Tuesday, September 8, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਪੰਜਾਬ ਸਰਕਾਰ ਨੇ ਉਦਯੋਗਾਂ ਲਈ 479 ਲਾਜ਼ਮੀ ਸ਼ਰਤਾਂ ਹਟਾਈਆਂ ; ਰੈਗੂਲੇਟਰੀ ਨਿਯਮਾਂ ਨੂੰ ਘਟਾਉਣ ਬਾਰੇ ਪ੍ਰਗਤੀ ਦੀ ਕੀਤੀ ਸਮੀਖਿਆ : ਮੁੱਖ ਸਕੱਤਰ

admin by admin
in INDIA, PUNJAB
Reading Time: 1 min read
A A
0
ਮੁੱਖ ਸਕੱਤਰ ਕਰਨਗੇ ਸੂਬੇ ਵਿੱਚ ਕਰੋਨਾ ਮਹਾਂਮਾਰੀ ਦੀ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨਗੇ
0
SHARES
0
VIEWS
Share on FacebookShare on Twitter
ADVERTISEMENT

RelatedPosts

पी.के. यूनिवर्सिटी, शिवपुरी में अंतरराष्ट्रीय गिद्ध जागरूकता दिवस–2026 के अवसर पर राष्ट्रीय वेबिनार का आयोजन

पी.के. यूनिवर्सिटी, शिवपुरी में अंतरराष्ट्रीय गिद्ध जागरूकता दिवस–2026 के अवसर पर राष्ट्रीय वेबिनार का आयोजन

0
गुरुकुल में हुआ गुरुओं का सम्मान

गुरुकुल में हुआ गुरुओं का सम्मान

0
संत श्री आशारामजी गुरुकुल, गोंदिया में जन्माष्टमी और शिक्षक दिवस कार्यक्रम का भव्य आयोजन्

संत श्री आशारामजी गुरुकुल, गोंदिया में जन्माष्टमी और शिक्षक दिवस कार्यक्रम का भव्य आयोजन्

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
ऋषि प्रसाद सेवाधारी सम्मानित

