• Login
Monday, August 18, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਵਾਲਾ ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਰੀ ਇੰਦੌਰ ਤੋਂ ਕਾਬੂ

admin by admin
in PUNJAB
0
ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਵਾਲਾ ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਰੀ ਇੰਦੌਰ ਤੋਂ ਕਾਬੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 12 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਤਕਰੀਬਨ 1300 ਕਿਲੋਮੀਟਰ ਪਿੱਛਾ ਕਰਨ ਪਿੱਛੋਂ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਔਰਤਾਂ ਖ਼ਿਲਾਫ਼ ਨਿੰਦਣਯੋਗ ਸ਼ਬਦਾਵਲੀ ਵਾਲਾ ਵੀਡੀਓ ਵਾਇਰਲ ਕਰਨ ਅਤੇ ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਤਵਾਰ ਦੀ ਸਵੇਰ ਪੰਜਾਬ ਪੁਲਿਸ ਅੰਮ੍ਰਿਤਸਰ (ਦਿਹਾਤੀ) ਦੀਆਂ 11 ਜਵਾਨਾਂ ਵਾਲੀਆਂ ਦੋ ਟੀਮਾਂ ਨੇ ਸੂਰੀ ਨੂੰ ਕਾਬੂ ਕੀਤਾ। ਉਨ•ਾਂ ਅੱਗੇ ਕਿਹਾ ਕਿ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲਾ ਇੱਕ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਗ੍ਰਿਫਤਾਰੀ ਲਈ ਇੱਕ ਮੁਹਿੰਮ ਚਲਾਈ ਗਈ ਸੀ। ਜਿਸਦੇ ਬਾਅਦ ਇੱਕ ਫੇਸਬੁੱਕ ਵੀਡੀਓ ਰਾਹੀਂ ਸੂਰੀ ਨੇ ਬਾਅਦ ਵਿੱਚ ਦਾਅਵਾ ਕੀਤਾ ਸੀ ਕਿ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਉਸ ਦੇ ਨਾਮ ਦੀ ਵਰਤੋਂ ਕਰਕੇ ਕਿਸੇ ਹੋਰ ਵਿਅਕਤੀ ਦੁਆਰਾ ਵਾਇਸਓਵਰ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ 8 ਜੁਲਾਈ ਨੂੰ ਪਹਿਲੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਅਤੇ ਭਾਰਤ ਅਤੇ ਵਿਦੇਸ਼ ਦੋਵਾਂ ਵਿੱਚ ਭਾਰੀ ਅਲੋਚਨਾ ਹੋਣ ਤੋਂ ਬਾਅਦ ਜੰਡਿਆਲਾ ਪੁਲਿਸ, ਅੰਮ੍ਰਿਤਸਰ (ਦਿਹਾਤੀ) ਨੇ ਸੂਰੀ ਵਿਰੁੱਧ ਅਪਰਾਧਿਕ ਕੇਸ ਐਫਆਈਆਰ ਨੰ. 