• Login
Wednesday, June 11, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home BREAKING

SGPC ਨੇ ਢੱਡਰੀਆਂ ਵਾਲਿਆਂ ਵਲੋਂ ਕੀਤੀ ਬੇਤੁਕੀ ਟਿੱਪਣੀ ਦੀ ਨਿੰਦਾ, SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਿਖਾਏ ਤਿੱਖੇ ਤੇਵਰ

admin by admin
in BREAKING, CHANDIGARH, PUNJAB
0
SGPC ਨੇ ਢੱਡਰੀਆਂ ਵਾਲਿਆਂ ਵਲੋਂ ਕੀਤੀ ਬੇਤੁਕੀ ਟਿੱਪਣੀ ਦੀ ਨਿੰਦਾ, SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਿਖਾਏ ਤਿੱਖੇ ਤੇਵਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

Web Desk-Harsimranjit Kaur

ਚੰਡੀਗੜ੍ਹ, 20 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਬੇਤੁਕੀ ਟਿੱਪਣੀ ਦੀ ਨਿੰਦਾ ਕਰਦਿਆਂ ਇਸ ਸਬੰਧੀ ਮਤਾ ਪਾਸ ਕੀਤਾ ਜਿਸ ’ਤੇ ਸਿੱਖ ਧਰਮ ਦੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਤਿੱਖੇ ਤੇਵਰ ਦਿਖਾਉਂਦਿਆਂ ਆਪਣਾ ਬਿਆਨ ਸਪੱਸ਼ਟ ਕੀਤਾ।

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਸਿੰਘੂ ਬਾਰਡਰ ’ਤੇ ਲਖਵੀਰ ਸਿੰਘ ਦੇ ਕਤਲ ਤੋਂ ਬਾਅਦ ਉਨ੍ਹਾਂ ਨੇ ਬਿਆਨ ਜਾਰੀ ਕੀਤਾ ਸੀ ਕਿ ਸਿਰ ਤੋਂ ਮੋਨੇ ਸ਼ਰਧਾਲੂ ਗੁਰੂ ਘਰਾਂ ’ਚ ਬਣੇ ਦਰਬਾਰ ਸਾਹਿਬ ਵਿਚ ਤਾਂ ਹੀ ਜਾਣ ਜੇਕਰ ਉੱਥੇ ਵਿਅਕਤੀ ਹੋਣ ਜਾਂ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਣ ਪਰ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਗੱਲ ਨੂੰ ਸ੍ਰੀ ਹਰਿਮੰਦਰ ਸਾਹਿਬ ਨਾਲ ਜੋੜ ਦਿੱਤਾ ਜੋ ਕਿ ਬਿਲਕੁਲ ਨਿਰਅਧਾਰ ਹੈ।

ਇਹ ਵੀ ਪੜ੍ਹੋ : ਨਿਹੰਗ ਸਿੰਘ ਦੀਆਂ ਤਸਵੀਰਾਂ ਭਾਜਪਾ ਮੰਤਰੀ ਨਾਲ ਵਾਇਰਲ ਹੋਣ ’ਤੇ ਬਾਅਦ ਢੱਡਰੀਆਂ ਵਾਲੇ ਦਾ ਵੱਡਾ ਬਿਆਨ, ਸੋਸ਼ਲ ਮੀਡੀਆ ’ਤੇ ਤਲਖ ਬਿਆਨਬਾਜ਼ੀ

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਵੀਰ ਸਿੰਘ ਨੂੰ ਬੇਅਦਬੀ ਦੇ ਨਾਮ ’ਤੇ ਕਤਲ ਕੀਤਾ ਗਿਆ ਅਤੇ ਜਦੋਂ ਹੁਣ ਨਿਹੰਗ ਸਿੰਘਾਂ ਦੇ ਮੁਖੀ ਬਾਬਾ ਅਮਨ ਸਿੰਘ ਦੀਆਂ ਤਸਵੀਰਾਂ ਭਾਜਪਾ ਦੇ ਕੇਂਦਰੀ ਮੰਤਰੀ ਨਾਲ ਵਾਇਰਲ ਹੋਈਆਂ ਉਸ ਤੋਂ ਬਾਅਦ ਉਹ ਖੁੱਲ੍ਹ ਕੇ ਸਪੱਸ਼ਟੀਕਰਨ ਨਹੀਂ ਦੇ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਸਿੰਘੂ ਬਾਰਡਰ ’ਤੇ ਕਤਲ ਘਟਨਾ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਵੱਡੀ ਸਾਜਿਸ਼ ਹੈ ਅਤੇ ਇਸ ਪਿੱਛੇ ਕਿਹੜੀਆਂ ਵੱਡੀਆਂ ਤਾਕਤਾਂ ਜਾਂ ਵਿਅਕਤੀ ਹਨ ਉਹ ਸਾਹਮਣੇ ਆਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲਖਵੀਰ ਸਿੰਘ ਨੂੰ ਇਸ ਕਾਰਜ ਲਈ ਲਾਲਚ ਦੇ ਕੇ ਤਿਆਰ ਕੀਤਾ ਗਿਆ ਹੋ ਸਕਦਾ ਹੈ, ਇਸ ਲਈ ਇਹ ਵੱਡੀ ਜਾਂਚ ਦਾ ਵਿਸ਼ਾ ਹੈ।