ऋषि प्रसाद सेवाधारी सम्मानित

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 5 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ): ਵਪਾਰ ਅਤੇ ਉਦਯੋਗ ਨੂੰ ਉਤਸ਼ਾਹਤ ਕਰਨ ਦੇ ਨਾਲ ਨਾਲ ਸੂਬੇ ਵਿਚ ਕਾਰੋਬਾਰ ਨੂੰ ਸੁਖਾਲਾ ਬਣਾਉਣ ਬਾਰੇ ਯਤਨਾਂ ਨੂੰ ਜਾਰੀ ਰੱਖਦਿਆਂ, ਪੰਜਾਬ ਸਰਕਾਰ ਨੇ 479 ਨਿਯਮਾਂ ਤੇ ਸ਼ਰਤਾਂ ਨੂੰ ਹਟਾ ਦਿੱਤਾ ਹੈ ਜੋ ਪਹਿਲਾਂ ਉਦਯੋਗਪਤੀਆਂ ਲਈ ਵੱਖ ਵੱਖ ਪ੍ਰਵਾਨਗੀਆਂ ਅਤੇ ਨਵੀਨੀਕਰਣਾਂ ਲਈ ਲੋੜੀਂਦੀਆਂ ਸਨ।
ਮੁੱਖ ਮੰਤਰੀ ਪੰਜਾਬ ਕੈਪਟਨ ਅੰਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਟਾਈਆਂ ਇਹ ਸ਼ਰਤਾਂ ਵੱਖ-ਵੱਖ ਵਿਭਾਗਾਂ ਵੱਲੋਂ ਬਣਾਏ ਨਿਯਮਾਂ ਨੂੰ ਘਟਾਉਣ ਦੇ ਪਹਿਲੇ ਪੜਾਅ ਤਹਿਤ ਰੱਦ ਕੀਤੇ ਜਾਣ ਵਾਲੇ 541 ਪੁਰਾਣੇ ਲਾਜ਼ਮੀ ਨਿਯਮਾਂ ਤੇ ਸ਼ਰਤਾਂ ਦਾ ਹਿੱਸਾ ਸਨ।
ਇਸ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖਤਮ ਕਰਨ ਤੋਂ ਬਾਅਦ, ਸੂਬਾ ਸਰਕਾਰ ਨੇ ਆਪਣੀ ਕਾਰਜ ਯੋਜਨਾ 31 ਮਾਰਚ ਨੂੰ ਕੇਂਦਰ ਸਰਕਾਰ ਦੇ ਡੀਪੀਆਈਆਈਟੀ ਪੋਰਟਲ ‘ਤੇ ਵੀ ਭੇਜ ਦਿੱਤੀ ਹੈ।
ਇਸ ਤੋਂ ਇਲਾਵਾ, ਹੋਰ ਨਿਯਮਾਂ ਤੇ ਸ਼ਰਤਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਜਿਸ ਲਈ ਮੌਜੂਦਾ ਕਾਨੂੰਨਾਂ ਵਿਚ ਕੁਝ ਸੋਧਾਂ ਕਰਨ ਦੀ ਲੋੜ ਹੈ ਜਿਸ ਲਈ ਪ੍ਰਕਿਰਿਆ ਜਾਰੀ ਹੈ।
ਇਹ ਜਾਣਕਾਰੀ ਪੰਜਾਬ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਪ੍ਰਬੰਧਕੀ ਸਕੱਤਰਾਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ। ਇਸ ਮੀਟਿੰਗ ਵਿੱਚ ਉਨਾਂ ਰੈਗੂਲੇਟਰੀ ਨਿਯਮਾਂ ਦੇ ਬੋਝ ਨੂੰ ਘਟਾਉਣ ਅਤੇ ਸੂਬੇ ਦੇ ਐਮ.ਐਸ.ਐਮ.ਈਜ਼. ਲਈ ਕਾਰੋਬਾਰ ਵਿੱਚ ਆਸਾਨੀ ਨੂੰ ਉਤਸ਼ਾਹਤ ਕਰਨ ਸਬੰਧੀ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਸ੍ਰੀਮਤੀ ਵਿਨੀ ਮਹਾਜਨ ਨੇ ਗਲੋਬਲ ਅਲਾਇੰਸ ਫਾਰ ਮਾਸ ਇੰਟਰਪ੍ਰਨਿਓਰਸ਼ਿਪ (ਜੀ.ਏ.ਐਮ.ਈ.) ਵੱਲੋਂ ਦਿੱਤੇ ਪ੍ਰਸਤਾਵ ਅਤੇ ਰਾਜ ਸੁਧਾਰ ਕਾਰਜ ਯੋਜਨਾ (ਐਸ.ਏ.ਆਰ.ਪੀ.) 2020-21 ਲਈ ਉਪਭੋਗਤਾ ਫੀਡਬੈਕ ਰਣਨੀਤੀ ਦੀ ਸਮੀਖਿਆ ਵੀ ਕੀਤੀ।
ਮੁੱਖ ਸਕੱਤਰ ਨੇ ਪ੍ਰਬੰਧਕੀ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਹਨਾਂ ਨਿਯਮਾਂ/ਸ਼ਰਤਾਂ ਅਤੇ ਪੁਰਾਣੇ ਕਾਨੂੰਨਾਂ ਦੀ ਪਛਾਣ ਕਰਨ ਜੋ ਕਿ ਮਾਮੂਲੀ ਅਪਰਾਧਾਂ ਦੀ ਸਜ਼ਾ ਵਜੋਂ ਜੇਲ੍ਹ ਦੀ ਸਜ਼ਾ ਨਿਰਧਾਰਤ ਕਰਦੇ ਹਨ ਅਤੇ ਇਹਨਾਂ ਨਿਯਮਾਂ ਵਿੱਚ ਸੋਧ ਕਰਕੇ ਵਿੱਤੀ ਜ਼ੁਰਮਾਨੇ ਦੀ ਵਿਵਸਥਾ ਕਰਨ ਲਈ ਕਿਹਾ।
ਉਹਨਾਂ ਨੇ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਨਾਗਰਿਕ ਕੇਂਦਰਿਤ ਸੇਵਾਵਾਂ ਲਈ ਨਿਯਮਾਂ ਦੇ ਬੋਝ ਨੂੰ ਘਟਾਉਣ ਲਈ ਕੰਮ ਕਰਨ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਆਸਾਨ ਅਤੇ ਬਿਹਤਰ ਜ਼ਿੰਦਗੀ ਪ੍ਰਦਾਨ ਕੀਤੀ ਜਾ ਸਕੇ।
