• Login
Friday, March 27, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਕੈਪਟਨ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਤਪਰ: ਸੋਨੀ

Vijesh by Vijesh
in PUNJAB
0
ਕੈਪਟਨ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਤਪਰ: ਸੋਨੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ, 2 ਜਨਵਰੀ : ਅਸ਼ੋਕ ਵਰਮਾ – 
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਤਪਰ ਹੈ, ਉਕਤ ਪ੍ਰਗਟਾਵਾ ਅੱਜ ਇਥੇ  ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ ਸੋਨੀ ਵਲੋਂ ਕੀਤਾ ਗਿਆ।
ਸ਼੍ਰੀ ਸੋਨੀ ਦੱਸਿਆ ਕਿ ਮਾਰਚ 2020 ਵਿੱਚ ਜਦੋ ਪੰਜਾਬ ਵਿੱਚ ਕਰੋਨਾ ਦਾ ਖਤਰੇ ਨੂੰ ਦੇਖਦੇ ਹੋਏ ਸੂਬੇ ਵਿੱਚ ਲਾਕਡਾਊਂਨ/ਕਰਫਿਊ ਲਗਾਇਆ ਗਿਆ ਸੀ ਉਸ ਸਮੇਂ  ਪੰਜਾਬ ਵਿੱਚ ਕੋਵਿਡ ਸਬੰਧੀ ਟੈਸਟ ਕਰਨ ਦੀ ਕੋਈ ਸਹੂਲਤ ਨਹੀਂ ਸੀ ਅਤੇ ਕਰੋਨਾਂ ਦੇ ਸ਼ੱਕੀ ਮਰੀਜਾਂ ਦੇ ਲਏ ਗਏ ਸੈਪਲਾਂ ਨੂੰ ਜਾਂਚ ਲਈ ਪੂਨੇ ਦੀ ਲੈਬ ਵਿੱਚ ਭੇਜਿਆ ਜਾਂਦਾ ਸੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ  ਦੇ ਦਿਸ਼ਾਂ ਨਿਰੇਦਸ਼ਾਂ ਅਨੁਸਾਰ ਸੂਬੇ ਵਿੱਚਲੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕਰੋਨਾ ਸਬੰਧੀ ਟੈਸਟ ਕਰਨ ਲਈ ਵਿਦੇਸ਼ਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਮੰਗਵਾਈ ਗਈ ।
ਉਨਾਂ ਦੱਸਿਆ ਕਿ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ 3 ਲੈਬਾਂ ਵਿੱਚ 21 ਹਜਾਰ ਟੈਸਟ ਪ੍ਰਤੀ ਦਿਨ ਅਤੇ 4 ਹੋਰ ਨਵੀਆਂ ਲੈਬਾਂ (2 ਮੋਹਾਲੀ, 1 ਲੁਧਿਆਣਾ ਅਤੇ 1 ਜਲੰਧਰ) ਵਿੱਚ 5500 ਪ੍ਰਤੀ ਦਿਨ ਟੈਸਟ ਕੀਤੇ ਜਾ ਰਹੇ ਹਨ । ਇਸ ਤਰਾਂ ਕੁੱਲ ਮਿਲਾ ਕੇ ਸੂਬੇ ਵਿੱਚ 26500 ਆਰ.ਟੀ.ਪੀ.ਸੀ.ਆਰ. ਟੈਸਟ ਦੀ ਕਪੈਸਿਟੀ ਬਣਾਈ ਗਈ ਹੈ।ਉਨਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਮੋਜੂਦਾ ਸਮੇਂ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੀ ਲੈਬ 10 ਹਜਾਰ ਟੈਸਟ ਪ੍ਰਤੀ ਦਿਨ ਕਰਨ ਦੀ ਸਮਰੱਥਾ ਰੱਖਦੀ ਹੈ ਜੋ ਕਿ ਦੇਸ ਦੀਆਂ ਸਾਰੀਆਂ ਲੈਬਾਂ ਤੋਂ ਵੱਧ ਹੈ।ਇਸ ਤੋਂ ਇਲਾਵਾ ਪੰਜਾਬ ਵਿੱਚ ਵਾਇਰਲ ਟੈਸਟਿੰਗ ਲਈ 7 ਨਵੀਆਂ ਲੈਬਾਂ ਬਣਾਈਆਂ ਗਈਆਂ ਹਨ।
ਡਾਕਟਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਦੌਰਾਨ ਉਨਾਂ ਦੇ ਵਿਭਾਗ ਨੇ ਪੰਜਾਬ ਦੇ 3 ਸਰਕਾਰੀ ਮੈਡੀਕਲ ਕਾਲਜਾਂ ਵਿੱਚ ਤਿਆਰ ਕੀਤੇ ਗਏ ਆਈਸੋਲੇਸਨ ਵਾਰਡ ਵਿਚ ਕੁੱਲ 1500 ਆਈਸੋਲੇਸਨ ਬੈਡ ਕੀਤੇ ਗਏ ਸਨ ਜਿਨਾਂ ਵਿਚੋਂ 1324 ਆਕਸੀਜਨ ਬੈਡ ਅਤੇ 392 ਆਈ.ਸੀ.ਯੂ. ਬੈਡ ਮਰੀਜਾਂ ਲਈ ਤਿਆਰ ਕੀਤੇ ਗਏ ਸਨ ।ਇਸ ਤੋਂ ਇਲਾਵਾ ਕੋਵਿਡ ਦੇ ਮਰੀਜਾਂ ਦੀ ਕਰੀਟੀਕਲ ਕੇਅਰ ਲਈ 277 ਵੈਂਟੀਲੇਟਰ ਅਤੇ 50 ਹਾਈ ਫਲੋ ਕਨੋਲਾ ਦਾ ਪ੍ਰਬੰਧ ਕੀਤਾ ਗਿਆ। ਪੰਜਾਬ ਵਿੱਚ ਤਕਰੀਬਨ 250 ਪ੍ਰਾਈਵੇਟ ਹਸਪਤਾਲਾਂ ਲਈ ਕੋਵਿਡ ਮਹਾਂਮਾਰੀ ਦੀ ਲੜਾਈ ਲੜਨ ਲਈ ਨਾਲ ਜ਼ੋੜਿਆ ਗਿਆ।ਇਸ ਤੋਂ ਸੂਭੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਿੱਚ ਕੰਮ ਕਰਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਇਸ ਬੀਮਾਰੀ ਤੋਂ ਬਚਾਅ ਰੱਖਦੇ ਹੋਏ ਕੋਰੋਨਾ ਪੜਿਤ ਮਰੀਜਾਂ ਦੇ ਇਲਾਜ ਦੀਆਂ ਨਵੀਨਤਮ ਖੋਜਾਂ ਤੋਂ ਜਾਣੂ ਕਰਵਾਉਣ ਲਈ ਏਮਜ ਦਿਲੀ, ਪੀ.ਜੀ.ਆਈ. ਚੰਡੀਗੜ ਦੇ ਮਾਹਿਰ ਡਾਕਟਰਾਂ ਦੀ ਟੀਮ ਬਣਾ ਕੇ ਡਾਕਟਰ ਕੇ.ਕੇ. ਤਲਵਾੜ ਦੀ ਅਗਵਾਈ ਵਿੱਚ ਵੱਖ-ਵੱਖ ਮਾਹਿਰ ਗਰੁੱਪ ਵਲੋਂ ਸੇਵਾਵਾਂ ਨਿਭਾਈਆਂ ਗਈਆਂ।
