* ਦੂਜੇ ਗੇੜ ਦੀ ਜਾਗਰੂਕਤਾ ਮੁਹਿੰਮ ਲਈ ਵਿਭਾਗਾਂ ਨੇ ਕਮਰ ਕੱਸੀ
ਬਰਨਾਲਾ, 28 ਜੂੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਜ਼ਿਲ੍ਹ੍ਹਾ ਬਰਨਾਲਾ ਵਿਚ ਮਿਸ਼ਨ ਫਤਿਹ ਤਹਿਤ ਕੋਵਿਡ 19 ਤੋਂ ਬਚਾਅ ਲਈ ਅਤੇ ਜਾਗਰੂਕਤਾ ਪੈਦਾ ਕਰਨ ਲਈ ਦੂਜੇ ਗੇੜ ਦੀ ਮੁਹਿੰਮ ਲਈ ਵੱਖ ਵੱਖ ਵਿਭਾਗ ਪੱਬਾਂ ਭਾਰ ਹਨ। ਦੂਜੇ ਗੇੜ ਤਹਿਤ ਇਹ ਜਾਗਰੂਕਤਾ ਮੁਹਿੰਮ 5 ਜੁਲਾਈ ਤੱਕ ਚਲਾਈ ਜਾਣੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜਿੱਥੇ ਯੁਵਕ ਸੇਵਾਵਾਂ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਇਸ ਮੁਹਿੰਮ ਵਿਚ ਯੋਗਦਾਨ ਪਾ ਰਿਹਾ ਹੈ, ਉਥੇ ਤਕਨੀਕੀ ਸਿੱਖਿਆ ਵਿਭਾਗ, ਸਕੂਲ ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਉਂਦੇ ਦਿਨੀਂ ਲੋਕਾਂ ਨੂੰ ਘਰ-ਘਰ ਜਾ ਕੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਜਾਵੇਗਾ।
ਉਨ੍ਹ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹ੍ਹੇ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖਬਰਦਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਇਸ ਤੋਂ ਪਹਿਲਾਂ ਵੀ ਜ਼ਿਲ੍ਹ੍ਹਾ ਬਰਨਾਲਾ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾ ਚੁੱਕਾ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਲੋਕ ਇਸ ਜਾਗਰੂਕਤਾ ਮੁਹਿੰਮ ਦਾ ਲਾਭ ਉਠਾਉਂਦੇ ਹੋਏ ਆਪਣਾ ਵੀ ਬਚਾਅ ਕਰਨ ਅਤੇ ਦੂਜਿਆਂ ਨੂੰ ਵੀ ਕਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕਰਨ।
ਬੌਕਸ ਲਈ ਪ੍ਰਸਤਾਵਿਤ
ਕਰੋਨਾ ਯੋਧਿਆਂ ਦੀ ਮਿਸ਼ਨ ਫਤਿਹ ਦੇ ਪ੍ਰਤੀਕ ਬੈਜਾਂ ਨਾਲ ਹੌਸਲਾ ਅਫਜ਼ਾਈ
ਉਨ੍ਹ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੂਹਰਲੀ ਕਤਾਰ ਵਿਚ ਸੇਵਾਵਾਂ ਨਿਭਾਉਣ ਵਾਲੇ ਯੋਧਿਆਂ ਨੂੰ ਮਿਸ਼ਨ ਫ਼ਤਿਹ ਦੇ ਪ੍ਰਤੀਕ ਬੈਜ ਦਿੱਤੇ ਗਏ ਹਨ ਅਤੇ ਕੋਰੋਨਾ ਯੋਧਿਆਂ ਵੱਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ’ਤੇ ਅਪਲੋਡ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਇਸ ਮਿਸ਼ਨ ਤਹਿਤ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਿਸ਼ਨ ਫਤਿਹ ਤਹਿਤ ਸਾਵਧਾਨੀਆਂ ਬਾਰੇ ਜਾਗਰੂਕਤਾ ਪੈਂਫਲਿਟ ਵੀ ਵੰਡੇ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਸਹੀ ਤੇ ਸਟੀਕ ਜਾਣਕਾਰੀ ਹਾਸਲ ਕਰਨ ਲਈ ਕੋਵਾ ਪੰਜਾਬ ਐਪ ਡਾਊਨਲੋਡ ਕਰਨ ਅਤੇ ਕੋਵਾ ਐਪ ’ਤੇ ਮਿਸ਼ਨ ਫਤਿਹ ਯੋਧਾ ਮੁਕਾਬਲੇ ਵਿਚ ਹਿੱਸਾ ਵੀ ਲੈਣ।