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਚ ਤਾਂ ਹਮੇਸ਼ਾ ਭਾਰੀ ਗਿਣਤੀ ’ਚ ਸੰਗਤ ਰਹਿੰਦੀ ਹੈ ਅਤੇ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ, ਇਸ ਲਈ ਮੇਰੇ ਵਲੋਂ ਦਿੱਤੇ ਬਿਆਨ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਨਾਲ ਜੋੜਨਾ ਬਿਲਕੁਲ ਨਿਰਅਧਾਰ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਪਿੰਡ ਚੱਠਾ, ਸ਼ਹੀਦ ਮਨਦੀਪ ਸਿੰਘ ਦੇ ਭੋਗ ਵਿੱਚ ਹੋਏ ਸ਼ਾਮਲ

ਭਾਈ ਰਣਜੀਤ ਸਿੰਘ ਨੇ ਕਿਹਾ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਲੰਗਰ ਹਾਲ ਤੇ ਸਰੋਵਰ ਵੀ ਹੁੰਦਾ ਹੈ ਪਰ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਹੁੰਦੇ ਹਨ, ਉਸ ਨੂੰ ਦਰਬਾਰ ਸਾਹਿਬ ਹੀ ਕਿਹਾ ਜਾਂਦਾ ਹੈ, ਇਸ ਲਈ ਉਨ੍ਹਾਂ ਹਰਿਮੰਦਰ ਸਾਹਿਬ ਬਾਰੇ ਨਹੀਂ ਬਲਕਿ ਹੋਰਨਾਂ ਗੁਰੂ ਘਰਾਂ ’ਚ ਬਣੇ ਦਰਬਾਰ ਸਾਹਿਬ ਦੀ ਗੱਲ ਕੀਤੀ ਸੀ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਿੰਘੂ ਬਾਰਡਰ ’ਤੇ ਲਖਵੀਰ ਸਿੰਘ ਕਤਲ ਮਾਮਲੇ ਦੀ ਜਾਂਚ ਕਰਵਾਉਣਾ ਬਹੁਤ ਹੀ ਚੰਗਾ ਉਪਰਾਲਾ ਹੈ ਕਿਉਂਕਿ ਜੇਕਰ ਸਰਕਾਰ ਤੇ ਸੀਬੀਆਈ ਇਸ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰੇ ਤਾਂ ਸੱਚਾਈ ਸਾਹਮਣੇ ਆ ਜਾਵੇਗੀ।

Post Views: 95
  • Facebook
  • Twitter
  • WhatsApp
  • Telegram
  • Facebook Messenger
  • Copy Link
Tags: @Bibi Jagir KaurBhai Ranjit Singh DhadrianBhai Ranjit Singh DhadrianwalaCBI investigationChandigarhchandigarh newscrime newsCrime Updatesdelhi newsLakhveer Singh murder case investigationLakhveer Singh's murderlatest crime newslatest newslatest news on punjablatest updateslatest updates on punjabMurder at Singhu borderNational NewsNew Delhi NewsNihang Baba Aman Singh with BJP Union MinisterPreacher of Sikhismpress ki taquat newspunjab latest newspunjab newsSachkhand Sri Harmandir SahibSGPCSGPC President Bibi Jagir KaurShiromani Gurdwara Parbandhak Committeesinghu borderSinghu Border murder caseSri Harmandir Sahibtop 10 news
Previous Post

त्योहारों से पहले महँगा हुआ सोना, अपने उच्च स्तर से अभी भी है सस्ता, सोने में निवेश करना लाभदायक

Next Post

Punjab CM Greets People On Pragat Diwas Of Bhagwan Valmiki Ji & Exhorts To Follow Adi-Kavi’s Teachings

Next Post
Punjab CM Greets People On Pragat Diwas Of Bhagwan Valmiki Ji & Exhorts To Follow Adi-Kavi’s Teachings

Punjab CM Greets People On Pragat Diwas Of Bhagwan Valmiki Ji & Exhorts To Follow Adi-Kavi’s Teachings

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In