• Login
Tuesday, March 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਰਾਸ਼ਟਰੀ ਐਸ ਸੀ ਕਮਿਸ਼ਨ ਵੱਲੋਂ ਪੰਜਾਬੀ ਵਰਸਿਟੀ ਦਾ ਵਾਈਸ ਚਾਂਸਲਰ ਦਿੱਲੀ ਤਲਬ

admin by admin
in PUNJAB
0
ਰਾਸ਼ਟਰੀ ਐਸ ਸੀ ਕਮਿਸ਼ਨ ਵੱਲੋਂ ਪੰਜਾਬੀ ਵਰਸਿਟੀ ਦਾ ਵਾਈਸ ਚਾਂਸਲਰ ਦਿੱਲੀ ਤਲਬ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਮਾਮਲਾ ਸੀਨੀਅਰ ਦਲਿਤ ਅਧਿਕਾਰੀ ਨੂੰ ਤਰੱਕੀ ਅਤੇ ਬਕਾਇਆ ਤਨਖਾਹ ਨਾ ਦੇਣ ਦਾ

ਪਟਿਆਲਾ, 20 ਜੂਨ (ਪ੍ਰੈਸ ਕੀ ਤਾਕਤ ਬਿਊਰੋ) :ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਿਜੈ ਸਾਂਪਲਾ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ ਅਰਵਿੰਦ ਨੂੰ 22 ਜੂਨ ਨੂੰ ਨਿੱਜੀਤੌਰ ‘ਤੇ ਕਮਿਸ਼ਨ ਦੇ ਨਵੀਂ ਦਿੱਲੀ ਸਥਿਤ ਆਪਣੇ ਦਫ਼ਤਰ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਚੇਅਰਮੈਨ ਵਿਜੈ ਸਾਂਪਲਾ ਵੱਲੋਂ ਇਹ ਆਦੇਸ਼ ਪੰਜਾਬੀ ਯੂਨੀਵਰਸਿਟੀ ਦੇ ਹੀ ਸੀਨੀਅਰ ਦਲਿਤ ਅਧਿਕਾਰੀ ਡਾ ਹਰਮਿੰਦਰ ਸਿੰਘ ਖੋਖਰ ਵੱਲੋਂ ਦਾਇਰ ਕੀਤੀ ਗਈ ਜਾਤ ਅਧਾਰਤ ਵਿਤਕਰੇ ਦੀ ਇੱਕ ਸ਼ਿਕਾਇਤ ‘ਤੇ ਜਾਰੀ ਕੀਤੇ ਗਏ ਹਨ।
ਸਾਬਕਾ ਭਾਰਤੀ ਸੂਚਨਾ ਸੇਵਾ ਅਧਿਕਾਰੀ ਡਾ ਹਰਮਿੰਦਰ ਸਿੰਘ ਖੋਖਰ ਵੱਲੋਂ ਕਮਿਸ਼ਨ ਨੂੰ ਭੇਜੀ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਕਿ ਯੂਨੀਵਰਸਿਟੀ ਦੀ ਉਚ ਪੱਧਰੀ ਚੋਣ ਕਮੇਟੀ ਵੱਲੋਂ ਸਾਲ 2001 ਵਿੱਚ ਉਨ੍ਹਾਂ ਨੂੰ ਸਹਾਇਕ ਲੋਕ ਸੰਪਰਕ ਅਫਸਰ ਦੀ ਅਨੁਸੂਚਿਤ ਜਾਤੀਆਂ ਲਈ ਰਾਖਵੀਂ ਪੱਕੀ ਅਸਾਮੀ ‘ਤੇ ਨਿਯੁਕਤ ਕਰਨ ਦੇ ਬਾਵਜੂਦ, ਯੂਨੀਵਰਸਿਟੀ ਵੱਲੋਂ ਸਾਲ 2003 ਵਿੱਚ ਸਹਾਇਕ ਲੋਕ ਸੰਪਰਕ ਅਫਸਰ ਦੀ ਇੱਕ ਅਸਾਮੀ ਖਤਮ ਕਰਦਿਆਂ ਉਨ੍ਹਾਂ ਨੂੰ ਯੂਨੀਵਰਸਿਟੀ ਸੇਵਾ ਤੋਂ ਫਾਰਗ ਕਰ ਦਿੱਤਾ ਗਿਆ ਸੀ।
ਡਾ ਖੋਖਰ ਅਨੁਸਾਰ ਉਨ੍ਹਾਂ ਵੱਲੋਂ ਇਸ ਸਬੰਧੀ ਲੜੀ ਗਈ ਕਾਨੂੰਨੀ ਲੜਾਈ ਦੇ ਚਲਦਿਆਂ ਸਾਲ 2008 ਵਿੱਚ ਯੂਨੀਵਰਸਿਟੀ ਨੇ ਆਪਣੀ ਗਲਤੀ ਮੰਨਦਿਆਂ ਰਾਖਵੀਂ ਅਸਾਮੀ ਨੂੰ ਮੁੜ ਸੁਰਜੀਤ ਕਰਦਿਆਂ ਉਨ੍ਹਾਂ ਨੂੰ ਬਾ-ਇੱਜਤ ਬਹਾਲ ਕਰ ਦਿੱਤਾ, ਪਰ ਜਿੰਨ੍ਹਾਂ ਸਮਾਂ ਯੂਨੀਵਰਸਿਟੀ ਦੀ ਗਲਤੀ ਕਾਰਣ ਉਹ ਨੌਕਰੀ ਤੋਂ ਬਾਹਰ ਰਹੇ ਉਸ ਸਮੇਂ ਦੀ ਬਕਾਇਆ ਤਨਖਾਹ ਅਤੇ 20 ਸਾਲਾਂ ਦੀ ਸ਼ਾਨਦਾਰ ਸੇਵਾਵਾਂ ਦੇ ਬਾਵਜੂਦ ਉਨ੍ਹਾਂ ਨੂੰ ਇੱਕ ਵੀ ਤਰੱਕੀ ਨਹੀਂ ਦਿੱਤੀ ਗਈ। ਜਦਕਿ ਉਨ੍ਹਾਂ ਦੇ ਨਾਲ ਹੀ ਯੂਨੀਵਰਸਿਟੀ ਸੇਵਾ ਤੋਂ ਭ੍ਰਿਸ਼ਟਾਚਾਰ ਅਤੇ ਵਿਿਦਆਰਥਣਾਂ ਦੇ ਜਿਣਸੀ ਸੋਸ਼ਣ ਵਰਗੇ ਗੰਭੀਰ ਦੋਸ਼ਾਂ ਤਹਿਤ ਬਰਖਾਸਤ ਕੀਤੇ ਗਏ ਜਨਰਲ ਕੈਟਾਗਿਰੀ ਦੇ ਹੋਰ ਸਾਰੇ ਕਰਮਚਾਰੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪੂਰੀਆਂ ਤਨਖਾਹਾਂ ਅਤੇ ਤਰੱਕੀਆਂ ਨਾਲ ਨਵਾਜਿਆ ਗਿਆ।
ਡਾ ਖੋਖਰ ਅਨੁਸਾਰ ਉਨ੍ਹਾਂ ਦੀ ਤਨਖਾਹ ਦਾ ਬਕਾਇਆ ਸਿਰਫ਼ 4 ਲੱਖ ਰੁਪਏ ਦੇ ਕਰੀਬ ਬਣਦਾ ਹੈ, ਪਰ ਯੂਨੀਵਰਸਿਟੀ ਦੇ ਕੁਝ ਦਲਿਤ ਵਿਰੋਧੀ ਅਧਿਕਾਰੀਆਂ ਵੱਲੋ ਉਨ੍ਹਾਂ ਦੇ ਇਸ ਕਾਨੂੰਨੀ ਹੱਕ ਨੂੰ ਰੋਕਣ ਲਈ ਵਿੱਤੀ ਘਾਟੇ ਵਿੱਚ ਚੱਲ ਰਹੀ ਯੂਨੀਵਰਸਿਟੀ ਦਾ ਹੁਣ ਤੱਕ10 ਲੱਖ ਰੁਪਿਆ ਫੂਕਿਆ ਜਾ ਚੱੁਕਾ ਹੈ।
ਡਾ ਖੋਖਰ ਨੇ ਦੋਸ਼ ਲਗਾਇਆ ਕਿ ਇਸ ਸਬੰਧੀ ਯੂਨੀਵਰਸਿਟੀ ਸਿੰਡੀਕੇਟ ਵੱਲੋਂ 17 ਅਗਸਤ, 2020 ਨੂੰ ਹੋਈ ਆਪਣੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਬਕਾਇਆ ਤਨਖਾਹ ਅਤੇ ਤਰੱਕੀ ਦੇਣ ਦੀ ਪ੍ਰਵਾਨਗੀ ਦੇ ਬਾਵਜੂਦ ਬਣਦੇ ਕਾਨੂੰਨੀ ਲਾਭ ਨਹੀਂ ਦਿੱਤੇ ਜਾ ਰਹੇ।
ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਇਹ ਵਿਤਕਰਾ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਕਾਰਣ ਕੀਤਾ ਜਾ ਰਿਹਾ ਹੈ। ਡਾ ਖੋਖਰ ਨੇ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਵੀ ਜਰਨਲ ਕੈਟਾਗਰੀ ਕਰਮਚਾਰੀਆਂ ਵਾਂਗ, ਬਿਨ੍ਹਾਂ ਕਿਸੇ ਕਸੂਰ ਦੇ ਨੌਕਰੀ ਤੋਂ ਬਾਹਰ ਰਹਿਣ ਦੇ ਸਮੇਂ ਦੀ ਬਣਦੀ ਬਕਾਇਆ ਤਨਖਾਹ ਅਤੇ ਤਰੱਕੀ ਦਿਤੀ ਜਾਵੇ। ਇਸ ਤੋਂ ਇਲਾਵਾ ਪਿਛਲੇ 18 ਸਾਲਾਂ ਤੋਂ ਉਨ੍ਹਾਂ ਨਾਲ ਕੀਤੇ ਜਾ ਰਹੇ ਜਾਤ ਅਧਾਰਤ ਵਿਤਕਰੇ ਦੇ ਦੋਸ਼ੀਆਂ ਵਿੱਰੁਧ ਐਸ ਸੀ ਅਤੇ ਐਸ ਟੀ ਐਕਟ, 1989 ਤਹਿਤ ਪਰਚਾ ਦਰਜ਼ ਕਰਕੇ ਤਰੰੁਤ ਗ੍ਰਿਫ਼ਤਾਰ ਕੀਤਾ ਜਾਵੇ।
ਡਾ ਖੋਖਰ ਦੀ ਸ਼ਿਕਾਇਤ ਸਬੰਧੀ ਕਮਿਸ਼ਨ ਵੱਲੋਂ ਪਹਿਲਾਂ ਕਈ ਪੱਤਰ ਯੂਨੀਵਰਸਿਟੀ ਨੂੰ ਭੇਜੇ ਗਏ, ਜਿਨ੍ਹਾਂ ਦਾ ਯੂਨੀਵਰਸਿਟੀ ਵੱਲੋਂ ਜਵਾਬ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ। ਇਸ ਗੱਲ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੀ ਵਿਜੈ ਸਾਂਪਲਾ ਵੱਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਤਾਜ਼ਾ ਐਕਸ਼ਨ ਟੇਕਨ ਰਿਪੋਰਟ, ਕੇਸ ਡਾਇਰੀ ਅਤੇ ਕੇਸ ਨਾਲ ਸਬੰਧਤ ਪੂਰੇ ਰਿਕਾਰਡ ਸਮੇਤ ਖੁਦ ਪੇਸ਼ ਹੋਣ ਲਈ ਕਿਹਾ ਹੈ।