ਸ੍ਰੀਮਤੀ ਮਹਾਜਨ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਨਾਲ ਤਾਲਮੇਲ ਉਪਰੰਤ ਸੰਸਥਾ ਗੇਮ ਵੱਲੋਂ ਸੁਝਾਈਆਂ ਸਿਫਾਰਸ਼ਾਂ ਦੀ ਪੜਤਾਲ ਕਰਨ ਅਤੇ ਉਜਾਗਰ ਕੀਤੇ ਗਏ ਮਸਲਿਆਂ ਦੇ ਹੱਲ ਲਈ ਇਸ ਅਨੁਸਾਰ ਸੋਧਾਂ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਵੀ ਕਿਹਾ ਕਿਉਂਕਿ ਇਹ ਐਮਐਸਐਮਈਜ਼ ਦੇ ਸਸ਼ਕਤੀਕਰਨ ਲਈ ਹੱਲ ਕੱਢਣ ਵਾਸਤੇ ਦੇਸ਼ ਦੇ ਬਾਕੀ ਹਿੱਸਿਆਂ ਲਈ ਇਕ ਲਾਈਟਹਾਊਸ ਪ੍ਰਾਜੈਕਟ ਹੋ ਸਕਦਾ ਹੈ।
ਮੀਟਿੰਗ ਦੌਰਾਨ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਨੇ ਦੱਸਿਆ ਕਿ ਪਹਿਲੇ ਪੜਾਅ ਵਿਚ ਪਤਾ ਲਗਾਏ ਗਏ ਖੇਤਰ / ਨਿਯਮਾਂ ਵਿਚ ਉਹ ਨਿਯਮ/ਸ਼ਰਤਾਂ ਵੀ ਸ਼ਾਮਲ ਹਨ ਜਿਹਨਾਂ ਲਈ ਕਿਸੇ ਵੀ ਕਾਨੂੰਨ ਵਿਚ ਸੋਧ ਦੀ ਜ਼ਰੂਰਤ ਨਹੀਂ ਹੁੰਦੀ ਜਿਵੇਂ ਕਿ ਲਾਇਸੈਂਸਾਂ ਲਈ ਨਵੀਨੀਕਰਣ ਸਬੰਧੀ ਜ਼ਰੂਰਤਾਂ ਨੂੰ ਹਟਾਉਣਾ, ਸਰਕਾਰੀ ਅਥਾਰਟੀਆਂ ਨਾਲ ਥਰਡ ਪਾਰਟੀ ਜਾਂ ਸੰਯੁਕਤ ਨਿਰੀਖਣ ਲਾਗੂ ਕਰਨਾ, ਰਿਟਰਨ ਭਰਨ ਨੂੰ ਮਾਨਕੀਕਰਨ ਕਰਨਾ ਅਤੇ ਸੌਖਾ ਬਣਾਉਣਾ, ਰਜਿਸਟਰਾਂ ਤੇ ਰਿਕਾਰਡਾਂ ਦੀ ਸਾਂਭ-ਸੰਭਾਲ ਨੂੰ ਤਰਕਪੂਰਨ ਬਣਾਉਣਾ ਜਾਂ ਹਟਾਉਣਾ, ਲਾਇਸੈਂਸਾਂ ਲਈ ਡਿਸਪਲੇਅ ਜਰੂਰਤਾਂ ਨੂੰ ਘੱਟ ਕਰਨਾ ਜਾਂ ਖਤਮ ਕਰਨਾ ਅਤੇ ਸਾਰੇ ਦਸਤਾਵੇਜ਼ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਨੂੰ ਡਿਜੀਟਾਈਜ ਕਰਨਾ ਅਤੇ ਸਰਲ ਬਣਾਉਣਾ।
ਮੀਟਿੰਗ ਵਿੱਚ ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ ਗਿਆ ਕਿ ਦੂਜੇ ਪੜਾਅ ਦੇ ਹਿੱਸੇ ਵਜੋਂ, ਚਾਰ ਖੇਤਰਾਂ ਵਿੱਚ 70 ਨਿਯਮਾਂ/ਸ਼ਰਤਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ ਮੌਜੂਦਾ ਕਾਨੂੰਨਾਂ ਵਿੱਚ ਸੋਧ ਦੀ ਲੋੜ ਹੈ। ਇਹਨਾਂ ਨੂੰ ਲਾਗੂ ਕਰਨ ਦਾ ਕੰਮ ਪ੍ਰਗਤੀ ਅਧੀਨ ਹੈ ਅਤੇ 15 ਅਗਸਤ, 2021 ਤੱਕ ਮੁਕੰਮਲ ਕਰਨ ਦੀ ਜ਼ਰੂਰਤ ਹੈ।
ਸ੍ਰੀਮਤੀ ਮਹਾਜਨ ਨੇ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਸਾਰੇ ਵਿਭਾਗਾਂ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਬੰਧਤ ਸਕੱਤਰਾਂ ਨੂੰ ਜਾਣਕਾਰੀ ਦਾ ਪ੍ਰਸਾਰ ਕਰਨ ਅਤੇ ਭਾਈਵਾਲਾਂ ਨਾਲ ਤਾਲਮੇਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਲਾਗੂ ਕੀਤੇ ਗਏ ਨਵੇਂ ਸੁਧਾਰਾਂ ਅਤੇ ਵਿਕਸਿਤ ਕੀਤੀਆਂ ਗਈਆਂ ਆਨਲਾਈਨ ਸੇਵਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ ਨਵੇਂ ਸੁਧਾਰਾਂ, ਸੇਵਾਵਾਂ ਅਤੇ ਸਵਾਲ-ਜਵਾਬ/ਸ਼ਿਕਾਇਤਾਂ ਦੇ ਹੱਲ ਸਬੰਧੀ ਜਾਗਰੂਕਤਾ ਪੈਦਾ ਕਰਨ ਵਾਸਤੇ ਡੀ.ਆਈ.ਸੀਜ਼ ਦੁਆਰਾ ਵਿਭਾਗਾਂ ਨਾਲ ਤਾਲਮੇਲ ਜ਼ਰੀਏ ਆਨਲਾਈਨ ਇੰਡਸਟਰੀ ਆਊਟਰੀਚ ਅਤੇ ਭਾਈਵਾਲਾਂ ਦੀ ਸ਼ਮੂਲੀਅਤ ਸਬੰਧੀ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ।

