Sunday, September 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਖੇਤੀਬਾੜੀ ਆਰਡੀਨੈਂਸ ਵਾਪਸ ਲੈਣ ਲਈ ਮਤਾ ਪਾਸ ; ਘੱਟੋ-ਘੱਟ ਸਮਰਥਨ ਮੁੱਲ ਨਾਲ ਛੇੜਛਾੜ ਨਾ ਕੀਤੀ ਜਾਵੇ

admin by admin
in INDIA, PUNJAB
Reading Time: 1 min read
A A
0
ਖੇਤੀਬਾੜੀ ਆਰਡੀਨੈਂਸ ਵਾਪਸ ਲੈਣ ਲਈ ਮਤਾ ਪਾਸ ; ਘੱਟੋ-ਘੱਟ ਸਮਰਥਨ ਮੁੱਲ ਨਾਲ ਛੇੜਛਾੜ ਨਾ ਕੀਤੀ ਜਾਵੇ
0
SHARES
0
VIEWS
Share on FacebookShare on Twitter
ADVERTISEMENT

RelatedPosts

पी.के. यूनिवर्सिटी, शिवपुरी में अंतरराष्ट्रीय गिद्ध जागरूकता दिवस–2026 के अवसर पर राष्ट्रीय वेबिनार का आयोजन

पी.के. यूनिवर्सिटी, शिवपुरी में अंतरराष्ट्रीय गिद्ध जागरूकता दिवस–2026 के अवसर पर राष्ट्रीय वेबिनार का आयोजन

0
गुरुकुल में हुआ गुरुओं का सम्मान

गुरुकुल में हुआ गुरुओं का सम्मान

0
संत श्री आशारामजी गुरुकुल, गोंदिया में जन्माष्टमी और शिक्षक दिवस कार्यक्रम का भव्य आयोजन्

संत श्री आशारामजी गुरुकुल, गोंदिया में जन्माष्टमी और शिक्षक दिवस कार्यक्रम का भव्य आयोजन्

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
ऋषि प्रसाद सेवाधारी सम्मानित

ऋषि प्रसाद सेवाधारी सम्मानित

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

• ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਆਰਡੀਨੈਂਸ ਸੰਘੀ ਢਾਂਚਾ ਵਿਰੋਧੀ ਨਹੀਂ ਹੈ ਪਰ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੇ ਐਮ.ਐਸ.ਪੀ. ਅਤੇ ਪ੍ਰਧਾਨ ਮੰਤਰੀ ਨੂੰ ਵਫਦ ਮਿਲਣ ਦੇ ਫੈਸਲੇ ਦੀ ਹਮਾਇਤ ਕੀਤੀ
• ਮੁੱਖ ਮੰਤਰੀ ਨੇ ਆਰਡੀਨੈਂਸ ਨੂੰ ਖਤਰਨਾਕ ਦੱਸਦਿਆਂ ਕਿਹਾ ਕਿ ਉਹ ਹਰ ਕੀਮਤ ‘ਤੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦੇ ਹੱਕ ਵਿੱਚ ਖੜ•ਨਗੇ

