Friday, July 31, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਲਈ ਨਹਿਰੀ ਪਾਣੀ ‘ਤੇ ਅਧਾਰਤ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਤੇ ਹੈਰੀਟੇਜ ਸਟਰੀਟ ਦੇ ਕੰਮ ਦੀ ਸ਼ੁਰੂਆਤ

admin by admin
in INDIA, PUNJAB, SPORTS, WORLD
Reading Time: 1 min read
A A
0
ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਲਈ ਨਹਿਰੀ ਪਾਣੀ ‘ਤੇ ਅਧਾਰਤ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਤੇ ਹੈਰੀਟੇਜ ਸਟਰੀਟ ਦੇ ਕੰਮ ਦੀ ਸ਼ੁਰੂਆਤ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਆਰਥਿਕ ਤੌਰ ਕਮਜੋਰ ਲੋਕਾਂ ਲਈ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਨਵੇਂ ਘਰਾਂ ਦੀਆਂ ਚਾਬੀਆਂ ਸੌਂਪੀਆਂ
* ਚੱਲ ਰਹੇ ਤੇ ਨਵੇਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਖ਼ੁਦ ਨਿਗਰਾਨੀ ਕਰਾਂਗਾ-ਮੁੱਖ ਮੰਤਰੀ

ਪਟਿਆਲਾ, 25 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਦੇ ਤਿਉਹਰ ਮੌਕੇ ਪੀ.ਡੀ.ਏ. ਵੱਲੋਂ ਇੱਥੇ ਹਾਜ਼ੀ ਮਾਜਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਲਈ ਉਸਾਰੇ ਗਏ ਨਵੇਂ 174 ਫਲੈਟਾਂ ਵਿੱਚੋਂ 124 ਫਲੈਟਾਂ ਦੀਆਂ ਚਾਬੀਆਂ ਅਤੇ ਦਸਤਾਵੇਜ ਲਾਭਪਾਤਰੀਆਂ ਨੂੰ ਸੌਂਪੇ। ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰਾਂ ਅਤੇ ਪੀ.ਡੀ.ਏ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਰਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਨੂੰ ਘਰ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਉਹ ਚੱਲ ਰਹੇ ਪ੍ਰਾਜੈਕਟਾਂ ਅਤੇ ਨਵੇਂ ਪ੍ਰਾਜੈਕਟਾਂ ਦੀ ਖ਼ੁਦ ਨਿਗਰਾਨੀ ਕਰਨਗੇ।
ਆਪਣੀ ਸਰਕਾਰ ਦੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੇ ਹਿੱਸੇ ਵਜੋਂ ਜਲ ਸਪਲਾਈ ਪ੍ਰੋਜੈਕਟ ਦਾ ਆਗਾਜ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪਟਿਆਲਾ ਵਾਸੀਆਂ ਨੂੰ ਪੀਣ ਵਾਲਾ ਪਾਣੀ 24 ਘੰਟੇ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ ਜਿਸ ਦੀ ਆਬਾਦੀ 5 ਲੱਖ ਹੋ ਗਈ ਹੈ ਅਤੇ ਸਾਲ 2050 ਤੱਕ 9 ਲੱਖ ਹੋਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਮੌਜੂਦਾ ਪਟਿਆਲਾ ਨੈਵੀਗੇਸ਼ਨ ਚੈਨਲ ਰਾਹੀਂ ਭਾਖੜਾ ਨਹਿਰ ਤੋਂ ਪਾਣੀ ਲਿਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧੀ ਵਾਟਰ ਵਰਕਸ ਅਬਲੋਵਾਲ ਵਿੱਚ ਬਣਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਤਿੰਨ ਸਾਲਾਂ ਵਿੱਚ ਪੂਰਾ ਹੋਣ ਦਾ ਅਨੁਮਾਨ ਹੈ। ਉਹਨਾਂ ਕਿਹਾ ਕਿ ਪ੍ਰਾਜੈਕਟ ਨੂੰ ਚਲਾਉਣ ਅਤੇ ਰੱਖ-ਰਖਾਅ ਲਈ ਐਲ.ਐਂਡ. ਟੀ ਕੰਪਨੀ ਨੂੰ 10 ਸਾਲਾਂ ਦਾ ਠੇਕਾ ਦਿੱਤਾ ਗਿਆ ਹੈ।
ਪਟਿਆਲਾ ਦੇ ਅਮੀਰ ਵਿਰਸੇ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਦੀ ਲੋੜ ਉਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਲ੍ਹਾ ਮੁਬਾਰਕ ਦੇ ਆਲੇ-ਦੁਆਲੇ ਨੂੰ ਵਿਰਾਸਤੀ ਲਾਂਘੇ (ਹੈਰੀਟੇਜ ਸਟਰੀਟ) ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਇਲਾਕੇ ਅਤੇ ਦੁਕਾਨਾਂ ਆਦਿ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਦਿੱਖ ਵੀ ਸੰਵਾਰੀ ਜਾਵੇਗੀ। ਵਿਰਾਸਤੀ ਲਾਂਘੇ ਦਾ ਕਾਰਜ ਦਸੰਬਰ, 2021 ਤੱਕ ਮੁਕੰਮਲ ਹੋਣ ਦੀ ਆਸ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜਿੰਦਰ ਟੈਂਕ (ਫੁਹਾਰੇ ਅਤੇ ਲਾਈਟਾਂ ਸਮੇਤ) ਦੀ ਮੁਰੰਮਤ ਦਾ ਕਾਰਜ ਕੋਵਿਡ ਕਾਰਨ ਦੇਰੀ ਹੋਣ ਦੇ ਬਾਵਜੂਦ ਛੇਤੀ ਹੀ ਮੁਕੰਮਲ ਕਰਕੇ ਦਸੰਬਰ ਵਿੱਚ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਕ ਹੋਰ ਪ੍ਰਾਜੈਕਟ ਤਹਿਤ ਮਹਿੰਦਰ ਕੋਠੀ (ਪੁਰਾਣੀ ਇਮਾਰਤ) ਨੂੰ ਮਿਊਜ਼ਮ ਵਜੋਂ ਵਿਕਸਤ ਕੀਤਾ ਜਾਵੇਗਾ ਜਿੱਥੇ ਪ੍ਰਸਿੱਧ ਮੈਡਲ ਗੈਲਰੀ ਕੁਲੈਕਸ਼ਨ ਨੂੰ ਸ਼ਿਫਟ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਿ 200 ਕਰੋੜ ਦੀ ਲਾਗਤ ਨਾਲ ਪਟਿਆਲਾ ਅਤੇ ਛੋਟੀ ਨਦੀ ਦੀ ਕਾਇਆਕਲਪ ਕਰਨ ਸਮੇਤ ਹੋਰ ਵੱਖ-ਵੱਖ ਪ੍ਰਾਜੈਕਟਾਂ ਨੂੰ ਛੇਤੀ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸੂਬੇ ਵੱਲੋਂ ਪਾਸੇ ਕੀਤੇ ਕਾਨੂੰਨ ਨੂੰ ਅਮਲ ਵਿੱਚ ਲਿਆਉਣ ਲਈ ਪਟਿਆਲਾ ਪ੍ਰਸ਼ਾਸਨ ਅਤੇ ਕਾਰਪੋਰੇਸ਼ਨ ਨੂੰ ਝੁੱਗੀ-ਝੌਪੜੀ ਵਾਲਿਆਂ ਨੂੰ ਮਾਲਕੀ ਹੱਕ ਦੇਣ ਦਾ ਕਾਰਜ ਛੇਤੀ ਸ਼ੁਰੂ ਕਰਨ ਲਈ ਆਖਿਆ।