208, ਆਈ ਪੀ ਸੀ ਦੀ ਧਾਰਾ 153-ਏ, 354 ਏ, 509 ਅਤੇ 67 ਆਈ ਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਡੀਜੀਪੀ ਨੇ ਕਿਹਾ ਕਿ ਸੂਰੀ ਵੱਲੋਂ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਦੇ ਬਾਵਜੂਦ ਉਨ•ਾਂ ਨੇ ਅੰਮ੍ਰਿਤਸਰ (ਦਿਹਾਤੀ) ਪੁਲਿਸ ਰਾਹੀਂ ਸ਼ੱਕੀ ਵਿਅਕਤੀ ਦੇ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਦੇ ਆਦੇਸ਼ ਦਿੱਤੇ ।
ਗੁਪਤਾ ਨੇ ਕਿਹਾ ਕਿ ਉਨ•ਾਂ ਨੇ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਫੌਰੈਂਸਿਕ ਸਾਇੰਸ ਲੈਬਾਰਟਰੀ ਪਾਸੋਂ ਜਲਦੀ ਤੋਂ ਜਲਦੀ ਕਲਿੱਪ ਦੀ ਜਾਂਚ ਕਰਵਾਈ ਜਾਵੇ। ਇਸ ਤੋਂ ਬਾਅਦ ਦੀ ਜਾਂਚ ਤੋਂ ਪਤਾ ਲੱਗਿਆ ਕਿ ਗ੍ਰਿਫਤਾਰੀ ਦੇ ਡਰੋਂ ਸੂਰੀ ਇੰਦੌਰ ਭੱਜ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਮੱਧ ਪ੍ਰਦੇਸ਼ ਪੁਲਿਸ ਦੇ ਤਾਲਮੇਲ ਨਾਲ ਸਫਲਤਾਪੂਰਵਕ ਚਲਾਇਆ ਗਿਆ ਸੀ।
ਡੀਜੀਪੀ ਨੇ ਕਿਹਾ ਕਿ ਉਸਨੇ ਦੋ ਪੁਲਿਸ ਟੀਮਾਂ ਨੂੰ ਇੰਦੌਰ ਭੇਜਣ ਸਮੇਂ ਮੱਧ ਪ੍ਰਦੇਸ਼ ਵਿਚ ਆਪਣੇ ਹਮਰੁਤਬਾ ਅਧਿਕਾਰੀ ਵਿਵੇਕ ਜੋਹਰੀ ਨਾਲ ਨਿੱਜੀ ਤੌਰ ‘ਤੇ ਗੱਲ ਕੀਤੀ ਸੀ। 1 ਡੀਐਸਪੀ (ਔਰਤਾਂ ਵਿਰੁੱਧ ਅਪਰਾਧ) ਹਰੀਸ਼ ਬਹਿਲ, 2 ਐਸ.ਆਈ, 3 ਏ.ਐਸ.ਆਈ ਅਤੇ 5 ਕਾਂਸਟੇਬਲਾਂ ਵਾਲੀਆਂ ਟੀਮਾਂ ਨੇ ਇੰਦੌਰ ਪਹੁੰਚਣ ਲਈ 21 ਘੰਟਿਆਂ ਲਈ ਬਿਨਾਂ ਲਗਾਤਾਰ ਸਫਰ ਕਰਨ ਪਿੱਛੋਂ ਸੂਰੀ ਨੂੰ ਦਬੋਚਿਆ।
ਪੰਜਾਬ ਪੁਲਿਸ ਹੁਣ ਜ਼ਮਾਨਤ ਰੱਦ ਕਰਨ ਸਬੰਧੀ ਅਰਜ਼ੀਆਂ ਲਈ ਸਬੰਧਤ ਨਿਆਂਇਕ ਅਦਾਲਤਾਂ ਵਿਚ ਜਾ ਰਹੀ ਹੈ ਜਿਥੇ ਸੂਰੀ ਨੂੰ ਪਹਿਲਾਂ ਹੀ ਜ਼ਮਾਨਤ ਦਿੱਤੀ ਜਾ ਚੁੱਕੀ ਹੈ।
ਡੀਜੀਪੀ ਨੇ ਆਪਣੇ ਭਾਸ਼ਣਾਂ, ਬਿਆਨਾਂ, ਲੇਖਾਂ, ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਪੋਸਟਾਂ ਆਦਿ ਜ਼ਰੀਏ ਕਿਸੇ ਵੀ ਵਿਅਕਤੀ ਜਾਂ ਸੰਸਥਾਵਾਂ ਵਿਰੁੱਧ ਫਿਰਕੂ ਨਫ਼ਰਤ ਭੜਕਾਉਣ ਦੀ ਕੋਸ਼ਿਸ਼ ਵਿਰੁੱਧ ਪੁਲਿਸ ਦੀ ਨਾ ਬਰਦਾਸ਼ਤ ਕਰਨਯੋਗ ਵਤੀਰਾ ਅਖ਼ਤਿਆਰ ਕਰਨ ਵਾਲੀ ਨੀਤੀ ਉੱਤੇ ਜ਼ੋਰ ਦਿੱਤਾ। ਉਨ•ਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਔਰਤਾਂ ਦੇ ਮਾਣ, ਸੁਰੱਖਿਆ ਪ੍ਰਤੀ ਅਤਿ ਸੰਵੇਦਨਸ਼ੀਲ ਹੈ ਅਤੇ ਔਰਤ ਦੇ ਕਿਰਦਾਰ ‘ਤੇ ਚਿੱਕੜ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

