Sunday, September 13, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

admin by admin
in INDIA, PUNJAB
Reading Time: 1 min read
A A
0
E.T.T. teachers recruitment examination on  November 29th
0
SHARES
0
VIEWS
Share on FacebookShare on Twitter
ADVERTISEMENT

RelatedPosts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
संत श्री आशारामजी गुरुकुल में आयोजित हुई पालक – शिक्षक संगोष्ठी 

संत श्री आशारामजी गुरुकुल में आयोजित हुई पालक – शिक्षक संगोष्ठी 

0
माननीय सुप्रीम कोर्ट के आदेश के परिपालन हेतु निर्दोष संत श्री आशाराम जी बापू की रिहाई की मांग

माननीय सुप्रीम कोर्ट के आदेश के परिपालन हेतु निर्दोष संत श्री आशाराम जी बापू की रिहाई की मांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਬੀਤੇ ਚਾਰ ਸਾਲਾਂ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਕਾਰਗੁਜਾਰੀ ਦੀ ਸ਼ਲਾਘਾ

ਚੰਡੀਗੜ੍ਹ, 25 ਮਈ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਨੂੰ ਛੇਤੀ ਤੋਂ ਛੇਤੀ ਹਾਸਲ ਕਰਨ ਲਈ ਯਤਨ ਹੋਰ ਅੱਗੇ ਵਧਾਉਣ ਲਈ ਆਖਿਆ ਹੈ। ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਮਾਰਚ, 2017 ਦੇ ਸਮੇਂ ਤੋਂ, ਖਾਸ ਕਰਕੇ ਕੋਵਿਡ-19 ਦੇ ਔਖੇ ਸਮਿਆਂ ਦੌਰਾਨ ਵੀ ਸਰਕਾਰੀ, ਪ੍ਰਾਈਵੇਟ ਖੇਤਰ ਤੋਂ ਇਲਾਵਾ ਸਵੈ-ਰੋਜ਼ਗਾਰ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਭਾਗ ਨੂੰ ਹੁਨਰ ਵਿਕਾਸ ਸਿਖਲਾਈ ਉਤੇ ਵਿਸ਼ੇਸ਼ ਤੌਰ ਉਤੇ ਜੋਰ ਦੇਣ ਲਈ ਆਖਿਆ ਕਿਉਂ ਜੋ ਇਹ ਉਪਰਾਲਾ ਸਾਡੇ ਨੌਜਵਾਨਾਂ ਨੂੰ ਸਥਾਨਕ ਸਨਅਤ ਦੀਆਂ ਲੋੜਾਂ ਦੇ ਮੁਤਾਬਕ ਹੁਨਰਮੰਦ ਬਣਾਉਣ ਵਿਚ ਸਹਾਈ ਸਿੱਧ ਹੋਵੇਗਾ।

ਇਸੇ ਦੌਰਾਨ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੇ ਸਰਵਿਸ ਅਤੇ ਆਈ.ਟੀ. ਸੈਕਟਰ ਵਿਚ ਅਧਿਨਕਤਾਵਾਂ ਦੇ ਆਧਾਰ ਉਤੇ ਮੌਜੂਦਾ ਰੋਜ਼ਗਾਰ ਮਾਰਕੀਟ ਦੀ ਗਤੀ ਦੇ ਮੁਤਾਬਕ ਸਾਡੇ ਨੌਜਵਾਨਾਂ ਨੂੰ ਤਕਨੀਕੀ ਹੁਨਰ ਦੇ ਪੱਖ ਤੋਂ ਲੈਸ ਕਰਨ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਲਾਮਿਸਾਲ ਯੋਗਦਾਨ ਪਾਇਆ ਹੈ।

ਇਸ ਤੋਂ ਪਹਿਲਾਂ, ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਸੰਖੇਪ ਵਿਚ ਪੇਸ਼ਕਾਰੀ ਦਿੰਦੇ ਹੋਏ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 17.62 ਲੱਖ ਨੌਕਰੀਆਂ ਵਿੱਚੋਂ ਠੇਕੇ ਦੇ ਆਧਾਰ ਉਤੇ ਨਿਯੁਕਤੀਆਂ ਸਮੇਤ 62,743 ਸਰਕਾਰੀ ਨੌਕਰੀਆਂ, ਪ੍ਰਾਈਵੇਟ ਸੈਕਟਰ ਵਿਚ 7.02 ਲੱਖ ਨੌਕਰੀਆਂ ਅਤੇ ਇਸ ਤੋਂ ਇਲਾਵਾ ਸਵੈ-ਰੋਜ਼ਗਾਰ ਕਿੱਤਾ ਸ਼ੁਰੂ ਕਰਨ ਲਈ 9.97 ਲੱਖ ਨੌਜਵਾਨਾਂ ਨੂੰ ਸਹੂਲਤ ਪ੍ਰਦਾਨ ਕੀਤੀ ਗਈ। ਸ੍ਰੀ ਤਿਵਾੜੀ ਨੇ ਅੱਗੇ ਦੱਸਿਆ ਕਿ ਕੋਵਿਡ ਦੀ ਦੂਜੀ ਲਹਿਰ ਨੇ ਸਾਡੀਆਂ ਯੋਜਨਾਵਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਸਥਿਤੀ ਵਿਚ ਸੁਧਾਰ ਹੋਣ ਉਤੇ ਵਿਭਾਗ ਵੱਲੋਂ ਮਿੱਥੇ ਹੋਏ ਟੀਚੇ ਯਕੀਨਨ ਤੌਰ ਉਤੇ ਹਾਸਲ ਕੀਤੇ ਜਾਣਗੇ ਕਿਉਂ ਜੋ ਰੋਜ਼ਗਾਰ ਅਤੇ ਹੁਨਰ ਸਿਖਲਾਈ ਦੇ ਸਾਰੇ ਪੱਖਾਂ ਨੂੰ ਗਹੁ ਨਾਲ ਵਾਚਿਆ ਜਾ ਰਿਹਾ ਹੈ ਅਤੇ ਇਹ ਸਹੀ ਦਿਸ਼ਾ ਵਿਚ ਹਨ।

ਉਨ੍ਹਾਂ ਦੱਸਿਆ ਕਿ ਮੰਤਰੀ ਪ੍ਰੀਸ਼ਦ ਵੱਲੋਂ ਦਿੱਤੀ ਜਾ ਚੁੱਕੀ ਪ੍ਰਵਾਨਗੀ ਤਹਿਤ 61,336 ਅਸਾਮੀਆਂ ਭਰਨ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਵਿਭਾਗ ਜਲਦ ਹੀ 40 ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਬਾਕੀ ਲਗਭਗ 39,000 ਖਾਲੀ ਅਸਾਮੀਆਂ ਦੇ ਪ੍ਰਸਤਾਵ ਮਨਜੂਰੀ ਲਈ ਮੰਤਰੀ ਮੰਡਲ ਨੂੰ ਭੇਜਣ ਲਈ ਕਹੇਗਾ।

ਇਹ ਵੀ ਦੱਸਿਆ ਗਿਆ ਕਿ ਹੁਣ ਤੱਕ ਛੇ ਮੈਗਾ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਚੁੱਕੇ ਹਨ ਅਤੇ ਅਪ੍ਰੈਲ, 2021 ਵਿਚ ਹੋਣ ਵਾਲਾ ਸੱਤਵਾਂ ਰੁਜ਼ਗਾਰ ਮੇਲਾ ਕੋਵਿਡ ਮਾਮਲਿਆਂ ਵਿਚ ਹੋਏ ਤਾਜ਼ਾ ਵਾਧੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਸਥਿਤੀ ਆਮ ਵਰਗੀ ਹੋਣ ‘ਤੇ ਇਹ ਰੁਜ਼ਗਾਰ ਮੇਲਾ ਜੁਲਾਈ ਵਿਚ ਆਯੋਜਿਤ ਕੀਤਾ ਜਾਏਗਾ ਅਤੇ ਇਕ ਹੋਰ ਮੈਗਾ ਮੇਲਾ ਸਤੰਬਰ ਜਾਂ ਅਕਤੂਬਰ ਵਿਚ ਕਰਵਾਇਆ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰੈੱਡ ਸਕਾਈ ਸਕੀਮ ਬਾਰੇ ਵੀ ਜਾਣੂੰ ਕਰਵਾਇਆ ਜੋ ਨਸ਼ਾਖੋਰੀ ਦੇ ਪੀੜਤਾਂ ਦੇ ਮੁੜ ਵਸੇਬੇ ਲਈ ਉਨ੍ਹਾਂ ਦੇ ਹੁਨਰ ਦਾ ਵਿਕਾਸ ਕਰਨ ‘ਤੇ ਕੇਂਦਰਤ ਹੈ ਤਾਂ ਜੋ ਉਨ੍ਹਾਂ ਨੂੰ ਸਵੈ-ਮਾਣ ਦੀ ਭਾਵਨਾ ਨਾਲ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਇਆ ਜਾ ਸਕੇ। ਇਹ ਵਿਲੱਖਣ ਪਹਿਲਕਦਮੀ ਉਨ੍ਹਾਂ ਨੌਜਵਾਨਾਂ ਦੀ ਜਿੰਦਗੀ ਮੁੜ ਲੀਹਾਂ ‘ਤੇ ਲਿਆਉਣ ਵਿੱਚ ਵੀ ਮਹੱਤਵਪੂਰਨ ਸਾਬਤ ਹੋਵੇਗੀ ਜੋ ਨਸ਼ਿਆਂ ਕਾਰਨ ਭਟਕ ਗਏ ਹਨ।

ਸ੍ਰੀ ਤਿਵਾੜੀ ਨੇ ਇਹ ਵੀ ਦੱਸਿਆ ਕਿ ‘ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਮੁਹਾਲੀ ਵਿਖੇ ਸਥਾਪਤ ਵਿਦੇਸ਼ਾਂ ਵਿੱਚ ਪੜ੍ਹਾਈ ਅਤੇ ਪਲੇਸਮੈਂਟ ਸੈੱਲ ਪਹਿਲਾਂ ਹੀ ਨੌਜਵਾਨਾਂ ਨੂੰ ਕੰਮ ਅਤੇ ਪੜ੍ਹਾਈ ਸਬੰਧੀ ਵੀਜ਼ਾ ਦਿਵਾਉਣ ਅਤੇ ਵਿਦੇਸ਼ ਭੇਜਣ ਲਈ ਭਰਤੀ ਏਜੰਟ ਅਤੇ ਟਰੈਵਲ ਏਜੰਟ ਦਾ ਲਾਇਸੈਂਸ ਪ੍ਰਾਪਤ ਕਰ ਲਿਆ ਹੈ ਅਤੇ ਹੁਣ ਤੱਕ 352 ਨੌਜਵਾਨਾਂ ਦੀ ਕੌਂਸਲਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਵਿਭਾਗ ਨੇ ਚਾਹਵਾਨਾਂ ਨੂੰ ਵਿਦੇਸ਼ੀ ਭਾਸ਼ਾ ਦੀ ਸਿਖਲਾਈ ਦੇਣ ਸਬੰਧੀ ਪ੍ਰੋਗਰਾਮ ਵੀ ਸ਼ੁਰੂ ਕੀਤਾ ਹੈ ਜਿਸ ਤਹਿਤ ਨੌਜਵਾਨਾਂ ਨੂੰ ਜਪਾਨੀ ਭਾਸ਼ਾ ਸਿਖਾਉਣ ਲਈ 15 ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਜੋ ਨੌਜਵਾਨਾਂ ਲਈ ਸੂਬੇ ਵਿੱਚ ਆਉਣ ਵਾਲੀਆਂ ਜਪਾਨੀ ਕੰਪਨੀਆਂ ਵਿਚ ਕੰਮ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਸ੍ਰੀ ਤਿਵਾੜੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਨੌਜਵਾਨਾਂ ਨੂੰ ਹੋਰ ਵਿਦੇਸ਼ੀ ਭਾਸ਼ਾਵਾਂ ਦੀ ਸਿਖਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਨੂੰ ਵਿਸ਼ਵ ਪੱਧਰ ‘ਤੇ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣਾਇਆ ਜਾ ਸਕੇ।

Post Views: 383
  • Facebook
  • Twitter
  • WhatsApp
  • Telegram
  • Facebook Messenger
  • Copy Link
Tags: ACHIEVE TARGET OF 1 LAKH punjab GOVERNMENT JOBS
ShareTweetPin
Previous Post

ਕੋਵਿਡ ਕਾਰਨ ਵਿਦਿਆਰਥੀਆਂ ਨੂੰ ਪੈ ਰਹੇ ਸਮੇਂ ਦੇ ਘਾਟੇ ਨੂੰ ਪੂਰਾ ਕਰਨ ਲਈ ਉਚੇਰੀ ਸਿੱਖਿਆ ਦੇ ਸਿਲੇਬਸ ਨੂੰ ਘਟਾਉਣ ਲਈ ਕੇਂਦਰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਕਰੇ ਜਾਰੀ: ਸਿੰਗਲਾ

Next Post

उद्योगों के लिए अलग से लाइन डालकर बिजली कटों से दिलाई जाएगी राहत – एसई रतन मित्तल

Related Posts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है
BREAKING

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान
BREAKING

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।
BREAKING

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
संत श्री आशारामजी गुरुकुल में आयोजित हुई पालक – शिक्षक संगोष्ठी 
INDIA

संत श्री आशारामजी गुरुकुल में आयोजित हुई पालक – शिक्षक संगोष्ठी 

0
माननीय सुप्रीम कोर्ट के आदेश के परिपालन हेतु निर्दोष संत श्री आशाराम जी बापू की रिहाई की मांग
INDIA

माननीय सुप्रीम कोर्ट के आदेश के परिपालन हेतु निर्दोष संत श्री आशाराम जी बापू की रिहाई की मांग

0
Next Post
उद्योगों के लिए अलग से लाइन डालकर बिजली कटों से दिलाई जाएगी राहत – एसई रतन मित्तल

उद्योगों के लिए अलग से लाइन डालकर बिजली कटों से दिलाई जाएगी राहत - एसई रतन मित्तल

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us