ਚੰਡੀਗੜ, 24 ਜੂਨ (ਸ਼ਿਵ ਨਾਰਾਇਣ ਜਾਂਗੜਾ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਮੁੱਦੇ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੂਰਨ ਹਮਾਇਤ ਕਰਦਿਆਂ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਪ੍ਰਮੁੱਖ ਰਾਜਸੀ ਪਾਰਟੀਆਂ ਨੇ ਬੁੱਧਵਾਰ ਨੂੰ ਮਤਾ ਪਾਸ ਕੀਤਾ ਕਿ ਲੋਕ ਹਿੱਤ ਵਿੱਚ ਕੇਂਦਰ ਇਸ ਨੂੰ ਵਾਪਸ ਲਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਛੇੜਛਾੜ ਨਾ ਕੀਤੀ ਜਾਵੇ।
ਭਾਜਪਾ ਨੇ ਜਿੱਥੇ ਇਸ ਮਤੇ ਦਾ ਮੁਕੰਮਲ ਵਿਰੋਧ ਕੀਤਾ ਉਥੇ ਸ਼੍ਰੋਮਣੀ ਅਕਾਲੀ ਦਲ ਨੇ ਮੁੱਢ ਵਿੱਚ ਇਸ ਉਤੇ ਆਪਣੇ ਖਦਸ਼ੇ ਜ਼ਾਹਰ ਕੀਤੇ ਸਨ ਪਰ ਅੰਤ ਵਿੱਚ ਇਸ ਮਤੇ ਉਤੇ ਦੂਜੀਆਂ ਪਾਰਟੀਆਂ ਨਾਲ ਖੜ•ਦਿਆਂ ਇਸ ਗੱਲ ਉਤੇ ਅੰਸ਼ਿਕ ਸਹਿਮਤੀ ਦਿੱਤੀ ‘ਘੱਟੋ-ਘੱਟ ਸਮਰਥਨ ਮੁੱਲ ਉਤੇ ਮੌਜੂਦਾ ਸਮੇਂ ਕੀਤੀ ਜਾਂਦੀ ਗਾਰੰਟੀਸ਼ੁਦਾ ਖਰੀਦ ਅਤੇ ਸੂਬਾਏ ਦੇ ਏ.ਪੀ.ਐਮ.ਸੀਜ਼ ਨਾਲ ਕਿਸੇ ਕੀਮਤ ਉਤੇ ਛੇੜਛਾੜ ਨਾ ਕੀਤੀ ਜਾਵੇ।’ ਸ਼੍ਰੋਮਣੀ ਅਕਾਲੀ ਦਲ ਨੇ ਇਸ ਮੁੱਦੇ ਉਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਵਫਦ ਲੈ ਕੇ ਮਿਲਣ ਦੇ ਫੈਸਲੇ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ।
ਮਤਾ ਪੜਿ•ਆ ਗਿਆ, ”ਮੁੱਖ ਮੰਤਰੀ ਦੀ ਅਗਵਾਈ ਹੇਠ ਸਾਰੀਆਂ ਰਾਜਸੀ ਪਾਰਟੀਆਂ ਦਾ ਵਫਦ ਪ੍ਰਧਾਨ ਮੰਤਰੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮਿਲ ਕੇ ਇਸ ਕਿਸਾਨ ਵਿਰੋਧੀ ਕਾਨੂੰਨ ਖਿਲਾਫ ਸਖਤ ਖਦਸ਼ਿਆਂ ਤੋਂ ਜਾਣੂੰ ਕਰਵਾਏ ਅਤੇ ਇਹ ਅਪੀਲ ਕਰੇ ਕਿ ਲੋਕ ਹਿੱਤ ਵਿੱਚ ਇਸ ਨੂੰ ਵਾਪਸ ਲਿਆ ਜਾਵੇ।” ਅੱਗੇ ਕਿਹਾ ਗਿਆ ਕਿ ਖੇਤੀਬਾੜੀ ਤੇ ਮੰਡੀਕਰਨ ਸੱਤਵੀਂ ਅਨੁਸੂਚੀ ਅਧੀਨ ਸੂਬਾਈ ਵਿਸ਼ੇ ਹਨ ਅਤੇ ਮੌਜੂਦਾ ਆਰਡੀਨੈਂਸ ਸੰਵਿਧਾਨ ਵਿੱਚ ਦਰਜ ਸਹਿਕਾਰੀ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹਨ। ਇਸ ਦੇ ਅਨੁਸਾਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ ਕਿ ਇਨ•ਾਂ ਆਰਡੀਨੈਂਸਾਂ ਦੀ ਤੁਰੰਤ ਸਮੀਖਿਆ ਕਰ ਕੇ ਇਨ•ਾਂ ਨੂੰ ਵਾਪਸ ਲਿਆ ਜਾਵੇ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ•ਾਂ ਦੀ ਪਾਰਟੀ ਆਰਡੀਨੈਂਸਾਂ ਨੂੰ ਸਹਿਕਾਰੀ ਸੰਘੀ ਢਾਂਚੇ ਦੀ ਭਾਵਨਾ ਖਿਲਾਫ ਦੱਸਣ ਤੋਂ ਪਹਿਲਾਂ ਕਾਨੂੰਨੀ ਮਸ਼ਵਰੇ ਦੀ ਮੰਗ ਕਰੇਗੀ।
ਮੁੱਖ ਮੰਤਰੀ ਵੱਲੋਂ ਸੱਦੀ ਗਈ ਪੰਜ ਘੰਟੇ ਚੱਲੀ ਮੈਰਾਥਾਨ ਵੀਡਿਓ ਕਾਨਫਰੰਸ ਮੀਟਿੰਗ ਤੋਂ ਬਾਅਦ ਇਹ ਮਤਾ ਪਾਸ ਕੀਤਾ ਗਿਆ ਜਿਸ ਨੇ ਇਹ ਸਪੱਸ਼ਟ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਖੜ•ੇ ਰਹਿਣਗੇ ਜਿਵੇਂ ਉਹ ਪਾਣੀਆਂ ਦੀ ਵੰਡ ਦੇ ਮੁੱਦੇ ਉਤੇ ਖੜ•ੇ ਸਨ ਜਦੋਂ ਉਨ•ਾਂ ਆਪਣੀ ਹੀ ਪਾਰਟੀ ਦੇ ਖਿਲਾਫ ਜਾ ਕੇ ਪਾਣੀਆਂ ਦੀ ਵੰਡ ਦੇ ਸਮਝੌਤੇ ਰੱਦ ਕਰ ਦਿੱਤੇ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਦੇ ਮਸਲੇ ‘ਤੇ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਦਾ ਕੋਈ ਹੱਕ ਨਹੀਂ। ਮੁੱਖ ਮੰਤਰੀ ਨੇ ਸਮੂਹ ਪਾਰਟੀਆਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤ ਵਿੱਚ ਇਸ ਮੁੱਦੇ ‘ਤੇ ਉਨ•ਾਂ ਦੀ ਸਰਕਾਰ ਨਾਲ ਖੜ•ਨ ਦੀ ਅਪੀਲ ਕੀਤੀ। ਇਸ ਮਸਲੇ ਨਾਲ ਜੁੜੇ ਸਾਰੇ ਪਹਿਲੂਆਂ ਨੂੰ ਘੋਖਣ ਲਈ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਕਾਇਮ ਕੀਤੀ ਕਮੇਟੀ ਦੀ ਰਿਪੋਰਟ ਉਡੀਕਣ ਤੋਂ ਬਿਨਾਂ ਹੀ ਕੇਂਦਰ ਵੱਲੋਂ ਇਹ ਆਰਡੀਨੈਂਸ ਜਾਰੀ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਅਪੀਲ ਕੀਤੀ, ”ਆਪਣੇ ਦਿਲ ਦੀ ਆਵਾਜ਼ ਸੁਣੋ ਅਤੇ ਸਿਆਸਤ ਆਪਣੇ ਫੈਸਲੇ ‘ਤੇ ਭਾਰੂ ਨਾ ਹੋਣ ਦਿਓ।”
