Sunday, September 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਭਾਰਤੀ ਵਿਦਿਆਰਥੀ ਸੰਸਦ ਵੱਲੋਂ ਪੰਜਾਬ ਦੇ ਵਿਆਪਕ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਬਦਲੇ ਕੈਪਟਨ ਅਮਰਿੰਦਰ ਸਿੰਘ ਦਾ ‘ਆਦਰਸ਼ ਮੁੱਖ ਮੰਤਰੀ ਐਵਾਰਡ’ ਨਾਲ ਸਨਮਾਨ

admin by admin
in BREAKING
Reading Time: 1 min read
A A
0
ਭਾਰਤੀ ਵਿਦਿਆਰਥੀ ਸੰਸਦ ਵੱਲੋਂ ਪੰਜਾਬ ਦੇ ਵਿਆਪਕ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਬਦਲੇ ਕੈਪਟਨ ਅਮਰਿੰਦਰ ਸਿੰਘ ਦਾ ‘ਆਦਰਸ਼ ਮੁੱਖ ਮੰਤਰੀ ਐਵਾਰਡ’ ਨਾਲ ਸਨਮਾਨ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਨਵੀਂ ਦਿੱਲੀ, 23 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) : – ਭਾਰਤੀ ਵਿਦਿਆਰਥੀ ਸੰਸਦ (ਬੀ.ਸੀ.ਐਸ.) ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਵਧੀਆ ਸ਼ਾਸਨ ਅਤੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਕੀਤੀਆਂ ਪਹਿਲਕਦਮੀਆਂ ਲਈ ਮਾਣਮੱਤੇ ‘ਆਦਰਸ਼ ਮੁੱਖ ਮੰਤਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ। ਅੱਜ ਇੱਥੇ ਬੀ.ਸੀ.ਐਸ. ਦੇ ਚਾਰ ਰੋਜ਼ਾ ਕੌਮੀ ਸੰਮੇਲਨ ਦੇ 10ਵੇਂ ਸਮਾਰੋਹ ਦੇ ਆਖਰੀ ਦਿਨ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਐਵਾਰਡ ਭਾਰਤ ਦੇ ਸਾਬਕਾ ਰਾਸ਼ਟਰਪਤੀ ਤੇ ਭਾਰਤ ਰਤਨ ਪ੍ਰਣਬ ਮੁਖਰਜੀ ਨੇ ਭੇਟ ਕੀਤਾ। ਬੀ.ਸੀ.ਐਸ. ਨੇ ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ਾਲ ਤਜਰਬੇ ਅਤੇ ਅਮਲ ਵਿੱਚ ਲਿਆਂਦੀਆਂ ਕਦਰਾਂ-ਕੀਮਤਾਂ ਨੂੰ ਸਵੀਕਾਰਿਆ ਜਿਨਾਂ ਸਦਕਾ ਉਨਾਂ ਨੂੰ ਸਮਾਜ ਵਿੱਚ ਵਡਿਆਈ ਅਤੇ ਵਿਲੱਖਣ ਪਛਾਣ ਮਿਲੀ।
ਇਸ ਮੌਕੇ ਹਾਜ਼ਰ ਉੱਘੀਆਂ ਸ਼ਖਸੀਅਤਾਂ ਵਿੱਚ ਕੇਂਦਰੀ ਖੇਡ ਤੇ ਯੁਵਕ ਮਾਮਲਿਆਂ ਬਾਰੇ ਰਾਜ ਮੰਤਰੀ ਕਿਰਨ ਰਿਜਜੂ, ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਕੁਵੰਰ ਨਟਵਰ ਸਿੰਘ, ਪਦਮ ਵਿਭੂਸ਼ਣ ਅਤੇ ਔਰੋਵਿਲੇ ਫਾੳੂਂਡੇਸ਼ਨ ਦੇ ਚੇਅਰਮੈਨ ਡਾ. ਕਰਨ ਸਿੰਘ, ਐਮ.ਆਈ.ਟੀ.-ਐਸ.ਓ.ਜੀ. ਦੇ ਕਾਰਜਕਾਰੀ ਡਾਇਰੈਕਟਰ ਰਾਹੁਲ ਕਰਾਦ ਅਤੇ ਐਮ.ਆਈ.ਟੀ. ਵਰਲਡ ਪੀਸ ਯੂਨੀਵਰਸਿਟੀ, ਪੁਣੇ ਦੇ ਸੰਸਥਾਪਕ ਡਾ. ਵਿਸ਼ਵਾਨਾਥ ਕਰਾਦ ਸ਼ਾਮਲ ਸਨ।
