• Login
Sunday, June 29, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਵੈਨ ਰਵਾਨਾ

admin by admin
in PUNJAB
0
ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਵੈਨ ਰਵਾਨਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ,15 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ (ਡਾ.) ਆਦਰਸ਼ਪਾਲ ਵਿੱਗ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਖੇਤਾਂ ‘ਚ ਅੱਗ ਲਗਾਉਣ ਦੀ ਥਾਂ ਉਸਦਾ ਸੁਚੱਜਾ ਪ੍ਰਬੰਧਨ ਕਰਕੇ ਆਪਣੀ ਆਮਦਨ ‘ਚ ਵਾਧਾ ਕਰਨ ਲਈ ਇਸ ਦੀ ਵਰਤੋਂ ਕਰਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਉਨ੍ਹਾਂ ਅੱਜ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੁੱਖ ਦਫ਼ਤਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਪਿੰਡਾਂ ਵਿੱਚ ਜਾਣ ਲਈ ਰਵਾਨਾ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਹ ਜਾਗਰੂਕਤਾ ਵੈਨਾਂ ਪੰਜਾਬ ਦੇ ਸਾਰੇ ਜਿੱਲ੍ਹਿਆ ਵਿੱਚ ਮਿਤੀ 15 ਸਤੰਬਰ ਤੋਂ 15 ਨਵੰਬਰ ਤੱਕ ਚਲਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਲਗਾਈ ਜਾਂਦੀ ਅੱਗ ਨਾਲ ਜਿੱਥੇ ਵਾਤਾਵਰਣ ਪਲੀਤ ਹੁੰਦਾ ਹੈ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਖ਼ਤਮ ਹੁੰਦੀ ਹੈ, ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਕਈ ਘਾਤਕ ਬਿਮਾਰੀਆਂ ਵੀ ਜਨਮ ਲੈਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਇਸ ਸਬੰਧੀ ਕਈ ਕਦਮ ਚੁੱਕ ਰਹੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਿਆ ਜਾ ਸਕੇ। ਪ੍ਰੋ ਵਿੱਗ ਨੇ ਦੱਸਿਆ ਕਿ ਪਰਾਲੀ ਨੂੰ ਫ਼ੈਕਟਰੀਆਂ ਵਿੱਚ ਲੱਗੇ ਬੁਆਇਲਰਾਂ ਵਿੱਚ ਬਾਲਣ ਵਜੋਂ ਵਰਤਣ ਦੀ ਤਜਵੀਜ਼ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਨੇ ਗਾਇਡਲਾਇਨਜ਼ ਵੀ ਜਾਰੀ ਕੀਤੀਆਂ ਹਨ। ਜੋ ਫ਼ੈਕਟਰੀਆਂ ਵਾਲੇ ਆਪਣੇ ਬੁਆਇਲਰਾਂ ਵਿੱਚ ਪਰਾਲੀ ਨੂੰ ਬਾਲਣ ਦੇ ਤੌਰ ਤੇ ਵਰਤਣ ਲਈ ਬੁਆਲਿਰਾਂ ਵਿੱਚ ਢੁਕਵੇਂ ਬਦਲਾਅ ਕਰਨਗੇ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਉਤਸ਼ਾਹਿਤ ਕੀਤਾ ਜਾਵੇਗਾ। ਇਸ ਤਰਾਂ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾਉਣ ਤੇ ਕਟੌਤੀ ਹੋਵੇਗੀ ਅਤੇ ਕਿਸਾਨਾਂ ਨੂੰ ਪਰਾਲੀ ਦਾ ਉਚਿਤ ਮੁੱਲ ਮਿਲ ਸਕੇਗਾ। ਭਾਰਤ ਸਰਕਾਰ ਵੱਲੋਂ ਇੱਕ ਏਅਰ ਕਮਿਸ਼ਨ ਵੀ ਬਣਾਇਆ ਗਿਆ ਹੈ ਜੋ ਕਿ ਪੰਜਾਬ, ਹਰਿਆਣਾ, ਯੂ. ਪੀ ਅਤੇ ਐਨ. ਸੀ. ਆਰ ਏਰੀਆ ਦੇ ਵਿੱਚ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਉਪਰਾਲਾ ਕਰ ਰਿਹਾ ਹੈ।
ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੋਟੇ ਅਤੇ ਮਾਧਿਅਮ ਵਰਗ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਅੰਦਰੂਨੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ/ਉਪਕਰਨ ਬਿਨਾ ਕਿਸੇ ਕਿਰਾਏ ਤੋਂ ਮੁਫ਼ਤ ਵਿੱਚ ਮੁਹੱਈਆ ਕਰਾਏ ਜਾਂਦੇ ਹਨ। ਕਿਸਾਨ ਇਹ ਸਹੂਲਤ ਕਸਟਮ ਹਾਇਰਿੰਗ ਸਰਵਿਸਿਜ਼ ਸੈਂਟਰਜ਼, ਸਹਿਕਾਰੀ ਸਭਾਵਾਂ, ਪਿੰਡ ਦੀਆਂ ਪੰਚਾਇਤਾਂ ਰਾਹੀਂ ਲੈ ਸਕਦੇ ਹਨ। ਇਸ ਸਬੰਧੀ ਪੂਰੀ ਜਾਣਕਾਰੀ ਆਈ ਖੇਤ ਐਪ ਤੇ ਉਪਲਬਧ ਹੈ। ਇਸ ਲਈ ਉਹਨਾਂ ਸਾਰੇ ਕਿਸਾਨ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਅੰਦਰੂਨੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ/ਉਪਕਰਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ।
ਉਹਨਾਂ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਾਨੂੰਨ ਬਣਾਏ ਹਨ ਅਤੇ ਅੱਗ ਲਾਉਣ ਵਾਲੇ ਕਿਸਾਨ ਨੂੰ ਜੁਰਮਾਨਾ ਮੁਕੱਰਰ ਕੀਤਾ ਹੈ। ਪੰਜਾਬ ਵਿੱਚ ਅੱਗ ਲੱਗਣ ਵਾਲੀਆਂ ਥਾਵਾਂ ਦੀ ਸੈਟੇਲਾਈਟ ਰਾਹੀਂ ਨਜ਼ਰ ਰੱਖੀ ਜਾਵੇਗੀ ਇਸ ਸਬੰਧ ਵਿੱਚ ਬੋਰਡ ਨੇ ਰਿਮੋਟ ਸੈਂ ਸਿੰਗ ਸੈਂਟਰ  ਨਾਲ ਮਿਲਕੇ ਇੱਕ ਐਪ ਬਣਾਈ ਗਈ ਹੈ ਜਿਸ ਰਾਹੀਂ ਪਰਾਲੀ ਨੂੰ ਅੱਗ ਲੱਗਣ ਵਾਲੇ ਸਥਾਨਾਂ ਦਾ ਵੇਰਵਾ ਸਰਕਾਰ ਵੱਲੋਂ ਬਣਾਏ ਗਏ ਨੋਡਲ ਅਫ਼ਸਰਾਂ ਦੇ ਮੋਬਾਇਲ ਫੋਨਸ ਤੇ ਆ ਜਾਵੇਗਾ ਤਾਂ ਜੋ ਸਬੰਧਤ ਪਟਵਾਰੀ ਵੱਲੋਂ ਜ਼ਮੀਨ ਦੇ ਮਾਲਕਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਬੋਰਡ ਦੇ ਮੈਂਬਰ ਸਕੱਤਰ, ਇੰਜ. ਕਰੁਨੇਸ਼ ਗਰਗ ਨੇ ਪਰਾਲੀ ਨੂੰ ਨਾ ਸਾੜਨ ਬਾਰੇ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਹੋਏ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਨੂੰ ਸੰਭਾਲਣ ਕਈ ਸਾਧਨ ਹਨ। ਕਿਸਾਨ ਵੀਰ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਸਕਦੇ ਹਨ, ਉਹਨਾਂ ਨੇ ਦੱਸਿਆ ਕਿ ਖੇਤੀ ਬਾੜੀ ਵਿਭਾਗ ਦੇ ਡਾਟੇ ਅਨੁਸਾਰ ਅਜਿਹਾ ਕਰਨ ਨਾਲ ਝੋਨੇ ਦੇ ਝਾੜ ਵਿੱਚ ਵਾਧਾ ਹੋਇਆ ਹੈ। ਪਰਾਲੀ ਨੂੰ ਬਾਹਰ ਕਢਕੇ ਇਸ ਨੂੰ ਵੱਖ ਵੱਖ ਢੰਗਾਂ ਨਾਲ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ ਜਿਵੇਂ ਕਿ ਬਾਇਓ ਥਰਮਲ ਪਲਾਂਟ, ਜਾਨਵਰਾਂ ਦੀ ਖ਼ੁਰਾਕ, ਗੱਤਾ ਬਣਾਉਣ ਵਾਲੀਆਂ ਫ਼ੈਕਟਰੀਆਂ, ਆਦਿ। ਪਰਾਲੀ ਨੂੰ ਖੇਤਾਂ ਵਿਚ ਹੀ ਖ਼ਤਮ ਕਰਨ ਲਈ ਬਾਇਓ ਡੀ-ਕੰਪੋਸਟ ਕੀਤਾ ਜਾ ਸਕਦਾ ਹੈ। ਉਹਨਾਂ ਨੇ ਕਿਸਾਨ ਵੀਰਾਂ ਨੂੰ ਕਣਕ ਅਤੇ ਝੋਨੇ ਦੀ ਫ਼ਸਲ ਤੋਂ ਇਲਾਵਾ ਕਪਾਹ, ਬਾਸਮਤੀ, ਸਬਜ਼ੀਆਂ ਆਦਿ ਦੀ ਖੇਤੀ ਕਰਨ ਦੀ ਸਲਾਹ ਦਿੰਦੇ ਹੋਏ ਫ਼ਸਲਾਂ ਦੀ ਚੱਕਰ ਵਿੱਚੋਂ ਬਾਹਰ ਨਿਕਲਣ ਦੀ ਜ਼ਰੂਰਤ ਤੇ ਜ਼ੋਰ ਦਿੱਤਾ। ਉਹਨਾਂ ਨੇ ਦੱਸਿਆ ਕਿ ਇਸ ਸਾਲ  ਪਰਾਲੀ ਨੂੰ 1 ਮਿਲੀਅਨ ਮੀਟ੍ਰਿਕ ਟਨ  ਵਰਤੋਂ ਵਿੱਚ ਲਿਆਉਣ ਦੀ ਤਜਵੀਜ਼ ਹੈ ਤਾਂ ਕਿ ਕਿਸਾਨਾਂ ਨੂੰ ਪਰਾਲੀ ਦਾ ਉਚਿਤ ਬਦਲ ਮਿਲ ਸਕੇ।
ਇਸ ਮੌਕੇ ਆਮ ਜਨਤਾ ਨੂੰ ਕਿਸਾਨਾਂ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਪਰਾਲੀ ਨੂੰ ਅੱਗ ਲੱਗਣ ਦੇ ਸਬੰਧ ਵਿੱਚ ਕੋਈ ਵੀ ਸ਼ਿਕਾਇਤ/ਸੁਝਾਅ ਮੋਬਾਇਲ ਨੰਬਰ 9035172000 ਤੇ ਦਰਜ ਕਰਾਉਣ ਦੀ ਅਪੀਲ ਕੀਤੀ।
ਉਹਨਾਂ ਨੇ ਕਿਸਾਨ ਭਰਾਵਾ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਪੂੰਜੀ ਦੀ ਤਰਾਂ ਸਮਝੋ ਇਸ ਦੀ ਵਰਤੋਂ ਕਰਕੇ ਵਿੱਤੀ ਲਾਭ ਲੈਣ ਪ੍ਰੇਰਿਤ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ ਕਿ ਅਸੀਂ ਪਰਾਲੀ ਨੂੰ ਅੱਗ ਨਾ ਲਾਈਏ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਉਪਯੋਗ ਵਿੱਚ ਲਿਆ ਕੇ ਵਾਤਾਵਰਣ ਦੀ ਸੰਭਾਲ ਕਰੀਏ।

Post Views: 72
  • Facebook
  • Twitter
  • WhatsApp
  • Telegram
  • Facebook Messenger
  • Copy Link
Tags: A fine has been imposed on the farmer who started the fireAgricultural machinery for internal managementAsking farmers for supportAwareness vans would be run in all the districts of Punjab from September 15 to November 15Farmers cultivate strawFertility is lostPUNJAB POLLUTION CONTROL BOARDPunjab Pollution PreventionTake care of the environmentThe National Green Tribunal did not set fire to the strawThere are several ways to handle straw without setting it on fire
Previous Post

लुधियाना सेंट्रल जेल में हिंसक गैंगवार

Next Post

भ्रष्टाचार को बढ़ने से रोकना है तो सख्त कदम उठाते हुए कड़े कानून बनाने की जरूरत

Next Post

भ्रष्टाचार को बढ़ने से रोकना है तो सख्त कदम उठाते हुए कड़े कानून बनाने की जरूरत

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In