Monday, May 11, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਹਰਸਿਮਰਤ ਨੂੰ ਕਥਿਤ ਸਕਾਲਰਸ਼ਿਪ ਘੁਟਾਲੇ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ : ਕੈਪਟਨ

admin by admin
in INDIA, PUNJAB, WORLD
Reading Time: 1 min read
A A
0
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab Chief Minister Captain Amarinder Singh

0
SHARES
0
VIEWS
Share on FacebookShare on Twitter
ADVERTISEMENT

RelatedPosts

सामाजिक कार्यकर्ता भगवानदीन साहू जिला सागर साहू समाज द्वारा हुए सम्मानित

सामाजिक कार्यकर्ता भगवानदीन साहू जिला सागर साहू समाज द्वारा हुए सम्मानित

0
हर्रई जागीर में शक्कर नदी तट पर होगा भव्य आश्रम का निर्माण

हर्रई जागीर में शक्कर नदी तट पर होगा भव्य आश्रम का निर्माण

0
प्रभारी निरीक्षक ने चार्ज लेते ही किया ऑटो लूटकांड का खुलासा, एक आरोपी गिरफ्तार

प्रभारी निरीक्षक ने चार्ज लेते ही किया ऑटो लूटकांड का खुलासा, एक आरोपी गिरफ्तार

0
ऋषि प्रसाद पत्रिका नहीं ग्रंथ है सभी शास्त्रों का सार है: परमेश्वर भाई

ऋषि प्रसाद पत्रिका नहीं ग्रंथ है सभी शास्त्रों का सार है: परमेश्वर भाई

0

10 May 2026

0

09 May 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•, 30 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਕੀਤੀਆਂ ਟਿੱਪਣੀਆਂ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸਿਆਸਤ ਤੋਂ ਪ੍ਰੇਰਿਤ ਬੇਤੁਕੇ ਬਿਆਨ ਤੋਂ ਵੱਧ ਕੁਝ ਨਹੀਂ। ਉਨ•ਾਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਹਰੇਕ ਮਾਮਲੇ ਵਿੱਚ ਸੀ.ਬੀ.ਆਈ. ਤੋਂ ਜਾਂਚ ਦੀ ਮੰਗ ਕਰਨ ਦੀ ਆਦਤ ਪੈ ਗਈ ਹੈ ਜਿਸ ਨਾਲ ਇਸ ਏਜੰਸੀ ਦੇ ਵਿਸ਼ੇਸ਼ ਰੁਤਬੇ ਨੂੰ ਹੋਰ ਕਮਜ਼ੋਰ ਕੀਤਾ ਜਾਂਦਾ ਹੈ ਜਿਸ ਦੀ ਸ਼ਾਖ ਪਹਿਲਾਂ ਹੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵਿੱਚ ਡਿੱਗ ਚੁੱਕੀ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਆਗੂ ਦੀ ਕਰੜੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਵਜੋਂ ਆਪਣੇ ਅਹੁਦੇ ਦਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸਤੇਮਾਲ ਕਰਨ ਦੀ ਬਜਾਏ ਹਰਸਿਮਰਤ ਆਪਣਾ ਸਾਰਾ ਸਮਾਂ ਸੂਬੇ ਦੀ ਲੋਕਾਂ ਦੀ ਭਲਾਈ ਦੀ ਕੀਮਤ ‘ਤੇ ਆਪਣੇ ਐਨ.