Monday, February 23, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਬਾਦਲ ਆਪਣੀ ਡੁੱਬਦੀ ਬੇੜੀ ਬਚਾਉਣ ਲਈ ਘਟੀਆ ਪੱਧਰ ਦੀ ਸਿਆਸਤ ‘ਤੇ ਉਤਰਿਆ-ਕੈਪਟਨ ਅਮਰਿੰਦਰ ਸਿੰਘ

admin by admin
in INDIA, PUNJAB
Reading Time: 1 min read
A A
0
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab Chief Minister Captain Amarinder Singh

0
SHARES
0
VIEWS
Share on FacebookShare on Twitter
ADVERTISEMENT

RelatedPosts

सीआरपीएफ जवान ने सिपाही बहिन के प्रेमी को को काट डाला

सीआरपीएफ जवान ने सिपाही बहिन के प्रेमी को को काट डाला

0
दूल्हा निकला किन्नर बाराती भागे

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

· ਸੁਖਬੀਰ ਦੀ ਚੁੱਪ ਨਾ ਰਹਿਣ ਦੀ ਟਿੱਪਣੀ ਦਾ ਮਜਾਕ ਉਡਾਇਆ, ਜਦੋਂ ਤੁਹਾਡੀ ਸਰਕਾਰ ਖੇਤੀ ਆਰਡੀਨੈਂਸਾਂ ਲੈ ਕੇ ਆਈ, ਉਦੋਂ ਜੁਬਾਨ ਕਿਉਂ ਨਾ ਖੋਲ੍ਹੀ

