• Login
Friday, May 15, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਘੱਟ ਗਿਣਤੀ ਵਰਗਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਮੰਗੀਆਂ

admin by admin
in INDIA, PUNJAB, WORLD
0
ਘੱਟ ਗਿਣਤੀ ਵਰਗਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਮੰਗੀਆਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 08 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਘੱਟ ਗਿਣਤੀ ਵਰਗਾਂ ਨਾਲ ਸਬੰਧਤ ਨੌਜਵਾਨਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖਾਸਤਾਂ ਮੰਗੀਆਂ ਗਈਆਂ ਹਨ। ਇਸ ਤਹਿਤ 31 ਅਕਤੂਬਰ ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2020-2021 ਲਈ ਸੂਬੇ ਦੇ ਸਿੱਖ, ਮੁਸਲਿਮ, ਬੋਧੀ, ਪਾਰਸੀ ਜੈਨ ਅਤੇ ਇਸਾਈ ਆਦਿ ਵਰਗਾਂ ਨਾਲ ਸਬੰਧਤ ਨੌਜਵਾਨ ਇਨਾਂ ਸਕੀਮਾਂ ਦਾ ਲਾਭ ਲੈ ਸਕਦੇ ਹਨ। ਉਨਾਂ ਦੱਸਿਆ ਕਿ ਇਨਾਂ 100 ਫੀਸਦੀ ਕੇਂਦਰੀ ਪ੍ਰਾਯੋਜਿਤ ਸਕੀਮਾਂ ਲਈ ਨਵੇਂ ਬਿਨੈਕਾਰ, ਜੋ ਪਹਿਲੀ ਵਾਰ ਅਪਲਾਈ ਕਰਨਗੇ ਅਤੇ ਨਵੀਨੀਕਰਨ ਬਿਨੈਕਾਰ, ਜਿਨਾਂ ਨੇ ਸਾਲ 2019-2020 ਦੌਰਾਨ ਸਕਾਲਰਸ਼ਿਪ ਪ੍ਰਾਪਤ ਕੀਤੀ ਹੈ, 31 ਅਕਤੂਬਰ, 2020 ਤੱਕ ਆਨਲਾਈਨ ਦਰਖ਼ਾਸਤ ਦੇ ਸਕਦੇ ਹਨ।

ਬੁਲਾਰੇ ਅਨੁਸਾਰ ਦਰਖ਼ਾਸਤ ਦੇਣ ਵਾਲਾ ਬਿਨੈਕਾਰ ਘੱਟ ਗਿਣਤੀ ਭਾਈਚਾਰੇ (ਸਿੱਖ, ਮੁਸਲਿਮ, ਬੋਧੀ, ਪਾਰਸੀ ਜੈਨ ਅਤੇ ਇਸਾਈ) ਨਾਲ ਸਬੰਧਤ ਹੋਣਾ ਚਾਹੀਦਾ ਹੈ। ਸਕਾਲਰਸ਼ਿਪ ਲਈ ਉਹ ਵਿਦਿਆਰਥੀ ਹੀ ਅਪਲਾਈ ਕਰ ਸਕਦਾ ਹੈ, ਜੋ ਸਰਕਾਰੀ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਯੂਨੀਵਰਸਿਟੀ/ਸੰਸਥਾ, ਕਾਲਜ/ਸਕੂਲ ਵਿੱਚ ਪੜਦਾ ਹੋਵੇ। ਇਸ ਸਕੀਮ ਤਹਿਤ ਨਵੇਂ ਕੋਰਸ ’ਚ ਦਾਖਲ ਉਹ ਵਿਦਿਆਰਥੀ ਹੀ ਵਜ਼ੀਫਾ ਲੈਣ ਦਾ ਹੱਕਦਾਰ ਹੋਵੇਗਾ, ਜਿਸਨੇ ਪਿਛਲੀ ਪ੍ਰੀਖਿਆ ’ਚ ਘੱਟੋ-ਘੱਟ 50 ਫੀਸਦੀ ਅੰਕ ਹਾਸਲ ਕੀਤੇ ਹੋਣ।