ਡੀ.ਏ. ਭਾਈਵਾਲ ਦੇ ਰਾਜਸੀ ਆਕਾਵਾਂ ਨੂੰ ਖੁਸ਼ ਕਰਨ ਵਿੱਚ ਲਾਉਂਦੀ ਰਹਿੰਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਸੀ.ਬੀ.ਆਈ. ਦੀ ਜਾਂਚ ਦੀ ਮੰਗ ਕਰ ਕੇ ਉਸ ਨੇ ਨਾ ਸਿਰਫ ਆਪਣੇ ਹੀ ਸੂਬੇ ਦੀ ਅਤਿ ਸਮਰੱਥ ਤੇ ਪੇਸ਼ੇਵਾਰ ਪੁਲਿਸ ਫੋਰਸ ਅਤੇ ਪ੍ਰਸ਼ਾਸਨ ਉਤੇ ਬੇਭਰੋਸਾ ਦਿਖਾਇਆ ਹੈ ਸਗੋਂ ਇਹ ਭਾਰਤ ਦੇ ਕਾਨੂੰਨੀ ਤੇ ਨਿਆਂਇਕ ਸਿਧਾਂਤਾਂ ਦੇ ਵੀ ਵਿਰੁੱਧ ਹੈ ਜੋ ਸਿਰਫ ਸੂਬਾ ਸਰਕਾਰ ਨੂੰ ਹੀ ਲੋੜ ਪੈਣ ‘ਤੇ ਸੀ.ਬੀ.ਆਈ. ਦੀ ਜਾਂਚ ਕਰਵਾਉਣ ਲਈ ਅਧਿਕਾਰਤ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਨੂੰ ਇਸ ਮਾਮਲੇ ਵਿੱਚ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਅਤੇ ਉਹ ਸਿਰਫ ਰਾਜਸੀ ਸਟੰਟ ਅਤੇ ਪ੍ਰੇਰਿਤ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਵਿੱਚ ਅਹਿਮ ਮਾਮਲਿਆਂ ਨੂੰ ਨਜਿੱਠਣ ਵਿੱਚ ਸੀ.ਬੀ.ਆਈ. ਦੇ ਮਾੜੇ ਟਰੈਕ ਰਿਕਾਰਡ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਏਜੰਸੀ ਆਰ.ਐਸ.ਐਸ. ਆਗੂ ਬ੍ਰਿਗੇਡੀਅਰ (ਸੇਵਾ ਮੁਕਤ) ਜਗਦੀਸ਼ ਕੁਮਾਰ ਗਗਨੇਜਾ ਦੇ ਕਤਲ ਸਣੇ ਚਾਰ ਮਿੱਥ ਕੇ ਕੀਤੇ ਕਤਲਾਂ ਦੇ ਮਾਮਲੇ ਵਿੱਚੋਂ ਇਕ ਨੂੰ ਵੀ ਹੱਲ ਕਰਨ ਵਿੱਚ ਅਸਫਲ ਰਹੀ ਸੀ ਜਿਹੜੇ ਉਨ•ਾਂ ਨੂੰ ਅਕਾਲੀ ਸਰਕਾਰ ਦੌਰਾਨ ਸੌਂਪੇ ਗਏ ਸਨ।
ਕੈਪਟਨ ਅਮਰਿੰਦਰ ਨੇ ਬੇਅਦਬੀ ਦੇ ਮਾਮਲਿਆਂ ਵਿੱਚ ਪਹਿਲਾਂ ਕੇਸਾਂ ਦੀ ਜਾਂਚ ਕੇਂਦਰੀ ਏਜੰਸੀ ਹਵਾਲੇ ਕਰਨ ਅਤੇ ਆਪਣੇ ਫਿਰ ਆਪਣੇ ਹਿੱਤਾਂ ਅਨੁਸਾਰ ਮਾਮਲਿਆਂ ਦੇ ਹੱਲ ਕੀਤੇ ਬਿਨਾਂ ਕਲੋਜ਼ਰ ਰਿਪੋਰਟ ਦਾਖਲ ਕਰਕੇ ਸਿੱਖ ਕੌਮ ਨੂੰ ਨਿਰਾਸ਼ ਕਰਨ ਲਈ ਹਰਸਿਮਰਤ ਦੀ ਆਲੋਚਨਾ ਕੀਤੀ। ਉਨ•ਾਂ ਕਿਹਾ ਕਿ ਇਨ•ਾਂ ਕੇਸਾਂ ਨੂੰ ਸੁਲਝਾਉਣ ਲਈ ਆਖਰਕਾਰ ਪੰਜਾਬ ਪੁਲਿਸ ‘ਤੇ ਛੱਡ ਦਿੱਤਾ ਗਿਆ ਹੈ ਅਤੇ ਪਿਲਸ ਫੋਰਸ ਇਸ ਸਬੰਧੀ ਵਧੀਆ ਕੰਮ ਕਰ ਰਹੀ ਹੈ, ਇੱਥੋਂ ਤੱਕ ਕਿ ਕੁਝ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਨ•ਾਂ ਮਾਮਲਿਆਂ ਵਿੱਚ ਸ਼ਮੂਲੀਅਤ ਲਈ ਹਿਰਾਸਤ ਵਿੱਚ ਲਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਵੀ ਸੀ.ਬੀ.