• Login
Friday, May 8, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

Vijesh by Vijesh
in PUNJAB
0
ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਅਕਤੂਬਰ – ਅਸ਼ੋਕ ਵਰਮਾ – 

ਸਮਾਜ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ, ਏਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਵਿਜੀਲੈਂਸ ਜਾਗਰੂਕਤਾ ਹਫਤੇ ਦੇ ਪਹਿਲੇ ਦਿਨ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ. ਨਗਰ ਵਿਖੇ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿਜੀਲੈਂਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਉਨਾਂ ਦੇ ਅਧਿਕਾਰਾਂ ਅਤੇ ਫਰਜਾਂ ਪ੍ਰਤੀ ਜਾਗਰੂਕ ਕਰਨਾ ਸਾਡਾ ਨੈਤਿਕ ਫਰਜ਼ ਹੈ ਤਾਂ ਜੋ ਉਹ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਬਿਊਰੋ ਨੂੰ ਸਹਾਇਤਾ ਦੇ ਸਕਣ। ਉਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੀ ਬਿਮਾਰੀ ਨੂੰ ਖਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਉਹਨਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਜਾਂਚ ਸਹੀ ਅਤੇ ਸਮੇਂ ਸਿਰ ਮੁਕੰਮਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਭ੍ਰਿਸ਼ਟਾਚਾਰੀਆਂ ਵਿਰੁੱਧ ਜਲਦ ਤੋਂ ਜਲਦ ਸਜ਼ਾ ਯੋਗ ਕਾਰਵਾਈ ਆਰੰਭੀ ਜਾ ਸਕੇ।

ਵਿਜੀਲੈਂਸ ਮੁਖੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਾਰੇ ਦਰਜ ਕੇਸਾਂ ਦੀ ਮੁਕੰਮਲ ਪੜਤਾਲ ਉਪਰੰਤ ਨਿਰਧਾਰਤ ਸਮੇਂ ਅੰਦਰ ਅਦਾਲਤਾਂ ‘ਚ ਚਲਾਣ ਪੇਸ਼ ਕੀਤੇ ਜਾਣ। ਉਨਾਂ ਰਿਸ਼ਵਤਖੋਰਾਂ ਨੂੰ ਵਿਜੀਲੈਂਸ ਹਵਾਲੇ ਕਰਨ ਵਾਲਿਆਂ ਨੂੰ ਸਮੇਂ ਸਿਰ ਸਹੀ ਜਾਣਕਾਰੀ ਦੇਣ ਤੋਂ ਇਲਾਵਾ ਜਨਤਕ ਸੇਵਾ ਪਦਾਨ ਕਰਨ ਦੀ ਵਿਧੀ ਤੇ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਸਵੈਚਾਲਨ, ਆਈਟੀ ਤਕਨੀਕਾਂ ਅਤੇ ਕੁਸ਼ਲ ਜਾਂਚ ਵਿਧੀ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਉਹਨਾਂ ਰਿਸ਼ਵਤਖੋਰਾਂ ਨੂੰ ਵਿਜੀਲੈਂਸ ਹਵਾਲੇ ਕਰਨ ਵਾਲਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਾਰੇ ਐਸਐਸਪੀਜ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਵਿਅਕਤੀਆਂ ਨੂੰ ਪ੍ਰਸੰਸਾ ਪੱਤਰਾਂ ਦਿਵਾਉਣ ਲਈ ਨਾਮ ਪ੍ਰਸਤਾਵਿਤ ਕਰਨ।

ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਇਸ ਹਫ਼ਤੇ ਦੌਰਾਨ ਵਿਜੀਲੈਂਸ ਵੱਲੋਂ ਸੂਬੇ ਭਰ ਵਿੱਚ ਖਾਸਕਰ ਵਿੱਦਿਅਕ ਅਦਾਰਿਆਂ ਵਿੱਚ ਬੈਨਰਾਂ ਅਤੇ ਪੋਸਟਰਾਂ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਅਤੇ ਬਿਊਰੋ ਵੱਲੋਂ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ-ਕਮ-ਆਈਜੀ ਐਲ.ਕੇ. ਯਾਦਵ, ਆਈਜੀ ਈ.ਓ.ਡਬਲਯੂ ਵਿਭੂ ਰਾਜ, ਡੀਆਈਜੀ ਸੁਰਜੀਤ ਸਿੰਘ ਗਰੇਵਾਲ, ਜੁਆਇੰਟ ਡਾਇਰੈਕਟਰ ਕ੍ਰਾਈਮ ਪਰਮਜੀਤ ਸਿੰਘ ਵਿਰਕ, ਜੁਆਇੰਟ ਡਾਇਰੈਕਟਰ ਪ੍ਰਸ਼ਾਸ਼ਨ ਐਚਐਸ ਭੁੱਲਰ, ਏਆਈਜੀ ਫਲਾਇੰਗ ਸਕੁਐਡ ਅਸ਼ੀਸ਼ ਕਪੂਰ ਅਤੇ ਏਆਈਜੀ ਈ.ਓ.ਡਬਲਯੂ ਗੁਰਸ਼ਰਨਦੀਪ ਸਿੰਘ ਗਰੇਵਾਲ ਅਤੇ ਸੰਯੁਕਤ ਡਾਇਰੈਕਟਰ ਵਰਿੰਦਰ ਸਿੰਘ ਬਰਾੜ ਵੀ ਹਾਜਰ ਸਨ।

Post Views: 52
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ‘ਚ ਜੁਮਲਾ ਮਲਕਾਨ ਸਕੂਲ ਦੀ ਟੀਮ ਪਹਿਲੇ ਨੰਬਰ ‘ਤੇ ਰਹੀ

Next Post

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

Next Post
ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.