Sunday, August 2, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ 27 ਅਕਤੂਬਰ ਤੋਂ ਮਨਾਇਆ ਜਾਵੇਗਾ ‘ਚੌਕਸੀ ਜਾਗਰੂਕਤਾ ਹਫ਼ਤਾ’

admin by admin
in INDIA, PUNJAB, WORLD
Reading Time: 1 min read
A A
0
ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ
0
SHARES
0
VIEWS
Share on FacebookShare on Twitter
ADVERTISEMENT

RelatedPosts

मुख्यमंत्री भगवंत सिंह मान ने लुधियाना को दो और ‘स्कूल ऑफ एमिनेंस’ की दी सौगात

मुख्यमंत्री भगवंत सिंह मान ने लुधियाना को दो और ‘स्कूल ऑफ एमिनेंस’ की दी सौगात

0
कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਚੌਕਸੀ ਬਿਊਰੋ ਵੱਲੋਂ ਸੂਬੇ ਭਰ ਵਿੱਚ 27 ਅਕਤੂਬਰ ਤੋਂ 2 ਨਵੰਬਰ, 2020 ਤੱਕ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ ਜਿਸ ਵਿੱਚ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕਸੀ ਬਿਊਰੋ ਦੇ ਏਡੀਜੀਪੀ-ਕਮ-ਮੁੱਖ ਨਿਰਦੇਸ਼ਕ ਨੇ ਕਿਹਾ ਕਿ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਵੱਲੋਂ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮਨਾਏ ਜਾਂਦੇ ਸਲਾਨਾ ਚੌਕਸੀ ਜਾਗਰੂਕਤਾ ਹਫ਼ਤੇ ਲਈ ਹਰ ਸਾਲ ਇੱਕ ਵਿਸ਼ੇਸ਼ ਨਾਅਰਾ ਦਿੱਤਾ ਜਾਂਦਾ ਹੈ। ਇਸ ਵਾਰ ਸੀਵੀਸੀ ਦੁਆਰਾ ”ਚੌਕਸ ਭਾਰਤ – ਖੁਸ਼ਹਾਲ ਭਾਰਤ” ਨੂੰ ਥੀਮ ਵਜੋਂ ਚੁਣਿਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਚੌਕਸੀ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਸ੍ਰੀ ਉੱਪਲ ਨੇ ਕਿਹਾ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਕਈ ਮੁਲਜ਼ਮਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਚੌਕਸੀ ਬਿਊਰੋ ਦੇ ਮੁਖੀ ਨੇ ਕਿਹਾ ਕਿ ਇਸ ਜਾਗਰੂਕਤਾ ਹਫ਼ਤੇ ਦੌਰਾਨ, ਭ੍ਰਿਸ਼ਟਾਚਾਰ ਨਾਲ ਨਜਿੱਠਣ ਸਬੰਧੀ ਬਿਊਰੋ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਜਨਤਕ ਸੇਵਕਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਯਤਨਾਂ ਵਿੱਚ ਸਹਾਇਤਾ ਲਈ ਪ੍ਰੇਰਿਤ ਕੀਤਾ ਜਾਵੇਗਾ।
ਉਹਨਾਂ ਅੱਗੇ ਕਿਹਾ ਕਿ ਚੌਕਸੀ ਜਾਗਰੂਕਤਾ ਹਫ਼ਤਾ ਮਨਾਉਣ ਸਬੰਧੀ ਸਮੂਹ ਕਰਮਚਾਰੀਆਂ ਸਮੇਤ ਬਿਊਰੋ ਦੀਆਂ ਰੇਂਜਾਂ ਦੇ ਸਾਰੇ ਐਸਐਸਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਚੌਕਸੀ ਅਧਿਕਾਰੀ ਵਿਦਿਅਕ ਅਦਾਰਿਆਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਉਣਗੇ। ਇਸ ਤੋਂ ਇਲਾਵਾ ਪੰਚ, ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਇਸ ਮੁਹਿੰਮ ਵਿਚ ਸ਼ਾਮਲ ਹੋਣਗੇ।
ਸ੍ਰੀ ਉੱਪਲ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਚੌਕਸੀ ਬਿਊਰੋ ਵੱਲੋਂ 1 ਮਾਰਚ, 2017 ਤੋਂ 30 ਸਤੰਬਰ, 2020 ਤੱਕ 425 ਟਰੈਪ ਲਗਾਕੇ 559 ਦੋਸ਼ੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਨ੍ਹਾਂ ਵਿੱਚ 47 ਗਜ਼ਟਿਡ ਅਧਿਕਾਰੀ, 440 ਅਗਜ਼ਟੀ ਅਧਿਕਾਰੀ ਅਤੇ 72 ਪ੍ਰਾਈਵੇਟ ਵਿਅਕਤੀ ਸ਼ਾਮਲ ਸਨ। ਇਸ ਤੋਂ ਇਲਾਵਾ 75 ਗਜ਼ਟਿਡ ਅਧਿਕਾਰੀਆਂ, 156 ਅਗਜ਼ਟੀ ਅਧਿਕਾਰੀਆਂ ਅਤੇ 183 ਆਮ ਵਿਅਕਤੀਆਂ ਵਿਰੁੱਧ 123 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਇਲਾਵਾ, ਨਾਜਾਇਜ਼ ਜਾਇਦਾਦਾਂ ਸਬੰਧੀ 16 ਮਾਮਲੇ ਦਰਜ ਕੀਤੇ ਗਏ ਜਿਸ ਤਹਿਤ 7 ਗਜ਼ਟਿਡ ਅਧਿਕਾਰੀ ਅਤੇ 9 ਅਗਜ਼ਟੀ ਕਰਮਚਾਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 230 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 102 ਗਜ਼ਟਿਡ ਅਧਿਕਾਰੀਆਂ, 147 ਅਗਜ਼ਟੀ ਅਤੇ 101 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ।

Post Views: 82
  • Facebook
  • Twitter
  • WhatsApp
  • Telegram
  • Facebook Messenger
  • Copy Link
Tags: VIGILANCE BUREAU TO OBSERVE ‘VIGILANCE AWARENESS WEEK’ TO WEED OUT CORRUPTION AMONG SOCIETY
ShareTweetPin
Previous Post

ਕੈਪਟਨ ਅਮਰਿੰਦਰ ਸਿੰਘ ਨੇ ਬੀਰ ਦਵਿੰਦਰ ਸਿੰਘ ਵੱਲੋਂ ਰਾਜਪਾਲ ਦੀ ਕੀਤੀ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਨੂੰ ਬੇਲੋੜਾ ਦੱਸਿਆ

Next Post

ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

Related Posts

मुख्यमंत्री भगवंत सिंह मान ने लुधियाना को दो और ‘स्कूल ऑफ एमिनेंस’ की दी सौगात
BREAKING

मुख्यमंत्री भगवंत सिंह मान ने लुधियाना को दो और ‘स्कूल ऑफ एमिनेंस’ की दी सौगात

0
कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ
INDIA

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
Next Post
ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us