• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home BREAKING

12 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ

admin by admin
in BREAKING, COVER STORY, INDIA, POLITICS, PUNJAB
0
12 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 10 ਮਾਰਚ (ਪ੍ਰੈਸ ਕਿ ਤਾਕਤ ਬਿਊਰੋ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ -ਕਮ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਜੈ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜਿੰਦਰ ਅਗਰਵਾਲ ਦੀ ਅਗੁਵਾਈ ਹੇਠ ਮਿਤੀ 12 ਮਾਰਚ ਨੂੰ ਸੈਸ਼ਨ ਡੀਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪ੍ਰੀ-ਲਿਟੀਗੇਟਿਵ ਕੇਸ -ਐਨ.ਆਈ.ਐਕਟ 138 ਦੇ ਕੇਸ, ਮਨੀ ਰਿਕਵਰੀ ਕੇਸ, ਲੇਬਰ ਅਤੇ ਰੋਜਗਾਰ ਦੇ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਦੇ ਕੇਸ,  ਹੋਰ ਸਿਵਲ ਵਿਵਾਦ ਦੇ ਕੇਸ ਲਏ ਜਾਣਗੇ। ਖ਼
ਇਸ ਤੋ ਇਲਾਵਾ ਅਦਾਲਤਾਂ ਵਿੱਚ ਪੈਡਿੰਗ ਕੇਸ (ਗੈਰ ਰਾਜੀਨਾਮਾ ਯੋਗ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਸਮਝੋਤੇ ਯੋਗ ਫੋਜਦਾਰੀ ਯੋਗ ਕੇਸ, ਰੱਖ-ਰਖਾਵ ਦੇ ਮਾਮਲੇ, ਚੈਂਕ ਬਾਊਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸ, ਵਿਵਾਹ ਸੰਬੰਧੀ ਝਗੜੇ ਤਲਾਕ ਨੂੰ ਛੱਡ ਕੇ, ਭੂਮੀ ਗ੍ਰਹਿਣ ਦੇ ਕੇਸ, ਹੌਰ ਸਿਵਲ ਕੇਸ, ਜਿਵੇ ਕਿ ਕਿਰਾਏ, ਅਸਾਮੀ ਅਧਿਕਾਰ, ਰੈਵਿਨਿਓ ਨਾਲ ਸੰਬੰਧਤ ਮਾਮਲੇ, ਟਰੈਫਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆ ਨਾਲ ਸੰਬੰਧਤ ਕੇਸ ਲਏ ਜਾਣਗੇ।
ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜਿਲ੍ਹਾ ਵਿੱਚ ਜੂਡੀਸ਼ੀਅਲ  ਬੈਂਚ ਬਣਾਏ ਜਾਣਗੇ। ਜਿਸ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵੀ ਸ਼ਾਮਿਲ ਹੋਣਗੇ। ਇਸ ਕੌਮੀ ਲੋਕ ਅਦਾਲਤ ਵਿਚ ਵਕੀਲ ਸਾਹਿਬਾਨ ਅਤੇ ਸਮਾਜ ਸੇਵਕ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣਨਗੇ। ਸ਼੍ਰੀ ਰਾਜਿੰਦਰ ਅਗਰਵਾਲ ਮਾਣਯੋਗ ਜਿਲ੍ਹਾ ਅਤੇ ਸੈਸਨ ਜੱਜ ਜੀ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ।ਕਿਉਂਕਿ ਇਹ ਫੈਸਲਾ ਆਪਸੀ ਰਜਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇ ਪਾਰਟੀਆਂ ਦੀ ਜਿੱਤਣ ਦੀ ਵਿਵਸਥਾ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ।
ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀਆਂ ਲੋਕ-ਅਦਾਲਤਾਂ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬਚਤ ਕੀਤੀ ਜਾ ਸਕੇ। ਇਸ ਉਦੇਸ਼ ਲਈ, ਲੋਕ ਅਦਾਲਤ ਦੁਆਰਾ ਨਿਪਟਾਰੇ ਲਈ ਤਿਆਰ ਹਰ ਮੁਦਈ ਸੰਬੰਧਤ ਅਦਾਲਤ ਵਿੱਚ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦਾ ਹੈ। ਇਥੋ ਤੱਕ ਕਿ ਪ੍ਰੀ-ਲਿਟੀਗੇਟਿਵ ਕੇਸ ਵਿੱਚ ਵੀ ਪਾਰਟੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਮਾਣਯੋਗ ਸਕੱਤਰ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਵੀ ਦਰਖਾਸਤ ਦੇ ਸਕਦਾ ਹੈ ।
ਅੱਜ ਸ੍ਰੀ ਰਾਜਿੰਦਰ ਅਗਰਵਾਲ, ਮਾਣਯੋਗ ਜਿਲਾ ਅਤੇ ਸੈਸ਼ਨਜ਼ ਜੱਜ, ਪਟਿਆਲਾ ਜੀਆਂ ਨੇ ਪਟਿਆਲਾ ਸੈਸ਼ਨਜ਼ ਡਿਵਿਜ਼ਨ ਦੇ ਜੂਡੀਸ਼ੀਅਲ ਅਫਸਰ ਸਾਹਿਬਾਨ ਨਾਲ ਇੱਕ ਮੀਟਿੰਗ ਕੀਤੀ ਅਤੇ ਉਨਾਂ ਨੂੰ ਪ੍ਰੀ ਲੋਕ ਅਦਾਲਤਾਂ ਲਗਾ ਕੇ ਝਗੜਿਆਂ ਦਾ ਨਿਪਟਾਰਾ ਸਮਝੋਤੇ ਰਾਂਹੀ ਕਰਨ ਤੇ ਜੋਰ ਦੇਣ  ਲਈ ਕਿਹਾ ਅਤੇ ਸਮਝੋਤੇ ਯੋਗ ਫੋਜਦਾਰੀ ਕੇਸਾਂ ਦੀ ਵੀ ਪਹਿਚਾਣ ਕਰਨ ਲਈ ਕਿਹਾ । ਸਬ ਡਿਵੀਜ਼ਨਾਂ (ਨਾਭਾ, ਸਮਾਣਾ ਅਤੇ ਰਾਜਪੁਰਾ) ਦੇ ਸਾਰੇ ਜੂਡਿਸ਼ਿਅਲ ਅਫਸਰ ਸਾਹਿਬਾਨ ਨੇ ਵੀ ਵੀਡਿੳ ਕਾਨਫਰਸਿੰਗ ਰਾਂਹੀ ਇਸ ਮੀਟਿੰਗ ਵਿੱਚ ਭਾਗ ਲਿਆ ।
ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ website: www.pulsa.gov.in ਼ਅਤੇ ਟੋਲ ਫਰੀ ਨੰਬਰ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਦੇ ਨੰਬਰ 0175-2306500 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Post Views: 164
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

PUNJAB CABINET RECOMMENDS GOVERNOR FOR DISSOLUTION OF 15TH PUNJAB VIDHAN SABHA

Next Post

Raymondville, Texas Tx Payday Loans Online

Next Post

Raymondville, Texas Tx Payday Loans Online

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.