ਆਈ. ਸਪੱਸ਼ਟ ਤੌਰ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਇਨ•ਾਂ ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਅੜਿੱਕਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ “ਜੇ ਹਰਸਿਮਰਤ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇੰਨੀ ਉਤਸੁਕ ਹੈ, ਜਿਵੇਂ ਕਿ ਉਹ ਦਾਅਵਾ ਕਰਦੀ ਹੈ, ਤਾਂ ਉਹ ਪੰਜਾਬ ਪੁਲਿਸ ਨੂੰ ਇਸ ਸਬੰਧੀ ਦਸਤਾਵੇਜ਼ ਸੌਂਪਣ ਲਈ ਸੀ.ਬੀ.ਆਈ. ‘ਤੇ ਦਬਾਅ ਪਾਉਣ ਵਾਸਤੇ ਕੇਂਦਰ ਸਰਕਾਰ ਵਿਚ ਆਪਣੇ ਅਹੁਦੇ ਦਾ ਲਾਹਾ ਕਿਉਂ ਨਹੀਂ ਚੁੱਕ ਰਹੀ ਤਾਂ ਜੋ ਬੇਅਦਬੀ ਮਾਮਲਿਆਂ ਵਿੱਚ ਜਾਂਚ ਵਿੱਚ ਅੱਗੇ ਦੀ ਕਾਰਵਾਈ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ•ਾਂ ਦੀ ਸਰਕਾਰ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਪੂਰਨ ਅਤੇ ਨਿਰਪੱਖ ਜਾਂਚ ਲਈ ਵਚਨਬੱਧ ਹੈ ਅਤੇ ਦੋਸ਼ੀ ਪਾਏ ਗਏ ਵਿਅਕਤੀਆਂ ਖਿਲਾਫ਼ ਅਹੁਦੇ ਦਾ ਲਿਹਾਜ ਕੀਤੇ ਬਿਨਾਂ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਦੇ ਮਾਮਲੇ ਵਿਚ ਵੀ ਨਾ ਤਾਂ ਹਰਸਿਮਰਤ ਅਤੇ ਨਾ ਹੀ ਉਨ•ਾਂ ਦੀ ਪਾਰਟੀ ਨੇ ਕੇਂਦਰ ਸਰਕਾਰ ਨੂੰ ਇਸ ਯੋਜਨਾ ਨੂੰ ਵਾਪਸ ਲੈਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਨਾਲ ਲੱਖਾਂ ਐਸ.ਸੀ. ਵਿਦਿਆਰਥੀ ਉਚੇਰੀ ਸਿੱਖਿਆ ਦੇ ਅਧਿਕਾਰ ਤੋਂ ਵਾਂਝੇ ਹੋ ਜਾਣਗੇ। ਉਨ•ਾਂ ਕਿਹਾ “ਉਸ ਵੇਲੇ ਹਰਸਿਮਰਤ ਕਿਥੇ ਸੀ? ਉਸ ਸਮੇਂ ਉਸ ਨੇ ਕੋਈ ਟਿੱਪਣੀ ਕਿਉਂ ਨਹੀਂ ਕੀਤੀ? ਉਨ•ਾਂ ਕਿਹਾ ਕਿ ਹਰਸਿਮਰਤ ਨੂੰ ਬੇਵਜਹਾ ਬਿਆਨਬਾਜ਼ੀ ਕਰਨ ਅਤੇ ਨਿਰਆਧਾਰ ਦੋਸ਼ ਲਾਉਣ ਦੀ ਬਜਾਏ ਇਸ ਯੋਜਨਾ ਨੂੰ ਮੁੜ ਬਹਾਲ ਕਰਨ ਲਈ ਕੇਂਦਰ ਵਿੱਚ ਆਵਾਜ਼ ਉਠਾਉਣੀ ਚਾਹੀਦੀ ਹੈ।
ਕੈਪਟਨ ਅਮਰਿੰਦਰ ਨੇ ਕੇਂਦਰ ਦੇ ਤਾਜ਼ਾ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕੇਂਦਰੀ ਮੰਤਰੀ ਹੋਣ ਦੇ ਬਾਵਜੂਦ ਹਰਸਿਮਰਤ ਨੇ ਕਦੇ ਵੀ ਪੰਜਾਬ ਦੇ ਲੋਕਾਂ ਦੇ ਭਲੇ ਖਾਤਰ ਸੋਚਣ ਦੀ ਖੇਚਲ ਨਹੀਂ ਕੀਤੀ। ਉਨ•ਾਂ ਕਿਹਾ ਕਿ ਅਕਾਲੀ ਸਰਗਰਮੀ ਨਾਲ ਭਾਜਪਾ ਦੀ ਹਮਾਇਤ ਕਰਦੇ ਆਏ ਹਨ ਜੋ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਸੂਬੇ ਵੱਲੋਂ ਪਾਸ ਕੀਤੇ ਗਏ ਮਤੇ ਦੀ ਹਮਾਇਤ ਕਰਨ ਲਈ ਵਿਧਾਨ ਸਭਾ ਦੇ ਸੈਸ਼ਨ ਵਿੱਚ ਵੀ ਸ਼ਾਮਲ ਨਹੀਂ ਹੋਏ।
ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਹਕੀਕਤ ਇਹ ਹੈ ਕਿ ਹਰਸਿਮਰਤ ਅਤੇ ਉਸ ਦੀ ਪਾਰਟੀ ਅਕਾਲੀ ਦਲ ਨੂੰ ਸਿਰਫ ਆਪਣੇ ਰਾਜਨੀਤਿਕ ਹਿੱਤਾਂ ਨੂੰ ਉਤਸ਼ਾਹਤ ਕਰਨ ਦੀ ਚਿੰਤਾ ਹੈ। ਸੀ.ਏ.ਏ. ਤੋਂ ਲੈ ਕੇ ਖੇਤੀਬਾੜੀ ਆਰਡੀਨੈਂਸਾਂ ਤੱਕ ਉਸ ਨੇ ਅਤੇ ਉਸ ਦੀ ਪਾਰਟੀ ਨੇ ਦੋਹਰੇ ਮਾਪਦੰਡ ਅਪਣਾਏ ਹਨ ਅਤੇ ਵਾਰ-ਵਾਰ ਸਿਧਾਂਤਾਂ ਦੀ ਘਾਟ ਜ਼ਾਹਰ ਕੀਤੀ ਹੈ।