ਕੈਪਟਨ ਅਮਰਿੰਦਰ ਸਿੰਘ ਨੇ ਇਹ ਅਪੀਲ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂਆਤ ਵਿੱਚ ਮਤੇ ਦਾ ਵਿਰੋਧ ਕਰਨ ਤੋਂ ਬਾਅਦ ਕੀਤੀ ਜਿਸ ਵਿੱਚ ਅਕਾਲੀ ਲੀਡਰ ਨੇ ਕਿਹਾ ਸੀ ਕਿ ਇਨ•ਾਂ ਆਰਡੀਨੈਂਸਾਂ ਵਿੱਚ ਕੁਝ ਵੀ ਗਲਤ ਨਹੀਂ ਹੈ। ਸੁਖਬੀਰ ਸਿੰਘ ਬਾਦਲ ਨੇ ਇਨ•ਾਂ ਆਰਡੀਨੈਂਸਾਂ ਨੂੰ ਕਿਸਾਨ ਪੱਖੀ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਵਾਲੇ ਕਾਨੂੰਨ ਕਰਾਰ ਦਿੱਤਾ। ਉਨ•ਾਂ ਨੇ ਇਨ•ਾਂ ਆਰਡੀਨੈਂਸਾਂ ਨਾਲ ਘੱਟੋ-ਘੱਟ ਸਮਰਥਨ ਮੁੱਲ ਦੇ ਖਾਤਮੇ ਦਾ ਮੁੱਢ ਬੰਨ•ਣ ਦੇ ਸੁਝਾਅ ਨੂੰ ਵੀ ਰੱਦ ਕਰਦਿਆਂ ਇਹ ਹਵਾਲਾ ਦਿੱਤਾ ਕਿ ਅਜਿਹਾ ਕਿਤੇ ਵੀ ਲਿਖਿਆ ਨਹੀਂ ਹੋਇਆ। ਮੁੱਖ ਮੰਤਰੀ, ਹਾਲਾਂਕਿ, ਇਸ ਲਿਖਤ ਜਾਂ ਨੋਟ ਵੱਲ ਤੁਰੰਤ ਧਿਆਨ ਦਿਵਾਉਣਾ ਚਾਹੁੰਦੇ ਸਨ, ਉਦੇਸ਼ ਸਪੱਸ਼ਟ ਸੀ ਅਤੇ ਇਨ•ਾਂ ਆਰਡੀਨੈਂਸਾਂ ਨੂੰ ਪਿਛਲੇ ਛੇ ਸਾਲਾਂ ਦੇ ਵਿਕਾਸ ਨੂੰ ਸੰਦਰਭ ਵਿੱਚ ਰੱਖ ਕੇ ਦੇਖਿਆ ਜਾਣਾ ਸੀ।
ਇਨ•ਾਂ ਆਰਡੀਨੈਂਸਾਂ ਨੂੰ ‘ਖਤਰਨਾਕ’ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸ਼ਾਂਤਾ ਕੁਮਾਰ ਦੀ ਅਗਵਾਈ ਵਿੱਚ ਬਣੀ ਕਮੇਟੀ ਦੀ ਰਿਪੋਰਟ ਵਿੱਚ ਘੱਟੋ-ਘੱਟ ਸਮਰਥਨ ਮੁੱਲ ਨੂੰ ਹੌਲੀ-ਹੌਲੀ ਵਾਪਸ ਲੈਣ ਅਤੇ ਐਫ.ਸੀ.ਆਈ. ਨੂੰ ਖਤਮ ਕਰਨ ਦੀ ਸਿਫਾਰਸ਼ ਕੀਤੀ ਗਈ ਸੀ। ਉਨ•ਾਂ ਨੇ ਸਾਵਧਾਨ ਕੀਤਾ ਕਿ ਇਹ ਆਰਡੀਨੈਂਸ ਜੋ ਕਮੇਟੀ ਦੀ ਰਿਪੋਰਟ ਦੀ ਲੀਹ ‘ਤੇ ਹੀ ਹਨ, ਵੀ ਇਸ ਦਿਸ਼ਾ ਵਿੱਚ ਲਿਆਂਦੇ ਗਏ ਹਨ। ਉਨ•ਾਂ ਕਿਹਾ ਕਿ ਇਸ ਨਾਲ ਪੰਜਾਬ ਲਈ ਅਣਕਿਆਸਿਆ ਸੰਕਟ ਖੜ•ਾ ਹੋ ਜਾਵੇਗਾ ਜੋ ਖੇਤੀਬਾੜੀ ‘ਤੇ ਨਿਰਭਰ ਸੂਬਾ ਹੈ। ਉਨ•ਾਂ ਨੇ ਮੱਕੀ ਦੀ ਮਿਸਾਲ ਦਿੱਤੀ ਜਿਸ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਹੋਣ ਦੇ ਬਾਵਜੂਦ 600 ਰੁਪਏ ਪ੍ਰਤੀ ਕੁਇੰਟਲ ਵਿਕ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਜ਼ਰਬੇ ਅਨੁਸਾਰ ਇਸ ਗੱਲ ਦੀ ਕੋਈ ਗਾਰੰਟੀ ਨਹੀਂ ਹੈ ਕਿ ਇਹ ਆਰਡੀਨੈਂਸ ਘੱਟੋ-ਘੱਟ ਸਮਰਥਨ ਮੁੱਲ ਦੀ ਵਿਵਸਥਾ ਦਾ ਅੰਤ ਕਰ ਦੇਣ ਦਾ ਮੁੱਢ ਨਹੀਂ ਬੰਨ•Îਣਗੇ। ਉਨ•ਾਂ ਕਿਹਾ,”ਸਾਨੂੰ ਜੀ.