ਚੰਡੀਗੜ੍ਹ, 9 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਸਰਹੱਦ ਪਾਸਿਉਂ ਹੋ ਰਹੀਆਂ ਅੱਤਵਾਦ ਦੀਆਂ ਘਟਨਾਵਾਂ ‘ਤੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਪ੍ਰੈੱਸ ਵਾਰਤਾ ਕੀਤੀ ਗਈ, ਜਿਸ ਵਿਚ ਉਨ੍ਹਾਂ ਵਲੋਂ ਦੱਸਿਆ ਗਿਆ ਕਿ ਬੱਚਿਆਂ ਦੇ ਟਿਫ਼ਨ ਵਿਚੋਂ ਬੰਬ ਮਿਲੇ ਹਨ। ਡੀ.ਜੀ.ਪੀ. ਦਿਨਕਰ ਗੁਪਤਾ ਦਾ ਕਹਿਣਾ ਸੀ ਕਿ 2 – 3 ਮਹੀਨਿਆਂ ਦੇ ਵਿਚ ਡਰੋਨ ਮਾਮਲੇ ਵਧੇ ਹਨ। ਏ. ਕੈਟਾਗਰੀ ਦੇ 20 ਤੋਂ ਵੱਧ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਹੁਣ ਤੱਕ 7 ਗੈਂਗਸਟਰ ਮਾਰੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਚੋਂ ਵੀ ਹੈਂਡ ਗਰਨੇਡ ਬਰਾਮਦ ਕੀਤੇ ਗਏ ਹਨ | ਇਹ ਹਥਿਆਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੇ ਗਏ ਹਨ।
ADVERTISEMENT