ਇਸ ਤੋਂ ਪਹਿਲਾਂ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਬਾਰੇ ਕੀਤੇ ਸ਼ਾਨਦਾਰ ਵਰਨਣ ਮੁਤਾਬਕ,‘‘ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਪਾਉਣ ਲਈ ਸਾਫ-ਸੁਥਰਾ ਸ਼ਾਸਨ ਮੁਹੱਈਆ ਕਰਵਾਉਣ ਦੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਦਿ੍ਰੜ ਨਿਸ਼ਚੇ ਦਾ ਪ੍ਰਗਟਾਵਾ ਕੀਤਾ ਹੈ। ਤੁਸੀਂ ਆਪਣੀਆਂ ਨਾਗਰਿਕ ਕੇਂਦਰਿਤ ਨੀਤੀਆਂ ਰਾਹੀਂ ਲੋਕਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਹਨ। ਤੁਸੀਂ ਕਿਸਾਨ ਕਰਜ਼ਾ ਮੁਆਫੀ ਸਕੀਮ ਅਤੇ ਕੁਦਰਤੀ ਖੇਤੀ ਦਾ ਆਰੰਭ ਕੀਤਾ ਜਿਸ ਸਦਕਾ ਸੂਬੇ ਵਿੱਚ ਖੇਤੀਬਾੜੀ ਵਿਕਾਸ ਸੰਭਵ ਹੋਇਆ। ਤੁਸੀਂ ਨਸ਼ਿਆਂ ਦੀ ਲਾਹਨਤ ਨੂੰ ਨੱਥ ਪਾ ਕੇ ਪੰਜਾਬ ਦੇ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਪਾਸੇ ਲਾਇਆ। ਭਾਰਤ-ਪਾਕਿ ਦਰਮਿਆਨ ਕੁੜੱਤਣ ਭਰੇ ਰਿਸ਼ਤਿਆਂ ਨੂੰ ਭਲੀ-ਭਾਂਤ ਜਾਣਦੇ ਹੋਏ ਤੁਸੀਂ ਸਾਲ 2019 ਵਿੱਚ ਕਰਤਾਰਪੁਰ ਲਾਂਘੇ ਦੇ ਖੁੱਲਣ ਮੌਕੇ ਦੁਵੱਲੀ ਕੂਟਨੀਤੀ ਵਰਤੀ। ਤੁਸੀਂ ਦਿਆਨਦਾਰੀ ਅਤੇ ਈਮਾਨਦਾਰੀ ਦਾ ਪ੍ਰਤੀਕ ਹੋ। ਭਰੋਸੇਯੋਗ ਮੁੱਖ ਮੰਤਰੀ ਦੇ ਤੌਰ ’ਤੇ ਆਪਣੇ ਅਕਸ ਨੂੰ ਬਰਕਰਾਰ ਰੱਖਦਿਆਂ ਤੁਸੀਂ ਸੂਬੇ ਦੀ ਆਰਥਿਕ ਤਰੱਕੀ ਅਤੇ ਸਮਾਜ ਭਲਾਈ ਪ੍ਰਤੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੁਗਾਇਆ।’’
ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਦੇ ਨੌਜਵਾਨਾਂ ਨੂੰ ਸਰਗਰਮ ਸਿਆਸਤ ਵਿੱਚ ਉਸਾਰੂ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਆਖਿਆ ਕਿ ਇਹ ਉਨਾਂ ਦਾ ਫਰਜ਼ਾ ਬਣਦਾ ਹੈ ਕਿ ਉਹ ਮੁਲਕ ਦੀ ਤਕਦੀਰ ਬਦਲਣ ਲਈ ਭਵਿੱਖ ਦੇ ਲੀਡਰਾਂ ਵਜੋਂ ਅੱਗੇ ਆਉਣ। ਉਨਾਂ ਨੇ ਨੌਜਵਾਨਾਂ ਨੂੰ ਮੁਖਾਤਬ ਹੁੰਦਿਆਂ ਕਿਹਾ,‘‘ਕਿਉਂ ਜੋ ਅਸੀਂ ਬਾਹਰ ਜਾ ਰਹੇ ਹਾਂ ਅਤੇ ਤੁਸੀਂ ਇਸ ਰਾਹ ’ਤੇ ਆ ਰਹੇ ਹੋ, ਇਹ ਤੁਹਾਡੀ ਡਿੳੂਟੀ ਬਣਦੀ ਹੈ ਕਿ ਤੁਸੀਂ ਜਮਹੂਰੀਅਤ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਬਰਕਰਾਰ ਰੱਖਦਿਆਂ ਆਪਣੇ ਮੁਲਕ ਦੀ ਸੇਵਾ ਦਿ੍ਰੜ ਵਚਨਬੱਧਤਾ, ਸੰਜੀਦਗੀ ਅਤੇ ਦਿਆਨਦਾਰੀ ਨਾਲ ਨਿਭਾਓ।’’
ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤ ਵਿੱਚ ਕੁੱਦਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਨੂੰ ਆਪੋ-ਆਪਣੇ ਸੂਬਿਆਂ ਦੇ ਸਮਾਜਿਕ-ਆਰਥਿਕ ਖੇਤਰ ਦੇ ਨਾਲ ਜਨ-ਸੰਖਿਆ ਵਰਗੀਆਂ ਸਥਿਤੀਆਂ ਤੋਂ ਚੰਗੀ ਤਰਾਂ ਜਾਣੰੂ ਹੋਣ ਦੀ ਅਪੀਲ ਕੀਤੀ। ਉਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ,‘‘ਤੁਸੀਂ ਸ਼ਕਤੀ ਜਾਂ ਠਾਠ-ਬਾਠ ਲਈ ਹੀ ਸੱਤਾ ਵਿੱਚ ਨਾ ਆਓ, ਸਗੋਂ ਮੁਲਕ ਦੀ ਸੇਵਾ ਅਤੇ ਆਪਣੇ ਸੂਬੇ ਨੂੰ ਹੋਰ ਵਧੀਆ ਬਣਾਉਣ ਲਈ ਰਾਜਨੀਤੀ ਵਿੱਚ ਸਰਗਰਮ ਹੋਵੋ।’’
ਮੁੱਖ ਮੰਤਰੀ ਨੇ ਕਿਹਾ,‘‘ਸਿਆਸਤ ਸੌਖਾ ਪੇਸ਼ਾ ਨਹੀਂਹੈ ਸਗੋਂ 24 ਘੰਟੇ ਸਰਗਰਮ ਰਹਿਣਾ ਪੈਂਦਾ ਹੈ। ਚੁਣੇ ਹੋਏ ਨੁਮਾਇੰਦੇ ਦੇ ਤੌਰ ’ਤੇ ਤਹਾਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉਨਾਂ ਦੀਆਂ ਸ਼ਿਕਾਇਤਾਂ ਦੂਰ ਕਰਨਗੀਆਂ ਹੋਣਗੀਆਂ।’’
ਆਪਣੇ ਤਜਰਬੇ ਨੂੰ ਚੇਤੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਨਾਂ ਨੇ ਸਾਲ 1980 ਵਿੱਚ ਸੰਸਦ ਮੈਂਬਰ ਵਜੋਂ ਸਿਆਸਤ ਵਿੱਚ ਪ੍ਰਵੇਸ਼ ਕੀਤਾ ਸੀ ਪਰ ਉਨਾਂ ਨੂੰ ਕੁਝ ਸਾਲਾਂ ਬਾਅਦ ਇਹ ਅਹਿਸਾਸ ਹੋਇਆ ਕਿ ਉਨਾਂ ਨੂੰ ਆਪਣੇ ਸੂਬੇ ਦੇ ਬੁਨਿਆਦੀ ਸਮਾਜਿਕ-ਆਰਥਿਕ ਦੌਰ ’ਤੇ ਪਕੜ ਬਣਾਉਣ ਲਈ ਸੂਬਾਈ ਸਿਆਸਤ ਵਿੱਚ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਉਸ ਵੇਲੇ ਚੋਣ ਲੜੀ ਅਤੇ ਸੂਬੇ ਦੀ ਵਿਧਾਨ ਸਭਾ ਵਿੱਚ ਪਹੁੰਚੇ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਜਿੱਥੇ ਇਕ ਪਾਸੇ ਗੁਆਂਢੀ ਦੁਸ਼ਮਣ, ਅਫਗਾਨਿਸਤਾਨ ਤੇ ਪਾਕਿਸਤਾਨ ਤੋਂ ਨਸ਼ਿਆਂ ਦੀ ਤਸਕਰੀ ਵਰਗੀ ਚੁਣੌਤੀ ਹੈ ਅਤੇ ਦੂਜੇ ਪਾਸੇ ਖੇਤੀਬਾੜੀ ਦੀ ਮੰਦਹਾਲੀ ਹੈ ਜੋ ਸੂਬੇ ਦੀ ਆਰਥਿਕਤਾ ਦਾ ਮੁੱਖ ਸਹਾਰਾ ਹੈ। ਉਨਾਂ ਨੇ ਕਿਹਾ ਕਿ ਹਰੀ ਕ੍ਰਾਂਤੀ ਦੇ ਆਉਣ ਨਾਲ ਪੰਜਾਬ ਉਭਰਿਆ ਅਤੇ ਜਦੋਂ ਭਾਰਤ ਪੀ.