• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਸਰਕਾਰ ਨੇ ਹਾਲੇ ਸਕੂਲ ਖੋਲਣ ਦਾ ਕੋਈ ਫ਼ੈਸਲਾ ਨਹੀਂ ਲਿਆ : ਵਿਜੈ ਇੰਦਰ ਸਿੰਗਲਾ

Vijesh by Vijesh
in PUNJAB
0
ਪ੍ਰਾਈਵੇਟ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਕਰੇਗੀ ਪੰਜਾਬ ਸਰਕਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 7 ਅਕਤੂਬਰ – ਵਰਸ਼ਾ ਵਰਮਾ : 
ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਖੋਲਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਾਰੇ ਇਹਤਿਆਤ ਦੀ ਸਮੀਖਿਆ ਤੋਂ ਬਾਅਦ ਲਿਆ ਜਾਵੇਗਾ।
ਇਥੇ ਜਾਰੀ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਰਾਹੀਂ 15 ਅਕਤੂਬਰ, 2020 ਤੋਂ ਸਕੂਲਾਂ ਵਿੱਚ ਕੁਝ ਗਤੀਵਿਧੀਆਂ ਨੂੰ ਮੁੜ ਖੋਲਣ ਸਬੰਧੀ ਮੰਗੀਆਂ ਟਿੱਪਣੀਆਂ ਦੇ ਜਵਾਬ ਵਿੱਚ ਸਕੂਲ ਸਿੱਖਿਆ ਸਕੱਤਰ ਨੇ ਦੱਸਿਆ ਹੈ ਕਿ ਸਕੂਲ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਖੋਲੇ ਜਾ ਸਕਦੇ ਹਨ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕੂਲਾਂ ਨੂੰ ਮੁੜ ਖੋਲਣ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸੂਬਿਆਂ ਤੋਂ ਰੋਜ਼ਾਨਾ ਆਧਾਰ ‘ਤੇ ਰਿਪੋਰਟਾਂ ਲਈਆਂ ਜਾ ਰਹੀਆਂ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਰਾਜ ਵਿਚ ਸਕੂਲ ਖੋਲਣ ਦੀ ਸਥਿਤੀ ਦੌਰਾਨ ਵਿਚਾਰੀ ਜਾਣ ਵਾਲੀ ਨਿਰਧਾਰਤ ਕਾਰਜ ਪ੍ਰਣਾਲੀ (ਐਸ.ਓ.ਪੀਜ਼) ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ ਜਿਸ ਤਹਿਤ ਦੱਸਿਆ ਗਿਆ ਹੈ ਕਿ ਸਕੂਲ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਤੇ ਕੇਵਲ ਤਿੰਨ ਘੰਟਿਆਂ ਲਈ ਖੋਲੇ ਜਾ ਸਕਦੇ ਹਨ। ਜਿਥੇ ਵਿਦਿਆਰਥੀਆਂ ਦੀ ਗਿਣਤੀ ਵੱਧ ਹੋਵੇ, ਉੱਥੇ ਅਧਿਆਪਕਾਂ ਨੂੰ ਤਿੰਨ ਘੰਟਿਆਂ ਲਈ ਦੋ ਸ਼ਿਫਟਾਂ ਵਿਚ ਬੁਲਾਇਆ ਜਾ ਸਕਦਾ ਹੈ। ਸਕੂਲ ਖੋਲਣ ਸਮੇਂ ਸਾਰੇ ਸੁਰੱਖਿਆ ਉਪਾਅ/ਸੈਨੀਟਾਈਜ਼ੇਸ਼ਨ ਆਦਿ ਦੀ ਪਾਲਣਾ ਕੀਤੀ ਜਾਵੇਗੀ ਜਿਵੇਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਵਿੱਚ ਆਪਸੀ ਦੂਰੀ ਬਰਕਰਾਰ ਰੱਖਣਾ, ਸੈਨੀਟਾਈਜ਼ ਕਰਨਾ ਆਦਿ। ਇਸੇ ਤਰਾਂ ਕਲਾਸਾਂ ਵਿਚ ਔਸਤਨ 20 ਤੋਂ ਵੱਧ ਵਿਦਿਆਰਥੀ ਨਹੀਂ ਆਉਣਗੇ।   ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਦੋ ਵਿਦਿਆਰਥੀਆਂ ਨੂੰ ਇੱਕੋ ਬੈਂਚ ‘ਤੇ ਬੈਠਣ ਦੀ ਆਗਿਆ ਨਹੀਂ ਹੋਵੇਗੀ ਅਤੇ ਦੋਵਾਂ ਬੈਂਚਾਂ ਵਿਚਕਾਰ ਸਿਹਤ ਵਿਭਾਗ ਦੇ ਪ੍ਰੋਟੋਕੋਲ ਅਨੁਸਾਰ ਆਪਸੀ ਦੂਰੀ, ਸੈਨੇਟਾਈਜ਼ਰ ਦੀ ਵਰਤੋਂ ਕਰਨਾ, ਮਾਸਕ ਪਹਿਨਣਾ ਆਦਿ ਸਣੇ ਗ੍ਰਹਿ ਮੰਤਰਾਲੇ ਦੀਆਂ ਸਾਰੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

Post Views: 63
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ

Next Post

ਮੰਡੀ ਬੋਰਡ ਦੇ ਸਕੱਤਰ ਵੱਲੋਂ ਪਟਿਆਲਾ, ਫਤਿਹਗੜ ਸਾਹਿਬ ਅਤੇ ਮੁਹਾਲੀ ਜ਼ਿਲਿਆਂ ਦੀਆਂ ਮੰਡੀਆਂ ਦਾ ਦੌਰਾ

Next Post
ਮੰਡੀ ਬੋਰਡ ਦੇ ਸਕੱਤਰ ਵੱਲੋਂ ਪਟਿਆਲਾ, ਫਤਿਹਗੜ ਸਾਹਿਬ ਅਤੇ ਮੁਹਾਲੀ ਜ਼ਿਲਿਆਂ ਦੀਆਂ ਮੰਡੀਆਂ ਦਾ ਦੌਰਾ

ਮੰਡੀ ਬੋਰਡ ਦੇ ਸਕੱਤਰ ਵੱਲੋਂ ਪਟਿਆਲਾ, ਫਤਿਹਗੜ ਸਾਹਿਬ ਅਤੇ ਮੁਹਾਲੀ ਜ਼ਿਲਿਆਂ ਦੀਆਂ ਮੰਡੀਆਂ ਦਾ ਦੌਰਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.