Monday, August 3, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਪੰਜਾਬ ਦੇ ਮੁੱਖ ਮੰਤਰੀ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿੱਜੀ ਦਖਲ ਮੰਗਿਆ

admin by admin
in INDIA, PUNJAB
Reading Time: 1 min read
A A
0
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab Chief Minister Captain Amarinder Singh

0
SHARES
0
VIEWS
Share on FacebookShare on Twitter
ADVERTISEMENT

RelatedPosts

मुख्यमंत्री भगवंत सिंह मान ने लुधियाना को दो और ‘स्कूल ऑफ एमिनेंस’ की दी सौगात

मुख्यमंत्री भगवंत सिंह मान ने लुधियाना को दो और ‘स्कूल ऑफ एमिनेंस’ की दी सौगात

0
कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਕਿਸਾਨ ਯੂਨੀਅਨਾਂ ਵੱਲੋਂ ਮਾਲ ਗੱਡੀਆਂ ਨੂੰ ਨਾ ਰੋਕਣ ਦੇ ਫੈਸਲੇ ਤੋਂ ਬਾਅਦ ਵੀ ਗੱਡੀਆਂ ‘ਤੇ ਪਾਬੰਦੀ ਦੀ ਸੂਰਤ ‘ਚ ਕਿਸਾਨਾਂ ਦੇ ਉਤੇਜਕ ਹੋਣ ਦੀ ਦਿੱਤੀ ਚਿਤਾਵਨੀ

