ਸੰਗਰੂਰ, 22 ਅਗਸਤ(ਜਗਤਾਰ ਬਾਵਾ)- ਜਿਲ੍ਹਾ ਸੰਗਰੂਰ ਦੇ ਪਿੰਡ ਦਿਵਾਨਗੜ੍ਹ ਕੈਂਪਰ ਵਿਖੇ ਰੱਖੜੀ ਪੁੰਨਿਆ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਅਤੇ ਨਗਰ ਦੀ ਸੁੱਖ ਸ਼ਾਂਤੀ ਅਤੇ ਕਿਸਾਨੀ ਸੰਘਰਸ਼ ਨੂੰ ਚੜਦੀਕਲਾ ਨਾਲ ਨੇਪਰੇ ਚੜਨ ਦੀ ਕਾਮਨਾ ਲਈ ਪਿੰਡ ਦੇ ਗੁਰੂ ਘਰ ਵਿੱਚ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਗਏ,ਜਿਸ ਦੌਰਾਨ ਅੱਜ ਦੂਜੇ ਦਿਨ ਪਿੰਡ ਵਿੱਚ ਨਗਰ ਕੀਰਤਨ ਕੱਢਿਆ ਗਿਆ, ਜਿਸ ਵਿੱਚ ਗੁਰੂ ਜੀ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਵੱਲੋਂ ਗੁਰੂ ਜੀ ਦੀ ਪਾਲਕੀ ਅੱਗੇ ਆਪਣੀ ਆਪਣੀ ਕਲਾ ਦੇ ਜੌਹਰ ਵਿਖਾਏ,ਪਿੰਡ ਵਿਚ ਲੋਕਾਂ ਵੱਲੋਂ ਥਾਂ ਥਾਂ ਤੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਪਿੰਡ ਦੇ ਲੋਕਾਂ ਵੱਲੋਂ ਥਾਂ ਥਾਂ ਤੇ ਚਾਹ,ਪਕੌੜੇ, ਬਿਸਕੁਟ ਅਤੇ ਜਲੇਬੀਆਂ ਆਦਿ ਦੇ ਲੰਗਰ ਅਤੁੱਟ ਵਰਤਾਏ ਗਏ,।
ਸਾਡੀ ਟੀਮ ਨੂੰ ਜਾਣਕਾਰੀ ਦਿੰਦਿਆਂ ਨਿਹੰਗ ਸਿੰਘਾਂ ਦੇ ਆਗੂ ਬਾਬਾ ਗੁਰਤੇਜ ਸਿੰਘ ਜੀ ਨੇ ਅੱਜ ਦੇ ਦਿਨ ਦੇ ਇਤਿਹਾਸ ਵਾਰੇ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਅੰਮ੍ਰਿਤ ਛੱਕ ਕੇ ਗੁਰੂ ਜੀ ਦੇ ਲੜ ਲੱਗਣ ਦੀ ਅਪੀਲ ਕੀਤੀ ਅਤੇ ਬਲਜੀਤ ਦਾਸ ਬਾਵਾ ਨੇ ਕਿਹਾ ਕਿ ਇਸ ਦਿਹਾੜੇ ਨੂੰ ਪਿੰਡ ਵਾਲਿਆਂ ਅਤੇ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਹੈ, ਜਿਸ ਨਾਲ ਪਿੰਡ ਵਿੱਚ ਲੜਾਈ ਝਗੜੇ ਨੂੰ ਖਤਮ ਕਰ ਭਾਈਚਾਰਕ ਸਾਂਝ ਵੀ ਵਧੇਗੀ,ਬਲਜੀਤ ਦਾਸ ਬਾਵਾ ਨੇ ਅੱਗੇ ਕਿਹਾ ਕਿ ਕੱਲ੍ਹ ਨੂੰ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠਾਂ ਦੇ ਨਿਰਵਿਘਨ ਭੋਗ ਪਾਏ ਜਾਣਗੇ,ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।