ਚੰਡੀਗੜ੍ਹ, 28 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੇਂ ਖੇਤੀ ਬਿੱਲਾਂ ਦਾ ਨਿਰੰਤਰ ਅਤੇ ਬੇਸ਼ਰਮੀ ਭਰੇ ਢੰਗ ਨਾਲ ਸਿਆਸੀਕਰਨ ਕੀਤੇ ਜਾਣ ਉਤੇ ਅਕਾਲੀ ਦਲ ਦੇ ਪ੍ਧਾਨ ਸਖਬੀਰ ਸਿੰਘ ਬਾਦਲ ‘ਤੇ ਵਰ੍ਹਦਿਆਂ ਕਿਹਾ ਕਿ ਅਸਲ ਵਿਚ ਬੇਸਹਾਰਾ ਕਿਸਾਨਾਂ ਉਪਰ ਇਹ ਕਾਨੂੰਨ ਥੋਪਣ ਲਈ ਮੁਢਲੇ ਤੌਰ ਉਤੇ ਅਕਾਲੀ ਦਲ ਹੀ ਜਿੰਮੇਵਾਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਨੌਟੰਕੀਆਂ ਅਤੇ ਸਿਆਸੀ ਹੋਛੇਬਾਜੀਆਂ ਸ਼ੋਮਣੀ ਅਕਾਲੀ ਦਲ ਦੇ ਪੰਜਾਬ ਵਿਚ ਡਿੱਗ ਚੁੱਕੇ ਵੱਕਾਰ ਨੂੰ ਬਹਾਲ ਕਰਨ ਵਿਚ ਸਹਾਈ ਨਹੀਂ ਹੋਣਗੀਆਂ ਕਿਉਂ ਜੋ ਪੰਜਾਬ ਵਾਸੀਆਂ ਖਾਸ ਕਰਕੇ ਕਿਸਾਨਾਂ ਨੇ ਬਾਦਲਾਂ ਨੂੰ ਦੋਗਲੇਪਣ ਵਾਲੀ ਨੀਤੀ ਅਪਣਾਉਣ ਕਰਕੇ ਰੱਦ ਕਰ ਚੁੱਕੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਦੀ ਘਟੀਆ ਪੱਧਰ ਦੀ ਸਿਆਸਤ ਉਤੇ ਹੈਰਾਨੀ ਜਾਹਰ ਕੀਤੀ ਜਿਹਨਾਂ ਨੇ ਆਪਣੇ ਸੌੜੇ ਸਿਆਸੀ ਮੁਫਾਦ ਲਈ ਉਸ ਪਾਰਟੀ ਦਾ ਬੇੜਾ ਡੋਬ ਕੇ ਰੱਖ ਦਿੱਤਾ ਜਿਸ ਨੂੰ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਦੀ ਵਿਰਾਸਤ ਅਤੇ ਲੰਮੇ ਇਤਿਹਾਸ ਕਰਕੇ ਜਾਣਿਆ ਜਾਂਦਾ ਸੀ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵਿਚ ਸਿਆਸੀ ਸੂਝ-ਬੂਝ ਦੀ ਘਾਟ ਨੇ ਸਦਾ ਲਈ ਅਕਾਲੀ ਦਲ ਦੀ ਬੇੜੀ ਵਿਚ ਵੱਟੇ ਪਾ ਦਿੱਤੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਪਿਛਲੱਗੂ ਬਣ ਕੇ ਖੇਤੀ ਬਿੱਲਾਂ ਦੇ ਸੋਹਲੇ ਗਾਉਣ ਲਈ ਕਿਸਾਨਾਂ ਪਾਸੋਂ ਮੁਆਫੀ ਮੰਗ ਦੀ ਬਜਾਏ ਸਿਧਾਂਤਾਂ ਤੋਂ ਥਿੜਕਿਆ ਬਾਦਲ ਜੋੜਾ ਐਨ.ਡੀ.ਏ. ਦਾ ਭਾਈਵਾਲ ਹੋਣ ਦੇ ਨਾਤੇ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਆਪਣੀ ਨਾਕਾਮੀ ਉਤੇ ਪਰਦਾ ਪਾਉਣ ਲਈ ਹਕੀਕਤ ਤੋਂ ਧਿਆਨ ਹਟਾਉਣ ਲਈ ਹੱਥ-ਪੈਰ ਮਾਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਉਮੀਦ ਹੈ ਕਿ ਅਕਾਲੀ ਦਲ ਨੇ ਐਨ.ਡੀ.ਏ. ਨਾਲ ਨਾਤਾ ਤੋੜ ਲਿਆ ਹੈ ਜਿਸ ਕਰਕੇ ਬਾਦਲ ਹੁਣ ਕਿਸਾਨਾਂ ਦੇ ਹੱਕਾਂ ਖਾਤਰ ਲੜਾਈ ਵਿਚ ਸੂਬਾ ਸਰਕਾਰ ਦਾ ਖੁੱਲ੍ਹ ਕੇ ਸਹਿਯੋਗ ਕਰਨਗੇ। ਉਹਨਾਂ ਕਿਹਾ ਕਿ ਜਦੋਂ ਪੰਜਾਬ ਦੇ ਭਵਿੱਖ ਉਤੇ ਖਤਰੇ ਦੇ ਬੱਦਲ ਮੰਡਰਾ ਰਹੇ ਹੋਣ ਤਾਂ ਉਸ ਵੇਲੇ ਇਸ ਨਾਜੁਕ ਸਮੇਂ ਉਤੇ ਸੂਬਾ ਨੂੰ ਪ੍ਣਾਈ ਹੋਈ ਪਾਰਟੀ ਨੂੰ ਆਪਣੀ ਸੌੜੀ ਸਿਆਸਤ ਨੂੰ ਲਾਂਭੇ ਕਰਕੇ ਇਕਜੁਟ ਹੋ ਕੇ ਲੜਨ ਲਈ ਸੂਬਾ ਸਰਕਾਰ ਨਾਲ ਖੜ੍ਹਨਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਕਰਨ ਦੀ ਬਜਾਏ ਅਕਾਲੀ ਦਲ ਨੇ ਉਹਨਾਂ ਦੀ ਸਰਕਾਰ ਉਤੇ ਹੱਲਾ ਬੋਲਣ ਦਾ ਰਾਹ ਫੜ ਲਿਆ। ਉਹਨਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਅਕਾਲੀ ਦਲ ਸੂਬੇ ਵਿਚ ਆਪਣੀ ਖੁੱਸੀ ਹੋਈ ਸਿਆਸੀ ਜ਼ਮੀਨ ਲੱਭਣ ਦੀਆਂ ਕੋਝੇ ਯਤਨ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਹਰਸਿਮਰਤ ਬਾਦਲ ਵਲੋਂ ਗੈਰ-ਸੰਵਿਧਾਨਕ ਬਿੱਲਂ ਉਤੇ ਸੰਸਦ ਵਿਚ ਵੋਟਿੰਗ ਤੋਂ ਐਨ ਪਹਿਲਾਂ ਅਸਤੀਫਾ ਦੇਣਾ, ਐਨ.ਡੀ.ਏ. ਵਿੱਚੋਂ ਅਕਾਲੀ ਦਲ ਦੇ ਬਾਹਰ ਆਉਣ ਦਾ ਡਰਾਮਾ ਰਚਨਾ ਅਤੇ ਉਸ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਦੇ ਬੰਦ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕਰਨਾ ਬਾਦਲਾਂ ਦੀ ਨੌਟੰਕੀ ਸੀ ਜਿਹਨਾਂ ਨੇ ਇਹਨਾਂ ਦਾ ਜਨਤਕ ਤਮਾਸ਼ਾ ਬਣਾ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਅਕਾਲੀ ਦਲ ਖੇਤੀ ਆਰਡੀਨੈਂਸਾਂ ਮੌਕੇ ਮੂਕ ਦਰਸ਼ਕ ਬਣ ਕੇ ਨਾ ਰਹਿੰਦਾ ਤਾਂ ਸਥਿਤੀ ਇੱਥੋਂ ਤੱਕ ਨਾ ਪਹੁੰਚਦੀ। ਉਹਨਾਂ ਨੇ ਅਕਾਲੀ ਦਲ ਦੇ ਪ੍ਧਾਨ ਨੂੰ ਆਖਿਆ ਕਿ ਤਹਾਨੂੰ ਯਾਦ ਹੈ ਕਿ ਖੇਤੀਬਾੜੀ ਸੂਬਾਈ ਵਿਸ਼ਾ ਹੈ ਜਿਸ ਬਾਰੇ ਹੁਣ ਤੁਸੀਂ ਰੌਲਾ-ਰੱਪਾ ਪਾ ਰਹੇ ਹੋ।

