Saturday, August 1, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਵਿੱਚ 4245 ਅਸਾਮੀਆਂ ਭਰਨ ਲਈ ਹਰੀ ਝੰਡੀ

admin by admin
in PUNJAB
Reading Time: 1 min read
A A
0
ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਵਿੱਚ 4245 ਅਸਾਮੀਆਂ ਭਰਨ ਲਈ ਹਰੀ ਝੰਡੀ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਜੂਨ ((ਸ਼ਿਵ ਨਾਰਾਇਣ ਜਾਂਗੜਾ) : ਕਰੋਨਾਵਾਇਰਸ ਦੇ ਫੈਲਾਅ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਕਰਕੇ ਸਥਿਤੀ ਨਾਲ ਹੋਰ ਪ੍ਰਭਾਵੀ ਢੰਗ ਰਾਹੀਂ ਨਜਿੱਠਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਸਿਹਤ ਵਿਭਾਗ ਵਿੱਚ ਖਾਲੀ ਪਈਆਂ 3954 ਰੈਗੂਲਰ ਅਸਾਮੀਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 291 ਅਸਾਮੀਆਂ ਭਰਨ ਲਈ ਹਰੀ ਝੰਡੀ ਦੇ ਦਿੱਤੀ ਹੈ।
ਇਹ ਫੈਸਲਾ ਅੱਜ ਸ਼ਾਮ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ 3954 ਅਸਾਮੀਆਂ ਵਿੱਚੋਂ 2966 ਅਸਾਮੀਆਂ ਪਹਿਲੇ ਪੜਾਅ ਵਿੱਚ ਭਰੀਆਂ ਜਾਣਗੀਆਂ ਜਦਕਿ ਬਾਕੀ 988 ਅਸਾਮੀਆਂ ਅਗਲੇ ਪੜਾਅ ਵਿੱਚ ਭਰੀਆਂ ਜਾਣਗੀਆਂ ਜੋ 30 ਸਤੰਬਰ, 2020 ਨੂੰ ਖਾਲੀ ਹੋਣਗੀਆਂ। ਮੰਤਰੀ ਮੰਡਲ ਨੇ ਡਾ. ਕੇ.ਕੇ. ਤਲਵਾੜ ਦੀ ਅਗਵਾਈ ਵਿੱਚ ਵਿਸ਼ੇਸ਼ ਚੋਣ ਕਮੇਟੀ ਵੱਲੋਂ ਵਾਕ-ਇਨ-ਇੰਟਰਵਿਊ ਰਾਹੀਂ ਮੈਡੀਕਲ ਅਫਸਰਾਂ (ਸਪੈਸ਼ਲਿਸਟ) ਦੀ ਕੀਤੀ ਜਾਣ ਵਾਲੀ ਭਰਤੀ ਨੂੰ ਵੀ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਸੇ ਤਰ੍ਹਾਂ ਮੰਤਰੀ ਮੰਡਲ ਨੇ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਘੇਰੇ ਵਿੱਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਇਹ ਅਸਾਮੀਆਂ ਭਰਨ ਦਾ ਫੈਸਲਾ ਕੋਵਿਡ-19 ਦੀ ਮਹਾਂਮਾਰੀ ਦਰਮਿਆਨ ਹੰਗਾਮੀ ਜ਼ਰੂਰਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਜਦਕਿ ਇਸ ਤੋਂ ਪਹਿਲਾਂ ਗਰੁੱਪ ਏ ਤੇ ਬੀ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਗਰੁੱਪ ਸੀ ਤੇ ਡੀ ਦੀ ਭਰਤੀ ਅਧੀਨ ਚੋਣ ਸੇਵਾਵਾਂ ਬੋਰਡ ਵੱਲੋਂ ਕੀਤੀ ਜਾਂਦੀ ਹੈ।
ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 2966 ਅਸਾਮੀਆਂ ਵਿੱਚੋਂ
235 ਮੈਡੀਕਲ ਅਫਸਰ (ਜਨਰਲ),
ਇਕ ਮੈਡੀਕਲ ਅਫਸਰ ਸਪੈਸ਼ਲਿਸਟ (ਮਾਈਕ੍ਰੋਬਾਇਓਲੌਜਿਸਟ),
ਚਾਰ ਮੈਡੀਕਲ ਅਫਸਰ ਸਪੈਸ਼ਲਿਸਟ (ਸੋਸ਼ਲ ਪ੍ਰੀਵੈਂਟਿਵ ਮੈਡੀਸਨ),
35 ਮੈਡੀਕਲ ਅਫਸਰ (ਡੈਂਟਲ),
598 ਸਟਾਫ ਨਰਸਾਂ,
180 ਫਾਰਮਾਸਿਸਟ (ਫਾਰਮੇਸੀ ਅਫਸਰ),
600 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ)
200 ਮਲਟੀਪਰਪਜ਼ ਹੈਲਥ ਵਰਕਰ (ਪੁਰਸ਼),
139 ਰੇਡੀਓਗ੍ਰਾਫਰਜ਼,
44 ਡਾਇਲਸਿਸ ਟੈਕਨੀਸ਼ੀਅਨ,
116 ਓਪਰੇਸ਼ਨ ਥੀਏਟਰ ਐਸਿਸਟੈਂਟ,
14 ਈ.ਸੀ.ਜੀ. ਟੈਕਨੀਸ਼ੀਅਨ
800 ਵਾਰਡ ਅਟੈਂਡੈਂਟ

ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਤੋਂ ਇਲਾਵਾ ਮੰਤਰੀ ਮੰਡਲ ਨੇ 30 ਸਤੰਬਰ, 2020 ਨੂੰ ਖਾਲੀ ਹੋਣ ਵਾਲੀਆਂ ਕੁੱਲ 988 ਅਸਾਮੀਆਂ ਵਿਰੁੱਧ

265 ਮੈਡੀਕਲ ਅਫਸਰ (ਜਨਰਲ),
323 ਮੈਡੀਕਲ ਅਫਸਰ ਸਪੈਸ਼ਲਿਸਟ,
302 ਫਾਰਮਸਿਸਟ (ਫਾਰਮੇਸੀ ਅਫਸਰ)
98 ਐਮ.ਐਲ.ਟੀ. (ਗ੍ਰੇਡ-2) ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਮੰਡਲ ਨੇ ਪਹਿਲਾਂ ਤੋਂ ਸਰਕਾਰੀ ਨੌਕਰੀ ਕਰ ਰਹੇ ਵਿਅਕਤੀਆਂ ਦੀ ਸਿੱਧੀ ਭਰਤੀ ਰਾਹੀਂ ਨਿਯੁਕਤੀ ਵਿੱਚ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਦੀ ਛੋਟ ਦੀ ਲੀਹ ‘ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿੱਚ ਠੇਕੇ/ਆਊਟਸੋਰਸਿੰਗ ਦੇ ਆਧਾਰ ‘ਤੇ ਪਹਿਲਾਂ ਹੀ ਕੰਮ ਕਰ ਰਹੇ ਮੁਲਾਜ਼ਮਾਂ ਦੀ ਭਰਤੀ ਦੇ ਸਮੇਂ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਵਿੱਚ ਛੋਟ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਵਿਦਿਅਕ ਯੋਗਤਾ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਮਿਲੇਗੀ।
ਉਕਤ ਮੁਲਾਜ਼ਮਾਂ ਲਈ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਦੀ ਛੋਟ ਇਸ ਕਰਕੇ ਕੀਤੀ ਗਈ ਕਿਉਂਕਿ ਉਹ ਵਿਭਾਗ ਦੇ ਕੰਮਕਾਜ ਤੋਂ ਚੰਗੀ ਤਰ੍ਹਾਂ ਵਾਕਫ਼ ਹਨ ਅਤੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਉਨ੍ਹਾਂ ਨੇ ਸ਼ਾਨਦਾਰ ਸੇਵਾਵਾਂ ਨਿਭਾਈਆਂ।
ਜੂਨੀਅਰ ਰੈਜ਼ੀਡੈਂਟਸ ਨੂੰ ਇਕ ਸਾਲ ਲਈ ਸੀਨੀਅਰ ਰੈਜ਼ੀਡੈਂਟਸ ਵਜੋਂ ਰੱਖਣ ਦੀ ਪ੍ਰਵਾਨਗੀ
ਕੋਵਿਡ-19 ਮਹਾਂਮਾਰੀ ਖਿਲਾਫ ਲੜਾਈ ਵਿਰੁੱਧ ਇਕ ਹੋਰ ਅਹਿਮ ਫੈਸਲੇ ‘ਚ ਕੈਬਨਿਟ ਵੱਲੋਂ ਉਨ੍ਹਾਂ ਜੂਨੀਅਰ ਰੈਜ਼ੀਡੈਂਟਸ ਨੂੰ ਸੀਨੀਅਰ ਰੈਜ਼ੀਡੈਂਟਸ (ਐਡਹਾਕ) ਵਜੋਂ ਇਕ ਸਾਲ ਲਈ ਉਨ੍ਹਾਂਵੱਲੋਂ ਦਿੱਤੇ ਬਾਂਡ ਅਨੁਸਾਰ ਇਕ ਸਾਲ ਲਈ ਰੱਖੇ ਜਾਣ ਵਾਸਤੇ ਪ੍ਰਵਾਨਗੀ ਦਿੱਤੀ ਗਈ ਜਿਨ੍ਹਾਂ ਵੱਲੋਂ ਤਿੰਨ ਸਾਲ ਦੀ ਪੋਸਟ ਗਰੈਜੂਏਸ਼ਨ ਪਾਸ ਕਰ ਲਈ ਗਈ ਹੈ। ਕੁੱਲ 232 ਜੂਨੀਅਰ ਰੈਜ਼ੀਡੈਂਟ (ਪੀ.ਸੀ.ਐਮ.ਐਸ ਵਰਗ ਦੇ ਜੂਨੀਅਰ ਰੈਜ਼ੀਡੈਂਟਾਂ ਤੋਂ ਇਲਾਵਾ) ਨੂੰ ਉਨ੍ਹਾਂ ਵੱਲੋਂ ਦਿੱਤੇ ਬਾਂਡ ਅਨੁਸਾਰ ਰੱਖਿਆ ਜਾਵੇਗਾ ਕਿਉਂ ਜੋ ਸੀਨੀਅਰ ਰੈਜ਼ੀਡੈਂਟਾਂ ਦੀਆਂ 267 ਅਸਾਮੀਆਂ ਇਨ੍ਹਾਂ ਲਈ ਹਾਲ ਹੀ ਵਿੱਚ ਦਿੱਤੇ ਗਏ ਇਸ਼ਤਿਹਾਰ ਤੋਂ ਬਾਅਦ ਵੀ ਹਾਲੇ ਤੱਕ ਖਾਲੀ ਪਈਆਂ ਹਨ। ਕੈਬਨਿਟ ਵੱਲੋਂ ਵਿਭਾਗ ਦੁਆਰਾ 32 ਸਹਾਇਕ ਪ੍ਰੋਫੈਸਰਾਂ (ਐਨੇਸਥੀਜੀਆ) ਦੀ ਕਾਂਟਰੈਕਟ ਅਧਾਰ ‘ਤੇ ਇਕ ਸਾਲ ਲਈ ਅਤੇ 7 ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਰੈਗੂਲਰ ਪੱਧਰ ‘ਤੇ ਭਰਤੀ ਕਰਨ ਲਈ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਕ ਸਾਲ ਵਾਸਤੇ ਐਨੇਸਥੀਜੀਆ ਤਕਨੀਸ਼ੀਅਨਾਂ ਦੀਆਂ 20 ਅਸਾਮੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀਆਂ ਸਾਲ 2016-17 ਅਤੇ 2017-18 ਦੀਆਂ ਪ੍ਰਸ਼ਾਸਕੀ ਰਿਪੋਰਟਾਂ ਪ੍ਰਵਾਨ ਮੰਤਰੀ ਮੰਡਲ ਵੱਲੋਂ ਰੁਜ਼ਗਾਰ ਜਨਰੇਸ਼ਨ ਤੇ ਸਿਖਲਾਈ ਵਿਭਾਗ ਦੀਆਂ ਸਾਲ 2016-17 ਅਤੇ 2017-18 ਦੀਆਂ ਸਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

Post Views: 83
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿਚ ਪੌਦੇ ਲਾਏ ਜਾਣ ਲਈ ਜ਼ਿੰਮੇਵਾਰੀਆਂ ਸੌਂਪੀਆਂ

Next Post

राहुल गांधी का मोदी पर हमला – तू इधर उधर की न बात कर, ये बता कि काफिला कैसे लुटा

Related Posts

कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ
BREAKING

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
Next Post
राहुल गांधी का मोदी पर हमला – तू इधर उधर की न बात कर, ये बता कि काफिला कैसे लुटा

राहुल गांधी का मोदी पर हमला - तू इधर उधर की न बात कर, ये बता कि काफिला कैसे लुटा

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us