ਚੰਡੀਗੜ੍ਹ, 26 ਅਕਤੂਬਰ – ਵਰਸ਼ਾ/ਅਸ਼ੋਕ ਵਰਮਾ –

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਆਵਾਜਾਈ ਦੀ ਤੁਰੰਤ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਦਾ ਨਿੱਜੀ ਦਖਲ ਮੰਗਿਆ ਹੈ। ਕਿਸਾਨਾਂ ਵੱਲੋਂ ਰੇਲ ਰੋਕਣ ਦੇ ਫੈਸਲੇ ਨੂੰ ਅੰਸ਼ਿਕ ਰੂਪ ਵਿੱਚ ਵਾਪਸ ਲੈਣ ਦੇ ਬਾਵਜੂਦ ਇਹ ਆਵਾਜਾਈ ਸੂਬੇ ਭਰ ਵਿੱਚ ਬੰਦ ਪਈ ਹੈ। ਰੇਲਵੇ ਵੱਲੋਂ ਮਾਲ ਗੱਡੀਆਂ ‘ਤੇ ਮੁੱਢਲੇ ਦੌਰ ਵਿੱਚ ਦੋ ਦਿਨਾਂ (24 ਤੇ 25 ਅਕਤੂਬਰ) ਲਈ ਪਾਬੰਦੀ ਤੋਂ ਬਾਅਦ ਇਸ ਨੂੰ ਚਾਰ ਹੋਰ ਦਿਨ ਵਧਾਉਣ ਦੇ ਫੈਸਲੇ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਸੋਮਵਾਰ ਨੂੰ ਕੇਂਦਰੀ ਮੰਤਰੀ ਨਾਲ ਗੱਲਬਾਤ ਵੀ ਕੀਤੀ।
            ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਵੱਲੋਂ ਪੰਜਾਬ ਵਿੱਚ ਮਾਲ ਗੱਡੀਆਂ ਨੂੰ ਨਾ ਚਲਾਉਣ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਤੱਕ ਹਾਸਲ ਕੀਤੀ ਸਫਲਤਾ ਨੂੰ ਮਨਫੀ ਕਰ ਸਕਦਾ ਹੈ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਰੇਲਵੇ ਦਾ ਇਹ ਫੈਸਲਾ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹੋਰ ਉਤੇਜਕ ਕਰ ਸਕਦਾ ਹੈ।
            ਰੇਲਵੇ ਵੱਲੋਂ ਮਾਲ ਗੱਡੀਆਂ ਦੀ ਬਹਾਲੀ ਨਾ ਕਰਨ ਦੇ ਗੰਭੀਰ ਪ੍ਰਭਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਪਿਯੂਸ਼ ਗੋਇਲ ਨੂੰ ਪੱਤਰ ਲਿਖ ਕੇ ਤੁਰੰਤ ਮਾਲ ਗੱਡੀਆਂ ਨਾ ਬਹਾਲ ਕਰਨ ਦੀ ਸੂਰਤ ਵਿੱਚ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ”ਨਾ ਸਿਰਫ ਪੰਜਾਬ ਨੂੰ ਆਰਥਿਕ ਗਤੀਵਿਧੀਆਂ ਤੇ ਜ਼ਰੂਰੀ ਵਸਤਾਂ ਦੀ ਘਾਟ ਨਾਲ ਜੂਝਣਾ ਪਵੇਗਾ ਸਗੋਂ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਜੰਮੂ ਤੇ ਕਸ਼ਮੀਰ ਅਤੇ ਲੇਹ ਤੇ ਲੱਦਾਖ ਨੂੰ ਵੀ ਡੂੰਘੇ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪਵੇਗਾ।” ਉਨ੍ਹਾਂ ਕੇਂਦਰੀ ਮੰਤਰਾਲਿਆਂ ਤੇ ਵਿਭਾਗਾਂ ਸਣੇ ਵੱਖ-ਵੱਖ ਹਿੱਸਿਆਂ ਵੱਲੋਂ ਸੂਬਾ ਸਰਕਾਰ ਨੂੰ ਕੀਤੀਆਂ ਬੇਨਤੀਆਂ ਦਾ ਹਵਾਲਾ ਦਿੱਤਾ ਜਿਸ ਵਿੱਚ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ।
            ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੋਇਲ ਨੂੰ ਲਿਖੇ ਅਰਧ ਸਰਕਾਰੀ ਪੱਤਰ ਵਿੱਚ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨ ਯੂਨੀਅਨ ਨਾਲ ਗੱਲਬਾਤ ਦੀਆਂ ਪਹਿਲਾ ਨਿਰੰਤਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਦਕਾ ਉਨ੍ਹਾਂ ਕੋਲੋਂ 22 ਅਕਤੂਬਰ ਤੋਂ ਅੰਸ਼ਿਕ ਰੇਲ ਸੇਵਾਵਾਂ ਬਹਾਲ ਕਰਵਾਉਣ ਦੀ ਸਫਲਤਾ ਹਾਸਲ ਕੀਤੀ ਸੀ। 23 ਅਕਤੂਬਰ ਨੂੰ ਮਾਲ ਗੱਡੀਆਂ ਦੀ ਬਹਾਲੀ ਤੋਂ ਬਾਅਦ ਰੇਲਵੇ ਨੇ ਇਕਤਰਫਾ ਫੈਸਲਾ ਕਰਦਿਆਂ ਪੰਜਾਬ ਵਿੱਚ ਸਾਰੀਆਂ ਮਾਲ ਗੱਡੀਆਂ ਦੀ ਆਵਾਜਾਈ ਰੋਕ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਮਾਲ ਗੱਡੀਆਂ ਤਾਂ ਲੌਕਡਾਊਨ ਦੇ ਸਮੇਂ ਦੌਰਾਨ ਵੀ ਨਿਰਵਿਘਨ ਚੱਲਦੀਆਂ ਰਹੀਆਂ ਸਨ ਜਦੋਂ ਕਿ ਉਸ ਸਮੇਂ ਦੌਰਾਨ ਯਾਤਰੀ ਰੇਲ ਗੱਡੀਆਂ ਮੁਕੰਮਲ ਤੌਰ ‘ਤੇ ਬੰਦ ਸਨ। ਉਨ੍ਹਾਂ ਕਿਹਾ, ”ਪੰਜਾਬ ਵਿੱਚ ਮਾਲ ਗੱਡੀਆਂ ਰੋਕਣ ਦਾ ਹੁਣ ਕੋਈ ਠੋਸ ਕਾਰਨ ਨਹੀਂ ਹੈ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁਜ਼ਾਹਰਾਕਾਰੀ ਕਿਸਾਨਾਂ ਕੋਲੋਂ ਯਾਤਰੀ ਗੱਡੀਆਂ ਨੂੰ ਵੀ ਬਹਾਲ ਕਰਵਾਉਣ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ।
ਬਾਅਦ ਵਿੱਚ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਰੇਲਵੇ ਬੋਰਡ ਦੇ ਚੇਅਰਮੈਨ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ‘ਰੇਲ ਰੋਕੋ’ ਖਤਮ ਕਰਨ ਅਤੇ ਯਾਤਰੀ ਰੇਲਾਂ ਨੂੰ ਵੀ ਬਹਾਲ ਕਰਨ ਲਈ ਗੱਲਬਾਤ ਵਾਸਤੇ ਤਿੰਨ ਮੰਤਰੀਆਂ ਦੀ ਕਮੇਟੀ ਬਣਾਈ ਹੈ। ਹਾਲਾਂਕਿ ਜਿੱਥੋਂ ਤੱਕ ਮਾਲ ਗੱਡੀਆਂ ਦਾ ਸਬੰਧ ਹੈ, ਅੱਜ ਦੀ ਤਰੀਕ ਤੱਕ ਮਾਲ ਗੱਡੀਆਂ ਦੀ ਕੋਈ ਵੀ ਮੁੱਖ ਲਾਈਨ ਨਹੀਂ ਰੋਕੀ ਗਈ ਅਤੇ ਸਿਰਫ ਇਕ ਲਾਈਨ ਰੋਕੀ ਗਈ ਹੈ ਜੋ ਪ੍ਰਾਈਵੇਟ ਥਰਮਲ ਪਲਾਂਟ ਤਲਵੰਡੀ ਸਾਬੋ ਨੂੰ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਗੱਲ ਦੀ ਕੋਈ ਪ੍ਰਮਾਣਿਕਤਾ ਨਹੀਂ ਬਣਦੀ ਕਿ ਪੰਜਾਬ ਵਿੱਚ ਰੇਲਵੇ ਵੱਲੋਂ ਮਾਲ ਗੱਡੀਆਂ ਨੂੰ ਬੰਦ ਕੀਤਾ ਜਾਵੇ ਜਦੋਂ ਕਿ ਸੂਬੇ ਨੂੰ ਕੋਲਾ, ਯੂਰੀਆ ਆਦਿ ਸਣੇ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਲੋੜ ਹੈ। ਜ਼ਰੂਰੀ ਵਸਤਾਂ ਦੀ ਸਪਲਾਈ ਤੋਂ ਇਲਾਵਾ ਸੂਬੇ ਨੂੰ ਹੋਰ ਅਨਾਜ ਰੱਖਣ ਲਈ ਗੋਦਾਮਾਂ ਵਿੱਚੋਂ ਅਨਾਜ ਦੇ ਭੰਡਾਰ ਚੁਕਵਾਉਣ ਦੀ ਬਹੁਤ ਜ਼ਰੂਰੀ ਲੋੜ ਹੈ।

