Web Desk- Harsimranjit Kaur
ਫਿਰੋਜ਼ਪੁਰ 13 ਅਕਤੂਬਰ (ਸੰਦੀਪ ਟੰਡਨ )- ਪੰਜਾਬ ਅੰਦਰ ਚੱਲ ਰਹੇ ਬਿਜਲੀ ਸੰਕਟ ਦੇ ਚੱਲਦਿਆਂ ਲੱਗ ਰਹੇ ਵੱਡੇ-ਵੱਡੇ ਕੱਟਾਂ ਤੋਂ ਦੁਖੀ ਹੋਏ ਤਲਵੰਡੀ ਭਾਈ ਦੇ ਆਸ-ਪਾਸ ਦੇ ਪਿੰਡਾਂ ਹਰਾਜ, ਕਰਮਿੱਤੀ, ਚੋਟੀਆਂ ਕਲਾਂ, ਕੋਟ ਕਰੋੜ ਕਲਾਂ ਆਦਿ ਪਿੰਡਾਂ ਤੋਂ ਪਹੁੰਚੇ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਮੇਨ ਰੋਡ ‘ਤੇ ਜਾਮ ਲਗਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਤੇਜਿੰਦਰ ਸਿੰਘ ਬਰਾੜ ਪ੍ਰਧਾਨ ਨੇ ਕਿਹਾ ਕਿ ਖੇਤਾਂ ਦੀ ਬਿਜਲੀ ਸਿਰਫ ਘੰਟਾ ਡੇਢ ਘੰਟਾ ਹੀ ਆਉਂਦੀ ਹੈ, ਜਿਸ ਨਾਲ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜੋ- ਬੱਚਾ ਅਗਵਾ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਖਿਲਾਫ ਮਾਮਲਾ ਦਰਜ
ਉਨ੍ਹਾਂ ਕਿਹਾ ਕਿ ਝੋਨੇ ਨੂੰ ਅਖੀਰਲਾ ਪਾਣੀ ਲਗਾਉਣਾ ਹੈ ਅਤੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵਲੋਂ ਐਕਸੀਅਨ ਅਤੇ ਐੱਸਡੀਓ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਪਰ ਕੋਈ ਮਸਲਾ ਹੱਲ ਨਹੀਂ ਹੋਇਆ। ਇਸ ਮੌਕੇ ਗੁਰਨਾਮ ਸਿੰਘ ਗਾਮਾ ਪੈ੍ਰੱਸ ਸਕੱਤਰ, ਜਸਕਰਨ ਸਿੰਘ ਸਕੱਤਰ, ਖੁਸਦੀਪ ਸਿੰਘ, ਪ੍ਰਿਤਪਾਲ ਸਿੰਘ ਵੜਿੰਗ ਕੌਂਸਲਰ, ਰਾਜਦੀਪ ਸਿੰਘ, ਬਲਜਿੰਦਰ ਸਿੰਘ ਬੱਗੂ, ਸੁਖਜੀਤ ਸਿੰਘ ਦਿਉਲ, ਗੁਰਚਰਨ ਸਿੰਘ ਬਰਾੜ, ਰਮਨਦੀਪ ਸਿੰਘ ਬਰਾੜ, ਖੁਸਕਰਨ ਸਿੰਘ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤਾਂ ਦੀ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਤਾਂ ਜੋ ਝੋਨੇ ਦੀ ਫਸਲ ਨੂੰ ਅਖੀਰਲਾ ਪਾਣੀ ਦਿੱਤਾ ਜਾ ਸਕੇ।