• Login
Friday, May 9, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਦੇ ਸਰਕਾਰੀ ਕਾਲਜਾਂ ’ਚ ਅੰਡਰਗ੍ਰੇਜੂਏਟ ਤੇ ਪੋਸਟ-ਗ੍ਰੇਜੂਏਟ ਕੋਰਸਾਂ ਲਈ ਆਨਲਾਈਨ ਦਾਖ਼ਲਾ ਸ਼ੁਰੂ : ਡਿਪਟੀ ਕਮਿਸ਼ਨਰ

Rakesh Goyal by Rakesh Goyal
in PUNJAB
0
ਪੰਜਾਬ ਦੇ ਸਰਕਾਰੀ ਕਾਲਜਾਂ ’ਚ ਅੰਡਰਗ੍ਰੇਜੂਏਟ ਤੇ ਪੋਸਟ-ਗ੍ਰੇਜੂਏਟ ਕੋਰਸਾਂ ਲਈ ਆਨਲਾਈਨ ਦਾਖ਼ਲਾ ਸ਼ੁਰੂ : ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 20 ਅਗਸਤ(ਰਾਕੇਸ਼ ਗੋਇਲ) ਪੰਜਾਬ ਦੇ ਨਾਗਰਿਕਾਂ ਦੇ ਜੀਵਨ ਨੂੰ ਹਰ ਪੱਖੋਂ ਸੁਖਾਲਾ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਰਚੂਅਲ ਸਮਾਗਮ ਰਾਹੀਂ ਰਾਜ ਦਾਖ਼ਲਾ ਪੋਰਟਲ https://admission.punjab.gov.in ਦੇ ਨਾਲ-ਨਾਲ ਏਕੀਰਿਤ ਰਾਜ ਹੈਲਪਲਾਈਨ ‘1100’ ਦੀ ਸ਼ੁਰੂਆਤ ਕੀਤੀ ਗਈ ਜਿਸਦਾ ਸਿੱਧਾ ਪ੍ਰਸਾਰਣ ਆਨਲਾਈਨ ਮਾਧਿਅਮਾਂ ਜ਼ਰੀਏ ਪੂਰੇ ਸੂਬੇ ’ਚ ਪ੍ਰਸਾਰਤ ਕੀਤਾ ਗਿਆ।
ਇਸ ਮੌਕੇ ਬਰਨਾਲਾ ਤੋਂ ਵਰਚੂਅਲ ਸਮਾਗਮ ’ਚ ਸ਼ਮੂਲੀਅਤ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਏਕੀਰਿਤ ਰਾਜ ਦਾਖ਼ਲਾ ਪੋਰਟਲ ਰਾਹੀਂ ਪੂਰੇ ਪੰਜਾਬ ਦੇ 60 ਤੋਂ ਵੱਧ ਸਰਕਾਰੀ ਕਾਲਜਾਂ ’ਚ ਦਾਖ਼ਲੇ ਲਈ ਵਿਦਿਆਰਥੀ https://admission.punjab.gov.in/ ਪੋਰਟਲ ਜ਼ਰੀਏ ਘਰ ਬੈਠੇ ਹੀ ਅਪਲਾਈ ਕਰ ਸਕਣਗੇ। ਉਨਾਂ ਦੱਸਿਆ ਕਿ ਇਸ ਪੋਰਟਲ ਨੂੰ ਡਿਜੀਲਾਕਰ ਨਾਲ ਲਿੰਕ ਕੀਤਾ ਗਿਆ ਹੈ ਜਿਸ ‘ਚੋਂ ਸਬੰਧਤ ਵਿਦਿਆਰਥੀ ਆਨਲਾਈਨ ਹੀ ਆਪਣੇ ਲੋੜੀਂਦੇ ਦਸਤਾਵੇਜ਼ ਦਾਖ਼ਲੇ ਲਈ ਅਪਲੋਡ ਕਰ ਸਕੇਗਾ। ਉਨਾਂ ਕਿਹਾ ਕਿ ਇਸ ਪ੍ਰਕਿਰਿਆ ’ਚ ਕਿਸੇ ਵੀ ਦਸਤਾਵੇਜ਼ ਦੇ ਨਿੱਜੀ ਤਸਦੀਕੀਕਰਨ ਦੀ ਕੋਈ ਲੋੜ ਨਹੀਂ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਏਕੀਰਿਤ ਰਾਜ ਹੈਲਪਲਾਈਨ ‘1100’ ਜ਼ਰੀਏ ਵੀ ਹੁਣ ਨਾਗਰਿਕਾਂ ਲਈ ਸਰਕਾਰ ਦੀਆਂ ਗ਼ੈਰ-ਐਮਰਜੈਂਸੀ ਸੇਵਾਵਾਂ ਤੱਕ ਸੁਖਾਲੀ ਪਹੁੰਚ ਬਣਾਉਣ ਹਿੱਤ ਇੱਕ ਨੰਬਰ ਜਾਰੀ ਕੀਤਾ ਗਿਆ ਹੈ ਜਿਸ ’ਤੇ ਕਾਲ ਕਰਕੇ ਕੋਈ ਵੀ ਨਾਗਰਿਕ ਸੇਵਾਵਾਂ ਬਾਰੇ ਆਮ ਸੂਚਨਾ ਤੋਂ ਲੈ ਕੇ ਲਾਭ ਲੈਣ ਤੱਕ ਪੂਰੀ ਜਾਣਕਾਰੀ ਹਾਸਲ ਕਰ ਸਕੇਗਾ। ਉਨਾਂ ਦੱਸਿਆ ਕਿ ਇਸ ਨੰਬਰ ’ਤੇ ਏਕੀਰਿਤ ਸ਼ਿਕਾਇਤ ਅਤੇ ਸੇਵਾ ਪ੍ਰਬੰਧਨ ਲਈ ਕੇਂਦਰਿਤ ਪਲੇਟਫ਼ਾਰਮ ਬਣਾਇਆ ਗਿਆ ਹੈ, ਜਿਸ ਦਾ ਅਸਲ ਮਕਸਦ ਕੁਸ਼ਲ ਪ੍ਰਸ਼ਾਸਨ ਹੈ। ਉਨਾਂ ਦੱਸਿਆ ਕਿ ਇਸ ਹੈਲਪਲਾਈਨ ਨੰਬਰ ਰਾਹੀਂ ਸ਼ਿਕਾਇਤਾਂ ਦੀ ਅਸਲ ਜਾਣਕਾਰੀ ਤੋਂ ਇਲਾਵਾ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੈਨੂਅਲ ਫ਼ਾਈਲ ਪ੍ਰੋਸੈਸਿੰਗ ਦੇ ਖ਼ਾਤਮੇ ਨੂੰ ਤਰਜੀਹ ਦਿੱਤੀ ਗਈ ਹੈ।
ਸ਼੍ਰੀ ਫੂਲਕਾ ਨੇ ਦੱਸਿਆ ਕਿ ਅੱਜ ਸ਼ੁਰੂ ਕੀਤੀਆਂ ਗਈਆਂ ਸੇਵਾਵਾਂ ‘ਡਿਜੀਟਲ ਪੰਜਾਬ’ ਵੱਲ ਨਿਵੇਕਲੀਆਂ ਪਹਿਲਕਦਮੀਆਂ ਸਾਬਤ ਹੋਣਗੀਆਂ ਕਿਉਂਕਿ ਕੋਵਿਡ ਮਹਾਂਮਾਰੀ ਦੇ ਔਖੇ ਵੇਲੇ ਇੱਕ ਕਾਲ ਜਾਂ ਇੱਕ ਕਲਿੱਕ ਜ਼ਰੀਏ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਕਿਸੇ ਵੀ ਵਿਅਕਤੀ ਦੇ ਸਰੀਰਿਕ ਸੰਪਰਕ ’ਚ ਆਏ ਬਗੈਰ ਲੈ ਸਕਣਗੇ। ਉਨ੍ਹਾਂ ਕਿਹਾ ਕਿ ਰਾਜ ਦਾਖ਼ਲਾ ਪੋਰਟਲ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਦੇ ਨਾਲ-ਨਾਲ ਉਨਾਂ ਦੀ ਸੁਰੱਖਿਆ ਯਕੀਨੀ ਬਣਾਉਣ ’ਚ ਵੱਡੀ ਮਦਦ ਕਰੇਗਾ ਕਿਉਕਿ ਦਾਖ਼ਲਿਆਂ ਮੌਕੇ ਹੀ ਕਾਲਜਾਂ ’ਚ ਵਧੇਰੇ ਇਕੱਠ ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਕਿ ਪੰਜਾਬ ਸਰਕਾਰ ਲਗਾਤਾਰ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਦਮ ਪੁੱਟ ਰਹੀ ਹੈ ਤੇ ਇਨਾਂ ਦੇ ਸਾਰਥਕ ਨਤੀਜੇ ਵੀ ਨਿਕਲ ਕੇ ਸਾਹਮਣੇ ਆ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਬੈਂਬੀ ਅਤੇ ਈ-ਗਵਰਨੈਂਸ ਦੇ ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਸੰਜੇ ਸਿੰਘ ਵੀ ਹਾਜ਼ਰ ਸਨ।
ਵੱਖ-ਵੱਖ ਸਰਕਾਰੀ ਸਕੂਲਾਂ ਚ ਵੀ ਇਹ ਸਮਾਗਮ ਵਿਖਾਇਆ ਗਿਆ ਜਿਥੇ ਸਕੂਲਾਂ ਦੇ ਮੁਖੀ, ਅਧਿਆਪਕ ਅਤੇ ਪਿੰਡ ਵਾਸੀਆਂ ਨੇ ਇਸ ਵਿਚ ਹਿੱਸਾ ਲਿਆ। ਇਹ ਸਮਾਗਮ ਸਰਕਾਰੀ ਹਾਈ ਸਕੂਲ ਛੀਨੀਵਾਲ ਖੁਰਦ, ਸਰਕਾਰੀ ਹਾਈ ਸਕੂਲ ਸਹਿਜੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ, ਸਰਕਾਰੀ ਹਾਈ ਸਕੂਲ ਭੈਣੀ ਫੱਤਾ, ਸਰਕਾਰੀ ਹਾਈ ਸਕੂਲ ਬੀਹਲਾ, ਸਰਕਾਰੀ ਹੈ ਸਕੂਲ ਕੁੱਬੇ, ਸਰਕਾਰੀ ਹਾਈ ਸਕੂਲ ਠੁੱਲ੍ਹੇਵਾਲ ਆਦਿ ਥਾਵਾਂ ਉੱਤੇ ਵੀ ਵਖਾਇਆ ਗਿਆ।

