ਫਿਰੋਜ਼ਪੁਰ, 30 ਸਤੰਬਰ (ਸੰਦੀਪ ਟੰਡਨ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਜ਼ਿਲ੍ਹੇ ਅੰਦਰ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਕਮਿਊਨਿਟੀ ਹੈੱਲਥ ਸੈਂਟਰ ਫਿਰੋਜ਼ਸ਼ਾਹ ਵਿਖੇ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਵਨੀਤਾ ਭੁੱਲਰ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਡਾ. ਵਨੀਤਾ ਭੁੱਲਰ ਨੇ ਕਿਹਾ ਕਿ ਬਲਾਕ ਪੱੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਹਰ ਜਗ੍ਹਾ ਤ। ਰੇਬੀਜ਼ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਗਰੂਕਤਾ ਬੈਨਰ ਅਤੇ ਪੈਫਲਿਟ ਵੀ ਵੰਡੇ ਗਏ ਹਨ ਅਤੇ ਜਾਣਾਕਰੀ ਸਾਂਝੇ ਕਰਦੇ ਹੋਏ ਕਿਹਾ ਕਿ ਕੁੱਤੇ ਦੇ ਕੱਟੇ ਨੂੰ ਅਣਦੇਖਾ ਨਾ ਕਰੋ ਇਹ ਜਾਨਲੇਵਾ ਵੀ ਹੋ ਸਕਦਾ ਹੈ ਅਤੇ ਇਸ ਦਾ ਤਰੁੰਤ ਡਾਕਟਰੀ ਇਲਾਜ ਕਰਵਾਉ। ਰੈਬਿਜ ਘਾਤਕ ਰੋਗ ਹੈ ਪਰ ਇਸ ਤੋਂ ਆਸਾਨੀ ਨਾਲ ਬਚਾਅ ਕੀਤਾ ਜਾ ਸਕਦਾ ਹੈ। ਡਾਕਟਰ ਭੁੱਲਰ ਨੇ ਕਿਹਾ ਕਿ ਘਰਾਂ ਵਿਚ ਰੱਖੇ ਪਾਲਤੂ ਜਾਨਵਰਾਂ ਦਾ ਵੈਟਨਰੀ ਹਸਪਤਾਲਾਂ ਤੋਂ ਟੀਕਾ ਕਰਨ ਹੋਣਾ ਅਤੀ ਜ਼ਰੂਰੀ ਹੈ ਅਤੇ ਬੱਚਿਆਂ ਦਾ ਖਾਸ ਕਰਕੇ ਧਿਆਨ ਰੱਖਣ ਦੀ ਜ਼ਰੂਰਤ ਹੈ। ਜੇਕਰ ਕੋਈ ਕੁੱਤਾ ਜਾ ਹੋਰ ਜਾਨਵਰ ਕੱਟ ਜਾਵੇ ਤਾਂ ਟੀਕਾਕਰਨ ਕਰਵਾਉਣ ਤੋ ਪ੍ਰਹੇਜ਼ ਨਹੀਂ ਕਰਨਾ ਚਾਹੀਦਾ। ਇਸ ਲਈ ਜਾਗਰੂਕਤਾ ਹੋਣਾ ਬਹੁਤ ਜ਼ਰੂਰੀ ਹੈ ਪਰ ਕਈ ਲੋੋਕ ਕੁੱਤੇ ਦੇ ਵੱਡੇ ਨੂੰ ਨਜ਼ਰ ਅੰਦਰ ਕਰ ਦਿੰਦੇ ਹਨ ਜੋ ਕਿ ਘਾਤਕ ਸਿੱਧ ਹੋ ਸਕਦਾ ਹੈ। ਇਸ ਮੌਕੇ ਨੇਹਾ ਭੰਡਾਰੀ ਬੀਈਈ ਨੇ ਰੈਬਿਜ ਤੋਂ ਬਚਾਅ ਦੇ ਲਈ ਨੁਕਤੇ ਸਾਝੇ ਕਰਦੇ ਹੋਏ ਕਿਹਾ ਕਿ ਜਾਨਵਰ ਦੇ ਵੱਡੇ ਜਾਣ ਤੇ ਜ਼ਖਮ ਨੂੰ ਜਲਦੀ ਪਾਣੀ ਅਤੇ ਸਾਬਣ ਨਾਲ ਧੋਵੋ, ਜਾਨਵਰ ਦੇ ਵੱਡੇ ਜਾਂ ਖਰੋਚਾ ਨੂੰ ਅਣਦੇਖਾ ਨਾ ਕਰੋ। ਬਿਨਾ ਕਿਸੇ ਦੇਰੀ ਤੋਂ ਡਾਕਟਰ ਕੋਲੋਂ ਇਲਾਜ ਕਰਵਾਉ। ਇਸ ਦੇ ਇਲਾਜ ਲਈ ਨੇੜਲੇ ਸਰਕਾਰੀ ਹਸਪਤਾਲਾਂਵਿਚ ਸੰਪਰਕ ਕਰੋ। ਉਨ੍ਹਾਂ ਦੱਸਿਆ ਕਿ ਕੁੱਤੇ ਦੁਆਰਾ ਕੱਟੇ ਜਾਣ ਤੇ ਇਲਾਜ ਲਈ ਟੀਕੇ ਸਰਕਾਰੀ ਜ਼ਿਲ੍ਹਾ ਹਸਪਤਾਲਾਂ, ਸਬ ਡਵੀਜਨਾਂ ਹਪਸਤਾਲਾਂ ਅਤੇ ਕੰਮਿਊਟੀ ਹੈੱਲਥ ਸੈਟਰਾਂ ਵਿਚ ਮੁਫਤ ਲਗਾਏ ਜਾਂਦੇ ਹਨ। ਇਸ ਮੌਕੇ ਰਮਿੰਦਰ ਕੌਰ ਏਐੱਨਐੱਮ, ਜਗਪ੍ਰੀਤ ਸਿੰਘ, ਲਖਵਿੰਦਰ ਸਿੰਘ ਐੱਸਆਈ, ਜਗਜੀਤ ਸਿੰਘ, ਜਸਵੰਤ ਸਿੰਘ, ਰਮਨ ਕੁਮਾਰ ਅਤੇ ਹੋਰ ਸਟਾਫ ਵੀ ਹਾਜ਼ਰ ਸੀ।