Post Views: 62
  • Facebook
  • Twitter
  • WhatsApp
  • Telegram
  • Facebook Messenger
  • Copy Link
Tags: chandigarh newsjust now Pawan Gupta Shiv sena hindustan newslive updatesPawan Gupta Shiv sena hindustan crime newsPawan Gupta Shiv sena hindustan crime news in punjabPawan Gupta Shiv sena hindustan criminal newsPawan Gupta Shiv sena hindustan criminal storyPawan Gupta Shiv sena hindustan latest newsPawan Gupta Shiv sena hindustan Live latest newsPawan Gupta Shiv sena hindustan live viral newsPawan Gupta Shiv sena hindustan live viral videoPawan Gupta Shiv sena hindustan politicsPawan Gupta Shiv sena hindustan Punjabi khabranPawan Kumar Gupta Shiv sena hindustan newspress ki takatpress ki taquatpunjabi latest newsShiv sena hindustan Latest News and Pawan Gupta Shiv sena hindustan Updates on PunjabShiv Sena president (classic) Sudhir Suri arrested from Indore for making derogatory remarks against womenshiv sena taksali president sudhir suritop 10 newspaperstop ten patiala daily punjabi newspapers listपवन गुप्ता राष्ट्रीय प्रधान शिव सेना हिंदुस्तान
Previous Post

ਕੋਰੋਨਾ ਪੀੜਤ ਮੇਰੇ ਇੱਕ ਮਿੱਤਰ ਦੀ ਦਰਦਭਰੀ ਅਪੀਲ

Next Post

ਸਖਤ ਰੋਕਾਂ ਦਾ ਐਲਾਨ : ਪੰਜਾਬ ਨੂੰ ਕੋਵਿਡ ਦੇ ਮਾਮਲੇ ਵਿੱਚ ਮੁੰਬਈ, ਦਿੱਲੀ, ਤਾਮਿਲਨਾਡੂ ਨਹੀਂ ਬਣਨ ਦੇਣਾ ਚਾਹੁੰਦਾ : ਕੈਪਟਨ ਅਮਰਿੰਦਰ

Next Post
ਸਖਤ ਰੋਕਾਂ ਦਾ ਐਲਾਨ : ਪੰਜਾਬ ਨੂੰ ਕੋਵਿਡ ਦੇ ਮਾਮਲੇ ਵਿੱਚ ਮੁੰਬਈ, ਦਿੱਲੀ, ਤਾਮਿਲਨਾਡੂ ਨਹੀਂ ਬਣਨ ਦੇਣਾ ਚਾਹੁੰਦਾ : ਕੈਪਟਨ ਅਮਰਿੰਦਰ

ਸਖਤ ਰੋਕਾਂ ਦਾ ਐਲਾਨ : ਪੰਜਾਬ ਨੂੰ ਕੋਵਿਡ ਦੇ ਮਾਮਲੇ ਵਿੱਚ ਮੁੰਬਈ, ਦਿੱਲੀ, ਤਾਮਿਲਨਾਡੂ ਨਹੀਂ ਬਣਨ ਦੇਣਾ ਚਾਹੁੰਦਾ : ਕੈਪਟਨ ਅਮਰਿੰਦਰ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In