ਮੁੱਖ ਮੰਤਰੀ ਨੇ ਸੁਖਬੀਰ ਬਾਦਲ ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਅਤੇ ਉਹਨਾਂ ਦੀ ਪਾਰਟੀ ਵਲੋਂ ਏ.ਪੀ.ਐਮ.ਸੀ. ਐਕਟ ਰੱਦ ਕਰਨ ਲਈ ਸੂਬਾ ਸਰਕਾਰ ਨੂੰ ਬਿਨਾਂ ਸ਼ਰਤ ਹਮਾਇਤ ਦੇਣ ਦੀ ਪੇਸ਼ਕਸ਼ ਕੀਤੇ ਜਾਣ ਦੀ ਵੀ ਖਿੱਲੀ ਉਡਾਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਪੁੱਛਿਆ ਕਿ ਖੇਤੀ ਬਿੱਲਾਂ ਲਈ ਸੱਦੇ ਇਜਲਾਸ ਮੌਕੇ ਮਤਾ ਪਾਸ ਵੇਲੇ ਤੁਹਾਡੇ ਵਿਧਾਇਕ ਕਿੱਥੇ ਸਨ। ਸਰਬ ਪਾਰਟੀ ਮੀਟਿੰਗ ਮੌਕੇ ਤੁਸੀਂ ਬਿਨਾਂ ਸ਼ਰਤ ਹਮਾਇਤ ਕਿਉਂ ਨਹੀਂ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਤੁਹਾਡੇ ਦੋਗਲੇਪਣ ਦਾ ਮਜਾਕ ਸਿਰਫ ਪੰਜਾਬ ਵਿਚ ਹੀ ਨਹੀਂ ਸਗੋਂ ਮੁਲਕ ਵਿਚ ਉਡ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੂੰ ਅਜਿਹੀ ਪਾਖੰਡਬਾਜੀ ਨਾਲ ਲੋਕਾਂ ਦਾ ਭਰੋਸਾ ਜਿੱਤਣ ਵਿਚ ਕੋਈ ਫਾਇਦਾ ਨਹੀਂ ਮਿਲਣਾ।

