Home / Breaking / ਪਟਿਆਲਾ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਨੇ ਰੋਕੀ ਰੇਲ, ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ

ਪਟਿਆਲਾ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਨੇ ਰੋਕੀ ਰੇਲ, ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ

Web desk-Harsimranjit Kaur

ਪਟਿਆਲਾ, 18 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-   ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸੋਮਵਾਰ ਨੂੰ ਪਟਿਆਲਾ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਰੇਲਾਂ ਨੂੰ ਰੋਕਿਆ ਗਿਆ। ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਖੂਬ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਕਿਸਾਨਾਂ ਦੇ ਇਸ ਧਰਨੇ ਦੌਰਾਨ ਬੀਬੀਆਂ ਨੇ ਵੀ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਹੋਏ ਕਤਲ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਕੇ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੂਰੇ ਦੇਸ਼ ਵਿਚ ਟਰੇਨਾਂ ਨੂੰ ਰੋਕਣ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਅੱਜ ਥਾਂ-ਥਾਂ ‘ਤੇ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾ ਰਹੀਆਂ ਹਨ।

About admin

Check Also

पहले विरोधी कहते थे इस ने क्या करना ! अब कहते ‘इसका करें क्या?-चन्नी

चण्डीगढ़,7 दिसंबर,(शिव नारायण जांगड़ा)- मुख्य मंत्री चरनजीत सिंह चन्नी ने विरोधियों पर निशाना साधदे हुए …