ADVERTISEMENT
ਜਲੰਧਰ, 20 ਅਗਸਤ (ਪ੍ਰੈਸ ਕੀ ਤਾਕਤ ਨਿਊਜ਼ ਡੈਸਕ)– ਹੁਣ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਕੂਲੀ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਰਹੀਆਂ ਸਨ, ਪਰ ਸ਼ੁੱਕਰਵਾਰ ਨੂੰ ਜਲੰਧਰ ਦੇ ਜਮਸ਼ੇਰ ਦੇ ਖ਼ਾਸ ਇਲਾਕੇ ਵਿਚ ਗਰਲਜ਼ ਸਕੂਲ ਦੀ 14 ਸਾਲਾ ਵਿਦਿਆਰਥਣ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਸ਼ੁੱਕਰਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਸਕੂਲ ਦੀ ਵਿਦਿਆਰਥਣ ਸਮੇਤ ਕੁੱਲ 3 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਹੈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 2 ਰਿਕਵਰ ਹੋ ਚੁੱਕੇ ਹਨ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4948 ਹੋਰ ਲੋਕਾਂ ਦੇ ਸੈਂਪਲ ਲਏ ਹਨ।












