* ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 3,28,110 ਮੀਟ੍ਰਿਕ ਟਨ ਕਣਕ ਦੀ ਖਰੀਦ
* ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਦਿੱਤੇ ਆਦੇਸ਼
ਤਰਨ ਤਾਰਨ, 25 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ) : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,57,523 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,28,110 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 24 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 3,28,110 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 81535 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 75711 ਮੀਟ੍ਰਿਕ ਟਨ, ਪਨਸਪ ਵੱਲੋਂ 65167 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 52287 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 53411 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਸ਼ਨੀਵਾਰ ਤੱਕ 28,612 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ।ਉਹਨਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕਿਸਾਨ ਅਤੇ ਮਜ਼ਦੂਰ ਮੰਡੀਆਂ ਵਿੱਚ ਆਪਸ ‘ਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣਾ ਯਕੀਨੀ ਬਣਾਉਣ।