• Login
Tuesday, March 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਵਿਧਾਨ ਸਭਾ ਕਮੇਟੀ ਨੇ ਪਿੰਡ ਜੱਲ੍ਹਾ, ਬਧੌਛੀ ਕਲਾਂ ਤੇ ਨਬੀਪੁਰ ਵਿਖੇ ਛੱਪੜਾਂ ਦੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

admin by admin
in PUNJAB
0
ਵਿਧਾਨ ਸਭਾ ਕਮੇਟੀ ਨੇ ਪਿੰਡ ਜੱਲ੍ਹਾ, ਬਧੌਛੀ ਕਲਾਂ ਤੇ ਨਬੀਪੁਰ ਵਿਖੇ ਛੱਪੜਾਂ ਦੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਫ਼ਤਹਿਗੜ੍ਹ ਸਾਹਿਬ, 04 ਅਗਸਤ(ਪ੍ਰੈਸ ਕੀ ਤਾਕਤ ਬਿਉਰੋ): ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਵਿਧਾਨ ਸਭਾ ਕਮੇਟੀ ਨੇ ਜ਼ਿਲ੍ਹੇ ਦੇ ਤਿੰਨ ਪਿੰਡਾਂ ਜੱਲ੍ਹਾ, ਬਧੌਛੀ ਕਲਾਂ ਤੇ ਨਬੀਪੁਰ ਵਿਖੇ ਛੱਪੜਾਂ ਦੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਪੁੱਜੀ ਕਮੇਟੀ ਵਿੱਚ ਵਿਧਾਇਕ ਰਮਨਜੀਤ ਸਿੰਘ ਸਿੱਕੀ ਬਤੌਰ ਸਭਾਪਤੀ, ਵਿਧਾਇਕ ਕੁਲਜੀਤ ਸਿੰਘ ਨਾਗਰਾ ਮੈਂਬਰ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸ਼ਾਮਲ ਸਨ।

ਇਸ ਮੌਕੇ ਕਮੇਟੀ ਨੇ ਇਨ੍ਹਾਂ ਤਿੰਨਾਂ ਪਿੰਡਾਂ ਵਿੱਚ ਗੰਦੇ ਪਾਣੀ ਨੂੰ ਸੀਚੇਵਾਲ ਤੇ ਥਾਪਰ ਮਾਡਲ ਆਧਾਰਤ ਪ੍ਰੋਜੈਕਟਾਂ ਜ਼ਰੀਏ ਸਾਫ਼ ਕਰ ਕੇ ਛੱਪੜਾਂ ਦੇ ਪਾਣੀ ਦੀ ਵਰਤੋਂ ਖੇਤੀਬਾੜੀ ਲਈ ਕੀਤੇ ਜਾਣ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਨਾਗਰਾ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤਹਿਤ ਪਿੰਡਾਂ ਦਾ ਗੰਦਾ ਪਾਣੀ ਜੋ ਕਿ ਟੋਭਿਆਂ ਵਿੱਚ ਪੈਂਦਾ ਸੀ,  ਵੱਖ ਵੱਖ ਖੂਹਾਂ ਰਾਹੀਂ ਸਾਫ਼ ਕਰ ਕੇ ਟੋਭਿਆਂ ਵਿੱਚ ਪਾਇਆ ਜਾਂਦਾ ਹੈ ਤੇ ਅੱਗੇ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ।

ਇਨ੍ਹਾਂ ਪ੍ਰੋਜੈਕਟਾਂ ਨਾਲ ਜਿੱਥੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਪੱਕੇ ਤੌਰ ਉਤੇ ਹੱਲ ਹੋਈ ਹੈ, ਉਥੇ ਦਿਨੋਂ ਦਿਨ ਡਿੱਗ ਰਹੇ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਕਰਨ ਵਿੱਚ ਵੀ ਮਦਦ ਮਿਲ ਰਹੀ ਹੈ  ਕਿਉਂਕਿ ਟੋਭਿਆਂ ਦੇ ਪਾਣੀ ਦੀ ਵਰਤੋਂ ਖੇਤਾਂ ਵਿੱਚ ਸਿੰਚਾਈ ਲਈ ਕੀਤੀ ਜਾ ਰਹੀ ਹੈ ਤੇ ਧਰਤੀ ਹੇਠਲੇ ਪਾਣੀ ਉਤੇ ਨਿਰਭਰਤਾ ਘਟ ਰਹੀ ਹੈ। ਟੋਭਿਆਂ ਵਿੱਚੋਂ ਪਾਣੀ ਖੇਤਾਂ ਤੱਕ ਲੈ ਕੇ ਜਾਣ ਲਈ ਮੋਟਰ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸੋਲਰ ਮੋਟਰ ਹੈ।

