Wednesday, September 9, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

admin by admin
in PUNJAB
Reading Time: 1 min read
A A
0
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab Chief Minister Captain Amarinder Singh

0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਨਵੰਬਰ – ਵਰਸ਼ਾ/ਅਸ਼ੋਕ ਵਰਮਾ – 
ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ. ਦੇ ਮਾੜੇ ਰਿਕਾਰਡ ਜਿੱਥੇ ਉਨ੍ਹਾਂ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ, ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰੀ ਜਾਂਚ ਬਿਊਰੋ ਨੂੰ ਆਪਣੇ ਸੂਬੇ ਵਿੱਚ ਬਿਨਾਂ ਆਗਿਆ ਤੋਂ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗੀ।
ਪੰਜਾਬ ਸਮੇਤ ਅੱਠ ਸੂਬਿਆਂ ਵੱਲੋਂ ਸੀ.ਬੀ.ਆਈ. ਨੂੰ ਬਿਨਾਂ ਆਗਿਆ ਦਾਖਲ ਹੋਣ ਦੀ ਇਜਾਜ਼ਤ ਵਾਪਸ ਲੈਣ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਜੰਸੀ ਦੀ ਵੱਧ ਤੋਂ ਵੱਧ ਵਰਤੋਂ ਰਾਜਨੀਤੀ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਸੀ.ਬੀ.ਆਈ. ਰਾਹੀਂ ਨਿਰਪੱਖ ਜਾਂਚ ਯਕੀਨੀ ਨਹੀਂ ਬਣਾਈ ਜਾ ਸਕਦੀ।
ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਰਾਜਸੀ ਪਿੜ ਵਿੱਚ ਮਹੱਤਵਹੀਣ ਗਰਦਾਨਦਿਆਂ ਮੁੱਖ ਮੰਤਰੀ ਨੇ ਇਕ ਟੀ.ਵੀ. ਚੈਨਲ ਨੂੰ ਕਿਹਾ ਕਿ ਭਾਜਪਾ ਦਾ ਸੂਬੇ ਵਿੱਚ ਸਾਰੀਆਂ 117 ਵਿਧਾਨ ਸਭਾ ਸੀਟਾਂ ਲੜਨ ਲਈ ਸਵਾਗਤ ਹੈ ਪਰ ਇਹ ਪਾਰਟੀ ਬਿਨਾਂ ਕਿਸੇ ਗਠਜੋੜ ਭਾਈਵਾਲ ਦੇ ਇਕ ਵੀ ਸੀਟ ਨਹੀਂ ਜਿੱਤ ਸਕਦੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕਾਂਗਰਸ ਨੂੰ ਪੰਜਾਬ ਵਿੱਚ ਕੋਈ ਚੁਣੌਤੀ ਨਹੀਂ ਹੈ। ਇਥੋਂ ਤੱਕ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਤੋਂ ਵੀ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਵਿੱਚੋਂ ਕਿਸੇ ਨੇ ਵੀ ਸੂਬੇ ਦੇ ਹਿੱਤ ਲਈ ਕਦੇ ਵੀ ਸਕਰਾਤਮਕ ਗੱਲ ਨਹੀਂ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਚੋਣਾਂ ਨੂੰ ਹਾਲੇ 18 ਮਹੀਨੇ ਦੇ ਕਰੀਬ ਸਮਾਂ ਪਿਆ ਹੈ ਅਤੇ ਇਹ ਕਹਿਣਾ ਸੰਭਵ ਨਹੀਂ ਕਿ ਚੋਣਾਂ ਵੇਲੇ ਕਿਹੜਾ ਮੁੱਦਾ ਭਾਰੂ ਰਹੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਾਜਪਾ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਐਮ.ਐਸ.ਪੀ. ਦਾ ਬਣੇ ਰਹਿਣਾ ਚਾਹੁੰਦੇ ਹਨ ਅਤੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕੇਂਦਰ ਅਤੇ ਕਿਸਾਨਾਂ ਦੋਵਾਂ ਵੱਲੋਂ ਸਖਤ ਫੈਸਲੇ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨ ਸੰਘਰਸ਼ ਲੰਬਾ ਚੱਲਣ ਨਾਲ ਸਰਹੱਦ ‘ਤੇ ਬੈਠੇ ਸੈਨਿਕਾਂ ਨੂੰ ਪਹੁੰਚਾਈ ਜਾਣ ਵਾਲੀ ਸਪਲਾਈ ਪ੍ਰਭਾਵਿਤ ਹੋਵੇਗੀ ਜਦੋਂ ਕਿ ਇਹ ਪੰਜਾਬ ਦੇ ਹਿੱਤਾਂ ਦਾ ਵੀ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੰਘਰਸ਼ ਕਿਸਾਨਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ ਜਿਸ ਦਾ ਕੇਂਦਰ ਸਰਕਾਰ ਨੂੰ ਵੀ ਅਹਿਸਾਸ ਹੈ ਕਿਉਂਕਿ ਉਨ੍ਹਾਂ ਵੱਲੋਂ ਗੱਲਬਾਤ ਲਈ ਕਿਸਾਨ ਯੂਨੀਅਨਾਂ ਨੂੰ ਬੁਲਾਉਣ ਦਾ ਫੈਸਲਾ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਇਹ ਗੱਲ ਦੁਹਰਾਈ ਕਿ ਉਹ ਕਾਰਪੋਰੇਟਾਂ ਵੱਲੋਂ ਪੰਜਾਬ ਵਿੱਚ ਅਨਾਜ ਖਰੀਦਣ ਦਾ ਸਵਾਗਤ ਕਰਦੇ ਹਨ ਬਸ਼ਰਤੇ ਉਹ ਮੌਜੂਦਾ ਮੰਡੀਕਰਨ ਸਿਸਟਮ ਦਾ ਪਾਲਣ ਕਰਦੇ ਹੋਣ ਜਿਹੜਾ ਕਿਸਾਨ ਤੇ ਆੜ੍ਹਤੀਏ ਵਿਚਾਲੇ ਨਜ਼ਦੀਕੀ ਸਬੰਧਾਂ ਉਤੇ ਬਣਿਆ ਹੋਇਆ ਹੈ। ਉਨ੍ਹਾਂ ਭਾਜਪਾ ਦੇ ਉਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਜਿਸ ਵਿੱਚ ਉਨ੍ਹਾਂ ਕਾਂਗਰਸ ਅਤੇ ਹੋਰਨਾਂ ਕੇਂਦਰੀ ਵਿਰੋਧੀ ਪਾਰਟੀਆਂ ਉਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਸਮੁੱਚੀ ਪੰਜਾਬ ਵਿਧਾਨ ਸਭਾ ਨੇ ਸਰਵਸੰਮਤੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਭਾਵੇਂ ਕਿ ਕੁਝ ਪਾਰਟੀਆਂ ਨੇ ਆਪਣੀ ਰਾਜਸੀ ਮਜਬੂਰੀ ਦੇ ਚੱਲਦਿਆਂ ਬਾਅਦ ਵਿੱਚ ਯੂ-ਟਰਨ ਲੈ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਬਿੱਲਾਂ ਨੂੰ ਸੰਸਦ ਵਿੱਚ ਲਿਆਂਦਾ ਜਾ ਰਿਹਾ ਸੀ ਤਾਂ ਪੰਜਾਬ ਸਰਕਾਰ ਸਮੇਤ ਸਾਰੀਆਂ ਸਬੰਧਤ ਧਿਰਾਂ ਦੀ ਰਾਏ ਲੈਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਹ ਸਭ ਕਰਨ ਦੀ ਬਜਾਏ ਬਿਨਾਂ ਬਹਿਸ ਤੋਂ ਬਿੱਲ ਪਾਸ ਕਰ ਦਿੱਤੇ ਗਏ।
ਕਾਂਗਰਸ ਵਿੱਚ ਅਸਹਿਮਤੀ ਨੂੰ ਅੰਦਰੂਨੀ ਲੋਕਤੰਤਰ ਦਾ ਸੰਕੇਤ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇ ਪਾਰਟੀ ਹਾਈ ਕਮਾਂਡ ਨੂੰ ਪੱਤਰ ਲਿਖਿਆ ਸੀ, ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਗਠਿਤ ਅਹਿਮ ਕਮੇਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਗੱਲ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਪਰ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣਾ ਨਹੀਂ ਚਾਹੁੰਦਾ ਕਿਉਂਕਿ ਉਹ ਇਸ ਨੂੰ ਆਪਣੇ ਰਾਜਸੀ ਹਿੱਤਾਂ ਲਈ ਵਰਤਦੇ ਹਨ।
ਭਾਰਤੀ ਜਲ ਸੈਨਾ ਵੱਲੋਂ ਹੋਰਨਾਂ ਦੇਸ਼ਾਂ ਨਾਲ ਮਿਲ ਕੇ ਕੀਤੀਆਂ ਜਾ ਰਹੀਆਂ ਸਾਂਝੀਆਂ ਮਸ਼ਕਾਂ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਤੇ ਪਾਕਿਸਤਾਨ ਦੇ ਭਾਰਤ ਵਿਰੁੱਧ ਨਾਪਾਕ ਮਨਸੂਬੇ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸ਼ਾਂਤੀ ਤੇ ਵਿਕਾਸ ਚਾਹੁੰਦਾ ਹੈ ਅਤੇ ਪੰਜਾਬ ਕਿਸੇ ਵੀ ਕੀਮਤ ‘ਤੇ ਪਾਕਿਸਤਾਨ ਨੂੰ ਮੁਸੀਬਤ ਪੈਦਾ ਕਰਨ ਦੀ ਆਗਿਆ ਨਹੀਂ ਦੇਵੇਗਾ।

Post Views: 322
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

Next Post

ਮੁੱਖ ਮੰਤਰੀ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼, ਪੰਜਾਬ ਵਿੱਚ ਕੋਵਿਡ ਦੀ ਦੂਜੀ ਲਹਿਰ ਲਈ ਤਿਆਰ ਰਹਿਣ ਦੀ ਲੋੜ ‘ਤੇ ਦਿੱਤਾ ਜ਼ੋਰ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਮੁੱਖ ਮੰਤਰੀ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼, ਪੰਜਾਬ ਵਿੱਚ ਕੋਵਿਡ ਦੀ ਦੂਜੀ ਲਹਿਰ ਲਈ ਤਿਆਰ ਰਹਿਣ ਦੀ ਲੋੜ ‘ਤੇ ਦਿੱਤਾ ਜ਼ੋਰ

ਮੁੱਖ ਮੰਤਰੀ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼, ਪੰਜਾਬ ਵਿੱਚ ਕੋਵਿਡ ਦੀ ਦੂਜੀ ਲਹਿਰ ਲਈ ਤਿਆਰ ਰਹਿਣ ਦੀ ਲੋੜ 'ਤੇ ਦਿੱਤਾ ਜ਼ੋਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us