ਐਸ.ਟੀ. ਦੀ ਅਦਾਇਗੀ ਕਰਨ ਦੀ ਗਾਰੰਟੀ ਵੀ ਦਿੱਤੀ ਗਈ ਸੀ ਪਰ ਅਸੀਂ ਇਸ ਰਾਸ਼ੀ ਨੂੰ ਅਜੇ ਵੀ ਉਡੀਕ ਰਹੇ ਹਾਂ।” ਉਨ•ਾਂ ਕਿਹਾ,”ਅਸੀਂ ਇਹ ਖੇਡ ਲੰਮੇਂ ਸਮੇਂ ਤੋਂ ਦੇਖ ਰਹੇ ਹਾਂ ਕਿ ਇਕ ਦਿਨ ਵਾਅਦਾ ਕਰਦੇ ਹਨ ਅਤੇ ਅਗਲੇ ਪਲ ਬਦਲ ਜਾਂਦੇ ਹਨ।” ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਆਪਣੇ ਹਿੱਤ ਵਿੱਚ ਫੈਸਲੇ ਲੈਣੇ ਹੋਣਗੇ। ਉਨ•ਾਂ ਨੇ ਕੇਂਦਰ ਵੱਲੋਂ ਖੇਤੀਬਾੜੀ ਖੇਤਰ ‘ਤੇ ਗਲਬਾ ਪਾਉਣ ਦੇ ਪਿੱਛੇ ਦੇ ਤਰਕ ‘ਤੇ ਵੀ ਸਵਾਲ ਉਠਾਏ ਕਿਉਂ ਜੋ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਇਸ ਬਾਰੇ ਫੈਸਲੇ ਲੈਣ ਦਾ ਹੱਕ ਸੂਬਿਆਂ ਕੋਲ ਹੀ ਹੈ। ਉਨ•ਾਂ ਨੇ ਇਹ ਵੀ ਸਵਾਲ ਚੁੱਕਿਆ ਕਿ ਜੇਕਰ ਮੰਡੀ ਬੋਰਡ ਕੋਲ ਪੈਸਾ ਹੀ ਨਾ ਹੋਇਆ ਤਾਂ ਪੇਂਡੂ ਇਲਾਕਿਆਂ ਵਿੱਚ ਵਿਕਾਸ ਕਿਵੇਂ ਹੋਵੇਗਾ।
ਮੀਟਿੰਗ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਦੇ ਸੀਨੀਅਰ ਨੇਤਾਵਾਂ ਨੇ ਇਸ ਮੁੱਦੇ ‘ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਚੀਨ ਨਾਲ ਸਰਹੱਦ ‘ਤੇ ਗਲਵਾਨ ਵਾਦੀ ਵਿਚ ਝੜਪ ਦੌਰਾਨ ਸ਼ਹੀਦ ਹੋਏ 20 ਬਹਾਦਰ ਸੈਨਿਕਾਂ ਦੀ ਯਾਦ ਵਿੱਚ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਰਡੀਨੈਂਸ ਇਸ ਦੀ ਸ਼ਬਦਾਵਲੀ ਅਤੇ ਸਰਕਾਰ ਦੇ ਇਰਾਦੇ ਦੋਵਾਂ ਦੇ ਹਿਸਾਬ ਨਾਲ ਸਹਿਕਾਰੀ ਸੰਘੀ ਢਾਂਚੇ ਦੀ ਭਾਵਨਾ ਦੀ ਉਲੰਘਣਾ ਕਰਦਾ ਹੈ। ਉਨ•ਾਂ ਆਰਡੀਨੈਂਸਾਂ ਦੇ ਸਮੇਂ ਬਾਰੇ ਵੀ ਸਵਾਲ ਉਠਾਇਆ, ਜੋ ਕਿ ਉਦੋਂ ਲਿਆਂਦੇ ਗਏ ਹਨ ਜਦੋਂ ਦੇਸ਼ ਕੋਵਿਡ ਸੰਕਟ ਅਤੇ ਚੀਨ ਵੱਲੋਂ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਆਰਥਿਕ ਹਾਲਤ ਡਾਵਾਂਡੋਲ ਹੈ। ਉਨ•ਾਂ ਨੇ ਆਰਡੀਨੈਂਸਾਂ ਨੂੰ ਸਾਲ 2014 ਵਿੱਚ ਸ਼ੁਰੂ ਹੋਈ ਪ੍ਰਕਿਰਿਆ ਦਾ ਹਿੱਸਾ ਕਰਾਰ ਦਿੱਤਾ, ਜਦੋਂ ਸ਼ਾਂਤਾ ਕੁਮਾਰ ਕਮੇਟੀ ਨੇ ਐਮ.