ਬਰਨਾਲਾ, 10 ਅਗਸਤ (ਰਾਕੇਸ਼ ਗੋਇਲ/ਰਾਹੁਲ ਬਾਲੀ):- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਰਨਾਲਾ ਸ਼ਹਿਰ ਦੇ ਬਾਜ਼ਾਰਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਅਤੇ ਨਗਰ ਕੌਂਸਲ ਬਰਨਾਲਾ ਦੀ ਟੀਮ ਵੀ ਸੀ।
ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਦੱਸਿਆ ਕਿ ਬਾਜ਼ਾਰਾਂ ਦੀ ਅਚਨਚੇਤੀ ਚੈਕਿੰਗ ਦੌਰਾਨ ਰਿਲਾਇੰਸ ਮਾਲ ਖੁੱਲਾ ਪਾਇਆ ਗਿਆ, ਜਿਸ ਵਿੱਚ ਸਾਰੇ ਤਰਾਂ ਦੀਆਂ ਵਸਤਾਂ ਦੀ ਵਿਕਰੀ ਕੀਤੀ ਜਾ ਰਹੀ ਸੀ। ਉਨਾਂ ਆਖਿਆ ਕਿ ਐਤਵਾਰ ਨੂੰ ਸਿਰਫ ਜ਼ਰੂੂਰੀ ਵਸਤਾਂ/ਸੇਵਾਵਾਂ ਨਾਲ ਸਬੰਧਤ ਦੁਕਾਨਾਂ ਖੋਲਣ ਦੀ ਹੀ ਇਜਾਜ਼ਤ ਹੈ। ਇਸ ਮੌਕੇ ਨਗਰ ਕੌਂਸਲ ਦੀ ਚੈਕਿੰਗ ਟੀਮ ਵੱਲੋਂ ਰਿਲਾਇੰਸ ਮਾਲ ਨੂੰ ਮੌਕੇ ’ਤੇ 4000 ਰੁਪਏ ਜੁਰਮਾਨਾ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਹੋਰ ਬਾਜ਼ਾਰਾਂ ਦਾ ਵੀ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਕਰੋਨਾ ਦੇ ਫੈਲਾਅ ਦੇ ਮੱਦੇਨਜ਼ਰ ਦੁਕਾਨਦਾਰ ਆਪਣੀ ਜਿੰਮੇਵਾਰ ਨਿਭਾਉਣ ਅਤੇ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਨ। ਅਜਿਹਾ ਨਾ ਕਰਨ ’ਤੇ ਜ਼ਿਲਾ ਪ੍ਰ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।