ਗੁਰੂ ਹਰਸਹਾਏ, 14 ਅਗਸਤ (ਪ੍ਰੈਸ ਕੀ ਤਾਕਤ ਬਿਉਰੋ ) – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਅੱਜ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਦਾ ਘਿਰਾਵ ਕੀਤਾ ਗਿਆ ਅਤੇ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਭੁੱਖ ਹੜਤਾਲ ਰੱਖੀ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖ ਕੇ ਦਿੱਤਾ । ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਪੂਰੇ ਸੂਬੇ ਵਿਚ ਵਿਰੋਧ ਕਰਨਗੇ।
ADVERTISEMENT