• Login
Wednesday, May 13, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸੇਵਾਮੁਕਤ ਆਈ.ਏ.ਐਸ ਆਫੀਸਰਜ ਐਸੋਸੀਏਸ਼ਨ ਵਲੋਂ ਸੀ.ਐਲ. ਬੈਂਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

admin by admin
in PUNJAB
0
ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਅਕਤੂਬਰ: ਸੇਵਾਮੁਕਤ ਆਈ.ਏ.ਐਸ ਆਫੀਸਰਜ ਐਸੋਸੀਏਸ਼ਨ ਵਲੋਂ ਸੇਵਾ ਮੁਕਤ ਆਈ.ਏ.ਐਸ ਅਧਿਕਾਰੀ ਸ੍ਰੀ ਸੀ.ਐਲ. ਬੈਂਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅੱਜ ਇੱਥੋਂ ਜਾਰੀ ਬਿਆਨ ਵਿਚ ਸੇਵਾਮੁਕਤ ਆਈ.ਏ.ਐਸ ਆਫੀਸਰ ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਵਰਚੁਅਲ ਮੀਟਿੰਗ ਦੌਰਾਨ ਸ੍ਰੀ ਸੀ.ਐਲ ਬੈਂਸ ਦੇ ਦਿਹਾਂਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਇਸ ਦੁਖ ਦੀ ਘੜੀ ਵਿਚ ਪੂਰੀ ਤਰਾਂ ਨਾਲ ਸ੍ਰੀ ਚਮਨ ਲਾਲ ਦੇ ਪਰਿਵਾਰ ਨਾਲ ਖੜਨ ਦਾ ਭਰੋਸਾ ਜਤਾਇਆ।ਐਸੋਸੀਏਸ਼ਨ ਵਲੌਂ ਅਰਦਾਸ ਕੀਤੀ ਗਈ ਕਿ ਵਿਛੜੀ ਰੂਹ ਨੂੰ ਪ੍ਰਮਾਤਮਾਂ ਆਪਣੇ ਚਰਨਾ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਬੁਲਾਰੇ ਨੇ ਸ੍ਰੀ ਚਮਨ ਬੈਂਸ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ੍ਰੀ ਬੈਂਸ ਸਾਲ 1965 ਵਿਚ ਇੰਡੀਅਨ ਪੁਲਿਸ ਸਰਵਿਸ ਵਿਚ ਭਰਤੀ ਹੋਏ ਸਨ ਅਤੇ ਇਸ ਉਪਰੰਤ ਉਹ 1966 ਵਿਚ ਪੰਜਾਬ ਵਿਚ ਆਈ.ਏ.ਐੱਸ. ਅਧਿਕਾਰੀ ਬਣੇ। ਉਨ੍ਹਾਂ ਦੱਸਿਆ ਸ੍ਰੀ ਬੈਂਸ ਆਪਣੇ ਚੜ੍ਹਦੀ ਕਲਾ ਵਾਲੇ ਸੁਭਾਅ, ਇਮਾਨਦਾਰੀ, ਨਿਡਰਤਾ ਅਤੇ ਹਾਜ਼ਰਜਵਾਬੀ ਲਈ ਜਾਣੇ ਜਾਂਦੇ ਸਨ।ਸ੍ਰੀ ਬੈਂਸ ਹਮੇਸ਼ਾ ਦ੍ਰਿੜਤਾ ਨਾਲ ਇਮਾਨਦਾਰ ਅਫਸਰਾਂ ਦੇ ਪੱਖ ਵਿੱਚ ਖੜ੍ਹੇ ਰਹੇ ਅਤੇ ਹਮੇਸ਼ਾ ਆਪਣੇ ਸਿਧਾਂਤਾਂ `ਤੇ ਕਾਇਮ ਰਹੇ। ਉਹ ਆਪਣੇ ਸੀਨੀਅਰ ਤੇ ਜੂਨੀਅਰਾਂ ਅਫਸਰਾਂ ਅਤੇ ਮੁਲਾਜ਼ਮਾ ਨੂੰ ਪੂਰਾ ਸਤਿਕਾਰ ਦਿੰਦੇ ਸਨ।

ਉਹ ਇਕ ਤੰਦਰੁਸਤੀ ਪਸੰਦ ਵਿਅਕਤੀ ਸਨ, ਪਰ ਇਹ ਦੁਖ ਦੀ ਗੱਲ ਹੈ ਕਿ ਅਖੀਰ ਵਿਚ ਬਿਮਾਰੀ ਕਰਕੇ ਉਹ ਜਿੰਦਗੀ ਦੀ ਜੰਗ ਹਾਰ ਗਏ। ਉਹਨਾਂ ਦੇ ਜ਼ਿੰਦਾਦਿੱਲ ਅਤੇ ਮਿਲਾਪੜੇ ਸੁਭਾਅ ਕਰਕੇ ਉਹਨਾਂ ਦੇ ਸਾਥੀ ਅਤੇ ਦੋਸਤ ਹਮੇਸ਼ਾ ਉਹਨਾਂ ਨੂੰ ਯਾਦ ਰੱਖਣਗੇ।

Post Views: 50
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Retd. IAS Officers Association expresses grief over demise of CL Bains
Previous Post

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

Next Post

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

Next Post
ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.