ਉਨਾਂ ਦੱਸਿਆ ਕਿ ਇਸ ਸਮੇਂ ਦੌਰਾਨ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਤਿੰਨ ਮੈਡੀਕਲ ਕਾਲਜਾਂ ਵਿੱਚ 3 ਨਵੇਂ ਪਲਾਜਮਾਂ ਬੈਂਕ ਬਣਾਏ ਗਏ ਅਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਪੀੜਤ ਮਰੀਜਾਂ ਨੂੰ ਮੁਫਤ ਪਲਾਜਮਾਂ ਮੁਹੱਈਆਂ ਕਰਵਾਇਆ ਗਿਆ ਇਸੇ ਤਰਾਂ ਕੋਵਿਡ ਪੋਜਟਿਵ ਗਰਭਵਤੀ ਔਰਤਾਂ ਵਾਸਤੇ 3 ਮੈਡੀਕਲ ਕਾਲਜਾਂ ਵਿੱਚ ਵੱਖਰੀ ਸੁਵਿੱਧਾ ਦਿੱਤੀ ਗਈ।ਇਸ ਤੋਂ ਇਲਾਵਾ ਵਿਭਾਗ ਦੀ ਕਾਰਜ ਕੁਸ਼ਲਤਾ ਨੂੰ ਵਧਾਉਣ ਲਈ ਸਾਲ 2020 ਦੌਰਾਨ 293 ਡਾਕਟਰ, 211 ਨਰਸਾਂ, 20 ਪੈਰਾਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ।
ਸ਼੍ਰੀ ਸੋਨੀ ਸਾਲ 2021 ਦੌਰਾਨ ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਨੂੰ ਹੋਰ ਚੁਸਤ ਦਰੁਸਤ ਅਤੇ ਸਮੇਂ ਦੇ ਹਾਣ ਦਾ ਕਰਨ ਲਈ ਵਿੱਚ ਪੋਸਟਾਂ ਦਾ ਵੱਖਰਾ ਕਾਡਰ ਬਣਾਇਆ ਜਾ ਰਿਹਾ ਹੈ। ਇਸ ਵੇਲੇ ਹੈਲਥ ਵਿਭਾਗ ਅਤੇ ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਦੇ ਕੁੱਝ ਕਾਡਰ ਜਿਵੇਂ ਨਰਸਾਂ, ਮਨਿਸਟਰੀਅਲ, ਰੇਡੀਓਗ੍ਰਾਫਰ ਨੂੰ ਵੱਖਰਾ ਕੀਤਾ ਜਾਵੇਗਾ ਤਾਂ ਜੋ ਵਿਭਾਗ ਦੀ ਕਾਰਜ-ਕੁਸਲਤਾ ਵੱਧ ਸਕੇ ਅਤੇ ਲੋੜ ਅਨੁਸਾਰ ਵਿਭਾਗ ਦੀ ਰੀ-ਸਟਰਕਚਰਿੰਗ ਕੀਤੀ ਜਾਵੇਗੀ।
ਪੰਜਾਬ ਵਿੱਚ 3 ਨਵੇਂ ਮੈਡੀਕਲ ਕਾਲਜ ਸੁਰੂ ਕੀਤੇ ਜਾ ਰਹੇ ਹਨ ਜਿਨਾਂ ਦੀ ਕੁੱਲ ਲਾਗਤ ਤਕਰੀਬਨ 1000 ਕਰੋੜ ਰੁਪਏ ਹੈ। ਮੈਡੀਕਲ ਕਾਲਜ ਮੋਹਾਲੀ 2021 ਵਿੱਚ ਸੁਰੂ ਕੀਤਾ ਜਾਵੇਗਾ ਅਤੇ ਐਮ.ਬੀ.ਬੀ.ਐਸ. ਦੇ ਦਾਖਲੇ ਹੋਣਗੇ।ਇੱਥੇ ਨਰਸਿੰਗ ਕਾਲਜ ਵੀ ਬਣਾਇਆ ਜਾਵੇਗਾ।ਸਰਕਾਰ ਵੱਲੋਂ ਮੈਡੀਕਲ ਕਾਲਜ ਹੁਸਿਆਰਪੁਰ ਅਤੇ ਕਪੂਰਥਲਾ ਲਈ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਇਹ 2022 ਵਿੱਚ ਸੁਰੂ ਹੋ ਜਾਣਗੇ।
ਉਨਾਂ ਕਿਹਾ ਕਿ ਇਸ ਸਾਲ ਜਲਦ ਹੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਬਰਨ ਯੂਨਿਟ ਸੂਰੂ ਕੀਤਾ ਜਾਵੇਗਾ ਅਤੇ ਟਰੋਮਾ ਸੈਂਟਰ ਵੀ ਬਣਾਇਆ ਜਾਵੇਗਾ।