Post Views: 102
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Punjab government scraps 479 mandatory compliances for industry
ShareTweetPin
Previous Post

Is usually Internet Dating Of great benefit?

Next Post

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

Related Posts

पी.के. यूनिवर्सिटी, शिवपुरी में अंतरराष्ट्रीय गिद्ध जागरूकता दिवस–2026 के अवसर पर राष्ट्रीय वेबिनार का आयोजन
INDIA

पी.के. यूनिवर्सिटी, शिवपुरी में अंतरराष्ट्रीय गिद्ध जागरूकता दिवस–2026 के अवसर पर राष्ट्रीय वेबिनार का आयोजन

0
गुरुकुल में हुआ गुरुओं का सम्मान
INDIA

गुरुकुल में हुआ गुरुओं का सम्मान

0
संत श्री आशारामजी गुरुकुल, गोंदिया में जन्माष्टमी और शिक्षक दिवस कार्यक्रम का भव्य आयोजन्
INDIA

संत श्री आशारामजी गुरुकुल, गोंदिया में जन्माष्टमी और शिक्षक दिवस कार्यक्रम का भव्य आयोजन्

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
ऋषि प्रसाद सेवाधारी सम्मानित
INDIA

ऋषि प्रसाद सेवाधारी सम्मानित

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
Next Post
ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us