ਨਵੀਂ ਦਿੱਲੀ (ਪ੍ਰੈਸ ਕੀ ਤਾਕਤ ਬਿਊਰੋ) : ਨਵੀਂ ਦਿੱਲੀ *ਚ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਬਾਰੇ ਕੁਝ ਨਹੀਂ ਜਾਣਦੇ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਹਨ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਮੈਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਥੇ ਆਇਆ ਹਾਂ।ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਅੰਦਰੂਨੀ ਮਸਲਿਆਂ ‘ਤੇ ਸੋਨੀਆ ਗਾਂਧੀ ਨਾਲ ਗੱਲਬਾਤ ਹੋਈ ਹੈ।ਉਹਨਾਂ ਕਿਹਾ ਕਿ ਅਸੀਂ ਪੰਜਾਬ ਚੋਣਾਂ ਲਈ ਤਿਆਰ ਹਾਂ।