ਬੁਲਾਰੇ ਅਨੁਸਾਰ ਸਕਾਲਰਸ਼ਿਪ ਲਈ ਯੋਗ ਵਿਦਿਆਰਥੀ www.scholarships.gov.in ’ਤੇ ਜਾਂ www.minorityaffairs.gov.in ਵੈਬਸਾਈਟ ਲਿੰਕ ’ਤੇ ਜਾਂ ਮੋਬਾਈਲ ’ਤੇ ਨੈਸ਼ਨਲ ਸਕਾਲਰਸ਼ਿਪ ਐਪ ਰਾਹੀਂ 31 ਅਕਤੂਬਰ ਤੱਕ ਆਨ-ਲਾਈਨ ਅਪਲਾਈ ਕਰ ਸਕਦੇ ਹਨ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀ ਪੋਰਟਲ ’ਤੇ ਉਹੀ ਬੈਂਕ ਖਾਤੇ ਦਾ ਵੇਰਵਾ ਦਰਜ ਕਰਨ ਜੋ ਚਾਲੂ ਹਾਲਤ ’ਚ ਹੋਵੇ ਤਾਂ ਜੋ ਸਕਾਲਰਸ਼ਿਪ ਦੇ ਭੁਗਤਾਨ ’ਚ ਕੋਈ ਦਿੱਕਤ ਨਾ ਆਵੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਹ ਯੂਨੀਵਰਸਿਟੀ/ਸੰਸਥਾ, ਕਾਲਜ/ਸਕੂਲ, ਜਿੱਥੇ ਘੱਟ ਗਿਣਤੀ ਵਿਦਿਆਰਥੀ ਪੜ ਰਹੇ ਨੇ, ਖੁਦ ਨੂੰ ਨੈਸ਼ਨਲ ਪੋਰਟਲ ’ਤੇ ਰਜਿਸਟਰ ਕਰਵਾਉਣ ਅਤੇ ਮੁਕੰਮਲ ਫਾਰਮ ਭਰਾ ਕੇ ਹੀ ਜ਼ਿਲਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ/ਜ਼ਿਲਾ ਸਿੱਖਿਆ ਅਫ਼ਸਰ ਕੋਲ ਜ਼ਮਾਂ ਕਰਵਾਉਣ।

Post Views: 102
  • Facebook
  • Twitter
  • WhatsApp
  • Telegram
  • Facebook Messenger
  • Copy Link
Tags: BUDDHISTSJAINS & CHRISTIANS ChandigarhMINORITY STUDENTS CAN SUBMIT ONLINE APPLICATIONS FOR PRE-MATRICMUSLIMSPARSISPOST-MATRIC AND MERIT-CUM-MEANS BASED SCHOLARSHIPS STEP AIMED TO UPLIFT ECONOMIC & SOCIAL STANDARDS OF SIKHSSeptember 8: Online applications has been sought from eligible students for Pre-Matric
Previous Post

ਪੰਜਾਬ ਪੁਲਿਸ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਅੰਗ ਕੱਢਣ ਅਤੇ ਕੋਵਿਡ-19 ਸਬੰਧੀ ਅਫਵਾਹਾਂ ਫੈਲਾਉਣ ਵਾਲੇ ਨੰਬਰਦਾਰ ਨੂੰ ਕੀਤਾ ਗਿ੍ਰਫਤਾਰ

Next Post

ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 108 ਸੋਸ਼ਲ ਮੀਡੀਆ ਖਾਤੇ ਬਲੌਕ

Next Post
ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 108 ਸੋਸ਼ਲ ਮੀਡੀਆ ਖਾਤੇ ਬਲੌਕ

ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 108 ਸੋਸ਼ਲ ਮੀਡੀਆ ਖਾਤੇ ਬਲੌਕ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.