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਧਾਨ ਵਲੋਂ ਕੇਂਦਰੀ ਕਾਨੂੰਨਾਂ ਨੂੰ ਬਾਈਪਾਸ ਕਰਕੇ ਆਰਡੀਨੈਂਸ ਲਿਆਉਣ ਦੀ ਮੰਗ ਉਤੇ ਸਵਾਲ ਉਠਾਏ ਜਦਕਿ ਉਹਨਾਂ ਦੀ ਸਰਕਾਰ ਪਹਿਲਾਂ ਹੀ ਇਹ ਐਲਾਨ ਕਰ ਚੁੱਕੀ ਹੈ ਕਿ ਉਹਨਾਂ ਦੀ ਸਰਕਾਰ ਸੂਬਾਈ ਕਾਨੂੰਨ ਵਿਚ ਸੋਧ ਕਰਨ ਸਮੇਤ ਸਾਰੇ ਬਦਲ ਵਿਚਾਰ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੁਖਬੀਰ ਚਾਹੁੰਦਾ ਹੈ ਕਿ ਉਹਨਾਂ ਦੀ ਸਰਕਾਰ ਬਿਨਾਂ ਕੋਈ ਕਾਨੂੰਨੀ ਸਲਾਹ ਲਏ ਨਵਾਂ ਕਾਨੂੰਨ ਜਾਂ ਸੋਧ ਕਰ ਦੇਵੇ ਤਾਂ ਕਿ ਬਾਅਦ ਵਿਚ ਅਦਾਲਤ ਵਿਚ ਇਸ ਨੂੰ ਸਫਲਤਾ ਨਾ ਮਿਲੇ। ਉਹਨਾਂ ਕਿਹਾ ਕਿ ਇਸ ਵੇਲੇ ਬਾਦਲਾਂ ਦਾ ਇਕਮਾਤਰ ਏਜੰਡਾ ਪੰਜਾਬ ਨੂੰ ਦਰਪੇਸ਼ ਮਸਲਿਆਂ ਦੀ ਬਜਾਏ ਕਿਸੇ ਨਾ ਕਿਸੇ ਢੰਗ ਨਾਲ ਸੂਬਾ ਸਰਕਾਰ ਨੂੰ ਕਮਜੋਰ ਕਰਨਾ ਹੈ।

Post Views: 121
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

Sukhbir Badal should immediately resign as president of Akali Dal: Tript Bajwa

Next Post

ਖੇਤੀ ਕਾਨੂੰਨਾਂ ਖਿਲਾਫ ਹਰੇਕ ਮੁਹਾਜ਼ ‘ਤੇ ਲੜਾਈ ਲੜਾਂਗੇ, ਮੁੱਖ ਮੰਤਰੀ ਕੈਪਟਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਭਰੋਸਾ

Related Posts

सीआरपीएफ जवान ने सिपाही बहिन के प्रेमी को को काट डाला
INDIA

सीआरपीएफ जवान ने सिपाही बहिन के प्रेमी को को काट डाला

0
दूल्हा निकला किन्नर बाराती भागे
INDIA

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 
INDIA

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस
INDIA

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात
INDIA

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया
INDIA

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
Next Post
ਖੇਤੀ ਕਾਨੂੰਨਾਂ ਖਿਲਾਫ ਹਰੇਕ ਮੁਹਾਜ਼ ‘ਤੇ ਲੜਾਈ ਲੜਾਂਗੇ, ਮੁੱਖ ਮੰਤਰੀ ਕੈਪਟਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਭਰੋਸਾ

ਖੇਤੀ ਕਾਨੂੰਨਾਂ ਖਿਲਾਫ ਹਰੇਕ ਮੁਹਾਜ਼ 'ਤੇ ਲੜਾਈ ਲੜਾਂਗੇ, ਮੁੱਖ ਮੰਤਰੀ ਕੈਪਟਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਭਰੋਸਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

© 2023 presskitaquat.com - Powered by AMBIT SOLUTIONS+917488039982