ਇਸ ਪਾਣੀ ਨਾਲ ਖੇਤਾਂ ਵਿੱਚ ਖਾਦ ਪਾਉਣ ਦੀ ਵੀ ਘੱਟ ਲੋੜ ਪੈਂਦੀ ਹੈ ਤੇ ਨਾਲ ਹੀ ਮੋਟਰਾਂ ਚਲਾਉਣ ਲਈ ਵਰਤੀ ਜਾਂਦੀ ਬਿਜਲੀ ਦੀ ਵੀ ਬੱਚਤ ਹੁੰਦੀ ਹੈ। ਇਸ ਦੇ ਨਾਲ ਨਾਲ ਬਧੌਛੀ ਕਲਾਂ ਵਿਖੇ ਮੀਂਹ ਦਾ ਪਾਣੀ ਇੱਕਤਰ ਕਰਨ ਲਈ ਵੀ ਟੋਭੇ ਬਣਵਾਏ ਗਏ ਹਨ ਅਤੇ ਇਨ੍ਹਾਂ ਪਿੰਡਾਂ ਵਿੱਚ ਉਪਰੋਕਤ ਪ੍ਰੋਜੈਕਟਾਂ ਦੇ ਨਾਲ ਖਾਲੀ ਥਾਂ ਵਿਖੇ ਸੁੰਦਰ ਪਾਰਕ ਵੀ ਬਣਾਏ ਗਏ ਹਨ।
ਕਮੇਟੀ ਮੈਂਬਰਾਂ ਨੇ ਸਾਰੇ ਪ੍ਰੋਜਕੈਟਾਂ ਦੇ ਵੱਖ ਵੱਖ ਪੱਖਾਂ ਦੀ ਵਿਸਤਰਤ ਜਾਣਕਾਰੀ ਲਈ ਅਤੇ ਪ੍ਰੋਜੈਕਟਾਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਇਹ ਵੀ ਹਦਾਇਤ ਕੀਤੀ ਕਿ ਪ੍ਰੋਜੈਕਟਾਂ ਤਹਿਤ ਬਣਾਏ ਗਏ ਖੂਹਾਂ ਦੇ ਪਾਣੀ ਦੀ ਨਿਯਮਤ ਤੌਰ ਉਤੇ ਜਾਂਚ ਯਕੀਨੀ ਬਣਾਈ ਜਾਵੇ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਚੇਅਰਮੈਨ, ਮਾਰਕਿਟ ਕਮੇਟੀਆਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Post Views: 135
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Fatehgarh Sahibfatehgarh sahib newslatest newslatest updatespress ki taquat newspunjab news
Previous Post

ਮੁਸਲਿਮ ਕਾਲੋਨੀ ਵਿਖੇ ਹੋਏ ਪ੍ਰੋਗਰਾਮ ਵਿੱਚ 50 ਦੇ ਕਰੀਬ ਮੁਸਲਿਮ ਪਰਿਵਾਰਾਂ ਵਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ

Next Post

सब डिवीजन भिखीविंड के अंतर्गत आने वाले गांवों में बढ़ता नशा चिंता का विषय

Next Post
सब डिवीजन भिखीविंड के अंतर्गत आने वाले गांवों में बढ़ता नशा चिंता का विषय

सब डिवीजन भिखीविंड के अंतर्गत आने वाले गांवों में बढ़ता नशा चिंता का विषय

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.