ਪਟਿਆਲਾ, 7 ਮਾਰਚ (ਪ੍ਰੈਸ ਕੀ ਤਾਕਤ ਬਿਊਰੋ): ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਡੀ.ਐਸ.ਪੀ. (ਡੀ) ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਸੁੱਚਾ ਸਿੰਘ ਟਿਵਾਣਾ (81) ਆਪਣੇ ਅਤਿੰਮ ਸਵਾਸ ਪੂਰੇ ਕਰਦੇ ਹੋਏ ਪਰਮਾਤਮਾ ਦੇ ਚਰਨਾ ਵਿਚ ਜਾ ਬਿਰਾਜੇ ਹਨ। ਸ. ਸੁੱਚਾ ਸਿੰਘ ਟਿਵਾਣਾ ਦਾ ਅੰਤਿਮ ਸਸਕਾਰ ਅੱਜ ਧਾਰਮਿਕ ਰੀਤੀ ਰਿਵਾਜਾਂ ਨਾਲ ਤ੍ਰਿਪੜੀ ਦੇ ਸਮਸ਼ਾਨਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਹਨਾਂ ਦੇ ਪੁੱਤਰ ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਨੇ ਦਿਖਾਈ। ਅੰਤਿਮ ਸਸਕਾਰ ਮੌਕੇ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਤੋਂ ਇਲਾਵਾ ਵੱਖ ਵੱਖ ਰਾਜਨੀਤਕ, ਧਾਰਮਿਕ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਪੁੱਜੇ ਹੋਏ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਹਿਲ, ਮੇਅਰ ਨਗਰ ਨਿਗਮ ਸੰਜੀਵ ਸ਼ਰਮਾ ਬਿੱਟੂ, ਕਾਂਗਰਸ ਸ਼ਹਿਰੀ ਦੇ ਪ੍ਰਧਾਨ ਕੇ.ਕੇ. ਮਲਹੋਤਰਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਦਲ ਦਿਹਾਤੀ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਪ੍ਰਧਾਨ ਐਡਵੋਕੇਟ ਸਤਬੀਰ ਸਿੰਘ ਖੱਟੜਾ, ਰਣਧੀਰ ਸਿੰਘ ਰੱਖੜਾ, ਹਰੀ ਸਿੰਘ ਐਮ. ਡੀ. ਪ੍ਰੀਤ ਐਗਰੋ, ਪ੍ਰੀਤ ਟਰੈਕਟਰ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ, ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ, ਆਈ. ਜੀ. ਸ੍ਰੀ ਮੁਨੀਸ਼ ਚਾਵਲਾ, ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਇੰਦਰਜੀਤ ਸਿੰਘ ਰੱਖੜਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਅਮਿਤ ਰਾਠੀ, ਵਿਨੋਦ ਢੁੰਡੀਆ, ਪੰਜਾਬੀ ਯੂੁਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਰਾਜੇਸ਼ ਪੰਜੋਲਾ, ਲਕਸਮੀ ਬਾਈ ਡੈਂਟਲ ਕਾਲਜ ਦੇ ਚੇਅਰਮੈਨ ਸ੍ਰੀ ਬੀ.