗੀ ਦਿਖਾਈ ਜਾਣੀ ਚਾਹੀਦੀ ਹੈ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਦੀਆਂ ਗਉਸ਼ਲਾਵਾਂ ਨੂੰ ਬਿਹਤਰ ਬਣਾਉਣ ਲਈ ਕਮਿਸ਼ਨ ਵੱਲੋਂ ਵਿਸੇਸ਼ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਗਊ ਵੰਸ਼ ਦਾ ਪਾਲਣ-ਪੋਸ਼ਣ ਸਹੀ ਢੰਗ ਨਾਲ ਹੋ ਸਕੇ। ਉਨ੍ਹਾਂ ਕਿਹਾ ਗਿਕ ਗਊ ਸੇਵਾ ਕਮਿਸ਼ਨ ਵੱਲੋਂ ਸਾਰੇ ਸਮਾਜ ਸੇਵੀ ਸੰਗਠਨਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਜਿੱਥੇ ਗਊਧਨ ਦੇ ਸੁਰੱਖਿਅਤ ਨਾ ਹੋਣ ਦਾ ਮਾਮਲਾ ਸਾਹਮਣੇ ਆਉਂਦਾ ਹੈ, ਉਸ ਸਬੰਧੀ ਕਮਿਸ਼ਨ ਨੂੰ ਫੋਨ ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਗਰਮੀ ਵਿੱਚ ਗਊਧਨ ਲਈ ਚਾਰੇ ਅਤੇ ਪਾਣੀ ਦੇ ਵਿਸੇਸ਼ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ ਤੇ ਡਿਪਟੀ ਕਮਿਸ਼ਨਰ ਨੂੰ ਮੁਕੰਮਲ ਰਿਪੋਰਟ 10 ਦਿਨਾਂ ਵਿਚ ਦੇਣ ਲਈ ਕਿਹਾ ਗਿਆ ਹੈ।

Post Views: 78
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ

Next Post

ਵਿਵੇਕ ਸ਼ੀਲ ਸੋਨੀ ਹੋ ਸਕਦੇ ਹਨ ਚੰਡੀਗੜ ਦੇ ਅਗਲੇ ਐਸਐਸਪੀ

Next Post
ਵਿਵੇਕ ਸ਼ੀਲ ਸੋਨੀ ਹੋ ਸਕਦੇ ਹਨ ਚੰਡੀਗੜ ਦੇ ਅਗਲੇ ਐਸਐਸਪੀ

ਵਿਵੇਕ ਸ਼ੀਲ ਸੋਨੀ ਹੋ ਸਕਦੇ ਹਨ ਚੰਡੀਗੜ ਦੇ ਅਗਲੇ ਐਸਐਸਪੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.