Post Views: 82
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਅਦਾਲਤ ਨੇ ਦਿੱਤੇ ਸੁਮੇਧ ਸੈਣੀ ਨੂੰ ਰਿਹਾਅ ਕਰਨ ਦੇ ਹੁਕਮ,

Next Post

ਫੌਜ ਭਰਤੀ ਚ ਪੰਜਾਬੀ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਪੁਲਿਸ, ਸਾਬਕਾ ਫੌਜੀ ਕਰਨਗੇ ਅਹਿਮ ਰੋਲ ਅਦਾ : ਡਿਪਟੀ ਕਮਿਸ਼ਨਰ

Next Post
ਫੌਜ ਭਰਤੀ ਚ ਪੰਜਾਬੀ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਪੁਲਿਸ, ਸਾਬਕਾ ਫੌਜੀ ਕਰਨਗੇ ਅਹਿਮ ਰੋਲ ਅਦਾ : ਡਿਪਟੀ ਕਮਿਸ਼ਨਰ

ਫੌਜ ਭਰਤੀ ਚ ਪੰਜਾਬੀ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਪੁਲਿਸ, ਸਾਬਕਾ ਫੌਜੀ ਕਰਨਗੇ ਅਹਿਮ ਰੋਲ ਅਦਾ : ਡਿਪਟੀ ਕਮਿਸ਼ਨਰ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In