• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਮਿਸ਼ਨ ਫ਼ਤਹਿ : ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ

Rakesh Goyal by Rakesh Goyal
in PUNJAB
0
ਮਿਸ਼ਨ ਫ਼ਤਹਿ : ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਐਸਐਮਓ ਤੇ ਸਿਹਤ ਕਰਮਚਾਰੀਆਂ ਵੱਲੋਂ ਸ਼ੁੱਭਕਾਮਨਾਵਾਂ ਭੇਟ

ਤਪਾ / ਬਰਨਾਲਾ, 3 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਬਰਨਾਲਾ ਜ਼ਿਲ੍ਹੇ ਲਈ ਰਾਹਤ ਭਰੀ ਖਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 ’ਤੇ ਫ਼ਤਹਿ ਪ੍ਰਾਪਤ ਕਰਦਿਆਂ ਤੰਦਰੁਸਤ ਹੋ ਕੇ ਘਰ ਵਾਪਸੀ ਕੀਤੀ ਹੈ।
ਬਰਨਾਲਾ ਦੇ ਸੋਹਲ ਪੱਤੀ ਆਈਸੋਲੇਸ਼ਨ ਕੇਂਦਰ ਤੋਂ ਪਿੰਡ ਤਾਜੋਕੇ ਦੇ ਹੈਲਥ ਐਂਡ ਵੈਲਨੈਸ ਸੈਂਟਰ ਵਿਖੇ ਪਹੁੰਚਣ ’ਤੇ ਜਸਵੀਰ ਸਿੰਘ ਨੂੰ ਸੀਨੀਅਰ ਮੈਡੀਕਲ ਅਫਸਰ ਜਸਵੀਰ ਸਿੰਘ ਔਲਖ ਨੇ ਗੁਲਦਸਤਾ ਭੇਟ ਕੀਤਾ ਅਤੇ ਸਿਹਤ ਕਰਮਚਾਰੀਆਂ, ਪੰਚਾਇਤ ਤੇ ਪਰਿਵਾਰਕ ਮੈਂਬਰਾਂ ਨੇ ਤਾੜੀਆਂ ਵਜਾ ਕੇ ਉਸ ਦਾ ਸਵਾਗਤ ਕੀਤਾ ਗਿਆ। ਭਾਵੁਕ ਮਾਹੌਲ ਵਿਚ ਮਾਪਿਆਂ ਨੇ ਡਾਕਟਰੀ ਸਟਾਫ ਤੇ ਸਿਹਤ ਵਿਭਾਗ ਵੱੱਲੋਂ ਇਲਾਜ ਦੌਰਾਨ ਜਸਵੀਰ ਸਿੰਘ ਦੀ ਵਧੀਆ ਦੇਖਭਾਲ ਕਰਨ ਅਤੇ ਤੰਦਰੁਸਤ ਘਰ ਵਾਪਸੀ ’ਤੇ ਖੁਸ਼ੀ ਜ਼ਾਹਿਰ ਕੀਤੀ ਅਤੇ ਧੰਨਵਾਦ ਕੀਤਾ।
ਇਸ ਮੌਕੇ ਐਸਐਮਓ ਡਾ. ਜਸਬੀਰ ਸਿੰਘ ਔਲਖ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਦੀ ਅਗਵਾਈ ਵਿਚ ਸਿਹਤ ਵਿਭਾਗ ਕਰੋਨਾ ਵਿਰੁੱਧ ‘ਮਿਸ਼ਨ ਫਤਿਹ’ ਵਿਚ ਜੁਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੰਡ ਤਾਜੋਕੇ ਦੇ ਨੌਜਵਾਨ ਦੀ ਕੋਵਿਡ ਟੈਸਟ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਸ ਨੂੰ ਘਰ ਭੇਜ ਦਿੱਤਾ ਗਿਆ ਹੈ। ਹੁਣ ਜ਼ਿਲ੍ਹੇ ਵਿਚ ਕਰੋਨਾ ਵਾਇਰਸ ਦੇ 2 ਐਕਟਿਵ ਕੇਸ ਰਹਿ ਗਏ ਹਨ।
ਇਸ ਮੌਕੇ ਸਰਪੰਚ ਗੁਰਮੀਤ ਸਿੰਘ, ਪੰਚਾਇਤ ਮੈਂਬਰ ਇੰਦਰਜੀਤ ਸਿੰਘ, ਬਲਵੀਰ ਸਿੰਘ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਸੀਐਚਓ ਗਗਨਦੀਪ ਕੌਰ, ਸੁਪਰਵਾਈਜ਼ਰ ਜਸਪਾਲ ਸਿੰਘ, ਸਿਹਤ ਕਰਮਚਾਰੀ ਸੰਜੇ ਮਲਹੋਤਰਾ, ਸੰਦੀਪ ਕੌਰ ਤੇ ਆਸ਼ਾ ਵਰਕਰ ਮੌਜੂਦ ਸਨ।

Post Views: 72
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਐਸਬੀਆਈ/ਆਰਸੇਟੀ ਵੱੱਲੋਂ ਤਿਆਰ ਕਰਵਾਏ ਗਏ ਮਾਸਕ

Next Post

ਪੰਜਾਬ ਪੁਲੀਸ ਵੱਲੋਂ ਝੋਨੇ ਦੇ ਬੀਜ ਘੁਟਾਲੇ ਵਿੱਚ ਸ਼ਾਮਲ 1 ਹੋਰ ਸ਼ੱਕੀ ਕਾਬੂ

Next Post
ਪੰਜਾਬ ਪੁਲਿਸ ਵੱਲੋਂ ਝੋਨੇ ਦੇ ਬੀਜ ਘੁਟਾਲੇ ਦਾ ਪਰਦਾਫ਼ਾਸ਼, ਲੁਧਿਆਣਾ ਤੋਂ ਨਿੱਜੀ ਫਰਮ ਦਾ ਮਾਲਕ ਕਾਬੂ, ਸਟੋਰ ਸੀਲ

ਪੰਜਾਬ ਪੁਲੀਸ ਵੱਲੋਂ ਝੋਨੇ ਦੇ ਬੀਜ ਘੁਟਾਲੇ ਵਿੱਚ ਸ਼ਾਮਲ 1 ਹੋਰ ਸ਼ੱਕੀ ਕਾਬੂ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.