ਡੀ. ਗੁਪਤਾ, ਚੇਅਰਮੈਨ ਤਰਸੇਮ ਸਿੰਘ ਝੰਡੀ, ਸਤਿੰਦਰਪਾਲ ਕੌਰ ਵਾਲੀਆ, ਪੰਜਾਬ ਕਾਂਗਰਸ ਦੇ ਆਗੂ ਸੰਦੀਪ ਸਿੰਗਲਾ, ਐਡਵੋਕੇਟ ਬੀ.ਐਸ. ਵੜੈਚ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇਸ਼ਵਿੰਦਰ ਸਿੰਘ ਗਰੇਵਾਲ, ਕਮਾਂਡੈਂਟ ਪ੍ਰਿਤਪਾਲ ਸਿੰਘ ਥਿੰਦ, ਏ.ਆਈ.ਜੀ. ਰੇਲਵੇ ਦਲਜੀਤ ਸਿੰਘ ਰਾਣਾ, ਏ.ਆਈ.ਜੀ. ਗੁਰਿੰਦਰ ਸਿੰਘ ਗਰੇਵਾਲ, ਐਸ.ਪੀ ਹਰਪਾਲ ਸਿੰਘ, ਗੁਰਦੀਪ ਸਿੰਘ ਪੰਨੂੰ, ਕਮਾਂਡੈਂਟ ਰਾਏ ਸਿੰਘ ਧਾਲੀਵਾਲ, ਡੀ.ਐਸ.ਪੀ. ਗੁਰਦੇਵ ਸਿੰਘ ਧਾਲੀਵਾਲ, ਡੀ.ਐਸ.ਪੀ. ਸੁੁਖਵਿੰਦਰ ਸਿੰਘ ਚੌਹਾਨ, ਡੀ.ਐਸ.ਪੀ. ਹਰਦੀਪ ਸਿੰਘ ਬਡੂੰਗਰ, ਡੀ.ਐਸ.ਪੀ. ਦਲਬੀਰ ਸਿੰਘ ਗਰਵੇਾਲ, ਹਰਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਭਰਪੂਰ ਸਿੰਘ, ਡੀ.ਐਸ.ਪੀ. ਐਚ.ਐਚ. ਕਾਹਲੋਂ, ਡੀ.ਐਸ.ਪੀ. ਹਰਦੀਪ ਸਿੰਘ, ਡੀ.ਐਸ.ਪੀ ਸੁਖਬੀਰ ਸਿੰਘ, ਸਾਬਕਾ ਡੀ.ਐਸ.ਪੀ. ਰਛਪਾਲ ਸਿੰਘ ਹਾਰਾ, ਡੀ.ਐਸ.ਪੀ. ਜਗਮੋਹਨ ਸਿੰਘ ਜੌਲੀ, ਡਿਪਟੀ ਡਾਇਰੈਕਟਰ ਵਿੱਤ ਕਾਰਪੋਰੇਸ਼ਨ ਪਰਮਿੰਦਰ ਸਿੰਘ ਗਿੱਲ, ਡੀ.ਐਸ.ਪੀ ਸੁਖਬੀਰ ਬਾਲਾ, ਸੀ.ਆਈ.ਏ. ਪਟਿਆਲਾ ਦੇ ਇੰਚਾਰਜ਼ ਸ਼ਮਿੰਦਰ ਸਿੰਘ, ਸੰਜੀਵ ਸਾਗਰ, ਹਰਭਜਨ ਸਿੰਘ ਟਿਵਾਣਾ, ਐਸ.ਐਚ.ਓ. ਗੁਰਪ੍ਰੀਤ ਸਿੰਘ ਭਿੰਡਰ, ਐਸ.ਐਚ.ਓ. ਤ੍ਰਿਪੜੀ ਹਰਜਿੰਦਰ ਸਿੰਘ ਢਿੱਲੋਂ, ਐਸ.ਆਈ. ਸੋਹਣ ਲਾਲ ਸਰਮਾ, ਐਸ.ਐਚ.ਓ. ਅਰਬਨ ਅਸਟੇਟ ਹੈਰੀ ਬੋਪਾਰਾਏ, ਅਮਨਪਾਲ ਸਿੰਘ ਵਿਰਕ, ਐਸ.ਐਚ.ਓ. ਮੁਲੇਪੁਰ ਜਾਨਪਾਲ ਸਿੰਘ, ਇੰਸਪੈਕਟਰ ਕੁਲਵਿੰਦਰ ਸਿੰਘ, ਬਲਵੰਤ ਸਿੰਘ ਟਿਵਾਣਾ, ਨਾਜਰ ਸਿੰਘ ਟਿਵਾਣਾ, ਰਣਧੀਰ ਸਿੰਘ ਟਿਵਾਣਾ, ਬੱਬੀ ਟਿਵਾਣਾ, ਮਦਨ ਭਾਰਦਵਾਜ਼ ਆਦਿ ਨੇ ਸਸਕਾਰ ਉਪਰੰਤ ਟਿਵਾਣਾ ਪਰਿਵਾਰ ਨਾਲ ਦੁਖ ਸਾਂਝਾ ਕੀਤਾ।