ਇਸ ਮੌਕੇ ਮਹਾਰਾਣੀ ਪ੍ਰਨੀਤ ਕੌਰ, ਬ੍ਰਹਮ ਮੋਹਿੰਦਰਾ, ਸਾਧੂ ਸਿੰਘ ਧਰਮਸੋਤ, ਵਿਜੇਇੰਦਰ ਸਿੰਗਲਾ, mla ਮਦਨ ਲਾਲ ਜਲਾਲਪੁਰ, ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਤੇ ਅਨੁਜ ਖੋਸਲਾ, ਡਵੀਜਨਲ ਕਮਿਸ਼ਨਰ ਚੰਦਰ ਗੈਂਦ, ਆਈਜੀ ਜਤਿੰਦਰ ਸਿੰਘ ਔਲਖ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ.ਪੀ. ਵਿਕਰਮ ਜੀਤ ਦੁੱਗਲ, ਐਮ.ਸੀ ਕਮਿਸ਼ਨਰ ਪੂਨਮਦੀਪ ਕੌਰ, ਪੀ.ਡੀ.ਏ ਦੀ ਪ੍ਰਸ਼ਾਸਕ ਸੁਰਭੀ ਮਲਿਕ, ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ, ਕੈਪਟਨ ਅਮਰਜੀਤ ਸਿੰਘ ਜੇਜੀ, ਐਨ.ਆਰ.ਆਈ. ਮਨਜੀਤ ਸਿੰਘ ਨਿੱਝਰ ਸਮੇਤ ਉੱਘੇ ਖਿਡਾਰੀ, ਨਗਰ ਨਿਗਮ ਦੇ ਸਮੁੱਚੇ ਕੌਂਸਲਰ, ਸੀਨੀਅਰ ਆਗੂ ਅਤੇ ਵਰਕਰਾਂ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Post Views: 68
  • Facebook
  • Twitter
  • WhatsApp
  • Telegram
  • Facebook Messenger
  • Copy Link
Tags: canal water project start in patiala
ShareTweetPin
Previous Post

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

Next Post

ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ

Related Posts

कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ
INDIA

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us