ਐਸ.ਪੀ. ਅਤੇ ਐਫ.ਸੀ.ਆਈ. ਨੂੰ ਖਤਮ ਕਰਨ ਅਤੇ ਪੀ.ਡੀ.ਐਸ. ਸਕੀਮ ਤਹਿਤ ਅਨਾਜ ਦੀ ਵੰਡ ਵਿੱਚ ਕਮੀ ਦੀ ਸਿਫਾਰਸ਼ ਕੀਤੀ ਸੀ। ਆਰਡੀਨੈਂਸਾਂ ਨੂੰ ਨਿੱਜੀ ਕਾਰੋਬਾਰੀ ਘਰਾਣਿਆਂ ਦੇ ਲਾਭ ਲਈ ਕਾਰਪੋਰੇਟ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਦੀ ਕੋਸ਼ਿਸ਼ ਵਜੋਂ ਵੇਖਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਇਸ ਕਦਮ ਨਾਲ ਕਿਸਾਨਾਂ ਦਾ ਸੋਸ਼ਣ ਹੋਵੇਗਾ। ਉਨ•ਾਂ ਨੇ ਆਰਡੀਨੈਂਸਾਂ ਨੂੰ ਪੰਜਾਬ ਨੂੰ ਬਰਬਾਦ ਕਰਨ ਦੀ ਸਾਜਿਸ਼ ਕਰਾਰ ਦਿੱਤਾ।
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਆਰਡੀਨੈਂਸ ਨੂੰ ਕਿਸਾਨ ਪੱਖੀ ਦੱਸਦਿਆਂ ਘੱਟੋ-ਘੱਟ ਸਮਰਥਨ ਮੁੱਲ ਨੂੰ ਖਤਮ ਕਰਨ ਦੇ ਕਦਮ ਤੋਂ ਇਨਕਾਰ ਕੀਤਾ। ਉਨ•ਾਂ ਦਾਅਵਾ ਕੀਤਾ ਕਿ ਐਮ.ਐਸ.ਪੀ. ਸਥਾਈ ਹੈ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਨ•ਾਂ ਕਾਨੂੰਨਾਂ ਨਾਲ ਨਾ ਕੇਵਲ ਕਿਸਾਨ ਸਗੋਂ ਆੜ•ਤੀਏ ਅਤੇ ਛੋਟੇ ਵਪਾਰੀ ਵੀ ਪ੍ਰਭਾਵਿਤ ਹੋਣਗੇ। ਕਾਂਗਰਸ ਨਾਲ ਇਸ ਗੱਲ ‘ਤੇ ਸਹਿਮਤ ਹੁੰਦਿਆਂ ਕਿ ਇਹ ਆਰਡੀਨੈਂਸ ਸੰਘੀ ਸਿਧਾਂਤ ਦੇ ਪੂਰੀ ਤਰ•ਾਂ ਉਲਟ ਹਨ, ਉਨ•ਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਤੋਂ ਬਾਅਦ ਹੁਣ ਕੇਂਦਰ ਖੇਤੀਬਾੜ•ੀ ਦੇ ਵਿਸ਼ੇ ‘ਤੇ ਕਾਬਜ਼ ਹੋਣ ਲਈ ਯਤਨ ਕਰ ਰਿਹਾ ਹੈ। ਇਨ•ਾਂ ਆਰਡੀਨੈਂਸਾਂ ਨੂੰ ਲਿਆਉਣ ਲਈ ਅਪਣਾਈ ਤੇਜ਼ੀ ‘ਤੇ ਸਵਾਲ ਕਰਦਿਆਂ ਉਨ•ਾਂ ਕਿਹਾ ਕਿ ਇਸ ਸਬੰਧੀ ਪਾਰਲੀਮੈਂਟ ਵਿੱਚ ਵਿਸਥਾਰਤ ਬਹਿਸ ਹੋਣੀ ਚਾਹੀਦੀ ਸੀ। ਕੋਰੋਨਾ ਦਾ ਆਸਰਾ ਲੈ ਕੇ ਨਿੱਜੀ ਖੇਤਰ ਨੂੰ ਫਾਇਦਾ ਪਹੁੰਚਾਉਣ ਲਈ ਕੇਂਦਰ ‘ਤੇ ਦੋਸ਼ ਲਾਉਂਦਿਆਂ ਉਨ•ਾਂ ਕਿਹਾ ਕਿ ਇਹ ਕਦਮ ਪੰਜਾਬ ਨੂੰ ਤਬਾਹ ਕਰ ਦੇਵੇਗਾ। ਉਨ•ਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੇ ਬਹਾਲ ਰਹਿਣ ਬਾਰੇ ਕੀਤੇ ਐਲਾਨ ਤੋਂ ਤਿੰਨ ਦਿਨ ਬਾਅਦ ਹੀ ਹੋਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਘੱਟ-ਘੱਟ ਸਮਰਥਨ ਮੁੱਲ ਨੂੰ ਦੇਸ਼ ਉੱਪਰ ਸਭ ਤੋਂ ਵੱਡਾ ਬੋਝ ਆਖ ਦਿੱਤਾ ਗਿਆ।