ਐਲ. 480 ਸਮਝੌਤੇ ਤਹਿਤ ਸੰਯੁਕਤ ਰਾਸ਼ਟਰ ਤੋਂ ਅਨਾਜ ਮੰਗਵਾਉਣ ਲਈ ਮਜਬੂਰ ਸੀ ਤਾਂ ਉਸ ਵੇਲੇ ਪੰਜਾਬ ਦੇ ਕਿਸਾਨਾਂ ਨੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਿੱਚ ਯੋਗਦਾਨ ਪਾਇਆ। ਉਨਾਂ ਕਿਹਾ ਕਿ ਪੰਜਾਬ ਨੇ ਅੰਦਰੂਨੀ ਅਤੇ ਬਾਹਰੀ ਹਮਲਿਆਂ ਤੋਂ ਮੁਲਕ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਦੇਸ਼ ਦਾ ਖੜਗ ਭੁਜਾ ਬਣਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਦਕਿਸਮਤੀ ਹੈ ਕਿ ਮੁਲਕ ਦੀ ਵੰਡ ਤੋਂ ਬਾਅਦ ਸਾਲ 1966 ਵਿੱਚ ਪੰਜਾਬ ਦੀ ਮੁੜ ਵੰਡ ਹੋਈ ਜਦੋਂ ਇਸ ਵਿੱਚੋਂ ਹਰਿਆਣਾ, ਸੂਬਾ ਬਣਿਆ ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਡੂੰਘੀ ਸੱਟ ਵੱਜੀ। ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਸੈਕਟਰ ਨੂੰ ਮਜ਼ਬੂਤ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਉਨਾਂ ਦੀ ਸਰਕਾਰ ਨੇ ਉਦਯੋਗੀਕਰਨ ਲਈ ਵੀ ਸਰਗਰਮ ਕਦਮ ਚੁੱਕੇ ਹਨ ਜਿਸ ਦੀ ਮਿਸਾਲ ਪਿਛਲੇ ਤਿੰਨ ਸਾਲਾਂ ਵਿੱਚ ਜ਼ਮੀਨੀ ਪੱਧਰ ’ਤੇ ਆਏ 58000 ਕਰੋੜ ਰੁਪਏ ਦਾ ਨਿਵੇਸ਼ ਤੋਂ ਮਿਲਦੀ ਹੈ।
ਪੰਜਾਬ ਤੋਂ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਕੂਚ ਕਰ ਪ੍ਰਤੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੰਗੇ ਮੌਕਿਆਂ ਦੀ ਭਾਲ ਵਿੱਚ ਨੌਜਵਾਨ ਬਾਹਰਲੇ ਮੁਲਕਾਂ ਵਿੱਚ ਜਾ ਰਹੇ ਹਨ ਅਤੇ ਹੁਣ ਉਨਾਂ ਦੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾ ਕੇ ਇਸ ਰੁਝਾਨ ਨੂੰ ਫੌਰੀ ਠੱਲ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਟੀਚੇ ਨੂੰ ਹਾਸਲ ਕਰਨ ਲਈ ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕੀਤਾ ਹੈ ਅਤੇ ਅਸ਼ੋਕਾ, ਪਲਾਸ਼ਕਾ, ਅਮਿੱਟੀ ਆਦਿ ਵਰਗੀਆਂ ਕੌਮਾਂਤਰੀ ਪੱਧਰ ਦੀਆਂ ਯੂਨੀਵਰਸਿਟੀਆਂ ਸੂਬੇ ਵਿੱਚ ਆ ਰਹੀਆਂ ਹਨ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਮੁਲਕ ਭਰ ਵਿੱਚ ਵਧੀਆ ਮੌਕੇ ਹਾਸਲ ਹੋਣਗੇ।
ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਆਪਣੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਲਾਹਨਤ ਨੂੰ ਜੜੋਂ ਪੁੱਟਣ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਸੂਬਾ ਸਰਕਾਰ ਨੇ ਡਰੱਗ ਮਾਫੀਏ ਦਾ ਲੱਕ ਤੋੜ ਕੇ ਸਪਲਾਈ ਲਾਈਨ ਬੰਦ ਕੀਤੀ ਹੈ। ਇਸੇ ਤਰਾਂ ਅਮਨ-ਕਾਨੂੰਨ ਦੇ ਮੁੱਦੇ ’ਤੇ ਵੀ ਸਰਕਾਰ ਨੇ ਕਾਮਯਾਬੀ ਹਾਸਲ ਕਰਦਿਆਂ 17 ਅੱਤਵਾਦੀ ਗ੍ਰੋਹਾਂ ਨੂੰ ਅਸਰਹੀਣ ਕੀਤਾ ਅਤੇ ਗੈਂਗਸਟਰਵਾਦ ਨੂੰ ਨੱਥ ਪਾਈ।
ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਇਹ ਐਵਾਰਡ ਮੱਧ ਪ੍ਰਦੇਸ਼ ਦੇ ਤਤਕਾਲੀ ਮੁੱਖ ਮੰਤਰੀ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਲ 2016 ਵਿੱਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਅਤੇ ਸਾਲ 2017 ਵਿੱਚ ਤਿ੍ਰਪੁਰਾ ਦੇ ਮੁੱਖ ਮੰਤਰੀ ਮਾਨਿਕ ਸਰਕਾਰ ਅਤੇ ਸਾਲ 2019 ਵਿੱਚ ਬੀ.ਸੀ.ਐਸ. ਦੇ 9ਵੇਂ ਸਮਾਗਮ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਇਸ ਐਵਾਰਡ ਨਾਲ ਸਨਮਾਨਿਆ ਗਿਆ ਸੀ।

Post Views: 97
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪਟਿਆਲਾ ਹੈਰੀਟੇਜ ਫੈਸਟੀਵਲ-2020 : ਪਰਨੀਤ ਕੌਰ ਵੱਲੋਂ ਪਟਿਆਲਾ ਵਿਰਾਸਤੀ ਉਤਸਵ ਦਾ ਪਵਿੱਤਰ ਜੋਤ ਜਗਾ ਕੇ ਆਗ਼ਾਜ਼

Next Post

ਪਟਿਆਲਾ ਹੈਰੀਟੇਜ ਫੈਸਟੀਵਲ-2020 : ਰਾਜਾ ਰਾਧਾ ਰੈਡੀ ਜੋੜੀ ਨੇ ਕੁਚੀਪੁਡੀ ਡਾਂਸ ਰਾਹੀਂ ਭਾਰਤ ਦੀ ਮਹਾਨਤਾ ਦਰਸਾਈ, ਦਰਸ਼ਕਾਂ ਦਾ ਮਨ ਮੋਹਿਆ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
Next Post
ਪਟਿਆਲਾ ਹੈਰੀਟੇਜ ਫੈਸਟੀਵਲ-2020 : ਰਾਜਾ ਰਾਧਾ ਰੈਡੀ ਜੋੜੀ ਨੇ ਕੁਚੀਪੁਡੀ ਡਾਂਸ ਰਾਹੀਂ ਭਾਰਤ ਦੀ ਮਹਾਨਤਾ ਦਰਸਾਈ, ਦਰਸ਼ਕਾਂ ਦਾ ਮਨ ਮੋਹਿਆ

ਪਟਿਆਲਾ ਹੈਰੀਟੇਜ ਫੈਸਟੀਵਲ-2020 : ਰਾਜਾ ਰਾਧਾ ਰੈਡੀ ਜੋੜੀ ਨੇ ਕੁਚੀਪੁਡੀ ਡਾਂਸ ਰਾਹੀਂ ਭਾਰਤ ਦੀ ਮਹਾਨਤਾ ਦਰਸਾਈ, ਦਰਸ਼ਕਾਂ ਦਾ ਮਨ ਮੋਹਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us