Post Views: 284
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਮੁੱਖ ਮੰਤਰੀ ਪੰਜਾਬ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

Next Post

‘ਭ੍ਰਿਸ਼ਟਾਚਾਰ ਤਾਂ ਭ੍ਰਿਸ਼ਟਾਚਾਰ ਹੀ ਹੈ’; ਕੈਪਟਨ ਅਮਰਿੰਦਰ ਸਿੰਘ ਨੇ ਬਾਜਵਾ ਵੱਲੋਂ ਤਾਰਕੋਲ ਤੇ ਸਕਲਾਰਸ਼ਿਪ ਘੁਟਾਲਿਆਂ ਵਿਚਾਲੇ ਫਰਕ ਕੀਤੇ ਜਾਣ ‘ਤੇ ਕਿਹਾ

Related Posts

सामाजिक कार्यकर्ता भगवानदीन साहू जिला सागर साहू समाज द्वारा हुए सम्मानित
INDIA

सामाजिक कार्यकर्ता भगवानदीन साहू जिला सागर साहू समाज द्वारा हुए सम्मानित

0
हर्रई जागीर में शक्कर नदी तट पर होगा भव्य आश्रम का निर्माण
INDIA

हर्रई जागीर में शक्कर नदी तट पर होगा भव्य आश्रम का निर्माण

0
प्रभारी निरीक्षक ने चार्ज लेते ही किया ऑटो लूटकांड का खुलासा, एक आरोपी गिरफ्तार
INDIA

प्रभारी निरीक्षक ने चार्ज लेते ही किया ऑटो लूटकांड का खुलासा, एक आरोपी गिरफ्तार

0
ऋषि प्रसाद पत्रिका नहीं ग्रंथ है सभी शास्त्रों का सार है: परमेश्वर भाई
INDIA

ऋषि प्रसाद पत्रिका नहीं ग्रंथ है सभी शास्त्रों का सार है: परमेश्वर भाई

0
BREAKING

10 May 2026

0
BREAKING

09 May 2026

0
Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

'ਭ੍ਰਿਸ਼ਟਾਚਾਰ ਤਾਂ ਭ੍ਰਿਸ਼ਟਾਚਾਰ ਹੀ ਹੈ'; ਕੈਪਟਨ ਅਮਰਿੰਦਰ ਸਿੰਘ ਨੇ ਬਾਜਵਾ ਵੱਲੋਂ ਤਾਰਕੋਲ ਤੇ ਸਕਲਾਰਸ਼ਿਪ ਘੁਟਾਲਿਆਂ ਵਿਚਾਲੇ ਫਰਕ ਕੀਤੇ ਜਾਣ 'ਤੇ ਕਿਹਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982