ਸੀ.ਪੀ.ਆਈ. ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਅਜਿਹੇ ਸਮੇਂ ਇਹ ਆਰਡਨੈਂਸ ਲਿਆਉਣ ਦੀ ਜ਼ਰੂਰਤ ‘ਤੇ ਸਵਾਲ ਉਠਾਏ ਜਦੋਂ ਸਮੇਂ ਦੀ ਪਰਖ ਤੋਂ ਸਫਲ ਹੋ ਚੁੱਕੀ ਮੰਡੀਕਰਨ ਪ੍ਰਣਾਲੀ ਅਤੇ ਢਾਂਚਾ ਪੂਰੀ ਠੀਕ ਤਰ•ਾਂ ਕੰਮ ਕਰ ਰਿਹਾ ਹੈ। ਉਨ•ਾਂ ਕਿਹਾ ਕਿ ਇਸ ਨਾਲ ਏ.ਪੀ.ਐਮ.ਸੀਜ਼ ਦਾ ਖਾਤਮਾ ਹੋ ਜਾਵੇਗਾ ਅਤੇ ਇਹ ਪੰਜਾਬ ਦਾ ਲੱਕ ਤੋੜ ਦੇਵੇਗਾ।
ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬਿਆਂ ਲਈ ਵੱਧ ਅਧਿਕਾਰਾਂ ਦੀ ਗੱਲ ਕੀਤੀ ਹੈ ਜਦੋਂਕਿ ਇਹ ਆਰਡੀਨੈਂਸ ਇਨ•ਾਂ ਅਧਿਕਾਰਾਂ ਨੂੰ ਖੋਰਾ ਲਾਉਣ ਦੀ ਵਿਉਂਤ ਹਨ। ਉਨ•ਾਂ ਕਿਹਾ ਕਿ ਘੱਟੋ-ਘੱਟ ਸਮੱਰਥਨ ਮੁੱਲ ਨੂੰ ਚਾਲੂ ਰੱਖਣ ਬਾਰੇ ਸਰੋਕਾਰ ਜਾਇਜ਼ ਹਨ ਅਤੇ ਭਾਰਤੀ ਜਨਤਾ ਨੂੰ ਇਨ•ਾਂ ਚਿੰਤਾਵਾਂ ਅਤੇ ਇਨ•ਾਂ ਆਰਡੀਨੈਂਸਾਂ ਨਾਲ ਜੁੜੇ ਤੋਖਲਿਆਂ ਨੂੰ ਦੂਰ ਕਰਨ ਦੀ ਜ਼ਰੂਰਤ ਹੈ।
ਇਸ ਮਸਲੇ ‘ਤੇ ਸੂਬਾ ਸਰਕਾਰ ਨੂੰ ਆਪਣਾ ਸਮਰਥਨ ਦਿੰਦਿਆਂ ਸੀ.ਪੀ.ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਜੇਕਰ ਘੱਟੋ-ਘੱਟ ਸਮਰਥਨ ਮੁੱਲ ਰਹਿੰਦਾ ਵੀ ਹੈ ਤਾਂ ਵੀ ਮੰਡੀਆਂ ਅਤੇ ਐਫ.ਸੀ.ਆਈ ਤੋਂ ਬਿਨਾਂ ਇਸਦਾ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਉਨ•ਾਂ ਅੱਗੇ ਕਿਹਾ ਕਿ ਆਰਡੀਨੈਂਸ ਕਾਲਾ ਬਾਜ਼ਾਰੀ ਅਤੇ ਜ਼ਖੀਰੇਬਾਜ਼ੀ ਨੂੰ ਉਤਸ਼ਾਹਿਤ ਕਰਨਗੇ।
ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ•ੀ ਨੇ ਇਨ•ਾਂ ਆਰਡੀਨੈਂਸਾਂ ਨੂੰ ਪੂਰੀ ਤਰ•ਾਂ ਕਿਸਾਨ ਵਿਰੋਧੀ ਅਤੇ ਕਾਰਪੋਰੇਟਾਂ ਦੇ ਹੱਕ ਵਾਲੇ ਦੱਸਿਆ ਜੋ ਆਉਂਦੇ ਸਾਲਾਂ ਵਿੱਚ ਹਰ ਚੀਜ਼ ਨੂੰ ਹਥਿਆ ਲੈਣਗੇ।

