Home / PUNJAB / ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਸ਼ਬਦ ਗਾਇਨ ਮੁਕਾਬਲੇ

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਸ਼ਬਦ ਗਾਇਨ ਮੁਕਾਬਲੇ

ਬਰਨਾਲਾ,29 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਜ਼ਿਲ੍ਹਾ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ. ਸਰਬਜੀਤ ਸਿੰਘ ਤੂਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਮਨਿੰਦਰ ਕੌਰ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਕਰਵਾਏ ਗਏ ਪਹਿਲੀ ਵੰਨਗੀ ਸ਼ਬਦ ਗਾਇਨ ਮੁਕਾਬਲੇ ਦੀਆਂ ਬਲਾਕ ਪੱਧਰੀ ਜੇਤੂ ਪੇਸ਼ਕਾਰੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਜੱਜਮੈਂਟ ਮੁਕੰਮਲ ਹੋਣ ਉਪਰੰਤ ਜ਼ਿਲ੍ਹਾ ਪੱਧਰ ’ਤੇ ਜੇਤੂ ਰਹੇ ਵਿਦਿਆਰਥੀਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਹਰਕੰਵਲਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਵਸੁੰਧਰਾ, ਜ਼ਿਲ੍ਹਾ ਨੋਡਲ ਅਫਸਰ ਸੈਕੰਡਰੀ ਸ. ਕੁਲਦੀਪ ਸਿੰਘ ਅਤੇ ਜ਼ਿਲ੍ਹਾ ਨੋਡਲ ਅਫਸਰ ਐਲੀਮੈਂਟਰੀ ਸ੍ਰੀਮਤੀ ਰੀਤੂ ਬਾਲਾ ਨੇ ਦੱਸਿਆ ਕਿ ਐਲਾਨੇ ਨਤੀਜਿਆਂ ਅਨੁਸਾਰ ਸੈਕੰਡਰੀ ਪੱਧਰ ਦੇ ਮੁਕਾਬਲੇ ਵਿੱਚੋਂ ਸ਼ਹੀਦ ਬੁੱਧੂ ਖਾਂ ਸ਼ੌਰਿਆ ਚੱਕਰ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਸ਼ਹਿਣਾ ਦਾ ਵਿਦਿਆਰਥੀ ਦਿਲਬਰ ਖਾਨ ਪਹਿਲੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਦੀ ਵਿਦਿਆਰਥਣ ਸਿਮਰਨ ਕੌਰ ਦੂਜੇ ਸਥਾਨ ’ਤੇ ਰਹੀ। ਮਿਡਲ ਪੱਧਰੀ ਮੁਕਾਬਲੇ ’ਚੋਂ ਸਰਕਾਰੀ ਮਿਡਲ ਸਕੂਲ ਅਤਰਗੜ੍ਹ ਦੀ ਵਿਦਿਆਰਥਣ ਨੂਰਪਿੰਦਰ ਕੌਰ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਪ੍ਰਾਇਮਰੀ ਪੱਧਰ ਦੇ ਮੁਕਾਬਲੇ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਸੋਹੀਆਂ ਦਾ ਵਿਦਿਆਰਥੀ ਇਸ਼ਮੀਤ ਸਿੰਘ ਪਹਿਲੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਦਾ ਵਿਦਿਆਰਥੀ ਬਲਜੋਤ ਸਿੰਘ ਦੂਜੇ ਸਥਾਨ ’ਤੇ ਰਿਹਾ। ਵਿਭਾਗ ਦੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਜੇਤੂ ਪੇਸ਼ਕਾਰੀਆਂ ਦੀ ਸੂਬਾ ਪੱਧਰੀ ਮੁਕਾਬਲੇ ਲਈ ਜੱਜਮੈਂਟ ਹੋਵੇਗੀ।

About Rekesh Goyal

Check Also

ਪੰਜਾਬ ਵਿੱਚ ਮੁੱਖ ਮੰਤਰੀ ਵੱਲੋਂ ਮਾਈਕਰੋ ਤੇ ਸੀਮਤ ਜ਼ੋਨਾਂ ਅੰਦਰ 100 ਫੀਸਦੀ ਟੈਸਟਿੰਗ ਦੇ ਨਿਰਦੇਸ਼

ਚੰਡੀਗੜ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …