Monday, February 23, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਸੂਮਹ ਸਿਆਸੀ ਪਾਰਟੀਆਂ ਨੂੰ ਖੇਤੀ ਬਿੱਲਾਂ ਖਿਲਾਫ ਇਕਜੁੱਟਤਾ ਨਾਲ ਲੜਨ ਦੀ ਅਪੀਲ

admin by admin
in INDIA, PUNJAB, WORLD
Reading Time: 1 min read
A A
0
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab Chief Minister Captain Amarinder Singh

0
SHARES
0
VIEWS
Share on FacebookShare on Twitter
ADVERTISEMENT

RelatedPosts

सीआरपीएफ जवान ने सिपाही बहिन के प्रेमी को को काट डाला

सीआरपीएफ जवान ने सिपाही बहिन के प्रेमी को को काट डाला

0
दूल्हा निकला किन्नर बाराती भागे

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਮੈਂ ਬਿੱਲਾਂ ਵਿਰੁੱਧ ਲੜਾਈ ਦੀ ਅਗਵਾਈ ਕਰਨ ਲਈ ਤਿਆਰ ਹਾਂ-ਮੁੱਖ ਮੰਤਰੀ
* ਅਕਾਲੀਆਂ ਵੱਲੋਂ ਸੌੜੇ ਹਿੱਤਾਂ ਲਈ ਪੰਜਾਬ ਬਨਾਮ ਕੇਂਦਰ ਦੀ ਲੜਾਈ ਨੂੰ ਸਥਾਨਕ ਸਿਆਸਤ ਵਿੱਚ ਬਦਲਣ ਦੀ ਕੋਸ਼ਿਸ਼ ਕਰਨ ਦੀ ਸਖ਼ਤ ਆਲੋਚਨਾ
* ਕਿਸਾਨਾਂ ਲਈ ਕੁਰਬਾਨੀ ਕਰਨ ਦੇ ਸੁਖਬੀਰ ਦੇ ਦਾਅਵੇ ਦੀ ਖਿੱਲੀ ਉਡਾਈ, ਬਾਦਲ ਜੋੜੇ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਦੀ ਕਠਪੁਤਲੀ ਬਣਾ ਧਰਿਆ

ਚੰਡੀਗੜ, 24 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਨੂੰ ਸੌੜੇ ਸਿਆਸੀ ਮੁਫਾਦਾਂ ਤੋਂ ਉਪਰ ਉਠਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰ ਦੇਣ ਵਾਲੇ ਖੇਤੀ ਬਿੱਲਾਂ ਵਿਰੁੱਧ ਇਕਜੁੱਟ ਹੋ ਕੇ ਲੜਾਈ ਲੜਨ ਲਈ ਇਕ ਮੰਚ ’ਤੇ ਆਉਣ ਦੀ ਅਪੀਲ ਕੀਤੀ ਹੈ।
ਕਿਸਾਨਾਂ ਦੇ ਹਿੱਤਾਂ ਦੀ ਹਰ ਕੀਮਤ ’ਤੇ ਰਾਖੀ ਕਰਨ ਲਈ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੂਰੀ ਤਾਕਤ ਨਾਲ ਗੈਰ-ਸੰਵਿਧਾਨਕ ਕਿਸਾਨ ਵਿਰੋਧੀ ਬਿੱਲਾਂ ਖਿਲਾਫ ਸਿਆਸੀ ਲੜਾਈ ਲੜਨ ਲਈ ਅਗਵਾਈ ਕਰਨ ਵਾਸਤੇ ਤਿਆਰ ਹਨ। ਉਨਾਂ ਕਿਹਾ, ‘‘ਇਨਾਂ ਘਾਤਕ ਨਵੇਂ ਕਾਨੂੰਨਾਂ ਤੋਂ ਮੇਰੇ ਕਿਸਾਨਾਂ ਅਤੇ ਸੂਬੇ ਨੂੰ ਬਚਾਉਣ ਲਈ ਜੋ ਕੁਝ ਵੀ ਕਰਨਾ ਪਿਆ, ਮੈਂ ਕਰਾਂਗਾ। ਇਹ ਕਾਨੂੰਨ ਸਾਡੇ ਖੇਤੀ ਸੈਕਟਰ ਨੂੰ ਖੋਖਲਾ ਕਰ ਦੇਣਗੇ ਅਤੇ ਪੰਜਾਬ ਦੀ ਖੇਤੀਬਾੜੀ ਦੀ ਜੀਵਨ ਰੇਖਾ ਨੂੰ ਤਬਾਹ ਕਰ ਦੇਣਗੇ।’’
ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ ਨਾਲ ਡਟ ਕੇ ਖੜੀ ਹੈ ਅਤੇ ਅੱਗੇ ਵੀ ਮੋਢਾ ਨਾਲ ਮੋਢਾ ਜੋੜ ਕੇ ਖੜੇਗੀ ਤਾਂ ਕਿ ਕੇਂਦਰ ਸਰਕਾਰ ਦੀਆਂ ਚਾਲਾਂ ਤੋਂ ਨਾ ਸਿਰਫ ਆਪਣੇ ਕਿਸਾਨਾਂ ਅਤੇ ਕਾਮਿਆਂ ਸਗੋਂ ਸਮੁੱਚੇ ਪੰਜਾਬ ਨੂੰ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਸਾਡੇ ਕਿਸਾਨ ਅਤੇ ਕਿਰਤੀ ਮੁਲਕ ਦਾ ਢਿੱਡ ਭਰਨ ਲਈ ਦਿਨ-ਰਾਤ ਖੇਤਾਂ ਵਿੱਚ ਪਸੀਨਾ ਵਹਾਉਂਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਹ ਬਿੱਲ ਲਿਆਉਣ ਲਈ ਏਨੇ ਨੀਵੇਂ ਪੱਧਰ ’ਤੇ ਚਲੀ ਗਈ ਜੋ ਪੂਰੀ ਤਰਾਂ ਗੈਰ-ਜਮਹੂਰੀ ਅਤੇ ਗੈਰ-ਸੰਸਦੀ ਹੈ। ਉਨਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਸਹਿਯੋਗ ਨਾਲ ਉਨਾਂ ਦੀ ਸਰਕਾਰ ਇਨਾਂ ਕਾਨੂੰਨਾਂ ਦੀ ਜ਼ੋਰਦਾਰ ਢੰਗ ਨਾਲ ਮੁਖਾਲਫ਼ਤ ਕਰੇਗੀ ਕਿਉਂ ਜੋ ਇਹ ਕਾਨੂੰਨ ਨਾ ਸਿਰਫ ਕਿਸਾਨਾਂ ਸਗੋਂ ਸਮੁੱਚੇ ਮੁਲਕ ਦੇ ਖਿਲਾਫ ਭੁਗਤਦੇ ਹਨ।
ਅਕਾਲੀਆਂ ਵੱਲੋਂ ਪੰਜਾਬ ਬਨਾਮ ਕੇਂਦਰ ਦੀ ਲੜਾਈ ਨੂੰ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਜਾਣਬੁੱਝ ਕੇ ਸਥਾਨਕ ਰਾਜਸੀ ਟਕਰਾਅ ਵਿੱਚ ਬਦਲਣ ਦੀਆਂ ਕੋਸ਼ਿਸ਼ਾਂ ਲਈ ਆੜੇ ਹੱਥੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਸ਼ੋ੍ਰਮਣੀ ਅਕਾਲੀ ਦਲ ਦਾ ਇਤਿਹਾਸ ਬਦਲ ਦਿੱਤਾ ਹੈ ਜੋ ਹੁਣ ਇਕ ਰਾਜਨੀਤਿਕ ਤਾਕਤ ਦੀ ਬਜਾਏ ਭਾਜਪਾ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਕੈਬਨਿਟ ਵਿੱਚੋਂ ਅਸਤੀਫੇ ਨੂੰ ਅਕਾਲੀਆਂ ਦੇ ਕੁਰਬਾਨੀਆਂ ਭਰੇ ਇਤਿਹਾਸ ਦਾ ਮਜ਼ਾਕ ਉਡਾਉਦਿਆਂ ਖਾਰਜ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਬਾਦਲਾਂ ਨੇ ਪਾਰਟੀ ਨੂੰ ਅਗਵਾ ਕਰਦਿਆਂ ਆਪਣੇ ਨਿੱਜੀ ਹਿੱਤਾਂ ਤੇ ਫਾਇਦੇ ਲਈ ਵਰਤਿਆ ਹੈ। ਉਨਾਂ ਕਿਹਾ, ‘‘ਕੀ ਕੇਂਦਰੀ ਕੈਬਨਿਟ ਅਹੁਦਾ ਛੱਡਣਾ ਇਕ ਕੁਰਬਾਨੀ ਹੈ?’’ ਉਨਾਂ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਾਲ ਹੀ ਵਿੱਚ ਦਿੱਤੇ ਬਿਆਨ ਕਿ ਅਕਾਲੀ ਦਲ ਕਿਸਾਨਾਂ ਲਈ ਕੋਈ ਵੀ ਕੁਰਬਾਨੀ ਕਰ ਸਕਦਾ ਹੈ, ਦਾ ਮੌਜੂ ਉਡਾਉਦਿਆਂ ਕਿਹਾ ਕਿ ਬਾਦਲਾਂ ਨੂੰ ਕੁਰਬਾਨੀ ਦਾ ਅਰਥ ਵੀ ਨਹੀਂ ਪਤਾ। ਉਨਾਂ ਅਕਾਲੀ ਆਗੂ ਨੂੰ ਪੁੱਛਿਆ ਕਿ ਉਹ ਕੇਂਦਰ ’ਤੇ ਕਾਬਜ਼ ਕਿਸਾਨ ਵਿਰੋਧੀ ਐਨ.ਡੀ.ਏ. ਸਰਕਾਰ ਵਿੱਚ ਹੁਣ ਤੱਕ ਬੈਠੇ ਕੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਦਾ ਦਾਅਵਾ ਕਿ ਜੇ ਲੋਕ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਦੇ ਹਨ ਤਾਂ ਉਹ ਕਿਸੇ ਕਾਰਪੋਰੇਟ ਨੂੰ ਪੰਜਾਬ ਦਾਖਲ ਹੋਣ ਨਹੀਂ ਦੇਣਗੇ, ਤੋਂ ਸਪੱਸ਼ਟ ਹੁੰਦਾ ਹੈ ਕਿ ਸਾਰਾ ਕੁਝ ਸੱਤਾ ਹਾਸਲ ਕਰਨ ਵਾਸਤੇ ਹੈ। ਉਨਾਂ ਦੀ ਪਾਰਟੀ ਵੱਲੋਂ ਰਚਿਆ ਸਾਰਾ ਡਰਾਮਾ ਸੱਤਾ ਦੀ ਕਾਠੀ ਚੜਨ ਵਾਸਤੇ ਹੈ।
ਰਾਜਸੀ ਮਜਬੂਰੀ ਦੇ ਤਹਿਤ ਬਿੱਲਾਂ ਉਤੇ ਅਕਾਲੀ ਦਲ ਵੱਲੋਂ ਲਏ ਯੂ ਟਰਨ ਨੂੰ ਨਿਰਾਸ਼ਾਜਨਕ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਦੋਂ ਲਿਆ ਗਿਆ ਜਦੋਂ ਉਨਾਂ ਦੀ ਪਾਰਟੀ ਨੂੰ ਪੰਜਾਬ ਦੇ ਰਾਜਸੀ ਨਕਸ਼ੇ ਤੋਂ ਪੂਰਨ ਤੌਰ ’ਤੇ ਅਲੋਪ ਹੋਣ ਦਾ ਖਤਰਾ ਹੋ ਗਿਆ ਸੀ। ਉਨਾਂ ਕਿਹਾ ਕਿ ਲੋਕ ਸਭਾ ਵਿੱਚ ਬਿੱਲ ਦੇ ਪੇਸ਼ ਹੋਣ ਤੱਕ ਨਾ ਹੀ ਸੁਖਬੀਰ ਸਿੰਘ ਬਾਦਲ ਅਤੇ ਨਾ ਹੀ ਉਸ ਦੀ ਪਤਨੀ ਹਰਸਿਮਰਤ ਨੇ ਕਿਸੇ ਵੀ ਮੌਕੇ ’ਤੇ ਖੇਤੀਬਾੜੀ ਆਰਡੀਨੈਂਸਾਂ ਦਾ ਵਿਰੋਧ ਨਹੀਂ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ਸਰਵ ਪਾਰਟੀ ਮੀਟਿੰਗ ਵਿੱਚ ਰੱਖੇ ਪੱਖ ਅਤੇ ਬਿੱਲ ਵਿਰੋਧੀ ਮਤਾ ਪਾਸ ਕਰਨ ਵਾਲੇ ਵਿਧਾਨ ਸਭਾ ਦੇ ਸੈਸ਼ਨ ਤੋਂ ਬਾਹਰ ਰਹਿਣ ਦਾ ਫੈਸਲੇ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਸੁਖਬੀਰ ਤੇ ਹਰਸਿਮਰਤ ਨੇ ਸਰਗਰਮੀ ਨਾਲ ਆਰਡੀਨੈਂਸਾਂ ਦੀ ਹਮਾਇਤ ਕਰਦਿਆਂ ਇਨਾਂ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਹੀ ਰਾਗ ਅਲਾਪੀ ਰੱਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਵੱਲੋਂ ਬਿੱਲਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ਵਿੱਚ ਨਾਲ ਖੜੇ ਹੋਣ ਦੇ ਸਾਰੇ ਦਾਅਵੇ ਪਖੰਡ ਹਨ ਜਿਨਾਂ ਨੂੰ ਪ੍ਰਦਰਸ਼ਨਕਾਰੀ ਕਿਸਾਨ ਵੀ ਆਪਣੇ ਜ਼ਖਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਸਮਝ ਰਹੇ ਹਨ।

Post Views: 88
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

Бездокументарные Ценные Бумаги

Next Post

ਐਫ਼.ਸੀ.ਆਈ.ਕੋਲੋ ਝੋਨੇ ਦੇ ਭੰਡਾਰ ਲਈ ਵਾਧੂ ਜਗ੍ਹਾ ਉਪਲਬਧ: ਅਰਸ਼ਦੀਪ ਸਿੰਘ ਥਿੰਦ

Related Posts

सीआरपीएफ जवान ने सिपाही बहिन के प्रेमी को को काट डाला
INDIA

सीआरपीएफ जवान ने सिपाही बहिन के प्रेमी को को काट डाला

0
दूल्हा निकला किन्नर बाराती भागे
INDIA

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 
INDIA

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस
INDIA

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात
INDIA

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया
INDIA

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
Next Post
ਐਫ਼.ਸੀ.ਆਈ.ਕੋਲੋ ਝੋਨੇ ਦੇ ਭੰਡਾਰ ਲਈ ਵਾਧੂ ਜਗ੍ਹਾ ਉਪਲਬਧ: ਅਰਸ਼ਦੀਪ ਸਿੰਘ ਥਿੰਦ

ਐਫ਼.ਸੀ.ਆਈ.ਕੋਲੋ ਝੋਨੇ ਦੇ ਭੰਡਾਰ ਲਈ ਵਾਧੂ ਜਗ੍ਹਾ ਉਪਲਬਧ: ਅਰਸ਼ਦੀਪ ਸਿੰਘ ਥਿੰਦ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

© 2023 presskitaquat.com - Powered by AMBIT SOLUTIONS+917488039982