Post Views: 80
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

Next Post

ਕੈਪਟਨ ਅਮਰਿੰਦਰ ਸਿੰਘ ਨੇ ਬੀਰ ਦਵਿੰਦਰ ਸਿੰਘ ਵੱਲੋਂ ਰਾਜਪਾਲ ਦੀ ਕੀਤੀ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਨੂੰ ਬੇਲੋੜਾ ਦੱਸਿਆ

Related Posts

मुख्यमंत्री भगवंत सिंह मान ने लुधियाना को दो और ‘स्कूल ऑफ एमिनेंस’ की दी सौगात
BREAKING

मुख्यमंत्री भगवंत सिंह मान ने लुधियाना को दो और ‘स्कूल ऑफ एमिनेंस’ की दी सौगात

0
कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ
INDIA

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
Next Post
‘ਕੀ ਹਰਿਆਣਾ ਵਿੱਚ ਜੰਗਲ ਰਾਜ ਹੈ?’ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਵੱਲੋਂ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਦੀ ਧਮਕੀ ਬਾਰੇ ਕੀਤਾ ਸਵਾਲ

ਕੈਪਟਨ ਅਮਰਿੰਦਰ ਸਿੰਘ ਨੇ ਬੀਰ ਦਵਿੰਦਰ ਸਿੰਘ ਵੱਲੋਂ ਰਾਜਪਾਲ ਦੀ ਕੀਤੀ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਨੂੰ ਬੇਲੋੜਾ ਦੱਸਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982