ਅੰਮਿ੍ਰਤਸਰ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਇਆ ਜਾ ਰਿਹਾ ਸਟੇਟ ਆਫ ਆਰਟ ਕੈਂਸਰ ਸੈਂਟਰ ਚਾਲੂ ਸਾਲ 2021 ਤੱਕ ਤਿਆਰ ਹੋ ਜਾਵੇਗਾ। ਇਸ ਸੈਂਟਰ ਵਿੱਚ 150 ਬੈਡਾਂ ਦੀ ਵਿਵਸਥਾ ਹੋਵੇਗੀ। ਇਸੇ ਤਰਾਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿਖੇ ਵਾਇਰੋਲੋਜੀ ਦਾ ਵੱਖਰਾ ਵਿਭਾਗ ਸੁਰੂ ਕੀਤਾ ਜਾਵੇਗਾ। ਮੈਡੀਕਲ ਕਾਲਜ ਵਿੱਚ ਲੈਕਚਰ ਹਾਲ, ਐਗਜਾਮੀਨੇਸਨ ਹਾਲ ਅਤੇ ਹੋਸਟਲ ਬਣਾਏ ਜਾਣਗੇ ਜਿਨਾਂ ਤੇ ਲੱਗਭੱਗ 58 ਕਰੋੜ ਰੁਪਏ ਦਾ ਖਰਚ ਕੀਤਾ ਜਾਵੇਗਾ। ਬਾਊਂਡਰੀਵਾਲ, ਮੋਰਚਰੀ, ਨਰਸਿੰਗ ਹੋਸਟਲ, ਲਾਊਂਡਰੀ ਪਲਾਂਟ ਆਦਿ ਦੇ ਕੰਮਾਂ ਲਈ ਤਕਰੀਬਨ 28 ਕਰੋੜ ਰੁਪਏ ਖਰਚ ਕੀਤੇ ਜਾਣਗੇ। ਅੰਮਿ੍ਰਤਸਰ ਮੈਡੀਕਲ ਕਾਲਜ ਵਿੱਚ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਲਈ ਨਵਾਂ ਸਬ-ਸਟੇਸਨ ਬਣਾਇਆ ਜਾਵੇਗਾ।
ਉਨਾਂ ਕਿਹਾ ਫਰੀਦਕੋਟ ਵਿਖੇ ਸੁਪਰ-ਸਪੈਸਲਿਸਟੀ ਬਲਾਕ ਅਤੇ 5 ਨਵੇਂ ਅਪਰੇਸਨ ਥੀਏਟਰ ਬਣਾਏ ਜਾ ਰਹੇ ਹਨ। ਜਲਾਲਾਬਾਦ ਵਿਖੇ 2 ਅਤੇ ਗੋਇੰਦਵਾਲ ਸਾਹਿਬ ਵਿਖੇ 1 ਨਵਾਂ ਹੋਸਟਲ ਬਣਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਫਾਰਮੈਸੀ ਦੀ ਬਿਲਡਿੰਗ ਬਣਾਈ ਜਾ ਰਹੀ ਹੈ ਜਿਸ ਦੀ ਲਾਗਤ ਲੱਗਭੱਗ 5 ਕਰੋੜ ਰੁਪਏ ਹੋਵੇਗੀ।2) ਬਾਬਾ ਫਰੀਦ ਯੂਨੀਵਰਸਿਟੀ ਦੇ ਹਸਪਤਾਲ ਬਾਦਲ ਅਤੇ ਜਲਾਲਾਬਾਦ ਵਿਖੇ ਡਿਪਲੋਮਾ ਕੋਰਸ ਸੁਰੂ ਕੀਤੇ ਜਾ ਰਹੇ ਹਨ ਜਦ ਕਿ ਖੇਲੋ ਇੰਡੀਆ ਖੇਲੋ ਸਕੀਮ ਅਧੀਨ 6 ਕਰੋੜ ਰੁਪਏ ਦੀ ਲਾਗਤ ਨਾਲ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਵਿਖੇ ਇਨਡੋਰ ਸਟੇਡੀਅਮ ਬਣਾਇਆ ਜਾ ਰਿਹਾ ਹੈ।
ਪੰਜਾਬ  ਸਰਕਾਰ ਵਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਮੁਹਾਲੀ ਵਿੱਚ ਸਟੇਟ ਆਫ ਆਰਟ ਐਡਵਾਂਸ ਵਾਇਰੋਲੋਜੀ ਸੈਂਟਰ ਦੀ ਸਥਾਪਨਾ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ । ਜਿਸ ਵਿੱਚ ਵਾਇਰੋਲੋਜੀ ਸਬੰਧੀ ਪੜਾਈ, ਰਿਸਰਚ ਅਤੇ ਟੈਸਟ ਦੀ ਸੁਵਿੱਧਾ ਮੁਹੱਈਆ ਕਰਵਾਈ ਜਾਵੇਗੀ। ਇਹ ਪ੍ਰੋਜੈਕਟ ਆਈ.ਸੀ.