• Login
Tuesday, May 19, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਮਾਤਾ ਮਹਾਕਾਲੀ ਮੰਦਰ ਦੇ ਸਮੁੱਚੇ ਪੁਜਾਰੀ ਅਤੇ ਸਟਾਫ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਜਾਰੀ ਰੱਖਣਗੇ

admin by admin
in PUNJAB
0
ਮਾਤਾ ਮਹਾਕਾਲੀ ਮੰਦਰ ਦੇ ਸਮੁੱਚੇ ਪੁਜਾਰੀ ਅਤੇ ਸਟਾਫ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਜਾਰੀ ਰੱਖਣਗੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ):ਸ਼ਾਹੀ ਸ਼ਹਿਰ ਪਟਿਆਲਾ ਦੇ ਮਾਲ ਰੋਡ ਸਥਿਤ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਅਤੇ ਸ੍ਰੀ ਰਾਜ ਰਾਜੇਸ਼ਵਰੀ ਮੰਦਰ ਦੇ ਪੁਜਾਰੀਆਂ ਅਤੇ ਸਮੂਹ ਸਟਾਫ ਵੱਲੋਂ ਅੱਜ ਮਾਤਾ ਕਾਲੀ ਮੰਦਰ ਵਿਖੇ ਇੱਕ ਮੀਟਿੰਗ ਕੀਤੀ ਗਈ, ਜਿਸ ਵਿਚ ਮੰਦਰ ਦੇ ਪੁਜਾਰੀਆਂ ਅਤੇ ਸਟਾਫ ਦੀ ਸਰਵਿਸ ਰੂਲ ਤਹਿਤ ਤਨਖਾਹਾਂ ਵਧਾਉਣ ਅਤੇ ਸਹੂਲਤਾਂ ਨਾ ਦੇਣ ਦੇ ਰੋਸ ਵਜੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ।ਇਹ ਜਾਣਕਾਰੀ ਮਾਤਾ ਸ੍ਰੀ ਕਾਲੀ ਮੰਦਰ ਸ੍ਰੀ ਰਾਜ ਰਾਜੇਸ਼ਵਰੀ ਮੰਦਰ ਦੇ ਪੁਜਾਰੀਆਂ ਅਤੇ ਸਟਾਫ ਨੇ ਦਿੱਤੀ।
ਮੀਟਿੰਗ ਵਿਚ ਪੁਜਾਰੀਆਂ ਅਤੇ ਸਮੂਹ ਸਟਾਫ਼ ਨਾਲ ਹੋ ਰਹੇ ਧੱਕੇ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੁਜਾਰੀਆਂ ਅਤੇ ਸਟਾਫ ਨੂੰ ਆ ਰਹੀ ਸਮੱਸਿਆ ਸਬੰਧੀ ਛੇਤੀ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ ਜਾਵੇਗਾ ਅਤੇ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਜਾਵੇਗਾ। ਪੁਜਾਰੀਆ ਅਤੇ ਸਟਾਫ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਵਿਚ ਮਾਤਾ ਦੇ ਭਗਤਾਂ ਅਤੇ ਪੁੱਤਰਾਂ ਵਰਗੇ ਪੁਜਾਰੀਆਂ ਅਤੇ ਸਟਾਫ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਧੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਨੂੰ ਟਿੱਚ ਸਮਝਦਿਆਂ ਹੋਇਆ ਬੇਪਰਵਾਹ ਆਪਣੀ ਹਕੂਮਤ ਜਾਰੀ ਰੱਖੀ ਜਾ ਰਹੀ ਹੈਂ , ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਕਾਰ ਦੇ ਕਹਿਣੇ ਤੋਂ ਬਾਹਰ ਹੈ। ਉਕਤ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਪਟਿਆਲਾ ਮਹਾਰਾਣੀ ਪ੍ਰਨੀਤ ਕੌਰ ਨੂੰ ਚਾਹੀਦਾ ਹੈ ਕਿ ਉਹ ਇਸ ਸਮੱਸਿਆ ਵੱਲ ਉਚੇਚੇ ਤੌਰ ‘ਤੇ ਧਿਆਨ ਦੇਣ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਦਰਸ਼ਨ ਕੁਮਾਰ, ਸੰਜੇ ਕੁਮਾਰ, ਅਮਿਤ ਕੁਮਾਰ, ਕਾਲੇ ਕਾਂਤ ਝਾਅ, ਧਰਮਪਾਲ, ਗਿਰੀਸ਼, ਚੰਦਰਪਾਲ, ਲਾਲ ਚੰਦ, ਅਨਿਲ ਸ਼ਰਮਾ ਆਦਿ ਮੌਜੂਦ ਸਨ ।

Post Views: 70
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਸੂਬੇ ਵਿਚ 77 ਟੀਕਾਕਰਣ ਥਾਂਵਾਂ ‘ਤੇ ਲਗਭਗ 5590 ਲੋਕਾਂ ਨੂੰ ਕੋਰੋਨਾ ਪ੍ਰਤੀਰੱਖਿਆ ਵੈਕਸੀਨ ਦਾ ਟੀਕਾ ਲਗਾਇਆ ਗਿਆ

Next Post

BJP Government misusing agencies for political ends, a devious ploy: Randhawa

Next Post
BJP Government misusing agencies for political ends, a devious ploy: Randhawa

BJP Government misusing agencies for political ends, a devious ploy: Randhawa

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.