• Login
Friday, July 4, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਮਿਸ਼ਨ ਯੋਧੇ’ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ, ਡਾਇਮੰਡ ਸਰਟੀਫਿਕੇਟ ਵੀ ਐਲਾਨਿਆ

admin by admin
in PUNJAB
0
ਕਰੋਨਾਂ ਵਿਰੁੱਧ ਜ਼ਰੂਰੀ ਇਹਤਿਆਤਾਂ ਦੀ ਪਾਲਣਾ ਕਰਨ ਜ਼ਿਲ੍ਹਾ ਵਾਸੀ: ਤੇਜ ਪ੍ਰਤਾਪ ਸਿੰਘ ਫੂਲਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 18 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕਤਾ ਲਈ ਚਲਾਈ ਗਈ ‘ਮਿਸ਼ਨ ਯੋਧੇ’ ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਇਸ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਉਨ•ਾਂ ਨੇ ਅਗਲੇ ਪੜਾਅ ਵਜੋਂ ਡਾਇਮੰਡ ਸਰਟੀਫਿਕੇਟ ਦਾ ਐਲਾਨ ਕੀਤਾ।
ਆਪਣੇ ਹਫਤਾਵਾਰੀ ‘ਕੈਪਟਨ ਨੂੰ ਸਵਾਲ’ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ‘ਮਿਸ਼ਨ ਫਤਹਿ’ ਤਹਿਤ 15 ਜੂਨ ਤੋਂ 15 ਜੁਲਾਈ ਤੱਕ ਮਹੀਨਾ ਭਰ ਚੱਲੇ ਮੁਕਾਬਲੇ ਦੇ 7 ਜੇਤੂਆਂ ਨੂੰ ਵੀ ਵਧਾਈ ਦਿੱਤੀ। ਇਨ•ਾਂ ਜੇਤੂਆਂ ਵਿੱਚ ਨੇਹਾ (ਬਠਿੰਡਾ), ਮੀਨਾ ਦੇਵੀ (ਅੰਮ੍ਰਿਤਸਰ), ਮਨਿੰਦਰ ਸਿੰਘ (ਸ੍ਰੀ ਮੁਕਤਸਰ ਸਾਹਿਬ), ਜਸਬੀਰ ਸਿੰਘ (ਗੁਰਦਾਸਪੁਰ), ਗੁਰਸੇਵਕ ਸਿੰਘ (ਕਪੂਰਥਲਾ), ਮਨਬੀਰ ਸਿੰਘ (ਫਾਜ਼ਿਲਕਾ) ਤੇ ਬਲਵਿੰਦਰ ਕੌਰ (ਲੁਧਿਆਣਾ) ਸ਼ਾਮਲ ਹਨ।
ਕੋਵਿਡ ਬਾਰੇ ਜਾਗਰੂਕ ਕਰਨ ਦੀਆਂ ਕੋਸ਼ਿਸ਼ਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਵਾਲੇ ਜੇਤੂਆਂ ਨੂੰ ਵਧਾਈਆਂ ਦਿੰਦਿਆਂ ਮੁੱਖ ਮੰਤਰੀ ਨੇ ਹੋਰਨਾਂ ਲੋਕਾਂ ਨੂੰ ਵੀ ਦੋ ਮਹੀਨਿਆਂ ਲਈ ਵਧਾਏ ‘ਮਿਸ਼ਨ ਯੋਧੇ’ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਜਾ ਰਹੇ ਰੋਕਥਾਮ ਉਪਾਵਾਂ ਬਾਰੇ ਸੰਵੇਦਨਸ਼ੀਲ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ 100 ਮਿਸ਼ਨ ਯੋਧਿਆਂ ਨੂੰ 16 ਜੁਲਾਈ ਤੱਕ ਮੁਕਾਬਲਾ ਜਿੱਤਣ ਲਈ ਗੋਲਡ ਸਰਟੀਫਿਕੇਟ ਦਿੱਤਾ ਜਾ ਚੁੱਕਾ ਹੈ। ਇਸ ਮੁਕਾਬਲੇ ਵਿੱਚ 3.2 ਲੱਖ ਲੋਕਾਂ ਨੇ ਸਰਗਰਮੀ ਨਾਲ ਹਿੱਸਾ ਲਿਆ।
ਇਸ ਵਧਾਈ ਹੋਈ ਮੁਹਿੰਮ ਵਿੱਚ ਗੋਲਡ ਸਰਟੀਫਿਕੇਟ ਜੇਤੂ ਹੋਰ ਗੋਲਡ, ਸਿਲਵਰ ਜਾਂ ਬਰੌਂਜ (ਸੋਨੇ, ਚਾਂਦੀ ਤੇ ਕਾਂਸੀ) ਸਰਟੀਫਿਕੇਟ ਜਿੱਤਣ ਲਈ ਯੋਗ ਨਹੀਂ ਹੋਣਗੇ ਪਰ ਉਹ ਡਾਇਮੰਡ ਸਰਟੀਫਿਕੇਟ ਜਿੱਤਣ ਲਈ ਇਸ ਮੁਕਾਬਲੇ ਵਿੱਚ ਅੱਗੇ ਹਿੱਸਾ ਲੈ ਸਕਣਗੇ।
ਸੂਬਾ ਸਰਕਾਰ ਨੇ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ ਜਿਹੜੀ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ, ਦਾਨੀ ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਚਲਾਈਆਂ ਜਾ ਰਹੀਆਂ ਹਨ। ਮੁਹਿੰਮ ਦਾ ਟੀਚਾ ਮਾਸਕ ਪਹਿਨਣ, ਹੱਥ ਧੋਣ, ਸਮਾਜਿਕ ਵਿੱਥ ਦੀ ਪਾਲਣਾ, ਵੱਡਿਆਂ ਦੀ ਸੰਭਾਲ ਕਰਨ, ਆਪਣੇ ਇਲਾਕੇ ਵਿੱਚ ਬਾਹਰੀ ਲੋਕਾਂ ਦੇ ਦਾਖਲੇ ‘ਤੇ ਚੌਕਸੀ ਰੱਖਣੀ, ਮਹਾਂਮਾਰੀ ਤੋਂ ਪੀੜਤ ਮਰੀਜਾਂ ਨੂੰ ਲੱਭਣ ਲਈ ਕੋਵਾ ਐਪ ਦੀ ਵਰਤੋਂ ਕਰਨੀ ਅਤੇ ਉਨ•ਾਂ ਕੋਲੋਂ ਸੁਰੱਖਿਅਤ ਵਿੱਥ ਬਣਾਏ ਰੱਖਣ ਲਈ ਜਾਗਰੂਕ ਕਰਨਾ ਹੈ।

Post Views: 71
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjablive #Ask Captain Facebook interaction Punjab coronavirus symptomslive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

Next Post

ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਪੰਜਾਬ ਸਰਕਾਰ ਗੰਭੀਰ-ਮੁੱਖ ਮੰਤਰੀ

Next Post
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਪੰਜਾਬ ਸਰਕਾਰ ਗੰਭੀਰ-ਮੁੱਖ ਮੰਤਰੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In