* ਸਿਹਤ ਵਿਭਾਗ ਦੇ ਅਮਲੇ ਦੀ ਬੈਜ ਲਾ ਕੇ ਕੀਤੀ ਹੌਸਲਾ ਅਫਜ਼ਾਈ
ਬਰਨਾਲਾ, 24 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਕਰੋਨਾ ਮਹਾਮਾਰੀ ਦੌਰਾਨ ਸਿਹਤ ਵਿਭਾਗ ਦਾ ਅਮਲਾ ਦਿਨ-ਰਾਤ ਸੇਵਾਵਾਂ ਨਿਭਾਅ ਰਿਹਾ ਹੈ, ਜੋ ਬਹੁਤ ਹੀ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਮਿਸ਼ਨ ਫਤਿਹ ਤਹਿਤ ਸਿਵਲ ਹਸਪਤਾਲ ਬਰਨਾਲਾ ਦੇ ਸਮੂਹ ਡਾਕਟਰਾਂ, ਨਰਸਿੰਗ ਸਟਾਫ, ਲੈਬ ਸਟਾਫ ਤੇ ਦਰਜਾ ਚਾਰ ਕਮਚਾਰੀਆਂ ਦੀ ਹੌਸਲਾ ਅਫਜ਼ਾਈ ਮੌਕੇ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮੂਹਰਲੀ ਕਤਾਰ ਵਿਚ ਡਟੇ ਇਨ੍ਹਾਂ ਯੋਧਿਆਂ ਦਾ ਬੈਜ ਲਾ ਕੇ ਸਨਮਾਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕਰਮਚਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮੂਹ ਡਾਕਟਰੀ ਅਮਲੇ ਨੂੰ ਤਹਿ ਦਿਲੋਂ ਸਲਾਮ ਕਰਦਾ ਹੈ ਜੋ ਇਸ ਮਹਾਮਾਰੀ ਦੌਰਾਨ ਦਿਨ ਰਾਤ ਸਖਤ ਸੇਵਾਵਾਂ ਦੇ ਰਹੇ ਹਨ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰ ਬੀਰ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।