Post Views: 99
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Former Indian Information Service Officer Dr. Harminder Singh Khokhar iis officer patiala
Previous Post

A Bitcoin Uniform Pro Review Will Help You Assess if This Applications are For You

Next Post

ਪ੍ਰਸਿੱਧ ਸਿੱਖ ਵਿਦਵਾਨ ਡਾ ਜੋਧ ਸਿੰਘ ਦੇ ਅਕਾਲ ਚਲਾਣੇ ਨਾਲ ਸਿੱਖ ਪੰਥ ਨੂੰ ਪਿਆ ਵੱਡਾ ਘਾਟਾ

Next Post
ਪ੍ਰਸਿੱਧ ਸਿੱਖ ਵਿਦਵਾਨ ਡਾ ਜੋਧ ਸਿੰਘ ਦੇ ਅਕਾਲ ਚਲਾਣੇ ਨਾਲ ਸਿੱਖ ਪੰਥ  ਨੂੰ ਪਿਆ ਵੱਡਾ ਘਾਟਾ

ਪ੍ਰਸਿੱਧ ਸਿੱਖ ਵਿਦਵਾਨ ਡਾ ਜੋਧ ਸਿੰਘ ਦੇ ਅਕਾਲ ਚਲਾਣੇ ਨਾਲ ਸਿੱਖ ਪੰਥ ਨੂੰ ਪਿਆ ਵੱਡਾ ਘਾਟਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.