ਐਮ.ਆਰ. ਵੱਲੋਂ ਪ੍ਰਵਾਨ ਕੀਤਾ ਗਿਆ ਹੈ। ਇਹ ਟਰਗਵੀ ਜ਼ਅਦਜ ਵਿੱਚ ਇਸ ਵਰਗਾ ਪਹਿਲਾ ਪ੍ਰੋਜੈਕਟ ਹੋਵੇਗਾ।ਡੈਂਟਲ ਕਾਲਜ, ਪਟਿਆਲਾ ਅਤੇ ਅੰਮਿ੍ਰਤਸਰ ਵਿਖੇ ਨਵੀਆਂ ਪੋਸਟਾਂ ਦੀ ਰਚਨਾ ਕਰਨ ਉਪਰੰਤ ਭਰਤੀ ਕੀਤੀ ਜਾਵੇਗਾ । ਸੰਗਰੂਰ ਵਿਖੇ ਪੀ.ਜੀ.ਆਈ. ਸੈਟਲਾਈਟ ਸੈਂਟਰ ਨੂੰ 2021-22 ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਸੈਟਲਾਈਟ ਸੈਂਟਰ, ਫਿਰੋਜਪੁਰ ਦੀ ਉਸਾਰੀ ਦਾ ਕੰਮ ਸੁਰੂ ਕੀਤਾ ਜਾਵੇਗਾ।ਆਯੂਰਵੈਦਿਕ ਕਾਲਜ ਪਟਿਆਲਾ ਵਿਖੇ ਨਵੀਆਂ ਪੋਸਟਾਂ ਬਣਾ ਕੇ ਭਰਤੀ ਕੀਤੀ ਜਾਵੇਗੀ। ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ, ਹੁਸਿਆਰਪੁਰ ਵਿਖੇ ਨਵਾਂ ਕਾਲਜ ਅਤੇ ਹਸਪਤਾਲ ਸਥਾਪਿਤ ਕਰਨ ਦੀ ਤਜਵੀਜ ਹੈ। ਯੂਨੀਵਰਸਿਟੀ ਵੱਲੋਂ ਪੀ.ਜੀ.ਆਈ., ਚੰਡੀਗੜ ਨਾਲ ਰਿਸਰਚ ਪ੍ਰੋਜੈਕਟ ਸੁਰੂ ਕਰਨ ਲਈ ਐਮ.ਓ.ਯੂ. ਸਾਈਨ ਕੀਤਾ ਗਿਆ ਹੈ। ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਵਿਖੇ ਘਰ-ਘਰ ਰੋਜਗਾਰ ਸਕੀਮ ਅਧੀਨ ਚਾਲੂ ਸਾਲ ਦੌਰਾਨ 726 ਭਰਤੀਆਂ ਕਰਨ ਦੀ ਤਜਵੀਜ ਹੈ ਜਿਸ ਵਿੱਚ 142 ਡਾਕਟਰ, 189 ਨਰਸਾਂ ਅਤੇ 234 ਟੈਕਨੀਸੀਅਨ ਸਾਮਿਲ ਹਨ।
ਉਨਾਂ ਕਿਹਾ ਕਰੋਨਾ ਵਾਇਰਸ ਦਾ  ਟਾਕਰਾ ਕਰਨ ਵਿਚ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਨਿਭਾਈ ਅਹਿਮ ਭੂਮਿਕਾ ਨਿਭਾਈ ਗਈ ਹੈ ਜਿਸ ਸਦਕੇ ਪੰਜਾਬ ਵਿੱਚ ਇਸ ਮਹਾਂਮਰੀ ਨਾਲ ਜਿਆਦਾ ਜਾਨੀ ਨੁਕਸਾਨੀ ਨਹੀਂ ਹੋਇਆ ।
Post Views: 32
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

कोरोना वैक्सीन को लेकर पंजाब सरकार व सेहत विभाग की ओर से जमीनी स्तर पर तैयारियां शुरू कर दी गई हैं

Next Post

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ

Next Post
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.