Post Views: 65
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਲਗਾਏ ਟੈਕਸ ਘਟਾਏ ਜਾਣ

Next Post

ਜ਼ਿਲ੍ਹਾ ਸਿਖਲਾਈ ਅਫਸਰ ਵੱਲੋਂ ਆਤਮਾ ਸਕੀਮ ਤਹਿਤ ਕਾਰਜਾਂ ਦਾ ਨਿਰੀਖਣ

Related Posts

पी.के. यूनिवर्सिटी, शिवपुरी में अंतरराष्ट्रीय गिद्ध जागरूकता दिवस–2026 के अवसर पर राष्ट्रीय वेबिनार का आयोजन
INDIA

पी.के. यूनिवर्सिटी, शिवपुरी में अंतरराष्ट्रीय गिद्ध जागरूकता दिवस–2026 के अवसर पर राष्ट्रीय वेबिनार का आयोजन

0
गुरुकुल में हुआ गुरुओं का सम्मान
INDIA

गुरुकुल में हुआ गुरुओं का सम्मान

0
संत श्री आशारामजी गुरुकुल, गोंदिया में जन्माष्टमी और शिक्षक दिवस कार्यक्रम का भव्य आयोजन्
INDIA

संत श्री आशारामजी गुरुकुल, गोंदिया में जन्माष्टमी और शिक्षक दिवस कार्यक्रम का भव्य आयोजन्

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
ऋषि प्रसाद सेवाधारी सम्मानित
INDIA

ऋषि प्रसाद सेवाधारी सम्मानित

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
Next Post
ਜ਼ਿਲ੍ਹਾ ਸਿਖਲਾਈ ਅਫਸਰ ਵੱਲੋਂ ਆਤਮਾ ਸਕੀਮ ਤਹਿਤ ਕਾਰਜਾਂ ਦਾ ਨਿਰੀਖਣ

ਜ਼ਿਲ੍ਹਾ ਸਿਖਲਾਈ ਅਫਸਰ ਵੱਲੋਂ ਆਤਮਾ ਸਕੀਮ ਤਹਿਤ ਕਾਰਜਾਂ ਦਾ ਨਿਰੀਖਣ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982