ਫ਼ਤਹਿਗੜ੍ਹ ਸਾਹਿਬ 1 ਦਸੰਬਰ (ਨਾਗਪਾਲ): ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਦਾ ਭੋਗ ਪਾਏ ਗਏ ਅਤੇ ਸ਼ਾਮ 6:30 ਤੋਂ ਰਾਤ 10:30 ਵਜੇ ਤੱਕ ਟੋਡਰਮੱਲ ਦੀਵਾਨ ਹਾਲ ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਵਿੰਦਰ ਸਿੰਘ ਅਨੰਦਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣੇ ਵਾਲਿਆਂ ਦੇ ਜਥੇ ਵਲੋਂ ਕੀਰਤਨ ਅਤੇ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਭਾਈ ਹਰਪਾਲ ਸਿੰਘ ਵਲੋਂ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼ਰਧਾਲੂ ਸੰਗਤਾਂ ਵਲੋਂ ਆਗਮਨ ਦਿਵਸ ਦੀ ਖ਼ੁਸ਼ੀ ਵਿਚ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਜਥੇਦਾਰ ਸਵਰਨ ਸਿੰਘ ਚਨਾਰਥਲ, ਅਵਤਾਰ ਸਿੰਘ ਰਿਆ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਅਕਾਲੀ ਆਗੂ ਅਮਰਇੰਦਰ ਸਿੰਘ ਲਿਬੜਾ, ਗੁਰਦੁਆਰਾ ਸਾਹਿਬ ਦੇ ਮੈਨੇਜਰ ਨੱਥਾ ਸਿੰਘ, ਮੀਤ ਮੈਨੇਜਰ ਕਰਮਜੀਤ ਸਿੰਘ, ਦਰਸ਼ਨ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਪਰਵਿੰਦਰ ਸਿੰਘ ਦਿਓਲ, ਸਮਾਜ ਸੇਵੀ ਪ੍ਰਿਤਪਾਲ ਸਿੰਘ ਚੱਢਾ, ਅਵਤਾਰ ਸਿੰਘ ਹੱਲੋਤਾਲੀ, ਰਿਕਾਰਡ-ਕੀਪਰ ਹਰਜੀਤ ਸਿੰਘ, ਸੁਰਿੰਦਰ ਸਿੰਘ ਸਮਾਣਾ, ਸਰਬਜੀਤ ਸਿੰਘ, ਗੁਰਮੁਖ ਸਿੰਘ ਖ਼ਜ਼ਾਨਚੀ, ਹੈੱਡ ਗੁਰਮੁਖ ਸਿੰਘ, ਬਿਕਰਮਜੀਤ ਸਿੰਘ ਨਾਗਰਾ, ਹਰਮਨਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਹਰਦੇਵ ਸਿੰਘ ਆਦਿ ਸ਼ਾਮਿਲ ਸਨ।